Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਸ਼ਟਰੀ ਬਾਲੜੀ ਦਿਵਸ ਦੀ ਸ਼ੁਰੂਆਤ ਮੌਕੇ ਲੋਕਾਂ ਨੂੰ ਮਹਿਲਾ ਸਸ਼ਕਤੀਕਰਨ ਲਈ ਸਰਕਾਰ ਦਾ ਸਹਿਯੋਗ ਕਰਨ ਲਈ ਸੱਦਾ

Web Admin

Web Admin

5 Dariya News

ਪਟਿਆਲਾ , 25 Jan 2021

Last updated on: Jan 25, 2021, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰੀ ਬਾਲੜੀ ਦਿਵਸ ਮੌਕੇ ਮਹਿਲਾ ਸਸ਼ਕਤੀਕਰਨ ਲਈ ਇੱਕ ਵੱਡੀ ਪਹਿਲ ਕਰਦਿਆਂ ਸਮਾਜ ਨੂੰ ਬੱਚੀਆਂ ਦੀ ਆਜ਼ਾਦੀ ਲਈ ਅੱਗੇ ਆਉਣ ਦਾ ਸੁਨੇਹਾ ਦਿੱਤਾ।ਮੁੱਖ ਮੰਤਰੀ ਨੇ ਪੰਜਾਬ ’ਚ ਜ਼ਮੀਨੀ ਪੱਧਰ ਤੱਕ ਜਾਗਰੂਕਤਾ ਦੀ ਗੱਲ ਕਰਦਿਆਂ ਆਖਿਆ ਕਿ 2013-14 ’ਚ ਲਿੰਗ ਅਨੁਪਾਤ 890/1000 ਸੀ ਜੋ 2019-20 ਦੌਰਾਨ 920/1000 ਤੱਕ ਪੁੱਜ ਗਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਜਨਵਰੀ ਮਹੀਨੇ ਨੂੰ ਧੀਆਂ ਦੀ ਲੋਹੜੀ ਲਈ ਸਮਰਪਿਤ ਕਰਕੇ ਜਾਗਰੂਕਤਾ ਵੱਲ ਹੋਰ ਕਦਮ ਵਧਾਏ ਗਏ ਹਨ।ਧਾਰਮਿਕ ਗ੍ਰੰਥਾਂ ’ਚ ਔਰਤ ਦੇ ਉੱਚੇ ਰੁਤਬੇ ਦੀ ਗੱਲ ਕਰਦਿਆ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਹੁਤੇ ਖੇਤਰਾਂ ’ਚ ਲੜਕੀਆਂ ਲੜਕਿਆਂ ਦੇ ਮੁਕਾਬਲੇ ਅੱਗੇ ਨਿਕਲ ਗਈਆਂ ਹਨ ਅਤੇ ਉਹ ਆਪਣੀ ਸਮਰੱਥਾ ਨੂੰ ਹਰੇਕ ਖੇਤਰ ’ਚ ਸਾਬਤ ਕਰ ਰਹੀਆਂ ਹਨ। ਉਨਾਂ ਕਿਹਾ ਕਿ ਲੜਕੀਆਂ ਨੂੰ ਹਰੇਕ ਖੇਤਰ ’ਚ ਸਫਲ ਬਣਾਉਣ ਲਈ ਸਿਰਫ਼ ਪ੍ਰੇਰਨਾ ਦੀ ਜ਼ਰੂਰਤ ਹੈ ਅਤੇ ਅਜੋਕੇ ਸਮੇਂ ’ਚ ਲੜਕੀਆਂ ਲਈ ਮੌਕੇ ਵੱਧ ਰਹੇ ਹਨ। ਉਨਾਂ ਅਮਰੀਕਾ ਦੇ ਨਵ-ਨਿਯੁਕਤ ਉਪ ਰਾਸ਼ਟਰਪਤੀ ਕਮਲਾ ਹੈਰਿਸ ਦਾ ਉਦਾਹਰਨ ਦਿੰਦਿਆਂ ਕਿਹਾ ਕਿ ਮਹਿਲਾਵਾਂ ਹਰ ਖੇਤਰ ’ਚ ਅੱਗੇ ਵੱਧ ਰਹੀਆਂ ਹਨ ਅਤੇ ਹੁਣ ਮਹਿਲਾਵਾਂ ਫਾਈਟਰ ਜਹਾਜ਼ ਦੀਆਂ ਵੀ ਪਾਇਲਟ ਹਨ ਜੋ ਉਨਾਂ ਦੀ ਵੱਧ ਰਹੀ ਸ਼ਕਤੀ ਦਾ ਪ੍ਰਤੀਕ ਹੈ।ਮੁੱਖ ਮੰਤਰੀ ਨੇ ਮਹਿਲਾ ਸਸ਼ਕਤੀਕਰਨ ਲਈ ਚੁੱਕੇ ਕਦਮਾਂ ਦੀ ਗੱਲ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ’ਚ 30 ਫ਼ੀਸਦੀ ਰਾਖਵਾਂਕਰਨ, ਪੰਚਾਇਤੀ ਅਤੇ ਸਥਾਨਕ ਚੋਣਾਂ ’ਚ ਔਰਤਾਂ ਲਈ 50 ਫ਼ੀਸਦੀ ਰਾਖਵਾਂਕਰਨ, ਹਰੇਕ ਜ਼ਿਲੇ ’ਚ ਪੀੜਤ ਔਰਤਾਂ ਅਤੇ ਲੜਕੀਆਂ ਲਈ ਵਨ ਸਟਾਪ ਸੈਂਟਰ ਸਕੀਮ ਸ਼ੁਰੂ ਕੀਤੀ ਗਈ ਹੈ। ਉਨਾਂ ਕਿਹਾ ਕਿ ਬੱਸਾਂ ’ਚ ਔਰਤਾਂ ਲਈ 50 ਫ਼ੀਸਦੀ ਕਿਰਾਇਆ ’ਚ ਛੋਟ ਦੀ ਸਕੀਮ ਵੀ ਜਲਦੀ ਹੀ ਸ਼ੁਰੂ ਕੀਤੀ ਜਾਵੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਮਾਤਾ ਤਿ੍ਰਪਤਾ ਮਹਿਲਾ ਯੋਜਨਾ ਦਾ ਹਵਾਲਾ ਦਿੰਦਿਆਂ ਕਿਹਾ ਇਸ ਯੋਜਨਾ ਨੂੰ ਸ਼ੁਰੂ ਕਰਨ ਦਾ ਮੁੱਖ ਮਕਸਦ ਜਨਮ ਤੋਂ ਬੁਢਾਪੇ ਤੱਕ ਔਰਤਾਂ ਦੇ ਹੱਕਾਂ ਦੀ ਰਾਖੀ ਕਰਨਾ ਹੈ। ਉਨਾਂ ਦੱਸਿਆ ਕਿ ਇਹ ਸਕੀਮ 8 ਲੱਖ ਔਰਤਾਂ ਨੂੰ ਸਮਰੱਥ ਬਣਾਏਗੀ। ਉਨਾਂ ਅੱਗੇ ਕਿਹਾ ਕਿ ਕਸਤੂਰਬਾ ਗਾਂਧੀ ਮਹਿਲਾ ਯੋਜਨਾ ਇਕ ਹੋਰ ਨਵੀਂ ਪਹਿਲਕਦਮੀ ਹੈ ਜੋ ਸਾਰੀਆਂ ਮੌਜੂਦਾ ਸਕੀਮਾਂ ਅਧੀਨ ਔਰਤਾਂ ਨੂੰ ਕਵਰ ਕਰੇਗੀ।ਮੁੱਖ ਮੰਤਰੀ ਨੇ ਇਸ ਮੌਕੇ ਅਲੱਗ-ਅਲੱਗ ਸਮਾਜਿਕ ਸੁਰੱਖਿਆ ਸਕੀਮਾਂ ਦੀਆਂ ਪੰਜ ਲਾਭਪਾਤਰੀਆਂ ਸੁਮਨ, ਸਵਰੀਤ ਕੌਰ, ਸੁਮਨਪ੍ਰੀਤ ਕੌਰ, ਸ਼ਗਨਪ੍ਰੀਤ ਕੌਰ ਅਤੇ ਪ੍ਰਭਸਿਮਰਨ ਕੌਰ ਨੂੰ ਸਨਮਾਨਤ ਕੀਤਾ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਔਰਤਾਂ ਨੂੰ ਸੰਤੁਲਿਤ ਖੁਰਾਕ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਪੋਸ਼ਣ ਮਾਂਹ ਲਈ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਦੇ 27314 ਆਂਗਣਵਾੜੀ ਸੈਂਟਰਾਂ ਨੇ ਕੋਵਿਡ-19 ਦੌਰਾਨ ਮੂਹਰਲੀ ਕਤਾਰ ’ਚ ਰਹਿਕੇ ਕੰਮ ਕੀਤਾ ਹੈ।ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਨੂੰ ਜੀ ਆਇਆ ਆਖਦਿਆਂ ਵਿਭਾਗ ਦੀਆਂ ਸਕੀਮਾਂ ਤੋਂ ਜਾਣੂੰ ਕਰਵਾਇਆ।ਜ਼ਿਕਰਯੋਗ ਹੈ ਕਿ ਰਾਸ਼ਟਰੀ ਬਾਲੜੀ ਦਿਵਸ 24 ਜਨਵਰੀ ਨੂੰ ਸੀ, ਪਰ ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਅੱਜ ਇਸ ਦਿਵਸ ਨੂੰ ਮਨਾਇਆ ਗਿਆ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ, ਵਿਧਾਇਕ ਹਰਦਿਆਲ ਸਿੰਘ ਕੰਬੋਜ, ਨਿਰਮਲ ਸਿੰਘ ਤੇ ਰਾਜਿੰਦਰ ਸਿੰਘ, ਜੈ ਇੰਦਰ ਕੌਰ, ਹਰਿੰਦਰ ਸਿੰਘ ਹੈਰੀ ਮਾਨ, ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਮਹਿਲਾ ਤੇ ਬਾਲ ਵਿਕਾਸ ਬੋਰਡ ਦੇ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਵਿਪੁਲ ਉਜਵਲ ਮੌਜੂਦ ਸਨ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Punjab , Aruna Chaudhary , Parneet Kaur , Patiala , National Girl Child Day , Ghar Ghar Rozgar & Karobar Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD