Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ 2.67 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖੇ

Web Admin

Web Admin

5 Dariya News

ਕੁਲਰੀਆਂ (ਬਰੇਟਾ) , 25 Jan 2021

Last updated on: Jan 25, 2021, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਬਰੇਟਾ ਨੇੜਲੇ ਪਿੰਡ ਕੁਲਰੀਆਂ ਵਿਖੇ ਕਰੀਬ 2.67 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ 3 ਵੱਖ-ਵੱਖ ਸੜਕਾਂ ਦੇ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਕੁਲਰੀਆਂ ਤੋਂ ਚਾਂਦਪੁਰਾ ਤੱਕ, ਕੁਲਰੀਆਂ ਤੋਂ ਬਬਨਪੁਰ ਤੱਕ ਅਤੇ ਕੁਲਰੀਆਂ ਤੋਂ ਡੰਡਿਆਂ ਵਾਲਾ ਪੀਰ ਤੋ ਗੁ: ਸਾਹਿਬ ਨਵਾਂ ਗਾਉਂ ਦੀ ਖਾਸ ਮੁਰੰਮਤ ਸਬੰਧੀ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਪੂਰਾ ਕਰਦਿਆਂ ਇਨ੍ਹਾਂ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾ ਦਿੱਤੀ ਗਈ ਹੈ। ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਵੱਲੋਂ ਕੁਲਰੀਆਂ ਵਿਖੇ ਪਬਲਿਕ ਪਾਰਕ ਦਾ ਉਦਘਾਟਨ ਵੀ ਕੀਤਾ।ਕੈਬਨਿਟ ਮੰਤਰੀ ਨੇ ਦੱਸਿਆ ਕਿ ਕੁਲਰੀਆਂ ਤੋਂ ਚਾਂਦਪੁਰਾ ਅਪ ਟੂ ਪੰਜਾਬ ਬਾਰਡਰ ਸੜਕ ਦੀ ਨਵੀਂ ਉਸਾਰੀ ਨਾਬਾਰਡ ਸਕੀਮ ਅਧੀਨ ਮੰਜੂਰ ਕੀਤੀ ਗਈ ਹੈ ਜਿਸ ਦੀ ਲੰਬਾਈ 2.40 ਕਿਲੋਮੀਟਰ ਹੈ ਜੋ ਕਿ ਪੰਜਾਬ ਅਤੇ ਹਰਿਆਣਾ ਬਾਰਡਰ ਨੂੰ ਜੋੜਦੀ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਬੁਢਲਾਡਾ ਤਹਿਸੀਲ ਦੇ ਲਗਭਗ 20 ਪਿੰਡਾਂ ਨੂੰ ਸਿੱਧਾ ਫਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਕੁਲਰੀਆਂ ਤੋਂ ਬਬਨਪੁਰ ਅਪ ਟੂ ਪੰਜਾਬ ਬਾਰਡਰ ਸੜਕ ਨੂੰ ਚੌੜਾ ਕਰਨ ਨਾਲ ਵੱਡੀ ਗਿਣਤੀ ਪਿੰਡਾਂ ਦੇ ਲੋਕਾਂ ਨੂੰ ਲਾਭ ਹੋਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਮਾੜੀ ਹਾਲਤ ਹੋਣ ਕਾਰਨ ਲੋਕਾਂ ਨੇ ਉਨ੍ਹਾਂ ਕੋਲ ਮੰਗ ਰੱਖੀ ਸੀ, ਜਿਸ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਪੰਜਾਬ ਪਾਸੋਂ ਮਨਜ਼ੂਰੀ ਲੈਣ ਉਪਰੰਤ ਇਨ੍ਹਾਂ ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਬਦਰਪੁਰ ਤੋਂ ਡਸਕਾ ਤੱਕ ਸੜਕ ਨੂੰ ਵੀ 18 ਫੁੱਟ ਚੌੜਾ ਕਰਨ ਲਈ ਮਨਜ਼ੂਰ ਕੀਤਾ ਗਿਆ ਹੈ।ਇਸ ਮੌਕੇ ਵਿਧਾਇਕ ਮਾਨਸਾ ਨਾਜਰ ਸਿੰਘ ਮਾਨਸ਼ਾਹੀਆ, ਚੇਅਰਮੈਨ ਜਿ਼ਲ੍ਹਾ ਪਰਿਸ਼ਦ ਬਿਕਰਮ ਮੋਫ਼ਰ,ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ ਕੁਲਵੰਤ ਰਾਏ ਸਿੰਗਲਾ, ਗਿਆਨ ਚੰਦ ਸਿੰਗਲਾ ਚੇਅਰਮੈਨ ਮਾਰਕਿਟ ਕਮੇਟੀ, ਸੀਨੀਅਰ ਆਗੂ ਰਣਜੀਤ ਕੌਰ ਭੱਟੀ,  ਚੇਅਰਮੈਨ ਬਲਾਕ ਸੰਮਤੀ ਕਰਮਜੀਤ ਕੌਰ, ਡਿਪਟੀ ਕਮਿਸ਼ਨਰ ਮਹਿੰਦਰ ਪਾਲ, ਐਸ.ਐਸ.ਪੀ. ਸੁਰੇਂਦਰ ਲਾਂਬਾ, ਐਸ ਡੀ ਐਮ ਸਾਗਰ ਸੇਤੀਆ ਵੀ ਮੌਜੂਦ ਸਨ।

 

Tags: Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Kulrian , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD