Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਨੇ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਦੀ ਸਵੀਪ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਰਾਸ਼ਟਰੀ ਵੋਟਰ ਦਿਵਸ `ਤੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਬਾਰੇ ਕਰਵਾਇਆ ਸਮਾਗਮ

Web Admin

Web Admin

5 Dariya News

ਫਾਜ਼ਿਲਕਾ , 25 Jan 2021

Last updated on: Jan 25, 2021, 00:00 IST

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਸ਼ਟਰੀ ਵੋਟਰ ਦਿਵਸ `ਤੇ ਲੋਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਸਵੀਪ ਵੈਨ ਚਲਾਈ ਜਾ ਰਹੀ ਹੈ। ਇਸ ਜਾਗਰੂਕਤਾ ਵੈਨ ਨੂੰ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ ਦੌਰਾਨ ਸੰਬੋਧਨ ਕਰਦਿਆਂ ਉਨ੍ਹਾ ਕਿਹਾ ਕਿ ਵੋਟ ਪਾਉਣਾ ਸਭ ਦਾ ਅਧਿਕਾਰ ਹੈ ਤੇ ਆਪਣਾ ਮਨਪਸੰਦ ਰਾਜਨੀਤਿਕ ਨੁਮਾਇੰਦਾ ਚੁਣਨ ਲਈ ਸਭ ਨੂੰ ਵੋਟ ਪਾਉਣੀ ਚਾਹੀਦੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਜਾਗਰੂਕਤਾ ਵੈਨ ਨਾਲ ਬੱਚਿਆਂ ਵੱਲੋਂ ਵੋਟ ਪਾਉਣ ਨੂੰ ਦਰਸ਼ਾਉਂਦੀਆਂ ਤਖਤੀਆਂ ਫੜ ਕੇ ਸ਼ਹਿਰ ਵਿਖੇ ਰੈਲੀ ਕੱਢੀ ਗਈ ਜ਼ੋ ਕਿ ਸ਼ਹਿਰ ਵਿਖੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਤੇ ਹੋਰਨਾਂ ਲੋਕਾਂ ਨੂੰ ਵੋਟ ਲਾਜ਼ਮੀ ਪਾਉਣ ਬਾਰੇ ਪੇ੍ਰਰਿਤ ਕਰਨਗੇ।ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰਾਂ ਲਈ ਨਵੀਂ ਸਹੂਲਤ ਈ-ਐਪਿਕ ਦਾ ਆਗਾਜ਼ ਕੀਤਾ ਜਾਵੇਗਾ ਜਿਸਦੇ ਸ਼ੁਰੂ ਹੋਣ ਨਾਲ ਵੋਟਰ ਆਪਣਾ ਈ-ਐਪਿਕ ਡਾਉਨਲੋਡ ਕਰ ਸਕਣਗੇ।ਰਾਸ਼ਟਰੀ ਵੋਟਰ ਦਿਵਸ `ਤੇ ਡੀ.ਏ.ਵੀ. ਬੀ.ਐਡ. ਕਾਲਜ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਾ ਪ੍ਰਤੀ ਵੋਟਰਾਂ ਨੂੰ ਉਤਸਾਹਿਤ ਕਰਨ ਲਈ ਦਿਵਿਆਂਗ (ਪੀ.ਡਬਲਿਊ.ਡੀ.) ਬੱਚਿਆਂ ਵੱਲੋਂ ਵੀ ਆਪਣੀ ਹਿੱਸੇਦਾਰੀ ਪਾਈ ਗਈ ਤਾਂ ਜ਼ੋ ਇਨ੍ਹਾਂ ਤੋਂ ਪੇ੍ਰਰਿਤ ਹੋ ਕੇ ਨੋਜਵਾਨ ਪੀੜ੍ਹੀ ਜਾਗਰੂਕ ਹੋ ਕੇ ਵੋਟ ਪਾਉਣ ਲਈ ਪ੍ਰੇਰਿਤ ਹੋਵੇ ਤੇ ਹੋਰਨਾਂ ਨੂੰ ਵੀ ਪ੍ਰੇਰਿਤ ਕਰੇ। ਉਨ੍ਹਾਂ ਦਸਿਆ ਕਿ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਤਹਿਤ ਵੱਖ-ਵੱਖ ਮੁਕਾਬਲੇ ਤੇ ਗਤੀਵਿਧੀਆਂ ਵੀ ਕਰਵਾਈਆਂ ਗਈਆਂ।ਇਸ ਮੌਕੇ ਚੋਣਕਾਰ ਰਜਿਸਟਰੇਸ਼ਨ ਅਫਸਰ ਫਾਜ਼ਿਲਕਾ ਸ੍ਰੀ ਕੇਸ਼ਵ ਗੋਇਲ ਨੂੰ ਵਿਸ਼ੇਸ਼ ਸੇਵਾਵਾਂ ਦੇਣ ਬਦਲੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਵੀਪ ਗਤੀਵਿਧੀਆਂ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆਇਸ ਮੌਕੇ ਸਵੀਪ ਦੇ ਨੋਡਲ ਅਫਸਰ ਸ੍ਰੀ ਰਜਿੰਦਰ ਵਿਖੋਣਾ, ਚੋਣ ਕਾਨੂੰਗੋ ਸ. ਹਰਬੰਸ ਸਿੰਘ, ਸ. ਨਵਜੋਤ ਸਿੰਘ, ਸ੍ਰੀ ਅਜੈ ਗੁਪਤਾ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

 

Tags: DC Fazilka , Arvind Pal Singh Sandhu , Fazilka , Deputy Commissioner Fazilka , Systematic Voters’ Education and Electoral Participation , SVEEP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD