Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਹੈਬੋਵਾਲ ਖੇਤਰ ਵਿੱਚ ਲਈਅਰ ਵੈਲੀ ਦਾ ਰੱਖਿਆ ਨੀਂਹ ਪੱਥਰ

ਨਗਰ ਸੁਧਾਰ ਟਰੱਸਟ ਲੁਧਿਆਣਾ ਵੱਲੋਂ 6 ਏਕੜ ਰਕਬੇ 'ਚ 2.96 ਕਰੋੜ ਰੁਪਏ ਦੀ ਲਾਗਤ ਨਾਲ ਲਈਅਰ ਵੈਲੀ ਕੀਤੀ ਜਾਵੇਗੀ ਸਥਾਪਤ

Web Admin

Web Admin

5 Dariya News

ਲੁਧਿਆਣਾ , 25 Jan 2021

Last updated on: Jan 25, 2021, 00:00 IST

ਕੈਬਨਿਟ ਮੰਤਰੀ ਸ.ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਅੱਜ ਸਥਾਨਕ ਹੈਬੋਵਾਲ ਖੇਤਰ ਵਿੱਚ 6 ਏਕੜ ਰਕਬੇ ਅੰਦਰ ਲਈਅਰ ਵੈਲੀ ਦਾ ਨੀਂਹ ਪੱਥਰ ਰੱਖਿਆ। ਇਸ ਲਈਅਰ ਵੈਲੀ ਨੂੰ ਨਗਰ ਸੁਧਾਰ ਟਰੱਸਟ ਲੁਧਿਆਣਾ ਟਰੱਸਟ ਵੱਲੋਂ ਬੁੱਢੇ ਨਾਲੇ ਦੇ ਨਾਲ ਖਾਲੀ ਪਈ ਜ਼ਮੀਨ 'ਤੇ 2.96 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ।ਇਸ ਮੌਕੇ ਉਨ੍ਹਾਂ ਨਾਲ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਨੀਅਮ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਨਿਗਮ ਕੌਂਸਲਰ ਸ੍ਰੀ ਮਹਾਰਾਜ ਸਿੰਘ ਰਾਜੀ, ਰਾਸ਼ੀ ਅਗਰਵਾਲ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ ਤੋਂ ਇਲਾਵਾ ਹੋਰ ਵੀ ਮੌਜੂਦ ਸਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ.ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਇਸ ਲਈਅਰ ਵੈਲੀ ਵਿੱਚ ਹਰੇ ਭਰੇ ਮੈਦਾਨ ਅਤੇ ਛਾਂਦਾਰ ਸੁੰਦਰ ਰੁੱਖ ਹੋਣਗੇ, ਸਵੇਰੇ-ਸ਼ਾਮ ਦੀ ਸੈਰ ਕਰਨ ਵਾਲਿਆਂ ਲਈ ਫੁੱਟਪਾਥ, ਓਪਨ ਜਿੰਮ, ਬੱਚਿਆਂ ਦੇ ਖੇਡਣ ਲਈ ਵੱਖਰੀ ਜਗ੍ਹਾ, ਬੈਠਣ ਲਈ ਕਨੋਪੀਆਂ, ਬੈਂਚ, ਪਾਣੀ ਦੀ ਸਪਲਾਈ ਲਈ ਟਿਊਬਵੈਲ ਆਧੁਨਿਕ ਰੋਸ਼ਨੀ ਤੋਂ ਇਲਾਵਾ ਅਜਿਹੀਆਂ ਹੋਰ ਸਹੂਲਤਾਂ ਹੋਣਗੀਆਂ।ਉਨ੍ਹਾਂ ਕਿਹਾ ਕਿ ਹੈਬੋਵਾਲ ਖੇਤਰ ਵਿੱਚ ਲਈਅਰ ਵੈਲੀ ਵਰਗੇ ਪ੍ਰਾਜੈਕਟਾਂ ਦੀ ਘਾਟ ਹੈ ਅਤੇ ਇਸੇ ਲਈ ਇਸ ਦੇ ਵਿਕਾਸ ਲਈ ਖਾਲੀ ਪਈ }ਮੀਨ ਨਿਸ਼ਾਨਦੇਹੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਇਲਾਕਾ ਨਿਵਾਸੀਆਂ ਲਈ ਬਹੁਤ ਲਾਹੇਵੰਦ ਸਿੱਧ ਹੋਵੇਗਾ। ਉਨ੍ਹਾਂ ਦੱਸਿਆ ਕਿ ਲਈਅਰ ਵੈਲੀ ਦਾ ਨਿਰਮਾਣ ਇਸ ਤਰੀਕੇ ਨਾਲ ਕੀਤਾ ਜਾਵੇਗਾ ਕਿ ਇਸ ਵਿਚ ਬੱਚਿਆਂ ਲਈ ਖੇਡਣ ਵਾਲੀ ਥਾਂ ਦੇ ਨਾਲ-ਨਾਲ ਬਾਲਗਾਂ ਲਈ ਮੈਦਾਨ ਅਤੇ ਮਨੋਰੰਜਨ ਦੇ ਖੇਤਰ ਵੀ ਹੋਣਗੇ।

 

Tags: Sukhbinder Singh Sarkaria , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Raman Balasubramaniam , Balkar Singh Sandhu , Varinder Kumar Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD