Wednesday, 17 June 2026

 

 

ਖ਼ਾਸ ਖਬਰਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ ਨਾਇਬ ਸਿੰਘ ਸੈਣੀ ਨੇ ਹਰਵਿੰਦਰ ਕਲਿਆਣ ਨਾਲ ਵਿਧਾਨ ਸਭਾ ਕੰਪਲੈਕਸ ਵਿੱਚ ਕੀਤਾ ਯੋਗ ਪ੍ਰੋਟੋਕੋਲ ਦਾ ਅਭਿਆਸ ਸੂਬੇ ਦੇ ਇੰਜੀਨੀਅਰਿੰਗ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਨੂੰ ਕੀਤਾ ਜਾ ਰਿਹਾ ਹੈ ਅਪਗ੍ਰੇਡ : ਮਹੀਪਾਲ ਢਾਂਡਾ ਖ਼ਰੀਫ਼ ਫ਼ਸਲਾਂ ਲਈ ਰਸਾਇਣਕ ਖਾਦਾਂ ਦੀ ਸਹੀ ਵੰਡ ਕਰੋ ਤਾਂ ਜੋ ਕਿਸਾਨਾਂ ਲਈ ਖਾਦ ਦੀ ਕਮੀ ਨਾ ਰਹੇ : ਸ਼ਿਆਮ ਸਿੰਘ ਰਾਣਾ ਆਧੁਨਿਕ ਤਕਨੀਕ ਦੀਆਂ 52 ਸਟੈਟਿਕਲ ਖੇਤੀਬਾੜੀ ਲੈਬਾਂ ਖੋਲ੍ਹਣ ਦੀ ਪ੍ਰਵਾਨਗੀ - ਨਾਇਬ ਸਿੰਘ ਸੈਣੀ ਕੇ.ਐਮ.ਪੀ. ਐਕਸਪ੍ਰੈਸਵੇਅ ਵਿਕਸਿਤ ਭਾਰਤ-2047 ਦੀ ਬਣੇਗਾ ਸ਼ਾਨ : ਰਾਓ ਨਰਬੀਰ ਸਿੰਘ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ ਬੀਹਲਾ ਲੋਕ ਮਿਲਨੀ ਵਿਖੇ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੀ ਆਲੋਚਨਾ, ਬੇਦਬੀ ਵਿਰੋਧੀ ਕਾਨੂੰਨ ਦਾ ਬਚਾਅ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ 18 ਜੂਨ ਨੂੰ ਸਤਲੁਜ ਦੇ ਧੁੱਸੀ ਬੰਨ੍ਹ ’ਤੇ ਬਣਨ ਵਾਲੀ ਪੱਕੀ ਸੜਕ ਦਾ ਰੱਖਣਗੇ ਨੀਂਹ ਪੱਥਰ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸਮਾਗਮ ਤੇ ਸ਼ੋਭਾ ਯਾਤਰਾ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ : ਭਗਵੰਤ ਸਿੰਘ ਮਾਨ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ

 

ਮੁੱਖ ਮੰਤਰੀ ਵੱਲੋਂ 3 ਮਹੀਨਿਆਂ ਦੀ ਵਿਸ਼ੇਸ਼ ਮੁਹਿੰਮ ਦੀ ਸਮਾਪਤੀ ਮੌਕੇ ਕਰਜ਼ਾ ਸਰਟੀਫਿਕੇਟਾਂ ਦੀ ਵੰਡ ਲਈ ਸਵੈ-ਰੋਜ਼ਗਾਰ ਲੋਨ ਮੇਲੇ ਦੀ ਸ਼ੁਰੂਆਤ

Web Admin

Web Admin

5 Dariya News

ਪਟਿਆਲਾ , 25 Jan 2021

Last updated on: Jan 25, 2021, 00:00 IST

ਸੂਬਾ ਸਰਕਾਰ ਦੀ ਬੇਹੱਦ ਮਹੱਤਵਪੂਰਨ ਸਕੀਮ ‘ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪਟਿਆਲਾ ਤੋਂ ਵੱਡੇ ਪੱਧਰ ਉਤੇ ਇਕ ਸਵੈ-ਰੋਜ਼ਗਾਰ ਲੋਨ ਮੇਲੇ ਦੀ ਸ਼ੁਰੂਆਤ ਕੀਤੀ ਜਿਸ ਨਾਲ ਪਿਛਲੇ ਸਾਲ ਅਕਤੂਬਰ ਤੋਂ ਦਸੰਬਰ ਤੱਕ ਕਰਵਾਏ ਵਿਸ਼ੇਸ਼ ਲੋਨ ਮੇਲਿਆਂ ਦੀ ਲੜੀ ਸਮਾਪਤ ਹੋ ਗਈ ਜਿਸ ਵਿੱਚ 1.70 ਲੱਖ ਨੌਜਵਾਨਾਂ ਨੂੰ ਵੱਖੋ-ਵੱਖ ਬੈਂਕਾਂ ਤੋਂ ਸਵੈ ਰੋਜ਼ਗਾਰ ਲਈ ਕਰਜ਼ੇ ਮੁਹੱਈਆ ਕਰਵਾਉਣ ਵਿੱਚ ਮੱਦਦ ਕੀਤੀ ਗਈ। ਅੱਜ ਸੂਬੇ ਭਰ ਵਿੱਚ ਸੰਕੇਤ ਵਜੋਂ 1000 ਲਾਭਪਾਤਰੀਆਂ ਨੂੰ ਕਰਜ਼ਾ ਪ੍ਰਵਾਨਗੀ ਦੇ ਸਰਟੀਫਿਕੇਟ ਵੰਡੇ ਗਏ। ਮੁੱਖ ਮੰਤਰੀ ਵੱਲੋਂ ਪਟਿਆਲਾ ਵਿਖੇ ਪੰਜ ਲਾਭਪਾਤਰੀਆਂ ਗੁਰਦੀਪ ਕੌਰ, ਰਾਜਿੰਦਰ ਸਿੰਘ, ਸੀਮਾ ਰਾਣੀ, ਬੇਬੀ ਰਾਣੀ ਤੇ ਹਰਜੀਤ ਸਿੰਘ ਨੂੰ ਇਹ ਸਰਟੀਫਿਕੇਟ ਸੌਂਪੇ ਗਏ। ਉਨ੍ਹਾਂ ਮਿੰਨੀ ਸਕੱਤਰੇਤ ਸਥਿਤ ਪਟਿਆਲਾ ਜ਼ਿਲੇ ਦੇ ਜ਼ਿਲਾ ਰੋਜ਼ਗਾਰ ਅਤੇ ਉਦਮਤਾ ਬਿਊਰੋ ਦਫਤਰ ਦਾ ਵੀ ਦੌਰਾ ਕੀਤਾ। ਮੁੱਖ ਮੰਤਰੀ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਮਾਰਚ 2017 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਹੁਣ ਤੱਕ 15 ਲੱਖ ਤੋਂ ਵੱਧ ਨੌਜਵਾਨਾਂ ਨੂੰ ਪ੍ਰਾਈਵੇਟ/ਸਰਕਾਰੀ ਖੇਤਰ ਵਿੱਚ ਨੌਕਰੀਆਂ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਣਾਇਆ ਗਿਆ ਹੈ। ਇਸ ਮਿਸ਼ਨ ਤਹਿਤ ਰੋਜ਼ਾਨਾ 1100 ਨੌਜਵਾਨਾਂ ਨੂੰ ਫਾਇਦਾ ਹੋ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ ਦੌਰਾਨ 8.8 ਲੱਖ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਯੋਗ ਬਣਾਇਆ ਗਿਆ ਜਦੋਂ ਕਿ 5.69 ਲੱਖ ਨੌਜਵਾਨਾਂ ਨੂੰ ਪ੍ਰਾਈਵੇਟ ਖੇਤਰ ਅਥੇ 58,258 ਨੌਜਵਾਨਾਂ ਨੂੰ ਸਰਕਾਰੀ ਖੇਤਰ ਵਿੱਚ ਨੌਕਰੀ ਮਿਲੀ। ਅਕਤੂਬਰ ਤੋਂ ਦਸੰਬਰ, 2020 ਤੱਕ ਚੱਲੀ ਮੁਹਿੰਮ ਵਿੱਚ 1.7 ਲੱਖ ਨੌਜਵਾਨਾਂ ਨੂੰ ਨੌਕਰੀਆਂ/ਸਵੈ-ਰੋਜ਼ਗਾਰ ਦੇ ਮੌਕੇ ਮਿਲੇ।ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਹੁਣ ਕੋਵਿਡ ਦੀ ਸਥਿਤੀ ਵਿੱਚ ਸੁਧਾਰ ਹੋਇਆ ਹੈ। ਹਰੇਕ ਜ਼ਿਲੇ ਵਿੱਚ ਹਰੇਕ ਮਹੀਨੇ ਦੋ ਨੌਕਰੀ ਮੇਲੇ ਕਰਵਾਏ ਜਾਣਗੇ ਅਤੇ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਸਰਕਾਰੀਆਂ ਨੌਕਰੀਆਂ ਲਈ ਨਿਰੰਤਰ ਇਸ਼ਤਿਹਾਰ ਕੀਤੇ ਜਾਣਗੇ ਜਿਸ ਤਹਿਤ 20 ਹਜ਼ਾਰ ਸਰਕਾਰੀ ਨੌਕਰੀਆਂ ਲਈ ਇਸ਼ਤਿਹਾਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਮੁਹਾਜ ’ਤੇ ਅਗਾਂਹਵਧੂ ਉਦਯੋਗਿਕ ਨੀਤੀ ਦੇ ਨਾਲ ਲੰਬੇ ਸਮੇਂ ਦੀ ਬਹੁ-ਧਿਰੀ ਰਣਨੀਤੀ ਉਲੀਕੀ ਹੈ ਜਿਸ ਦੇ ਸਿੱਟੇ ਵਜੋਂ ਸੂਬੇ ਵਿੱਚ 71,000 ਕਰੋੜ ਰੁਪਏ ਦਾ ਉਦਯੋਗਿਕ ਨਿਵੇਸ਼ ਹੋਇਆ ਹੈ ਜਿਸ ਨਾਲ 2.5 ਲੱਖ ਹੋਰ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖੇਤਰ ਵਿੱਚ ਨੌਕਰੀਆਂ ਦੀ ਥੋੜ੍ਹ ਜਿੱਥੇ ਹਰੇਕ ਸਾਲ ਸੇਵਾ ਮੁਕਤੀ ਕਾਰਨ 13000 ਅਸਾਮੀਆਂ ਹੀ ਖਾਲੀ ਹੁੰਦੀਆਂ ਹਨ, ਨੂੰ ਵੇਖਦੇ ਹੋਏ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਨੌਕਰੀਆਂ ਲਈ ਸੇਵਾ ਮੁਕਤੀ ਉਮਰ ਘਟਾਈ ਹੈ ਤਾਂ ਜੋ ਨੌਜਵਾਨਾਂ ਲਈ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸੂਬਾ ਸਰਕਾਰ ਉਦਯੋਗਾਂ, ਸਵੈ-ਰੋਜ਼ਗਾਰ ਅਤੇ ਪ੍ਰਾਈਵੇਟ ਖੇਤਰਾਂ ਵਿੱਚ ਨੂੰ ਹੁਲਾਰਾ ਦੇਣ ਉਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਦੀ ਸਥਿਤੀ ਵਿੱਚ ਸੁਧਾਰ ਹੋਣ ਦੇ ਨਾਲ ਹੀ ਉਦਯੋਗਿਕ ਖੇਤਰ ਵਿੱਚ ਨੌਕਰੀਆਂ ਦੀ ਗਿਣਤੀ ਵਧੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਉਨ੍ਹਾਂ ਨੂੰ ਸੂਬੇ ਤੋਂ ਬਾਹਰ ਵੀ ਨੌਕਰੀ ਦੇ ਕਾਬਲ ਬਣਾਉਣ ਲਈ ਪੰਜਾਬ ਵਿੱਚ ਮੈਡੀਕਲ ਕਾਲਜ, ਸਕਿੱਲ ਯੂਨੀਵਰਸਿਟੀਆਂ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ।ਨੌਜਵਾਨਾਂ ਨੂੰ ਨੌਕਰੀ ਦੇ ਯੋਗ ਬਣਾਉਣ ਲਈ ਮਿਆਰੀ ਸਿੱਖਿਆ ਦੀ ਅਹਿਮੀਅਤ ਉਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 15 ਡਿਗਰੀ ਕਾਲਜ ਅਤੇ 18 ਆਈ.ਟੀ.ਆਈਜ਼ ਸਥਾਪਤ ਕੀਤੀਆਂ ਜਾ ਰਹੀਆਂ ਹਨ ਜਿਸ ਤੋਂ ਇਲਾਵਾ ਪ੍ਰਾਇਮਰੀ ਸਕੂਲਾਂ ਵਿੱਚ ਸਿੱਖਿਆ ਦੇ ਮੀਡੀਅਮ ਵਜੋਂ ਅੰਗਰੇਜ਼ੀ ਦੀ ਸ਼ੁਰੂਆਤ ਕੀਤੀ ਗਈ ਹੈ। ਹੁਸ਼ਿਆਰਪੁਰ ਵਿਖੇ ਇਕ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਕੀਤੇ ਜਾਣ ਦੀ ਵੀ ਤਜਵੀਜ਼ ਹੈ ਤਾਂ ਜੋ ਆਈ.ਐਮ.ਏ., ਓ.ਟੀ.ਏ., ਏਅਰ ਫੋਰਸ ਅਕੈਡਮੀ, ਨੇਵਲ ਅਕੈਡਮੀ ਵਿੱਚ ਭਰਤੀ ਲਈ ਨੌਜਵਾਨਾਂ ਨੂੰ ਤਿਆਰ ਕੀਤਾ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਵਿਦੇਸ਼ਾਂ ਵਿੱਚ ਨੌਜਵਾਨਾਂ ਨੂੰ ਨੌਕਰੀ ਦੇ ਯੋਗ ਬਣਾਉਣ ਲਈ ਇਕ ਵਿਦੇਸ਼ੀ ਰੋਜ਼ਗਾਰ ਤੇ ਵਿਦੇਸ਼ੀ ਸਿੱਖਿਆ ਸੈਲ ਵੀ ਸਥਾਪਤ ਕੀਤਾ ਗਿਆ ਹੈ।ਪਿੰਡਾਂ ਦੇ ਗਰੀਬ ਨੌਜਵਾਨਾਂ ਨੂੰ ਰੋਜ਼ਗਾਰ ਲਈ ਢੁੱਕਵੇਂ ਮੌਕੇ ਮੁਹੱਈਆ ਕਰਵਾਉਣ ਹਿੱਤ ਹਰੇਕ ਪਿੰਡ ਦੇ ਗਰੀਬ ਪਰਿਵਾਰ ਨਾਲ ਸਬੰਧਤ 10 ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਪਹਿਲਕਦਮੀ ਕੀਤੀ ਗਈ ਹੈ ਜਿਸ ਨਾਲ ਹੁਣ ਤੱਕ 72,716 ਨੌਜਵਾਨਾਂ ਨੂੰ ਰੋਜ਼ਗਾਰ ਹਾਸਲ ਹੋਇਆ ਹੈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਪੇਂਡੂ ਰੋਜ਼ਗਾਰ ਲਈ ਮਗਨਰੇਗਾ ਸਕੀਮ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਜੋ ਕਿ ਮੌਜੂਦਾ ਸਰਕਾਰ ਦੇ ਸੱਤਾ ਵਿੱਚ ਆਉਣ ਸਮੇਂ ਖਤਮ ਹੋਣ ਕਿਨਾਰੇ ਸੀ। 

ਇਸ ਸਕੀਮ ਕਾਰਨ 2017 ਤੋਂ ਲੈ ਕੇ ਹੁਣ ਤੱਕ 913 ਲੱਖ ਦਿਹਾੜੀਆਂ ਦੀ ਸਿਰਜਣਾ ਹੋ ਚੁੱਕੀ ਹੈ ਅਤੇ 2007 ਤੋਂ ਲੈ ਕੇ 2017 ਤੱਕ ਦੇ ਸਮੇਂ ਦੌਰਾਨ ਸਿਰਜੀਆਂ 85 ਲੱਖ ਸਾਲਾਨਾ ਔਸਤਨ ਦਿਹਾੜੀ ਦੀ ਗਿਣਤੀ ਵਧ ਕੇ 2017 ਤੋਂ 2020 ਤੱਕ 228 ਲੱਖ ਦਿਹਾੜੀਆਂ ਤੱਕ ਪਹੁੰਚ ਚੁੱਕੀ ਹੈ ਜੋ ਕਿ ਸਾਲਾਨਾ ਔਸਤ ਵਿੱਚ 156 ਫੀਸਦੀ ਦਾ ਵਾਧਾ ਹੈ ਅਤੇ ਇਸ ਤੋਂ ਇਲਾਵਾ 17.48 ਲੱਖ ਘਰਾਂ ਨੂੰ ਜੌਬ ਕਾਰਡ ਵੀ ਦਿੱਤੇ ਜਾ ਚੁੱਕੇ ਹਨ।ਭਾਰਤ ਸਰਕਾਰ ਵੱਲੋਂ ਪੋਸਟ ਮੈਟਿ੍ਰਕ ਐਸ.ਸੀ. ਸਕਾਲਰਸ਼ਿਪ ਸਕੀਮ ਬੰਦ ਹੋਣ ਕਾਰਨ ਕੁਝ ਵਿਦਿਅਕ ਸੰਸਥਾਵਾਂ ਵੱਲੋਂ ਵਿਦਿਆਰਥੀਆਂ ਦੀ ਡਿਗਰੀ ਰੋਕਣ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਅਜਿਹੀਆਂ ਸੰਸਥਾਵਾਂ ਨੂੰ ਸਖਤੀ ਨਾਲ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਦੇਣ ਲਈ ਕਿਹਾ ਹੈ। ਡਿਗਰੀਆਂ ਨਾ ਦੇਣ ਵਾਲੀਆਂ ਸੰਸਥਾਵਾਂ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ।ਇਸ ਮੌਕੇ ਅੰਮਿ੍ਰਤਸਰ ਤੋਂ ਇੱਕ ਦਿਵਿਆਂਗ ਨੌਜਵਾਨ ਵਿਕਰਮਜੀਤ ਸਿੰਘ ਜਿਸ ਨੂੰ ਜਿੰਮ ਲਈ 6 ਲੱਖ ਰੁਪਏ ਦਾ ਕਰਜ਼ਾ ਹਾਸਲ ਹੋਇਆ, ਜਲੰਧਰ ਦੇ ਸਮੀਰ ਜਿਸ ਨੂੰ 10 ਲੱਖ ਰੁਪਏ ਮਿਲੇ ਅਤੇ ਸਿੰਗਾਪੁਰ ਤੋਂ ਵਾਪਸ ਆਏ ਸੰਗਰੂਰ ਦੇ ਪਰਦੀਪ ਸਿੰਘ ਜਿਸ ਨੂੰ ਡੇਅਰੀ ਪ੍ਰਾਜੈਕਟ ਲਈ 14 ਲੱਖ ਰੁਪਏ ਦਾ ਕਰਜ਼ਾ ਪ੍ਰਾਪਤ ਹੋਇਆ, ਨੇ ਵਰਚੁਅਲ ਤਰੀਕੇ ਨਾਲ ਮੁੱਖ ਮੰਤਰੀ ਨਾਲ ਗੱਲਬਾਤ ਕਰਦਿਆਂ ਧੰਨਵਾਦ ਕੀਤਾ।ਇਸ ਦੌਰਾਨ ਅੰਮਿ੍ਰਤਸਰ ਤੋਂ ਵਰਚੁਅਲ ਤੌਰ ’ਤੇ ਜੁੜੇ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਾਨੂੰਨੀ ਤਰੀਕਿਆਂ ਨਾਲ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਲਈ ਕਾਊਂਸਲਿੰਗ ਸੇਵਾਵਾਂ 15 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਹਨ ਤਾਂ ਜੋ ਉਨ੍ਹਾਂ ਨੂੰ ਧੋਖਾਧੜੀ ਕਰਨ ਵਾਲੇ ਏਜੰਟਾਂ ਦੇ ਸ਼ੋਸ਼ਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੌਜੂਦਾ ਸਾਲ ਦੌਰਾਨ ਮੁੱਖ ਮੰਤਰੀ ਦੀ ਦੂਰ ਅੰਦੇਸ਼ੀ ਅਤੇ ਗਤੀਸ਼ੀਲ ਅਗਵਾਈ ਵਿੱਚ 10 ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ।ਰੋਜਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਦੱਸਿਆ ਕਿ ਬੇਰੁਜ਼ਗਾਰਾਂ ਲਈ ਕਰੀਅਰ ਸਬੰਧੀ ਸਲਾਹ, ਮੁਫਤ ਇੰਟਰਨੈਟ, ਹੁਨਰ ਸਿਖਲਾਈ ਬਦਲ, ਵਿਦੇਸ਼ਾਂ ਵਿਚ ਨੌਕਰੀ, ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਲੇ 22 ਜ਼ਿਲ੍ਹਾ ਰੋਜ਼ਗਾਰ ਅਤੇ ਉਦਮਤਾ ਬਿਊਰੋ (ਡੀ.ਬੀ.ਈ.ਈ.) ਸਥਾਪਤ ਕੀਤੇ ਗਏ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ, ਵਿਧਾਇਕ ਹਰਦਿਆਲ ਸਿੰਘ ਕੰਬੋਜ, ਨਿਰਮਲ ਸਿੰਘ ਤੇ ਰਾਜਿੰਦਰ ਸਿੰਘ, ਜੈ ਇੰਦਰ ਕੌਰ, ਹਰਿੰਦਰ ਸਿੰਘ ਹੈਰੀ ਮਾਨ, ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਰੋਜ਼ਗਾਰ ਉਤਪਤੀ ਅਤੇ ਟਰੇਨਿੰਗ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ ਵੀ ਮੌਜੂਦ ਸਨ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Punjab , Aruna Chaudhary , Parneet Kaur , Patiala , National Girl Child Day , Ghar Ghar Rozgar & Karobar Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD