Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਵਲੋਂ ਨੌਜਵਾਨਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ

ਕੌਮੀ ਵੋਟਰੀ ਦਿਵਸ ਮੌਕੇ ਵੋਟਰ ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾ

Web Admin

Web Admin

5 Dariya News

ਕਪੂਰਥਲਾ , 25 Jan 2021

Last updated on: Jan 25, 2021, 00:00 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਦੀਪਤੀ ਉੱਪਲ ਵਲੋਂ ਕੌਮੀ ਵੋਟਰ ਦਿਵਸ ਮੌਕੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਲੋਕਤੰਤਰ ਦੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣ ਅਤੇ ਵੋਟਰ ਜਾਗਰੂਕਤਾ ਲਈ ਦੂਤ ਦੇ ਤੌਰ ਤੇ ਕੰਮ ਕਰਨ।ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕੌਮੀ ਵੋਟਰ ਦਿਵਸ ਮੌਕੇ ਹੋਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਸਾਡੇ ਦੇਸ਼ ਨੂੰ ਵਿਸ਼ਵ ਦਾ ਸਭ ਤੋਂ ਵੱਡਾ ਲੋਕਤੰਤਰ ਹੋਣ ਦਾ ਮਾਣ ਹਾਸਲ ਹੈ ਅਤੇ ਉਨਾਂ ਕਿਹਾ ਕਿ ਨੌਜਵਾਨਾਂ ਦੀ ਭੂਮਿਕਾ ਬਹੁਤ ਅਹਿਮ ਹੈ। ਉਨਾਂ ਕਿਹਾ ਕਿ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਬਿਨਾਂ ਕਿਸੇ ਡਰ,ਭੈਅ ਅਤੇ ਲਾਲਚ ਤੋਂ ਕਰਨਾ ਦੇ ਨਾਲ ਨਾਲ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਹੋਣਾ ਚਾਹੀਦਾ ਹੈ।ਇਸ ਮੌਕੇ ਉਨਾਂ ਵਲੋਂ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਵਲੋਂ ਵੋਟਰ ਜਾਗਰੂਕਤਾ ਲਈ ਕਰਵਾਏ ਗਏ ਮੁਕਾਬਲਿਆਂ ਦੌਰਾਨ ਵੱਖ-ਵੱਖ ਪਜੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ।ਐਸ.ਡੀ.ਐਮ ਕਪੂਰਥਲਾ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਨੂੰ ਬਿਹਤਰੀਨ ਸਵੀਪ ਗਤੀਵਿਧੀਆਂ ਲਈ ਸਰਬੋਤਮ ਚੋਣ ਰਜਿਸਟਰੇਸ਼ਨ ਅਫਸਰ ਦਾ ਅਵਾਰਡ ਦਿੱਤਾ ਗਿਆ।ਇਸ ਤੋਂ ਇਲਾਵਾ ਆਨ ਲਾਈਨ ਕਵਿਜ਼ ਮੁਕਾਬਲਿਆਂ ਦੇ ਜੇਤੂਆਂ ਨੀਰੂ ਰਾਜਪਾਲ ਲੈਕਚਰਾਰ ਨੂੰ ਪਹਿਲਾ ਸਥਾਨ, ਕਰਨ ਚੋਪੜਾ ਵਿਦਿਆਰਥੀ ਨੂੰ ਦੂਜਾ ਸਥਾਨ ਅਤੇ ਹਰਵਿੰਦਰ ਮਹਵਾਹਾ ਪਿੰਡ ਬੂੜੇਵਾਲ ਨੂੰ ਤੀਜਾ ਸਥਾਨ ਪ੍ਰਾਪਤ ਕਰਨ ਤੇ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ।ਇਸ ਤੋਂ ਇਲਾਵਾ ਲੇਖ ਮੁਕਾਬਲਿਆਂ ਤੇ ਜੇਤੂਆਂ ਵਿਚ ਸ੍ਰੀਮਤੀ ਮਨਦੀਪ ਪਿੰਡ ਲੱਖਪੁਰ ਨੂੰ ਪਹਿਲਾਂ ਸਥਾਨ, ਕਮਲਜੀਤ ਕੌਰ ਪਿੰਡ ਬਤਾਲਾ ਨੂੰ ਦੂਜਾ ਸਥਾਨ ਅਤੇ ਊਸ਼ਾ ਰਾਣੀ ਓਕਾਰ ਨਗਰ ਕਪੂਰਥਾ ਨੂੰ ਤੀਸਾ ਸਥਾਨ ਹਾਸਲ ਹੋਇਆ।ਸਰਬੋਤਮ ਬੂਥ ਲੈਵਲ ਅਫਸਰ ਦੀ ਸ਼੍ਰਣੀ ਵਿੱਚ ਜਸਵੰਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਉਨਾਂ ਦੇ ਬੂਥ ਉੱਪਰ ਨੌਜਵਾਨਾਂ ਦੀਆਂ ਸਭ ਤੋਂ ਵੱਧ ਵੋਟਾਂ ਬਣਵਾਈਆਂ ਗਈਆਂ ਹਨ।ਇਸ ਤੋਂ ਇਲਾਵਾ ਸਰਬੋਤਮ ਨੋਡਲ ਅਫਸਰ ਦੇ ਤੌਰ ਤੇ ਮਨਜੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ।ਜ਼ਿਲ੍ਹਾ ਚੋਣ ਅਫਸਰ ਵਲੋਂ ਵੋਟਰ ਜਾਗਰੂਕਤਾ ਵਿਚ ਸਹਿਯੋਗ ਲਈ ਪ੍ਰੋ. ਸਰਬਜੀਤ ਸਿੰਘ ਅਤੇ ਐਨ.ਸੀ.ਸੀ ਟੀਮ ਸਰਕਾਰੀ ਸਕੂਲ ਲੜਕੇ ਦੇ ਕਮਾਂਡਰ ਕਮਲਜੀਤ ਸਿੰਘ ਤੇ ਉਨਾਂ ਦੀ ਟੀਮ ਨੂੰ ਵੀ ਸਨਮਾਨਿਤ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਕਪੂਰਥਲਾ ਦੇ ਸਵੀਪ ਆਇਕਨ ਯਾਦਵਿੰਦਰ ਸਿੰਘ ਯਾਦਾ (ਕਪਤਾਨ ਭਾਰਤੀ ਕਬੱਡੀ ਟੀਮ ) ਨੇ ਵੀ ਨੌਜਵਾਨਾਂ ਨੂੰ ਆਪਣੇ ਵੋਟ ਦਾ ਇਸਤੇਮਾਲ ਵੱਧ ਚੜ੍ਹ ਕੇ ਕਰਨ ਦੀ ਅਪੀਲ ਕੀਤੀ।

ਡਿਜ਼ਿਟਲ ਵੋਟਰ ਕਾਰਡ ਦੀ ਹੋਈ ਸ਼ੁਰੂਆਤ

ਜ਼ਿਲ੍ਹਾ ਚੋਣ ਅਫਸਰ ਵਲੋਂ ਇਸ ਮੌਕੇ ਇਲੈਕਟ੍ਰੋਨਿਕ ਵੋਟਰ ਫੋਟੋ ਸ਼ਨਾਖਤੀ ਕਾਰਡ ਵੰਡਣ ਦੀ ਸ਼ੁਰੂਆਤ ਵੀ ਕੀਤੀ ਗਈ। ਭਾਰਤੀ ਚੋਣ ਕਮਿਸ਼ਨ ਵਲੋਂ ਪਹਿਲੇ ਪੜਾਅ ਤਹਿਤ 25 ਤੋਂ 31 ਜਨਵਰੀ ਤੱਕ ਨਵੇਂ ਵੋਟਰਾਂ ਨੂੰ ਆਪਣੇ ਇਲੈਕਟ੍ਰੋਨਿਕ ਵੋਟਰ ਫੋਟੋ ਸ਼ਨਾਖਤੀ ਕਾਰਡ ਡਾਊਨਲੋਡ ਕਰਨ ਦੀ ਸੁਵਿਧਾ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਵਿੱਚ ਗਗਨਪ੍ਰੀਤ ਕੌਰ,ਤੂਸ਼ਾਰ ਗੁਪਤਾ, ਅੰਮ੍ਰਿਤ ਪਾਲ ਅਤੇ ਗੁਰਕੀਰਤ ਸਿੰਘ ਨੂੰ ਇਲੈਕਟ੍ਰੋਨਿਕ ਵੋਟਰ ਫੋਟੋ ਸ਼ਨਾਖਤੀ ਕਾਰਡ ਦੇ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਰਾਹੁਲ ਚਾਬਾ,ਐਸ.ਡੀ.ਐਮ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ,ਡੀ.ਡੀ.ਪੀ.ਓ ਲਖਵਿੰਦਰ ਸਿੰਘ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। 

 

Tags: DC Kapurthala , Deepti Uppal , Deputy Commissioner Kapurthala , Kapurthala , 11th National Voters Day , National Voters Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD