Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਵੈ ਰੁਜ਼ਗਾਰ ਲੋਨ ਮੇਲੇ ਦੌਰਾਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵੰਡੇ ਕਰਜ਼ਾ ਮਨਜ਼ੂਰੀ ਪੱਤਰ

10 ਨਵਜੰਮੀਆਂ ਧੀਆਂ ਦੇ ਮਾਪਿਆਂ ਨੂੰ ਦਿੱਤੇ ਪ੍ਰਸੰਸਾ ਪੱਤਰ

Web Admin

Web Admin

5 Dariya News

ਦਿਉਣ (ਬਠਿੰਡਾ) , 25 Jan 2021

Last updated on: Jan 25, 2021, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਕੌਮੀ ਬਾਲੜੀ ਦਿਵਸ ਅਤੇ ਸੂਬਾ ਪੱਧਰੀ ਮੈਗਾ ਸਵੈ ਰੁਜ਼ਗਾਰ ਲੋਨ ਮੇਲੇ ਨਾਲ ਜ਼ਿਲਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਬਠਿੰਡਾ ਤੋਂ ਵਰਚੂਅਲ ਮੀਟਿੰਗ ਨਾਲ ਜੁੜਨ ਉਪਰੰਤ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਪੰਜਾਬ ਸ. ਸਾਧੂ ਸਿੰਘ ਧਰਮਸੋਤ ਨੇ ਜ਼ਿਲੇ ਦੇ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ਾ ਮਨਜ਼ੂਰੀ ਪੱਤਰਾਂ ਦੀ ਵੰਡ ਕੀਤੀ। ਇਸ ਮੌਕੇ ਉਨਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।ਬਾਬਾ ਫ਼ਰੀਦ ਇੰਸਟੀਚਿਊਟ ਵਿਖੇ ਕਰਵਾਏ ਗਏ ਵਰਚੂਅਲ ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਵਲੋਂ ‘ਬੇਟੀ ਬਚਾਓ ਅਤੇ ਬੇਟੀ ਪੜਾਓ’ ਮੁਹਿੰਮ ਤਹਿਤ ਲੜਕੀਆਂ ਨੂੰ ਸ਼ਾਲ ਅਤੇ ਟ੍ਰੈਕ ਸੂਟ ਮੁਹੱਈਆ ਕਰਵਾਏ ਗਏ ਅਤੇ ਨਵਜੰਮੀਆਂ ਧੀਆਂ ਦੇ ਮਾਪਿਆਂ ਨੂੰ ਪ੍ਰਸੰਸਾ ਪੱਤਰ ਵੀ ਦਿੱਤੇ ਗਏ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਡਿਜ਼ਟਲ ਪਲੇਟਫਾਰਮ ਰਾਹੀਂ ਰੋਜ਼ਗਾਰ ਦੇ ਮੌਕਿਆਂ ਦੀ ਸਹੂਲਤ ਲਈ ‘ਘਰ-ਘਰ ਰੋਜ਼ਗਾਰ’ ਪੋਰਟਲ ਸ਼ੁਰੂ ਕੀਤਾ ਗਿਆ ਹੈ ਜਿਸ ਵਿੱਚ ਬੇਰੁਜ਼ਗਾਰ ਨੌਜਵਾਨ ਅਤੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਵਾਲੀਆਂ ਕੰਪਨੀਆਂ ਰਜਿਸਟਰ ਹਨ। ਉਨਾਂ ਕਿਹਾ ਕਿ ਇਸ ਪੋਰਟਲ ਜ਼ਰੀਏ ਹੁਣ ਨੌਜਵਾਨ ਘਰ ਬੈਠੇ ਹੀ ਆਪਣੀ ਪਸੰਦ ਦਾ ਰੁਜ਼ਗਾਰ ਜਾਂ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਲੋਨ ਸੁਵਿਧਾਵਾਂ ਦੀ ਜਾਣਕਾਰੀ ਹਾਸਲ ਕਰ ਸਕਦੇ ਹਨ।ਇਸ ਮੌਕੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਏ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਬਾਬਾ ਫ਼ਰੀਦ ਗਰੁੱਪ ਆਫ਼ ਇੰਸੀਚਿਊਟ ਦੀ ਹੋਣਹਾਰ ਵਿਦਿਆਰਥਣ ਸੁਖਦੀਪ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਿਨਾਂ ਦੀ ਬਾਇਜੂਸ ਕੰਪਨੀ ਵਲੋਂ 10 ਲੱਖ ਰੁਪਏ ਦਾ ਸਲਾਨਾ ਪੈਕਜ਼ ਲਈ ਚੋਣ ਕੀਤੀ ਗਈ ਹੈ। ਇਸ ਦੌਰਾਨ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਵਲੋਂ ਸੁਖਦੀਪ ਕੌਰ ਦੀ ਵਿਸ਼ੇਸ਼ ਤੌਰ ’ਤੇ ਹੌਂਸਲਾ ਅਫ਼ਜਾਈ ਵੀ ਕੀਤੀ ਗਈ।ਇਸ ਮੌਕੇ ਕੈਬਨਿਟ ਮੰਤਰੀ ਵਲੋਂ ਰੋਜ਼ਗਾਰ ’ਤੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲਾ ਰੁਜ਼ਗਾਰ ਬਿਊਰੋ ਵਲੋਂ ਬੀਤੇ ਦਸੰਬਰ ਮਹੀਨੇ ਦੌਰਾਨ ਲਗਾਏ ਗਏ ਵੱਖ-ਵੱਖ ਰੁਜ਼ਗਾਰ ਲੋਨ ਮੇਲਿਆਂ ਦੌਰਾਨ ਸਵੈ ਰੁਜ਼ਗਾਰ ਸ਼ੁਰੂ ਕਰਨ ਜਿਨਾਂ ਵਿਅਕਤੀਆਂ ਵਲੋਂ ਲੋਨ ਲੈਣ ਲਈ ਅਪਲਾਈ ਕੀਤਾ ਗਿਆ ਸੀ, ਉਨਾਂ ’ਚੋਂ 55 ਲਾਭਪਾਤਰੀਆਂ ਨੂੰ ਅਪਰੂਵਡ ਪੱਤਰਾਂ ਦੀ ਵੰਡ ਕੀਤੀ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਪਰਮਵੀਰ ਸਿੰਘ, ਲੀਡ ਬੈਂਕ ਮੈਨੇਜ਼ਰ ਸ਼੍ਰੀ ਜੈ ਸ਼ੰਕਰ ਸ਼ਰਮਾ, ਜ਼ਿਲਾ ਰੁਜ਼ਗਾਰ ਤੇ ਕਾਰੋਬਾਰ ਦੇ ਡਿਪਟੀ ਸੀ.ਈ.ਓ. ਸ਼੍ਰੀ ਤੀਰਥਪਾਲ ਸਿੰਘ, ਜ਼ਿਲਾ ਬਾਲ ਸੁਰੱਖਿਆ ਅਫ਼ਸਰ ਮੈਡਮ ਰਵਨੀਤ ਕੌਰ ਆਦਿ ਹਾਜ਼ਰ ਸਨ।

 

Tags: Sadhu Singh Dharamsot , Punjab Social Welfare and Minorities , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD