Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਸੰਘਰਸ਼ ਦਾ ਸਿੱਟੇ ਕਾਰਨ ਲੱਖਾਂ ਵਿਦਿਆਰਥੀਆਂ ਨੂੰ ਕੈਪਟਨ ਸਰਕਾਰ ਨੇ ਮਜਬੂਰ ਹੋਕੇ ਡਿਗਰੀਆਂ ਤੇ ਸਰਟੀਫਿਕੇਟ ਦੇਣ ਆਦੇਸ਼ ਜਾਰੀ ਕੀਤੇ : ਪਰਮਜੀਤ ਸਿੰਘ ਕੈਂਥ

Web Admin

Web Admin

5 Dariya News

ਚੰਡੀਗੜ੍ਹ , 25 Jan 2021

Last updated on: Jan 25, 2021, 00:00 IST

ਅੱਜ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਵੱਲੋਂ ਚੰਡੀਗੜ੍ਹ ਰੈਲੀ ਗਰਾਊਂਡ 'ਚ ਦਲਿਤ ਮਹਾਂਪੰਚਾਇਤ  ਵਿੱਚ ਅਨੁਸੂਚਿਤ ਜਾਤੀਆਂ ਦੇ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਅਤੇ ਫੈਸਲਾ ਲਿਆ ਕਿ ਜੋ ਕੈਪਟਨ ਸਰਕਾਰ ਪੰਜਾਬ 'ਚ ਦਲਿਤ ਭਾਈਚਾਰੇ ਨੂੰ  ਨਜ਼ਰਅੰਦਾਜ਼ ਕਰਨ ਦੇ ਵਤੀਰੇ ਦੀ ਨਿੰਦਾ ਕੀਤੀ।ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਦਲਿਤ ਮਹਾਂ ਪੰਚਾਇਤ ਵਿਚ ਅਨੁਸੂਚਿਤ ਜਾਤੀਆਂ ਦੇ ਅਧਿਕਾਰਾ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਅਤੇ ਸਮੱਸਿਆਵਾਂ ਬਾਰੇ ਮਤਾ ਪਾਸ ਕੀਤਾ ਕਿ ਪੰਚਾਇਤਾਂ ਵਿੱਚ ਅਨੁਸੂਚਿਤ ਜਾਤੀਆਂ ਦਾ 1/3 ਹਿੱਸਾ ਯਕੀਨੀ ਬਣਾਇਆ ਜਾਵੇ ਜੇਕਰ ਕੋਈ ਵਿਆਕਤੀ ਇਨ੍ਹਾਂ ਦੇ ਹਿੱਸੇ ਦੀ ਜ਼ਮੀਨ ਤੇ ਗਲਤ ਤਰੀਕੇ ਨਾਲ ਇਸਤੇਮਾਲ ਕਰਦਾ ਹੈ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ,ਇਕ ਹੋਰ ਮਤੇ ਰਾਹੀਂ ਮੰਗ ਕੀਤੀ ਕਿ ਅਨੁਸੂਚਿਤ ਜਾਤੀ ਸਬ ਪਲਾਨ ਪੰਜਾਬ ਵਿਚ ਲਾਗੂ ਹੋਣਾ ਚਾਹੀਦਾ ਹੈ ,ਲਾਲ ਲੀਕ ਵਾਲੀਆਂ ਜ਼ਮੀਨਾਂ ਦਾ ਅਧਿਕਾਰ ਤੁਰੰਤ ਮਿਲਣਾ ਚਾਹੀਦਾ ਹੈ,ਮਨਰੇਗਾ ਵਿਚ ਮਜਦੂਰਾਂ ਨੂੰ ਮਜਦੂਰੀ 150 ਦਿਨ ਦੀ ਯਕੀਨੀ ਬਣਾਈ ਜਾਵੇ, ਸਿੱਖਿਆ ਅਧਿਕਾਰ ਕਾਨੂੰਨ 10/10/2011 ਪੰਜਾਬ ਵਿੱਚ ਜਾਰੀ ਕੀਤੇ ਨੋਟੀਫਿਕੇਸ਼ਨ ਵਿਚ ਤਰਮੀਮ, ਆਉਟਸੋਰਸਿੰਗ ਵਿਚ ਰਾਖਵਾਂਕਰਨ ਦਿੱਤਾ ਜਾਵੇ, ਮਜਦੂਰਾਂ ਦਾ ਕਰਜ਼ਾ ਮਾਫ ਕੀਤੀ ਜਾਵੇ ਅਤੇ ਹੋਰਨਾਂ ਮੁੱਦਿਆਂ ਬਾਰੇ ਹੱਥ ਖੜ੍ਹੇ ਕਰਕੇ ਪ੍ਰਵਾਨਗੀ ਲਈ ਗਈ ਅਤੇ ਇਨ੍ਹਾਂ ਮੁੱਦਿਆਂ ਉਤੇ ਕੈਪਟਨ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ  ਜੇਕਰ 14 ਅਪ੍ਰੈਲ ਤੱਕ  ਸਮੱਸਿਆਵਾਂ ਅਤੇ ਮੁੱਦਿਆਂ ਨੂੰ ਲਾਗੂ ਨਾ ਕੀਤਾ ਤਾ ਸੰਘਰਸ਼ ਵਿੰਡਿਆਂ ਜਾਵੇਗਾ। 

ਮਹਾਂਪੰਚਾਇਤ ਨੂੰ ਸੰਬੋਧਨ ਕਰਦਿਆਂ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਵਿਦਿਆਰਥੀਆਂ ਨੂੰ ਦੀਆਂ ਡਿਗਰੀਆਂ ਅਤੇ ਸਰਟੀਫਿਕੇਟ  ਦੇਣ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ ਅਤੇ ਦਾਖਲਿਆਂ ਨਾਲ ਸਬੰਧਤ ਪੋਟਲ ਦੀ ਮਿਆਦ ਵਧਾਇਆ ਜਾਣਾ ਚਾਹੀਦਾ ਹੈ। ਸੰਘਰਸ਼ ਦਾ ਸਿੱਟੇ ਕਾਰਨ ਅੱਜ ਲੱਖਾਂ ਵਿਦਿਆਰਥੀਆਂ ਨੂੰ ਕੈਪਟਨ ਸਰਕਾਰ ਨੇ ਮਜਬੂਰ ਹੋਕੇ ਗੁਰੱਪ ਆਫ ਮਨਿਸਟਰ ਵੱਲੋਂ ਆਦੇਸ਼ ਜਾਰੀ ਕੀਤੇ ਹਨ। ਰਾਜਸਭਾ ਮੈਂਬਰ ਸਮਸ਼ੇਰ ਸਿੰਘ ਦੂਲੋ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸੀ ਬੀ ਆਈ ਤੋਂ ਜਾਂਚ ਕਰਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਪਹਿਲਕਦਮੀਂ ਕਰਨੀ ਚਾਹੀਦੀ ਹੈ।ਸੁਭਾਸ਼ ਸ਼ਰਮਾ ਜਰਨਲ ਸੱਕਤਰ ਭਾਰਤੀ ਜਨਤਾ ਪਾਰਟੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਅਗਲੇ ਪੰਜ ਸਾਲਾਂ 60 ਹਜ਼ਾਰ ਕਰੋੜ ਰੁਪਏ ਖਰਚ ਕਰਨਾ ਲਈ ਸਲਾਘਾਯੋਗ ਕਦਮ ਹੈ ਅਤੇ ਕੈਪਟਨ ਸਰਕਾਰ ਨੂੰ ਵੀ ਆਪਣੇ ਹਿੱਸੇ ਦਿ ਰੁਪਿਆ ਜਾਰੀ ਕਰਨਾ ਚਾਹੀਦਾ ਹੈ।ਉਹਨਾਂ ਕਿਹਾ ਕਿ ਅਗਲਾ ਮੁੱਖ ਮੰਤਰੀ ਅਨੁਸੂਚਿਤ ਜਾਤੀਆਂ ਵਿਚੋਂ ਹੋਣਾ ਚਾਹੀਦਾ ਹੈ।ਮਹਾਂ ਪੰਚਾਇਤ ਨੂੰ ਸੰਬੋਧਨ ਕਰਨ ਵਾਲੇ ਆਗੂਆਂ ਰਾਜੇਸ਼ ਬਾਘਾ, ਰਾਜ ਕੁਮਾਰ ਅਟਵਾਲ,ਐਡਵੋਕੇਟ ਲੇਖ ਰਾਜ ਸ਼ਰਮਾ,ਬੱਗਾ ਸਿੰਘ ਫਿਰੋਜਪੁਰ, ਕਿਰਨਜੀਤ ਸਿੰਘ ਗਹਿਰੀ,ਦਲੀਪ ਸਿੰਘ ਬੁਚੜੇ, ਜਸਵਿੰਦਰ ਸਿੰਘ ਰਾਹੀਂ ਕ੍ਰਿਪਾਲ ਸਿੰਘ, ਰਾਜਵਿੰਦਰ ਸਿੰਘ ਗੱਡੂ,ਐਡਵੋਕੇਟ, ਤਰਲੋਕ ਸਿੰਘ ਚੌਹਾਨ,ਐਡਵੋਕੇਟ ਗੁਰਨਾਮ ਸਿੰਘ ਸਿੱਧੂ,ਐਡਵੋਕੇਟ ਮੋਹਿਤ ਭਾਰਤਵਾਜ਼,ਮਨਜੀਤ ਬਾਲੀ, ਬਹਾਦਰ ਸਿੰਘ, ਗੁਰਸੇਵਕ ਮੈਣਮਾਜਰੀ,ਰਾਝਾ ਬਕਸੀ,ਜਸਵੀਰ ਸਿੰਘ ਮਹਿਤਾ,ਬੂਟਾ ਰਾਮ ਮਾਹਲਾ ਅਤੇ ਹੋਰਨਾਂ ਨੇ ਵੀ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕੀਤਾ

 

Tags: National Scheduled Castes Alliance , Dalit Sangharsh Morcha , Paramjit Singh Kainth , NSCA , Protest , Agitation , Demonstration

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD