Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਡਿਪਟੀ ਕਮਿਸ਼ਨਰ ਵਲੋਂ ਕੌਮੀ ਬਾਲੜੀ ਦਿਵਸ ਮੌਕੇ ਲਾਭਪਾਤਰੀਆਂ ਦਾ ਸਨਮਾਨ

ਸਵੈ ਰੋਜ਼ਗਾਰ ਕਰਜ਼ਾ ਮੇਲੇ ਦੌਰਾਨ ਨੌਜਵਾਨਾਂ ਨੂੰ ਕਰਜ਼ਾ ਸਰਟੀਫਿਕੇਟਾਂ ਦੀ ਵੰਡ

Web Admin

Web Admin

5 Dariya News

ਘੱਲ ਕਲਾਂ (ਮੋਗਾ) , 25 Jan 2021

Last updated on: Jan 25, 2021, 00:00 IST

ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਵਲੋਂ ਅੱਜ ਕੌਮੀ ਬਾਲੜੀ ਦਿਵਸ ਮੌਕੇ ਔਰਤਾਂ ਤੇ ਲੜਕੀਆਂ ਨਾਲ ਸਬੰਧਿਤ ਵੱਖ-ਵੱਖ ਭਲਾਈ ਯੋਜਨਾਵਾਂ ਤਹਿਤ ਲਾਭਪਾਤਰੀਆਂ ਦਾ ਸਨਮਾਨ ਕੀਤਾ ਗਿਆ |ਇਸ ਤੋਂ ਇਲਾਵਾ ਸਵੈ ਰੋਜ਼ਗਾਰ ਕਰਜ਼ਾ ਮੇਲੇ ਦੌਰਾਨ ਕਈ ਨੌਜਵਾਨਾਂ ਨੂੰ ਕਰਜ਼ਾ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ। ਇਹ ਸਮਾਗਮ ਸਥਾਨਕ ਆਈ ਐਸ ਐਫ ਕਾਲਜ ਵਿਖੇ ਕੀਤਾ ਗਿਆ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲਾਭਪਾਤਰੀਆਂ ਦਾ ਸਨਮਾਨ ਕੀਤੇ ਜਾਣ ਸਬੰਧੀ ਹੋਏ ਸਮਾਗਮ ਦੌਰਾਨ ਆਨਲਾਇਨ ਭਾਗ ਲੈਣ ਪਿੱਛੋਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ 'ਬੇਟੀ ਬਚਾਓ,ਬੇਟੀ ਪੜਾਓ' ਯੋਜਨਾ ਤਹਿਤ ਲਿੰਗ ਅਨੁਪਾਤ ਵਿੱਚ ਆ ਰਹੀ ਗਿਰਾਵਟ ਨੂੰ ਰੋਕਣ ਤੇ ਔਰਤਾਂ ਨੂੰ ਸ਼ਕਤੀਸਾਲੀ ਬਣਾਉਣ , ਸਮਾਜ ਵਿੱਚ ਧੀਆਂ ਦਾ ਮਾਣ ਵਧਾਉਣਾ ਅਤੇ ਅੱਗੇ ਵਧਣ ਦੇ ਮੌਕੇ ਦੇਣ ਦੀ ਕੋਸ਼ਿਸ਼ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਪ੍ਰਧਾਨ ਮੰਤਰੀ ਮਤਰੂ ਵੰਦਨਾ ਯੋਜਨਾ ਅਤੇ ਹੋਰ ਯੋਜਨਾਵਾਂ ਅਧੀਨ ਲਾਭਪਾਤਰੀਆਂ ਨੂੰ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ | ਇਸੇ ਤਰ੍ਹਾਂ ਡਿਜਿਟਲ ਮਾਰਗ ਦਰਸ਼ਕ ਪ੍ਰੋਗਰਾਮ , ਸੈਲਫ ਡਿਫੈਂਸ ਪ੍ਰੋਗਰਾਮ ਤਹਿਤ ਵੀ ਬੱਚੀਆਂ ਨੂੰ ਸਨਮਾਨਿਤ ਕੀਤਾ ਗਿਆ |ਡਿਪਟੀ ਕਮਿਸ਼ਨਰ ਵਲੋਂ ਡਰਾਈਵਿੰਗ ਟ੍ਰੇਨਿੰਗ ਪ੍ਰੋਗਰਾਮ ਤਹਿਤ ਲੜਕੀਆਂ ਨੂੰ ਸਰਟੀਫਿਕੇਟ ਅਤੇ ਨਵ - ਜੰਮੀਆਂ ਬੱਚੀਆਂ ਦੀਆਂ ਮਾਵਾਂ ਨੂੰ ਸਨਮਾਨਿਤ ਕੀਤਾ ਗਿਆ |ਇਸ ਤੋਂ ਇਲਾਵਾ ਅੱਜ ਲਗਾਏ ਗਏ ਰਾਜ ਪੱਧਰੀ ਸਵੈ ਰੋਜ਼ਗਾਰ ਕਰਜ਼ਾ ਮੇਲੇ ਦੌਰਾਨ ਕਈ ਨੌਜਵਾਨਾਂ ਨੂੰ ਕਰਜ਼ਾ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਇਸ ਸਾਲ ਲਗਾਏ ਗਏ 43 ਰੋਜ਼ਗਾਰ ਕੈਂਪਾਂ ਵਿੱਚ 5468 ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ ਜਦਕਿ ਸਵੈ ਰੋਜ਼ਗਾਰ ਲਈ 4041 ਨੌਜਵਾਨਾਂ ਨੂੰ ਕਰਜ਼ਾ ਮੁਹੱਈਆ ਕਰਵਾਇਆ ਗਿਆ ਹੈ। ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਭਾਸ਼ ਚੰਦਰ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀਮਤੀ ਪਰਮਿੰਦਰ ਕੌਰ ਅਤੇ ਹੋਰ ਹਾਜ਼ਰ ਸਨ।

 

Tags: DC Moga , National Girl Child Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD