Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡੀ.ਸੀ. ਵੱਲੋਂ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਵੈਨ ਰਵਾਨਾ

ਲੋਕਾਂ ਨੂੰ ਚੋਣਾਂ ਵਿੱਚ ਉਤਸ਼ਾਹ ਨਾਲ ਭਾਗ ਲੈਣ ਦੀ ਕੀਤੀ ਅਪੀਲ

Web Admin

Web Admin

5 Dariya News

ਜਲੰਧਰ , 25 Jan 2021

Last updated on: Jan 25, 2021, 00:00 IST

ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਚੋਣਾਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਸੋਮਵਾਰ ਨੂੰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੈਨ ਲੋਕਾਂ ਨੂੰ ਉਨ੍ਹਾਂ ਦੇ ਵੋਟ ਅਧਿਕਾਰ ਬਾਰੇ ਜਾਗਰੂਕ ਕਰਨ ਵਿਚ ਅਹਿਮ ਭੂਮਿਕਾ ਅਦਾ ਕਰੇਗੀ। ਉਨ੍ਹਾਂ ਕਿਹਾ ਕਿ ਆਡੀਓ ਸਿਸਟਮ ਨਾਲ ਲੈਸ ਇਹ ਵੈਨ ਜ਼ਿਲ੍ਹੇ ਦੇ ਪਿੰਡਾਂ ਅਤੇ ਕਸਬਿਆਂ ਦਾ ਦੌਰਾ ਕਰੇਗੀ ਅਤੇ ਲੋਕਾਂ ਨੂੰ ਨੈਤਿਕ ਮਤਦਾਨ ਦਾ ਸੰਦੇਸ਼ ਦੇਵੇਗੀ। ਉਨ੍ਹਾਂ ਕਿਹਾ ਕਿ ਵੈਨ ਵੋਟਰਾਂ ਨੂੰ ਵੋਟਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸਿਪੇਸ਼ਨ (ਐਸ.ਵੀ.ਈ.ਈ.ਪੀ.) ਪਹਿਲ ਦਾ ਇੱਕ ਹਿੱਸਾ ਹੈ।ਡਿਪਟੀ ਕਮਿਸ਼ਨਰ ਨੇ ਉਮੀਦ ਜ਼ਾਹਰ ਕੀਤੀ ਕਿ ਵੈਨ ਲੋਕਾਂ, ਖ਼ਾਸਕਰ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਣਾਲੀ ਵਿਚ ਵੋਟਰ ਵਜੋਂ ਰਜਿਸਟਰ ਕਰਨ ਦੀ ਲੋੜ ਅਤੇ ਆਪਣੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਵਿੱਚ ਸਹਾਇਕ ਸਾਬਿਤ ਹੋਵੇਗੀ ।ਉਨ੍ਹਾਂ ਕਿਹਾ ਕਿ ਇਸ ਮਾਧਿਅਮ ਦੀ ਵਰਤੋਂ ਲੋਕਾਂ ਵਿਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਕੀਤੀ ਜਾ ਰਹੀ ਹੈ ਤਾਂ ਜੋ ਉਹ ਚੱਲ ਰਹੀ ਲੋਕਤੰਤਰੀ ਪ੍ਰਕਿਰਿਆ ਵਿਚ ਸਰਗਰਮੀ ਨਾਲ ਹਿੱਸਾ ਲੈ ਸਕਣ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਵੈਨ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਣਾਲੀ ਵਿਚ ਸਰਗਰਮ ਭਾਈਦਾਰ ਬਣਨ ਲਈ ਜਾਗਰੂਕ ਕਰਨ ਵਿੱਚ ਵੀ ਸਹਾਇਤਾ ਕਰੇਗੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਜਸਬੀਰ ਸਿੰਘ, ਏਸੀਏ ਪੁੱਡਾ ਅਨੁਪਮ ਕਲੇਰ, ਸਹਾਇਕ ਕੋਆਰਡੀਨੇਟਰ ਸਵੀਪ ਸੁਰਜੀਤ ਲਾਲ, ਚੋਣ ਕਾਨੂੰਨਗੋ ਰਾਕੇਸ਼ ਅਤੇ ਹੋਰ ਮੌਜੂਦ ਸਨ।

 

Tags: DC Jalandhar , Ghanshyam Thori , Jalandhar , Deputy Commissioner Jalandhar , Systematic Voters’ Education and Electoral Participation , SVEEP , 11th National Voters Day , National Voters Day , Systematic Voters’ Education and Electoral Participation , SVEEP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD