Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵੱਖ-ਵੱਖ ਲਾਭਪਾਤਰੀਆਂ ਨੂੰ ਸੌਪੇ ਸਰਟੀਫਿਕੇਟ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ ਵਿਖੇ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ

Web Admin

Web Admin

5 Dariya News

ਲੁਧਿਆਣਾ , 25 Jan 2021

ਪੰਜਾਬ ਸਰਕਾਰ ਦੀ ਵਿਸ਼ੇਸ਼ ਮੁਹਿੰਮ 'ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ' ਨੂੰ ਅੱਗੇ ਵਧਾਉਂਦਿਆਂ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਲੁਧਿਆਣਾ ਵਿੱਚ ਇੱਕ ਮੈਗਾ ਸਵੈ-ਰੋਜ਼ਗਾਰ ਲੋਨ ਮੇਲੇ ਦੀ ਸੁਰੂਆਤ ਕੀਤੀ। ਇਸ ਸਬੰਧ ਵਿਚ ਮੁੱਖ ਸਮਾਗਮ ਦੀ ਪ੍ਰਧਾਨਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ।ਪਿਛਲੇ ਸਾਲ ਅਕਤੂਬਰ ਤੋਂਂ ਦਸੰਬਰ ਤੱਕ ਕਰਵਾਏ ਗਏ ਵਿਸ਼ੇਸ਼ ਲੋਨ ਮੇਲਿਆਂ ਲੜੀ ਸਮਾਪਤ ਹੋ ਗਈ ਜਿਸ ਵਿੱਚ 1.70 ਲੱਖ ਨੌਜਵਾਨਾਂ ਨੂੰ ਪੰਜਾਬ ਦੇ ਵੱਖ-ਵੱਖ ਬੈਂਕਾਂ ਤੋਂ ਸਵੈ-ਰੁਜ਼ਗਾਰ ਲਈ ਕਰਜ਼ੇ ਮੁਹੱਈਆ ਕਰਵਾਉਣ ਵਿੱਚ ਮੱਦਦ ਕੀਤੀ ਗਈ।ਸ੍ਰੀ ਸਰਕਾਰੀਆ ਵੱਲੋਂ ਦਫ਼ਤਰ ਜ਼ਿਲ੍ਹਾ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਲੁਧਿਆਣਾ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ 5 ਲਾਭਪਾਤਰੀਆਂ ਨੂੰ ਕਰਜ਼ਾ ਪ੍ਰਵਾਨਗੀ ਸਰਟੀਫਿਕੇਟ ਵੀ ਸੌਂਪੇ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ, 15 ਲੱਖ ਤੋਂ ਵੱਧ ਨੌਜਵਾਨਾਂ ਨੂੰ ਨਿੱਜੀ/ਸਰਕਾਰੀ ਖੇਤਰ ਜਾਂ ਸਵੈ-ਰੋਜ਼ਗਾਰ ਕੇ ਕਾਬਲ ਬਣਾਇਆ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮਾਰਚ, 2017 ਵਿੱਚ ਸੂਬੇ ਦੀ ਵਾਗਡੋਰ ਸੰਭਾਲਦਿਆਂ ਇਸ ਯੋਜਨਾ ਤਹਿਤ ਰੋਜ਼ਾਨਾ 1100 ਨੌਜਵਾਨਾਂ ਨੂੰ ਫਾਇਦਾ ਹੋ ਰਿਹਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮੇਂ ਦੌਰਾਨ 8.8 ਲੱਖ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਕਾਬਲ ਬਣਾਇਆ ਹੈ, ਜਦੋਂ ਕਿ 5.69 ਲੱਖ ਨੌਜਵਾਨਾਂ ਨੂੰ ਪ੍ਰਾਈਵੇਟ ਖੇਤਰ ਵਿਚ ਅਤੇ 58,258 ਸਰਕਾਰੀ ਖੇਤਰ ਵਿਚ ਨੌਕਰੀ ਮਿਲੀ।ਨਾਰੀ ਸਸ਼ਕਤੀਕਰਨ ਲਈ ਇਕ ਵੱਡੀ ਪਹਿਲਕਦਮੀ ਤਹਿਤ ਪੰਜਾਬ ਸਰਕਾਰ ਵੱਲੋਂ ਰਾਸ਼ਟਰੀ ਬਾਲੜੀ ਦਿਵਸ  ਮੌਕੇ ਮਹਿਲਾ ਸਸ਼ਕਤੀਕਰਨ ਲਈ ਇੱਕ ਵੱਡੀ ਪਹਿਲ ਕਰਦਿਆਂ ਸਮਾਜ ਨੂੰ ਬੱਚੀਆਂ ਦੀ ਆਜ਼ਾਦੀ ਲਈ ਅੱਗੇ ਆਉਣ ਦਾ ਸੁਨੇਹਾ ਦਿੱਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੜਕੀ ਬਾਲ ਲਿੰਗ ਅਨੁਪਾਤ ਨੂੰ ਹੋਰ ਬਿਹਤਰ ਬਣਾਉਣ ਲਈ ਜ਼ਮੀਨੀ ਪੱਧਰ ਦੀ ਜਾਗਰੂਕਤਾ ਪੈਦਾ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ 2013-14 ਵਿੱਚ ਲਿੰਗ ਅਨੁਪਾਤ 890/1000 ਤੋਂ ਵੱਧ ਕੇ 2019-20 ਦੌਰਾਨ 920/1000 ਤੱਕ ਪੁੱਜ ਗਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਜਨਵਰੀ ਮਹੀਨੇ ਨੂੰ ਧੀਆਂ ਦੀ ਲੋਹੜੀ ਲਈ ਸਮਰਪਿਤ ਕਰਕੇ ਜਾਗਰੂਕਤਾ ਵੱਲ ਹੋਰ ਕਦਮ ਵਧਾਏ ਗਏ ਹਨ।ਸ੍ਰੀ ਸਰਕਾਰੀਆ ਵੱਲੋਂ ਪੰਜਾਬ ਸਰਕਾਰ ਦੁਆਰਾ ਮਹਿਲਾ ਸਸ਼ਕਤੀਕਰਨ ਲਈ ਚੁੱਕੇ ਕਦਮਾਂ ਦੀ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਔਰਤਾਂ ਲਈ 30 ਫੀਸਦੀ ਰਾਖਵਾਂਕਰਨ, ਪੰਚਾਇਤ ਅਤੇ ਸਥਾਨਕ ਚੋਣਾਂ ਵਿੱਚ 50 ਫੀਸਦੀ ਰਾਖਵਾਂਕਰਨ, ਹਰੇਕ ਜ਼ਿਲ੍ਹੇ ਵਿੱਚ ਪੀੜਤ ਔਰਤਾਂ ਅਤੇ ਲੜਕੀਆਂ ਲਈ 'ਵਨ ਸਟਾਪ ਸੈਂਟਰ ਸਕੀਮ' ਸੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੱਸਾਂ ਵਿੱਚ ਔਰਤਾਂ ਲਈ 50 ਫੀਸਦੀ ਕਿਰਾਏ ਵਿੱਚ ਛੋਟ ਦੀ ਸਕੀਮ ਵੀ ਜਲਦ ਹੀ ਸੁਰੂ ਕੀਤੀ ਜਾਵੇਗੀ।ਕੈਬਨਿਟ ਮੰਤਰੀ ਨੇ ਇਸ ਮੌਕੇ ਵੱਖ ਵੱਖ ਸਮਾਜਿਕ ਸੁਰੱਖਿਆ ਯੋਜਨਾਵਾਂ ਦੇ ਪੰਜ ਲਾਭਪਾਤਰੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਰਾਸ਼ਨ ਡਿਪੂ ਅਲਾਟਮੈਂਟ ਸਕੀਮ ਦੇ ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਵੀ ਸੌਂਪੇ ਗਏ।ਇਸ ਮੌਕੇ ਪ੍ਰਮੁੱਖ ਸਖ਼ਸ਼ੀਅਤਾਂ ਵਿੱਚ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ, ਪੀ.ਐਮ.ਆਈ.ਡੀ.ਬੀ. ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ, ਪੀ.ਐਸ.ਆਈ.ਡੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਬਾਵਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਨੀਅਮ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਮਲਕੀਤ ਸਿੰਘ ਦਾਖਾ, ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ ਤੋਂ ਇਲਾਵਾ ਹੋਰ ਵੀ ਸ਼ਾਮਲ ਸਨ।

 

Tags: Sukhbinder Singh Sarkaria , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD