Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋਕਤੰਤਰ ਦੀਆਂ ਜੜਾਂ ਨੂੰ ਮਜਬੂਤ ਕਰਨ ਲਈ ਆਪਣੀ ਵੋਟ ਬਣਾਉਣ ਅਤੇ ਵੋਟ ਦਾ ਸਹੀ ਇਸਤੇਮਾਲ ਕਰਨਾ ਬੇਹੱਦ ਜਰੂਰੀ : ਅੰਮ੍ਰਿਤ ਕੌਰ ਗਿੱਲ

ਮਾਤਾ ਗੁਜ਼ਰੀ ਕਾਲਜ ਵਿਖੇ ਰਾਸ਼ਟਰੀ ਵੋਟਰ ਦਿਵਸ ਮੌਕੇ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸਮਾਗਮ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 25 Jan 2021

Last updated on: Jan 25, 2021, 00:00 IST

ਲੋਕਤੰਤਰ ਦੀਆਂ ਜੜਾਂ ਨੂੰ ਮਜਬੂਤ ਕਰਨ ਲਈ ਆਪਣੀ ਵੋਟ ਬਣਾਉਣ ਅਤੇ ਵੋਟ ਦਾ ਸਹੀ ਇਸਤੇਮਾਲ ਕਰਨਾ ਬੇਹੱਦ ਜਰੂਰੀ ਹੈ । ਸਾਡੇ ਸੰਵਿਧਾਨ ਨੇ ਹਰੇਕ ਯੋਗ ਨਾਗਰਿਕ ਨੂੰ ਵੋਟ ਦਾ ਅਧਿਕਾਰ ਦੇ ਕੇ ਇੱਕ ਅਜਿਹੀ ਤਾਕਤ ਪ੍ਰਦਾਨ ਕੀਤੀ ਹੈ ਜਿਸ ਦੀ ਵਰਤੋਂ ਕਰਕੇ ਅਸੀਂ ਆਪਣੇ ਭਵਿੱਖ ਨੂੰ ਸੁਰੱਖਿਅਤ ਕਰ ਸਕਦੇ ਹਾਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ ਅੰਮ੍ਰਿਤ ਕੌਰ ਗਿੱਲ ਨੇ  ਰਾਸ਼ਟਰੀ ਵੋਟਰ ਦਿਵਸ ਮੌਕੇ ਮਾਤਾ ਗੁਜ਼ਰੀ ਕਾਲਜ ਦੇ ਕਮਰਸ ਬਲਾਕ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਸਮਾਗਮ ਦੌਰਾਨ ਲੋਕਤੰਤਰਿਕ ਪ੍ਰੰਪਰਾਵਾਂ ਨੂੰ ਬਣਾਏ ਰੱਖਣ, ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣ ਦੀ ਗਰਿਮਾਂ ਨੂੰ ਬਰਕਰਾਰ ਰੱਖਦੇ ਹੋਏ ਬਿਨ੍ਹਾਂ ਕਿਸੇ ਡਰ, ਭੈਅ, ਲਾਲਚ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਸਬੰਧੀ ਸੁਹੰ ਵੀ ਚੁਕਾਈ।ਸ੍ਰੀਮਤੀ ਗਿੱਲ ਨੇ ਕਿਹਾ ਕਿ ਹਰੇਕ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਨਿਰਪੱਖ ਹੋ ਕੇ ਸਹੀ ਉਮੀਦਵਾਰਾਂ ਨੂੰ ਹੀ ਵੋਟ ਪਾਵੇ ਤਾਂ ਜੋ ਸਾਡਾ ਦੇਸ਼ ਵਿਕਾਸ ਦੀਆਂ ਬੁਲੰਦੀਆਂ 'ਤੇ ਪਹੁੰਚ ਸਕੇ। ਉਨ੍ਹਾਂ ਨੌਜਵਾਨਾਂ ਨੂੰ ਆਪਣੀ ਵੋਟ ਲਾਜ਼ਮੀ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਨੌਜਵਾਨ ਭਵਿੱਖ ਦੇ ਨਿਰਮਾਤਾ ਹੁੰਦੇ ਹਨ ਅਤੇ ਸਮਾਜ ਦੇ ਭਵਿੱਖ ਨੂੰ ਤਾਂ ਹੀ ਸੁਰੱਖਿਅਤ ਰੱਖਿਆ ਜਾ ਸਕਦਾ ਹੈ ਜੇਕਰ ਸਹੀ ਸੋਚ ਵਾਲੇ ਉਮੀਦਵਾਰਾਂ ਨੂੰ ਹੀ ਵੋਟਾਂ ਪਾਈਆਂ ਜਾਣ। ਉਨ੍ਹਾਂ ਕਿਹਾ ਕਿ ਨੌਜਵਾਨ ਜਦੋਂ ਉਹ 18 ਸਾਲ ਦੇ ਹੋ ਜਾਂਦੇ ਹਨ ਤਾਂ ਉਹ ਆਪਣੀ ਵੋਟ ਸਬੰਧੀ .ਐਲ.ਓ./ਈ.ਆਰ.ਓ ਕੋਲ ਫਾਰਮ ਨੰਬਰ 6 ਭਰ ਕੇ ਰਜਿਸਟਰ ਕਰਵਾ ਸਕਦੇ ਹਨ ਜਾਂ ਆਨਲਾਇਨ ਐਨ.ਵੀ.ਐਸ.ਪੀ. ਪੋਰਟਲ ਤੇ ਵੀ ਰਜਿਸਟਰਡ ਕਰਵਾ ਸਕਦੇ ਹਨ। 

ਨੌਜਵਾਨਾ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਸਮੇਤ ਹੋਰਨਾਂ ਨੂੰ ਆਪਣੀ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਤਾਂ ਜੋ ਕੋਈ ਵੀ ਵੋਟਰ ਆਪਣੀ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ।ਇਸ ਮੌਕੇ ਪ੍ਰੋਜੈਕਟਰ ਰਾਂਹੀ ਵੋਟਾਂ ਸਬੰਧੀ ਭਾਰਤ ਦੇ ਚੋਣ ਕਮਿਸ਼ਨ ਦਾ ਵੀਡੀਓ ਸੰਦੇਸ਼  ਦਿਖਾਇਆ ਗਿਆ ਅਤੇ ਈ ਵੀ ਐਮ/ ਵੀ ਵੀ ਪੈਟ ਸਬੰਧੀ ਪ੍ਰੋਜੈਕਟਰ ਰਾਹੀਂ ਫਿਲਮ ਵੀ ਦਿਖਾਈ ਗਈ।ਇਸ ਮੌਕੇ 18 ਤੋਂ 19 ਸਾਲ ਦੇ ਨਵੇਂ ਵੋਟਰਾਂ ਨੂੰ ਫੋਟੋ ਵੋਟਰ ਕਾਰਡ ਵੀ ਵੰਡੇ ਗਏ ਅਤੇ  ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਵਿੱਚ ਸ਼ਲਾਘਾਯੋਗ ਕਾਰਜਗੁਜਰੀ ਵਿਖਾਉਦਿਆਂ ਲਗਾਤਾਰ ਤੀਜੇ ਸਾਲ ਜ਼ਿਲ੍ਹੇ ਵਿੱਚੋਂ ਅੱਵਲ ਰਹਿਣ ਲਈ ਰਿਟਰਨਿੰਗ ਅਫਸਰ ਅਮਲੋਹ-ਕਮ-ਐਸ.ਡੀ.ਐਮ. ਸ੍ਰੀ ਆਨੰਦ ਸਾਗਰ ਸ਼ਰਮਾਂ ਦਾ ਸਨਮਾਨ ਕੀਤਾ ਗਿਆ। ਇਸੇ ਤਰ੍ਹਾਂ ਰਿਟਰਨਿੰਗ ਅਫਸਰ  ਫਤਹਿਗੜ੍ਹ ਸਾਹਿਬ-ਕਮ-ਐਸ.ਡੀ.ਐਮ ਫਤਹਿਗੜ੍ਹ ਸਾਹਿਬ ਡਾ: ਸੰਜੀਵ ਕੁਮਾਰ, ਬੀ ਐਲ ਓ ਅਮਲੋਹ ਸਰਬਜੀਤ ਸਿੰਘ ਨੂੰ ਨਕਦ ਇਨਾਮ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸਦੇ ਨਾਲ ਹੀ ਬੀ ਐਲ ਓ ਮਨਦੀਪ ਕੌਰ, ਨਰਿੰਦਰ ਕੌਰ ਅਤੇ ਖੁਸ਼ਵੰਤ ਸਿੰਘ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਮਾਤਾ ਗੁਜਰੀ ਕਾਲਜ ਦੇ ਐਨ ਐਸ ਐਸ ਅਤੇ ਐਨ ਸੀ ਸੀ ਵਿੰਗ ਦੇ ਵਿਦਿਆਰਥੀਆਂ ਨੇ ਪ੍ਰੋਫੈਸਰ ਬੀਰਇੰਦਰ ਸਿੰਘ ਸਰਾਓ ਦੀ ਅਗਵਾਈ ਵਿੱਚ ਸਮੂਲੀਅਤ ਕੀਤੀ।  ਇਸ ਮੌਕੇ ਵੱਖ ਵੱਖ ਸਕੂਲਾਂ, ਕਾਲਜ਼ਾਂ ਅਤੇ ਆਂਗਣਵਾੜੀ ਵਰਕਰਾਂ ਦੇ ਵੋਟਰ ਜਾਗਰੂਕਤਾ ਸਬੰਧੀ ਕਰਵਾਏ ਗਏ ਸਲੋਗਨ ਲੇਖਣ, ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਿਲਆਂ ਦੇ ਜੇਤੂਆਂ ਦਾ ਸਨਮਾਨ ਕੀਤਾ ਗਿਆ।

 

Tags: DC Fatehgarh Sahib , Amrit Kaur Gill , Fatehgarh Sahib , Deputy Commissioner Fatehgarh Sahib , Systematic Voters’ Education and Electoral Participation , SVEEP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD