Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਵੋਟਰ ਆਪਣੀ ਵੋਟ ਦੇ ਮਹੱਤਵਪੂਰਨ ਅਧਿਕਾਰ ਦਾ ਮਹੱਤਵ ਸਮਝਣ : ਗੁਰਪਾਲ ਸਿੰਘ ਚਾਹਲ

ਜ਼ਿਲ੍ਹਾ ਚੋਣ ਅਫਸਰ ਵੱਲੋ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Web Admin

Web Admin

5 Dariya News

ਫ਼ਿਰੋਜ਼ਪੁਰ , 25 Jan 2021

Last updated on: Jan 25, 2021, 00:00 IST

ਸਾਡੇ ਦੇਸ਼ ਦੇ ਲੋਕਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਅਸੀਂ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰਿਕ ਦੇਸ਼ ਦੇ ਨਾਗਰਿਕ ਹਾਂ। ਲੋਕਤੰਤਰ ਦੀ ਸਫ਼ਲਤਾ ਅਤੇ ਮਜ਼ਬੂਤੀ ਲਈ ਹਰ ਇੱਕ ਵੋਟ ਮਹੱਤਵਪੂਰਨ ਹੈ। ਇਸ ਲਈ ਵੋਟਰ ਆਪਣੀ ਵੋਟ ਦੇ ਮਹੱਤਵ ਨੂੰ ਸਮਝਣ ਅਤੇ ਵੱਧ ਤੋ ਵੱਧ ਲੋਕ ਵੋਟਿੰਗ ਪ੍ਰਕਿਰਿਆ ਨਾਲ ਜੁੜਨ । ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਫ਼ਿਰੋਜ਼ਪੁਰ ਸ. ਗੁਰਪਾਲ ਸਿੰਘ ਚਾਹਲ ਨੇ ਜ਼ਿਲ੍ਹਾ ਪੱਧਰੀ 11ਵੇ ਰਾਸ਼ਟਰੀ ਵੋਟਰ ਦਿਵਸ ਸਮਾਗਮ ਦੇ ਪ੍ਰਧਾਨਗੀ ਭਾਸ਼ਨ ਦੋਰਾਨ ਕੀਤਾ। ਉਨ੍ਹਾਂ ਸਮਾਗਮ ਦੌਰਾਨ ਲੋਕਤੰਤਰਿਕ ਪ੍ਰੰਪਰਾਵਾਂ ਨੂੰ ਬਣਾਏ ਰੱਖਣ, ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣ ਦੀ ਗਰਿਮਾਂ ਨੂੰ ਬਰਕਰਾਰ ਰੱਖਦੇ ਹੋਏ ਬਿਨ੍ਹਾਂ ਕਿਸੇ ਡਰ, ਭੈਅ, ਲਾਲਚ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਸਬੰਧੀ ਸੁਹੰ ਵੀ ਚੁਕਾਈ। ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ 18 ਤੋਂ 19 ਸਾਲ ਦੇ ਨਵੇਂ ਵੋਟਰਾਂ ਨੂੰ ਫ਼ੋਟੋ ਵੋਟਰ ਕਾਰਡ ਵੰਡੇ ਗਏ।   ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਵੱਲੋ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਵੈਨ ਜਿਲ੍ਹੇ ਦੇ ਵੱਖ ਵੱਖ ਪ੍ਰਮੁੱਖ ਸਥਾਨਾਂ ਤੇ ਪਹੁੰਚ ਕੇ ਆਮ ਵੋਟਰਾ ਤੋ ਇਲਾਵਾ ਨੌਜਵਾਨ ,ਵਿਕਲਾਂਗ ਵੋਟਰਾਂ,ਪ੍ਰਵਾਸੀ ਮਜ਼ਦੂਰਾਂ ,ਸਰਵਿਸ ਵੋਟਰਾਂ ਅਤੇ ਐਨ ਆਰ ਆਈ ਵੋਟਰਾ ਦੀ ਚੋਣਾਂ ਦੋਰਾਨ ਭਾਗੀਦਾਰੀ ਨੂੰ ਵਧਾਉਣ ਲਈ ਵਿਸ਼ੇਸ਼ ਤੋਰ ਤੇ ਜਾਗਰੂਕ ਕਰੇਗੀ ।ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫਸਰ ਸ੍ਰ. ਗੁਰਪਾਲ ਸਿੰਘ ਚਾਹਲ ਨੇ ਸਮੂਹ ਹਾਜ਼ਰੀਨ ਨੂੰ ਕਿਹਾ ਕਿ ਸਾਡੇ ਸੰਵਿਧਾਨ ਨੇ ਹਰੇਕ ਯੋਗ ਨਾਗਰਿਕ ਨੂੰ ਵੋਟ ਦਾ ਅਧਿਕਾਰ ਦੇ ਕੇ ਇੱਕ ਅਜਿਹੀ ਤਾਕਤ ਪ੍ਰਦਾਨ ਕੀਤੀ ਹੈ ਜਿਸ ਦੀ ਵਰਤੋਂ ਕਰਕੇ ਅਸੀਂ ਆਪਣੇ ਭਵਿੱਖ ਨੂੰ ਸੁਰੱਖਿਅਤ ਕਰ ਸਕਦੇ ਹਾਂ। ਉਨ੍ਹਾਂ ਨੌਜਵਾਨ ਵਰਗ ਨੂੰ ਪ੍ਰੇਰਤ ਕੀਤਾ ਕਿ ਨੌਜਵਾਨ ਸ਼ਕਤੀ ਕਿਸੇ ਵੀ ਚੁਨੌਤੀ ਦਾ ਸਾਹਮਣਾ ਕਰ ਸਕਦੀ ਹੈ, ਇਸ ਲਈ ਨੌਜਵਾਨ ਵੱਧ ਤੋਂ ਵੱਧ ਲੋਕਾਂ ਨੂੰ ਆਪਣੀ ਵੋਟ ਦਾ ਨਿਡਰ ਹੋ ਕੇ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਨ। 

ਉਨ੍ਹਾਂ ਸਮੂਹ ਨੌਜਵਾਨਾਂ ਤੇ ਲੋਕਾਂ ਨੂੰ ਅਪੀਲ ਕੀਤੀ ਕਿ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਵੱਲੋਂ ਵੱਧ ਤੋਂ ਵੱਧ ਵੋਟ ਬਣਵਾਏ ਜਾਣ ਅਤੇ ਉਹ ਆਪਣੀ ਵੋਟ ਦੇ ਹੱਕ ਦਾ ਬਿਨਾਂ ਡਰ, ਭੈਅ ਜਾਂ ਲਾਲਚ ਦੇ ਇਸਤੇਮਾਲ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ, ਸ. ਰਣਜੀਤ ਸਿੰਘ ਐੱਸਡੀਐਮ ਜ਼ੀਰਾ  ਨੇ ਵੀ ਸੰਬੋਧਨ ਕਰਦਿਆਂ ਵੋਟ ਦਾ ਇਸਤੇਮਾਲ ਨਿਡਰ ਹੋ ਕੇ ਬਿਨਾਂ ਕਿਸੇ ਲਾਲਚ ਦੇ ਕਰਨ ਦੀ ਅਪੀਲ ਕੀਤੀ  । ਦੇਵ ਸਮਾਜ ਕਾਲਜ ਆਫ ਐਜੂਕੇਸ਼ਨ ਦੀ ਵਿਦਿਆਰਥਨ ਮਿਸ ਦਿਵਿਆ ਨੇ ਵੋਟ ਦੀ ਮਹੱਤਤਾ ਤੇ ਪ੍ਰਭਾਵਸ਼ਾਲੀ ਭਾਸ਼ਨ ਦਿੱਤਾ ।ਇੰਦਰਜੀਤ ਜੋਸ਼ੀ ਤਹਿਸੀਲਦਾਰ ਚੋਣਾਂ  ਅਤੇ ਜਿਲ੍ਹਾ  ਸਵੀਪ ਨੋਡਲ ਅਫਸਰ ਡਾ. ਸਤਿੰਦਰ ਸਿੰਘ ਨੇ ਆਪਣੇ ਸੰਬੋਧਨ ਵਿਚ ਰਾਸ਼ਟਰੀ ਵੋਟਰ ਦਿਵਸ ਦੇ ਇਤਿਹਾਸ ਦਾ ਜਿਕਰ ਕਰਦਿਆਂ ਦੱਸਿਆ ਕਿ ਲੋਕਤੰਤਰਿਕ ਦੇਸ਼ ਵਿਚ ਵੋਟ ਦੀ ਅਥਾਹ ਤਾਕਤ ਹੈ, ਇਸ ਲਈ 25 ਜਨਵਰੀ ਦਾ ਦਿਨ ਹਰ ਸਾਲ ਰਾਸ਼ਟਰੀ ਵੋਟਰ ਦਿਵਸ ਵਜੋਂ ਪੂਰੇ ਦੇਸ਼ ਵਿੱਚ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਸਮਾਗਮ ਵਿੱਚ ਚੋਣਾਂ ਨਾਲ ਸਬੰਧਤ ਕੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਸ਼ੇਸ਼ ਤੋਰ ਤੇ ਸਨਮਾਨ ਦਿੱਤੇ ਗਏ। ਜਿਹਨਾਂ ਵਿੱਚ ਐੱਸ ਡੀ ਐੱਮ ਜ਼ੀਰਾ ਸ. ਰਣਜੀਤ ਸਿੰਘ ਭੁੱਲਰ ਨੂੰ  ਸਰਵਉਤਮ ਰਿਟਰਨਿੰਗ ਅਫਸਰ  ,ਕੋਮਲ ਅਰੋੜਾ ਡਿਪਟੀ ਡੀ ਈ ਓ ਨੂੰ ਬੈਸਟ ਨੋਡਲ ਅਫਸਰ,ਅਸ਼ੋਕ ਬਹਿਲ ਸਕੱਤਰ ਰੈਡ ਕਰਾਸ, ਚਰਨਦੀਪ ਕੌਰ ਸਰਵਉਤਮ ਬੂਥ ਲੈਵਲ ਅਧਿਕਾਰੀ,ਕਮਲ ਸ਼ਰਮਾ ਅਤੇ ਲਖਵਿੰਦਰ ਸਿੰਘ ਸਵੀਪ ਨੋਡਲ ਇੰਚਾਰਜ , ਅਮਨਦੀਪ ਕੌਰ ਸਰਵਊਤਮ  ਚੋਣ ਸਾਖਰਤਾ ਕਲੱਬ ਇੰਚਾਰਜ ,ਸਵੀਪ ਆਈਕੋਨ ਹਰੀਸ਼ ਮੋਗਾ ਤੋ ਇਲਾਵਾ ਲੇਖ ਮੁਕਾਬਲੇ ਵਿੱਚ ਸ਼ਲਾਘਾਯੋਗ ਕਾਰੁਜਗਾਰੀ ਲਈ 03 ਆਂਗਨਵਾੜੀ ਵਰਕਰਾਂ ਵੀ ਸ਼ਾਮਿਲ ਸਨ। ਇਸ ਮੌਕੇ ਇੰਦਰਜੀਤ ਜੋਸ਼ੀ ਤਹਿਸੀਲਦਾਰ, ਡਾ. ਸਤਿੰਦਰ ਸਿੰਘ ਸਵੀਪ ਨੋਡਲ ਅਫਸਰ, ਤਰਲੋਚਨ ਸਿੰਘ ਪ੍ਰੋਗਰਾਮਰ, ਕਮਲ ਸ਼ਰਮਾ, ਲਖਵਿੰਦਰ ਸਿੰਘ ਪਿੱਪਲ ਸਿੰਘ, ਚਮਕੌਰ ਸਿੰਘ, ਸ਼ਮਾ ਰਾਣੀ ,ਪ੍ਰਵੀਨ ਬਾਲਾ, ਪਿੱਪਲ ਸਿੰਘ, ਸੁਖਚੈਨ ਸਿੰਘ, ਚਰਨਜੀਤ ਸਿੰਘ ਚਾਹਲ ਅਤੇ ਜਸਵੰਤ ਸਿੰਘ ਸੈਣੀ ਵੀ  ਹਾਜ਼ਰ ਸਨ।

 

Tags: DC Ferozepur , Deputy Commissioner Ferozepur , Ferozepur , Gurpal Singh Chahal , Systematic Voters’ Education and Electoral Participation , SVEEP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD