Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਰੋਜ਼ਗਾਰ ਸਬੰਧੀ ਨੌਜਵਾਨਾਂ ਨੂੰ ਲੋਨ ਸੈਂਕਸ਼ਨ ਪੱਤਰ ਅਤੇ ਆਫਰ ਲੈਟਰ ਤਕਸੀਮ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਸਵੈ-ਰੋਜ਼ਗਾਰ ਲੋਨ ਮੇਲਿਆਂ ਸਬੰਧੀ ਜ਼ਿਲ੍ਹਾ ਪੱਧਰੀ ਸਮਾਪਨ ਸਮਾਰੋਹ

Web Admin

Web Admin

5 Dariya News

ਸੌਂਟੀ (ਅਮਲੋਹ) , 25 Jan 2021

Last updated on: Jan 25, 2021, 00:00 IST

ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਨਾਲ ਜੋੜਨ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਵੈ-ਰੋਜ਼ਗਾਰ ਲੋਨ ਮੇਲਿਆਂ ਦਾ ਆਯੋਜਨ ਕੀਤਾ ਗਿਆ ਸੀ ਤੇ ਪੰਜਾਬ ਭਰ ਵਿੱਚ ਲਗਾਏ ਗਏ ਸਵੈ-ਰੋਜ਼ਗਾਰ ਲੋਨ ਮੇਲਿਆਂ ਸਬੰਧੀ ਜ਼ਿਲ੍ਹਾ ਪੱਧਰੀ ਸਮਾਪਨ ਸਮਾਰੋਹ ਦੇਸ਼ ਭਗਤ ਯੂਨੀਵਰਸਿਟੀ, ਅਮਲੋਹ ਵਿਖੇ ਕਰਵਾਇਆ ਗਿਆ।ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਸਮਾਪਨ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਇਸ ਸਮਾਰੋਹ ਦੌਰਾਨ ਸਵੈ-ਰੋਜ਼ਗਾਰ ਲੋਨ ਮੇਲਿਆਂ ਵਿੱਚ ਲੋਨ ਪ੍ਰਾਪਤ ਕੀਤੇ ਪਿੰਡਾਂ ਦੇ 35 ਪ੍ਰਾਰਥੀਆਂ ਨੂੰ ਲੋਨ ਸੈਂਕਸ਼ਨ ਪੱਤਰ ਅਤੇ ਰੋਜ਼ਗਾਰ ਪ੍ਰਾਪਤ ਕੀਤੇ ਪਿੰਡਾਂ ਦੇ 35 ਪ੍ਰਾਰਥੀਆਂ ਨੂੰ ਆਫਰ ਲੈਟਰ ਮੁੱਖ ਮਹਿਮਾਨ ਵੱਲੋਂ ਤਕਸੀਮ ਕੀਤੇ ਗਏ। ਇਸ ਮੌਕੇ ਪੰਜ ਲਾਭਪਾਤਰੀਆਂ ਨੂੰ ਰਾਸ਼ਨ ਡਿਪੂਆਂ ਦੇ ਅਲਾਟਮੈਂਟ ਪੱਤਰ ਵੀ ਜਾਰੀ ਕੀਤੇ ਗਏ। ਇਸ ਦੇ ਨਾਲ ਹੀ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵੱਲੋਂ  ਕਿਤਾਬਚਾ ਵੀ ਜਾਰੀ ਕੀਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਰੁਜ਼ਗਾਰ ਸਬੰਧੀ ਜਾਣਕਾਰੀ ਹਾਸਲ ਕਰਨ ਲਈ PRGKAM ਪੋਰਟਲ ਤੇ ਆਪਣਾ ਨਾਮ ਦਰਜ ਕਰਨ ਅਤੇ ਆਪਣੀ ਪ੍ਰੋਫਾਈਲ ਨੂੰ ਅਪਡੇਟ ਵੀ ਕਰਨ। ਇਸ ਤੋਂ ਇਲਾਵਾ ਚਾਹਵਾਨ ਪ੍ਰਾਰਥੀ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਦੇ ਹੈਲਪਲਾਈਨ ਨੰ: 99156-82436 ਤੇ ਸੰਪਰਕ ਕਰਕੇ ਵੀ ਆਪਣਾ ਨਾਮ PRGKAM  ਪੋਰਟਲ ਤੇ ਦਰਜ ਕਰਵਾ ਸਕਦੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਰਜਿਸਟਰ ਕਰਨ ਲਈ ਰੋਜ਼ਗਾਰ ਵਿਭਾਗ ਜ਼ਰੀਏ PRGKAM ਪੋਰਟਲ ਸ਼ੁਰੂ ਕੀਤਾ ਗਿਆ ਸੀ, ਜਿਸ 'ਤੇ ਕੋਈ ਵੀ ਚਾਹਵਾਨ ਪ੍ਰਾਰਥੀ ਆਪਣੀ ਯੋਗਤਾ ਅਨੁਸਾਰ ਆਪਣੇ ਆਪ ਨੂੰ ਰਜਿਸਟਰ ਕਰ ਸਕਦਾ ਹੈ। ਪ੍ਰਾਰਥੀ ਵੱਲੋਂ www.pgrkam.com ਪੋਰਟਲ 'ਤੇ ਆਪਣਾ ਮੋਬਾਇਲ ਨੰਬਰ ਭਰਨ ਉਪਰੰਤ ਓ.ਟੀ.ਪੀ. ਜਨਰੇਟ ਹੁੰਦਾ ਹੈ, ਜਿਸ ਨੂੰ ਦਰਜ ਕਰਨ ਤੋਂ ਬਾਅਦ ਪ੍ਰਾਰਥੀ ਦੇ ਮੋਬਾਇਲ ਫੋਨ ਤੇ ਯੂਜ਼ਰਨੇਮ ਅਤੇ ਪਾਸਵਰਡ ਪ੍ਰਾਪਤ ਹੁੰਦਾ ਹੈ, ਜਿਸ ਰਾਹੀਂ ਲਾਗਇਨ ਕਰਕੇ ਪ੍ਰਾਰਥੀ ਆਪਣੀ ਯੋਗਤਾ ਅਤੇ ਹੋਰ ਵੇਰਵੇ ਦਰਜ ਕਰ ਸਕਦਾ ਹੈ।ਪ੍ਰਾਰਥੀ ਘਰ ਬੈਠੇ ਹੀ ਆਪਣਾ ਨਾਮ ਇਸ ਪੋਰਟਲ ਤੇ ਦਰਜ ਕਰਕੇ ਰੋਜ਼ਗਾਰ ਸਬੰਧੀ ਮੌਕਿਆਂ, ਰੁਜ਼ਗਾਰ ਮੇਲਿਆਂ ਅਤੇ ਹੋਰ ਰੋਜ਼ਗਾਰ ਨਾਲ ਸਬੰਧਤ ਸਹੂਲਤਾਂ ਪ੍ਰਾਪਤ ਕਰ ਸਕਦੇ ਹਨ। ਇਸ ਪੋਰਟਲ ਤੇ ਦਰਜ ਹੋਣ ਉਪਰੰਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਕਿ ਕਰੀਅਰ ਕਾਉਂਸਲਿੰਗ, ਪਲੇਸਮੈਂਟ ਕੈਂਪ ਅਤੇ ਰੋਜ਼ਗਾਰ ਮੇਲੇ ਆਦਿ ਸਬੰਧੀ ਜਾਣਕਾਰੀ ਐੱਸ.ਐਮ.ਐੱਸ. ਰਾਹੀਂ ਪ੍ਰਾਪਤ ਹੋ ਜਾਂਦੀ ਹੈ।ਇਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜੋਰਾ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ, ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਅਤੇ ਐਸ ਡੀ ਐਮ ਆਨੰਦ ਸਾਗਰ ਸ਼ਰਮਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਤੇ ਟਰੇਨਿੰਗ ਅਫ਼ਸਰ ਸ਼੍ਰੀਮਤੀ ਅਰਵਿੰਦਰ ਕੌਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਅਰੁਣ ਕੁਮਾਰ, ਜਸਵਿੰਦਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Fatehgarh Sahib , Amrit Kaur Gill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD