Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆੱਡੀਟੋਰੀਅਮ ਵਿੱਚ ਮਨਾਇਆ ਜ਼ਿਲ੍ਹਾ ਪੱਧਰੀ 11ਵਾਂ ਰਾਸ਼ਟਰੀ ਵੋਟਰ ਦਿਵਸ

ਸੰਯਮ ਅਗਰਵਾਲ (ਆਈ.ਏ.ਐਸ.) ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ-ਕਮ- ਡਿਪਟੀ ਕਮਿਸ਼ਨਰ ਪਠਾਨਕੋਟ ਨੇ ਅਧਿਕਾਰੀਆਂ ਅਤੇ ਨਵੇਂ ਵੋਟਰਾਂ ਨੂੰ ਵੋਟਰ ਪ੍ਰਣ ਕਰਵਾਇਆ

Web Admin

Web Admin

5 Dariya News

ਪਠਾਨਕੋਟ , 25 Jan 2021

Last updated on: Jan 25, 2021, 00:00 IST

ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਸਥਾਨਕ ਸੈਲੀ ਰੋਡ ਵਿਖੇ ਸਥਿਤ ਆੱਡੀਟੋਰੀਅਮ ਪਠਾਨਕੋਟ ਵਿਖੇ ਜ਼ਿਲ੍ਹਾ ਪੱਧਰੀ 11ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਸਮਾਰੋਹ ਵਿੱਚ ਸ੍ਰੀ ਸੰਯਮ ਅਗਰਵਾਲ (ਆਈ.ਏ.ਐਸ.)  ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ-ਕਮ- ਡਿਪਟੀ ਕਮਿਸ਼ਨਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਪਠਾਨਕੋਟ ਵਿਖੇ ਕਰਵਾਏ ਗਏ ਜਿਲ੍ਹਾ ਪੱਧਰੀ ਸਮਾਗਮ ਵਿੱਚ ਹਾਜ਼ਰ ਅਧਿਕਾਰੀਆਂ ਅਤੇ ਨਵੇਂ ਵੋਟਰਾਂ ਨੂੰ ਵੋਟਰ ਪ੍ਰਣ ਕਰਵਾਇਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਵਰਸ਼੍ਰੀ ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ , ਵਰਿੰਦਰ ਪਰਾਸਰ ਜਿਲ੍ਹਾ ਨੋਡਲ ਅਫਸ਼ਰ ਸਵੀਪ, ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਸੰਯਮ ਅਗਰਵਾਲ (ਆਈ.ਏ.ਐਸ.)  ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ-ਕਮ- ਡਿਪਟੀ ਕਮਿਸ਼ਨਰ ਪਠਾਨਕੋਟ  ਨੇ ਇਸ ਮੌਕੇ ’ਤੇ ਵੋਟਰ ਪ੍ਰਣ ਦਿਵਾਉਣ ਉਪਰੰਤ ਸੰਬੋਧਨ ਕਰਦਿਆ ਸਮੁੱਚੇ ਵੋਟਰਾਂ ਅਤੇ ਨਵੇਂ ਰਜਿਸਟਰਡ ਵੋਟਰਾਂ ਨੂੰ ਵਧਾਈ ਦਿੱਤੀ ਅਤੇ ਵੋਟਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਉਮਰ ਤੋਂ ਬਾਅਦ ਨੋਜਵਾਨਾਂ ਨੂੰ ਵੋਟ ਪਾਉਂਣ ਦਾ ਅਧਿਕਾਰ ਦਿੱਤਾ ਗਿਆ ਹੈ ਅਤੇ ਨੋਜਵਾਨਾਂ ਦਾ ਵੀ ਫਰਜ ਬਣਦਾ ਹੈ ਕਿ ਉਹ ਮਤਦਾਨ ਕਰਕੇ ਸਰਕਾਰ ਦੀ ਚੋਣ ਵਿੱਚ ਅਪਣਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਚੋਣ ਦਫਤਰ ਵੱਲੋਂ ਵੀ ਸਮੇਂ ਸਮੇਂ ਤੇ ਜਾਗਰੁਕਤਾ ਪ੍ਰੋਗਰਾਮ ਚਲਾ ਕੇ ਨੋਜਵਾਨਾਂ ਨੂੰ ਮੱਤਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ।

ਸਮਾਰੋਹ ਦੋਰਾਨ ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ ਵੱਲੋਂ ਵੀ ਰਾਸਟਰੀ ਵੋਟਰ ਦਿਵਸ ਦੀ ਮਹੱਤਤਾ ਤੇ ਰੋਸ਼ਨੀ ਪਾਈ ਗਈ। ਇਸ ਤੋਂ ਇਲਾਵਾ ਅਸਵਨੀ ਕੁਮਾਰ ਨੂੰ ਵਧੀਆ ਬੀ.ਐਲ.ਓ. ਦਾ ਦਰਜ ਦੇ ਕੇ ਸਨਮਾਨਤ ਕੀਤਾ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਆਦਿ ਨੂੰ ਸਵੀਪ ਅਤੇ ਵੋਟਰ ਰਜਿਸਟ੍ਰੇਸਨ ਲਈ ਵਧੀਆ ਕਾਰਗੁਜਾਰੀ ਕਰਨ ਲਈ ਸਨਮਾਨਤ ਕੀਤਾ ਗਿਆ। ਉਨ੍ਹਾਂ ਨੇ ਵੋਟਰ ਦਿਵਸ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ-ਕਾਲਜਾਂ ਵਿੱਚ ਕਰਵਾਏ ਭਾਸ਼ਣ, ਸਿਰਲੇਖ ਅਤੇ ਡਰਾਇੰਗ ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ। ਉਨ੍ਹਾਂ ਨਵੇਂ ਰਜਿਸਟਰਡ ਵੋਟਰਾਂ ਨੂੰ ਕਿਹਾ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ। ਇਸ ਮੋਕੇ ਤੇ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਵੱਖ ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚੋਣ ਕਾਰਜਾਂ ਵਿੱਚ ਵਧੀਆ ਕਾਰਗੁਜਾਰੀ ਦੇ ਲਈ ਸਨਮਾਨਤ ਕੀਤਾ ਗਿਆ।ਇਸ ਮੋਕੇ ਤੇ ਸੈਂਟ ਫਰਾਂਸਿਸ ਐਚ.ਆਈ. ਸਕੂਲ ਜੰਡਵਾਲ ਦੇ ਵਿਦਿਆਰਥੀਆਂ ਵੱਲੋਂ ਸਵਾਗਤੀ ਗੀਤ, ਐਵਲਨ ਗਰਲਜ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਨੁੱਕੜ ਨਾਟਕ ਪੇਸ ਕੀਤਾ ਗਿਆ। ਇਸ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੀਆਂ ਵਿਦਿਆਰਥਣਾਂ ਅਤੇ ਵਿਦਿਆਰਥੀ ਧਰੂਵ, ਦਿਕਸ਼ਾ, ਕਰਿਤੀ, ਸਿਮਰਨ ਆਦਿ ਵੱਲੋਂ ਵੋਟਰ ਦਿਵਸ ਤੇ ਆਪਣੇ ਵਿਚਾਰ ਪੇਸ ਕੀਤੇ।  ਸੈਂਟ ਫਰਾਂਸਿਸ ਐਚ.ਆਈ. ਸਕੂਲ ਜੰਡਵਾਲ ਦੇ ਵਿਦਿਆਰਥੀਆਂ ਵੱਲੋਂ ਭੰਗੜਾ ਪੇਸ ਕੀਤਾ ਗਿਆ ਅਤੇ ਰਾਸਟਰੀ ਗੀਤ ਨਾਲ ਸਮਾਰੋਹ ਦੀ ਸਮਾਪਤੀ ਕੀਤੀ ਗਈ।

 

Tags: DC Pathankot , Deputy Commissioner Pathankot , Sanyam Aggarwal , Pathankot , Systematic Voters’ Education and Electoral Participation , SVEEP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD