Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸੂਬਾ ਸਰਕਾਰ ਨੇ ਔਰਤਾਂ ਦੇ ਜੀਵਨ ਪੱਧਰ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੇ ਵਿਸ਼ੇਸ ਉਪਰਾਲੇ-ਸੁਖਜਿੰਦਰ ਸਿੰਘ ਰੰਧਾਵਾ

ਸਥਾਨਕ ਸੁਖਜਿੰਦਰ ਕਾਲਜ ਆਫ ਇੰਜੀ. ਆਫ ਟੈਕਨਾਲੋਜੀ ਵਿਖੇ ਰਾਸ਼ਟਰੀ ਕੰਨਿਆ ਬਾਲ ਦਿਵਸ ਮਨਾਇਆ

Web Admin

Web Admin

5 Dariya News

ਗੁਰਦਾਸਪੁਰ , 25 Jan 2021

Last updated on: Jan 25, 2021, 00:00 IST

ਪੰਜਾਬ ਸਰਕਾਰ ਨੇ ਔਰਤਾਂ ਦੇ ਜੀਵਨ ਪੱਧਰ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਹਨ ਅਤੇ ਪੰਚਾਇਤੀ ਰਾਜ ਸੰਸਥਾਵਾਂ ਵਿਚ ਔਰਤਾਂ ਲਈ 50 ਫੀਸਦ ਰਾਖਵਾਂਕਰਨ ਕੀਤਾ ਗਿਆ ਹੈ। ਇਹ ਪ੍ਰਗਟਾਵਾ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਪੰਜਾਬ ਨੇ ਸਥਾਨਕ ਸੁਖਜਿੰਦਰਾ ਕਾਲਜ ਆਫ ਇੰਜੀ. ਆਫ ਟੈਕਨਾਲੋਜੀ ਵਿਖੇ ਮਨਾਏ ਗਏ ‘ਰਾਸ਼ਟਰੀ ਕੰਨਿਆ ਬਾਲ ਦਿਵਸ’ ਮੌਕੇ ਕਰਵਾਏ ਸਮਾਗਮ ਦੌਰਾਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ), ਪਰਸ਼ੋਤਮ ਸਿੰਘ ਜ਼ਿਲਾ ਰੋਜ਼ਗਾਰ ਅਫਸਰ, ਡਾ. ਵਰੁਣ ਜੋਸ਼ੀ ਪਲੇਸਮੈਂਟ ਅਫਸਰ, ਅਮਰਜੀਤ ਸਿੰਘ ਭੁੱਲਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਹਿਮਾਂਸੂ ਕੱਕੜ ਜ਼ਿਲਾ ਫੂਡ ਤੇ ਸਪਲਾਈ ਕੰਟਰੋਲਰ ਵੀ ਮੋਜੂਦ ਸਨ।ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਰੰਧਾਵਾ ਨੇ ਦੱਸਿਆ ਕਿ ਅੱਜ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਭਰ ਅੰਦਰ ‘ਰਾਸ਼ਟਰੀ ਕੰਨਿਆ ਬਾਲ ਦਿਵਸ’ ਸਬੰਧੀ ਵਰਚੂਅਲ ਸਮਾਗਮ ਕਰਵਾਇਆ ਗਿਆ। ਉਨਾਂ ਕਿਹਾ ਕਿ ਰਾਜ ਸਰਕਾਰ ਵਲੋਂ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਤਹਿਤ ਲੜਕੀਆਂ ਨੂੰ ਤਰੱਕੀ ਦੇ ਬਰਾਬਰ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਲੜਕੀਆਂ ਹਰ ਖੇਤਰ ਵਿਚ ਲੜਕਿਆਂ ਦੇ ਮੁਕਾਬਲੇ ਅੱਗੇ ਵੱਧ ਰਹੀ ਹੈ ਅਤੇ ਸਾਨੂੰ ਲੜਕੀਆਂ ਨੂੰ ਅੱਗੇ ਵੱਧਣ ਦੇ ਮੌਕੇ ਪ੍ਰਦਾਨ ਕਰਨਾ ਚਾਹੀਦੇ ਹਨ ਅਤੇ ਲੜਕੀਆਂ ਨੂੰ ਉੱਚ ਸਿੱਖਿਆ ਦਿਵਾਉਣੀ ਚਾਹੀਦੀ ਹੈ। ਇਥੇ ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਜ਼ਿਲ੍ਹੇ ਅੰਦਰ ਲੜਕੀਆਂ/ ਔਰਤਾਂ ਨੂੰ ‘ਸੈਲਫ ਡਿਫੈਂਸ’ ਦੀ ਸਿਖਲਾਈ ਦੇਣ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਤਹਿਤ ਅੱਜ ਸੂਬੇ ਭਰ ਅੰਦਰ ਮੁੱਖ ਮੰਤਰੀ ਪੰਜਾਬ ਵਲੋਂ ਲੜਕੀਆਂ ਨੂੰ ‘ਸੈਲਫ ਡਿਫੈਂਸ’ ਦੀ ਸਿਖਲਾਈ ਦੇਣ ਦੀ ਸ਼ੁਰੂਆਤ ਕੀਤੀ ਗਈ।ਅੱਜ ਇਸ ਮੌਕੇ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ, ਸੈਲਫ ਡਿਫੈਂਸ ਸਿਖਲਾਈ, ਡਰਾਈਵਿੰਗ ਸਕੂਲ ਲਈ ਮੁਫਤ ਜਮਾਤ ਅਤੇ ਪ੍ਰੀ-ਸਕੂਲ ਸਿੱਖਿਆ ਵਿਚ ਔਰਤਾਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਤ ਕੀਤਾ ਗਿਆ ਅਤੇ ਸਵੈ ਰੋਜਗਾਰ ਲਈ ਪ੍ਰਾਰਥੀਆਂ ਨੂੰ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਵੀ ਕੀਤੀ ਗਈ, ਜਿਸ ਤਹਿਤ 50 ਪ੍ਰਾਰਥੀਆਂ ਨੂੰ ਰਾਸ਼ਨ ਅਲਾਟਮੈਂਟ ਦੇ ਲਾਇਸੰਸ ਵੰਡੇ ਗਏ ।ਕੈਬਨਿਟ ਮੰਤਰੀ ਸ. ਰੰਧਾਵਾ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਵਿਡ-19 ਮਹਾਂਮਾਰੀ ਦੌਰਾਨ ਜਿਥੇ ਬਿਮਾਰੀ ਵਿਰੁੱਧ ਠੋਸ ਉਪਰਾਲੇ ਕੀਤੇ ਗਓ, ਓਥੇ ਲੋਕਾਂ ਨੂੰ ਰੁਜ਼ਗਾਰ ਵੀ ਮੁਹੱਈਆ ਕਰਵਾਇਆ ਗਿਆ। ਘਰ-ਘਰ ਰੁਜਗਾਰ ਮੁਹਿੰਮ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਵੈ-ਰੋਜ਼ਗਾਰ ਲਈ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਇਸ ਮੌਕੇ ਰਾਸ਼ਨ ਡਿਪੂ ਦੀ ਅਲਾਟਮੈਂਟ ਪ੍ਰਾਪਤ ਕਰਨ ਵਾਲੇ ਪ੍ਰਾਰਥੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਰੁਜ਼ਗਾਰ ਤੇ ਸਵੈ-ਰੋਜ਼ਗਾਰ ਲਈ ਨੋਜਵਾਨਾਂ ਨੂੰ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ , ਜਿਸ ਨਾਲ ਲੋਕ ਪੰਜਾਬ ਸਰਕਾਰ ਵਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਤੇ ਸੇਵਾਵਾਂ ਤੋਂ ਖੁਸ਼ ਹਨ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD