Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜਾਗਰੂਕ ਵੋਟਰ ਨਾਲ ਹੀ ਹੁੰਦਾ ਹੈ ਮਜ਼ਬੂਤ ਲੋਕਤੰਤਰ ਦਾ ਨਿਰਮਾਣ : ਅਪਨੀਤ ਰਿਆਤ

ਰਾਸ਼ਟਰੀ ਵੋਟਰ ਦਿਵਸ ’ਤੇ ਡੀ.ਏ.ਵੀ. ਕਾਲਜ ’ਚ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸਮਾਰੋਹ

Web Admin

Web Admin

5 Dariya News

ਹੁਸ਼ਿਆਰਪੁਰ , 25 Jan 2021

Last updated on: Jan 25, 2021, 00:00 IST

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਸ਼ਟਰੀ ਵੋਟਰ ਦਿਵਸ ’ਤੇ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਵਿਚ ਜ਼ਿਲ੍ਹਾ ਪੱਧਰੀ ਸਮਾਰੋਹ ਆਯੋਜਿਤ ਕੀਤਾ ਗਿਆ। ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਸ਼ਿਰਕਤ ਕੀਤੀ। ਸ਼ਮ੍ਹਾ ਰੌਸ਼ਨ ਕਰਕੇ ਉਨ੍ਹਾਂ ਸਮਾਰੋਹ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਜਾਗਰੂਕ ਵੋਟਰ ਨਾਲ ਹੀ ਮਜ਼ਬੂਤ ਲੋਕਤੰਤਰ ਦਾ ਨਿਰਮਾਣ ਹੁੰਦਾ ਹੈ। ਸਭ ਤੋਂ ਪਹਿਲਾਂ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ ਹੈ, ਇਸ ਲਈ ਜੇਕਰ ਕਿਸੇ ਨੇ ਵੋਟ ਨਹੀਂ ਬਣਵਾਈ ਤਾਂ ਉਹ ਪਹਿਲ ਦੇ ਆਧਾਰ ’ਤੇ ਆਪਣੀ ਵੋਟ ਬਣਵਾਏ।ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੂੰ ਵੋਟ ਬਣਵਾਉਣ ਅਤੇ ਉਸ ਦਾ ਸਹੀ ਪ੍ਰਯੋਗ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਰਾਸ਼ਟਰੀ ਵੋਟਰ ਦਿਵਸ ਹਰ ਉਸ ਅਧਿਕਾਰੀ ਤੇ ਕਰਮਚਾਰੀ ਨੂੰ ਸਮਰਪਿਤ ਹੈ, ਜੋ ਕਿ ਚੋਣ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਆਪਣਾ ਅਹਿਮ ਯੋਗਦਾਨ ਦਿੰਦੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਪੀ.ਡਬਲਯੂ.ਡੀ. ਵੋਟਰਾਂ ’ਤੇ ਵਿਸ਼ੇਸ਼ ਫੋਕਸ ਕੀਤਾ ਗਿਆ ਹੈ ਅਤੇ ਹਰ ਪੋਲੰਗ ਬੂਥ ’ਤੇ ਇਸ ਦੇ ਲਈ ਜ਼ਰੂਰੀ ਸੁਵਿਧਾਵਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਮੌਕੇ ’ਤੇ ਐਸ.ਡੀ.ਐਮ. ਗੜ੍ਹਸ਼ੰਕਰ ਹਰਬੰਸ ਸਿੰਘ ਨੂੰ ਬੈਸਟ ਈ.ਆਰ.ਓ., ਰਾਜੇਸ਼ ਕੁਮਾਰ ਨੂੰ ਬੈਸਟ ਨੋਡਲ ਅਫ਼ਸਰ ਤੇ ਨਰੇਸ਼ ਕੁਮਾਰ ਨੂੰ ਬੈਸਟ ਬੀ.ਐਲ.ਓ ਘੋਸ਼ਿਤ ਕਰ ਕੇ ਸਨਮਾਨਿਤ ਕੀਤਾ।ਜ਼ਿਲ੍ਹਾ ਚੋਣ ਅਫ਼ਸਰ ਨੇ ਸਮਾਰੋਹ ਵਿੱਚ ਭਾਰਤੀ ਚੋਣ ਕਮਿਸ਼ਨ ਵਲੋਂ ਨਿਰਧਾਰਤ ਸਹੁੰ ਪੱਤਰ ਅਨੁਸਾਰ ਸਹੁੰ ਵੀ ਚੁਕਾਈ ਗਈ।

ਅਪਨੀਤ ਰਿਆਤ ਨੇ ਇਸ ਦੌਰਾਨ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਈ-ਈ.ਪੀ.ਆਈ.ਸੀ. ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜਿਹੜੇ ਵੋਟਰਾਂ ਨੇ ਸਰਸਰੀ ਸੁਧਾਈ 2021 ਦੌਰਾਨ ਯੂਨਿਕ ਮੋਬਾਇਲ ਨੰਬਰ ਦਰਜ ਕਰਵਾਇਆ ਹੈ, ਉਹ ਆਪਣਾ ਈ-ਈ.ਪੀ.ਆਈ.ਸੀ. ਵੋਟਰ ਕਾਰਡ ਡਾਊਨਲੋਡ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 31 ਜਨਵਰੀ ਤੱਕ ਕੇਵਲ ਨਵੇਂ ਵੋਟਰ ਆਪਣਾ ਕਾਰਡ ਡਾਊਨਲੋਡ ਕਰ ਸਕਦੇ ਹਨ। ਸਮਾਗਮ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਮੂਹਿਕ ਗੀਤ ਅਤੇ ਨਾਟਕ ਰਾਹੀਂ ਲੋਕਾਂ ਨੂੰ ਵੋਟ ਬਣਾਉਣ ਅਤੇ ਇਸ ਦਾ ਪ੍ਰਯੋਗ ਕਰਨ ਲਈ ਜਾਗਰੂਕ ਕੀਤਾ। ਇਸ ਤੋਂ ਪਹਿਲਾਂ ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਵੀ ਕੀਤਾ।ਇਸ ਮੌਕੇ ਜ਼ਿਲ੍ਹਾ ਸਵੀਪ ਆਈਕਨ ਮਾਧੂਰੀ ਏ. ਸਿੰਘ, ਪੀ.ਡਬਲਯੂ.ਡੀ. ਆਈਕਨ ਇੰਦਰਜੀਤ ਨੰਦਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ, ਚੋਣ ਤਹਿਸੀਲਦਾਰ ਹਰਮਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ, ਪ੍ਰਿੰਸੀਪਲ ਰਜਨੀਸ਼ ਖੰਨਾ, ਪ੍ਰਿੰਸੀਪਲ ਰਚਨਾ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ, ਡਿਪਟੀ ਡੀ.ਈ.ਓ. ਰਾਕੇਸ਼ ਕੁਮਾਰ, ਪ੍ਰਿੰਸੀਪਲ ਸ਼ੈਲੇਂਦਰ ਠਾਕੁਰ, ਲੈਕਚਰਾਰ ਸੰਦੀਪ ਸੂਦ, ਅੰਕੁਸ਼ ਸ਼ਰਮਾ, ਚੰਦਰ ਪ੍ਰਕਾਸ਼ ਸੈਣੀ, ਪ੍ਰੋ: ਅਨਿਲ ਕੁਮਾਰ, ਸੁਖਦੇਵ ਸਿੰਘ, ਦੀਪਕ ਕੁਮਾਰ, ਹਰਪ੍ਰੀਤ ਕੌਰ, ਰਾਜਨ ਮੌਂਗਾ, ਪ੍ਰਦੀਪ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੌਜਵਾਨ ਵੋਟਰ ਵੀ ਮੌਜੂਦ ਸਨ।

 

Tags: DC Hoshiarpur , Deputy Commissioner Hoshiarpur , Apneet Riyait , Hoshiarpur , 11th National Voters Day , National Voters Day , Systematic Voters’ Education and Electoral Participation , SVEEP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD