Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

72ਵੇਂ ਗਣਤੰਤਰ ਦਿਵਸ ਮੌਕੇ ਐਮ.ਆਰ. ਕਾਲਜ ਦੇ ਸਟੇਡੀਅਮ ਵਿਖੇ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਕੌਮੀ ਝੰਡਾ

ਡਿਪਟੀ ਕਮਿਸ਼ਨਰ ਵੱਲੋਂ ਆਸਫ ਵਾਲਾ ਸ਼ਹੀਦੀ ਸਮਾਰਕ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ

5 Dariya News

ਫ਼ਾਜ਼ਿਲਕਾ , 26 Jan 2021

Last updated on: Jan 26, 2021, 00:00 IST

ਦੇਸ਼ ਦੇ 72ਵੇਂ ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ ਦੇ ਐਮ.ਆਰ. ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਬਤੌਰ ਮੁੱਖ ਮਹਿਮਾਨ ਪਹੰੁਚ ਕੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਉਨਾਂ ਸਮੂਹ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀਆਂ ਦੀਆਂ ਕੁਰਬਾਨੀਆਂ ਅਤੇ ਸਾਡੇ ਮਹਾਨ ਸ਼ਹੀਦਾਂ ਦੇ ਸਦਕਾ ਹੀ ਅਸੀ ਆਜ਼ਾਦ ਫਿਜ਼ਾ ਵਿਚ ਜਿੰਦਗੀ ਬਤੀਤ ਕਰ ਰਹੇ ਹਾਂ। ਇਸ ਮੌਕੇ ਵਿਧਾਇਕ ਬਲੂਆਣਾ ਸ੍ਰੀ ਨਥੂ ਰਾਮ ਅਤੇ ਸ. ਗੁਰਲਾਲ ਸਿੰਘ ਸੰਧੂ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ।ਡਿਪਟੀ ਕਮਿਸ਼ਨਰ ਸ. ਸੰਧੂ ਨੇ ਇਹ ਦਿਹਾੜੇ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਨੂੰ ਸਿਜਦਾ ਕੀਤਾ। ਉਨਾਂ ਕਿਹਾ ਕਿ ਭਾਰਤੀ ਸੰਵਿਧਾਨ ਦੀ ਖਾਸੀਅਤ ਕਰਕੇ ਹੀ ਸਾਡਾ ਦੇਸ਼ ਅੱਜ ਵਿਸ਼ਵ ਦੇ ਸਭ ਤੋਂ ਵੱਡੇ ਲੋਕਤਾਂਤਰਿਕ ਦੇਸ਼ ਵਜੋਂ ਉਭਰ ਕੇ ਸਾਹਮਣੇ ਆਇਆ ਹੈ। ਉਨਾਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ।ਇਸ ਤੋਂ ਇਲਾਵਾ ਉਨਾਂ ਦੱਸਿਆ ਕਿ ਪਿੰਡਾਂ ਦੀ ਦਿਖ ਬਦਲਣ ਵਿਚ ਵਿਕਾਸ ਕਰਨ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸ ਤਹਿਤ ਪਿੰਡ ਟਾਹਲੀ ਵਾਲਾ ਜੱਟਾਂ ਵਿਖੇ 96 ਲੱਖ ਰੁਪਏ ਦੀ ਲਾਗਤ ਨਾਲ ਅਤੇ ਪਿੰਡ ਦੋਨਾ ਸਿੰਕੰਦਰੀ ਵਿਖੇ 39 ਲੱਖ ਦੀ ਲਾਗਤ ਨਾਲ ਵਾਟਰ ਵਰਕਸ ਦਾ ਕੰਮ ਕੀਤਾ ਜਾ ਰਿਹਾ ਹੈ ਜਿਸ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਹੋਰ ਬਿਹਤਰ ਹੋ ਸਕੇਗੀ। ਪਿੰਡ ਹਲੀਮ ਵਾਲਾ ਤੇ ਹੋਜ਼ ਖਾਸ ਵਿਖੇ 40-40 ਲੱਖ ਦੀ ਲਾਗਤ ਨਾਲ ਛੱਪੜਾ ਦੀ ਮੁਰੰਮਤ ਦਾ ਕੰਮ ਮੁਕੰਮਲ ਕੀਤਾ ਗਿਆ ਹੈ। ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ. ਸੰਧੂ ਨੇ ਆਸਫ ਵਾਲਾ ਸ਼ਹੀਦੀ ਸਮਾਰਕ ’ਤੇ ਸ਼ਹੀਦਾਂ ਨੂੰ ਸਰਧਾਂਜਲੀਆਂ ਭੇਂਟ ਕੀਤੀਆਂ। ਇਸ ਉਪਰੰਤ ਉਨਾਂ ਵੱਲੋਂ ਐਮ.ਆਰ. ਕਾਲਜ ਦੇ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਪਰੇਡ ਟੁਕੜੀਆਂ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਗਈ। ਇਸ ਮੌਕੇ ਜ਼ਿਲਾ ਪੁਲਿਸ ਮੁੱਖੀ ਸ. ਹਰਜੀਤ ਸਿੰਘ ਅਤੇ ਪਰੇਡ ਕਮਾਂਡਰ ਸ੍ਰੀ ਸ਼ੁਭਮ ਅਗਰਵਾਲ ਵੀ ਉਨਾਂ ਦੇ ਨਾਲ ਸਨ। ਇਸ ਉਪਰੰਤ ਝਾਕੀਆਂ ਦੀ ਪੇਸ਼ਕਾਰੀ ਹੋਈ, ਜਿਸ ਵਿੱਚ ਨਸ਼ਾ ਵਿਰੁੱਧ, ਕਰੋਨਾ ਟੀਕਾਕਰਨ ਵਿਸ਼ੇ ’ਤੇ, ਘਰ-ਘਰ ਹਰਿਆਲੀ, ਮਾਰਕਫੈਡ ਅਤੇ ਮਗਨਰੇਗਾ ਦੀਆਂ ਝਾਕੀਆਂ ਸ਼ਾਮਿਲ ਸਨ। ਸਮਾਰੋਹ ਦੇ ਅੰਤ ਵਿੱਚ ਸਕੂਲਾਂ ਦੇ ਅਧਿਆਪਕਾਂ ਵੱਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ। ਇਸ ਮੌਕੇ ਸਟੇਜ ਸੰਚਾਲਨ ਦੀ ਭੂਮਿਕਾ ਮੈਡਮ ਸਤਿੰਦਰਜੀਤ ਕੌਰ ਵੱਲੋਂ ਨਿਭਾਈ ਗਈ।ਇਸ ਮੌਕੇ ਜ਼ਿਲਾ ਤੇ ਸੈਸ਼ਨ ਜੱਜ ਤਰਸੇਮ ਮੰਗਲਾ, ਵਧੀਕ ਡਿਪਟੀ ਕਮਿਸ਼ਨਰ (ਵਿ) ਨਵਲ ਰਾਮ, ਐਸ.ਡੀ.ਐਮ. ਫ਼ਾਜ਼ਿਲਕਾ ਸ੍ਰੀ ਕੇਸ਼ਵ ਗੋਇਲ, ਸਹਾਇਕ ਕਮਿਸ਼ਨਰ ਸ੍ਰੀ ਕੰਵਰਜੀਤ ਸਿੰਘ, ਸ੍ਰੀ ਅਮਰੀਕ ਸਿੰਘ, ਜ਼ਿਲਾ ਸਿਖਿਆ ਅਧਿਕਾਰੀ ਡਾ. ਸੁਖਬੀਰ ਸਿੰਘ ਬੱਲ, ਸਿਵਲ ਸਰਜਨ ਡਾ. ਕੁੰਦਨ ਕੇ ਪਾਲ, ਚੇਅਰਮੈਨ ਹਾਉਸਫੈਡ ਸ. ਸੁਖਵੰਤ ਸਿੰਘ ਬਰਾੜ, ਚੇਅਰਪਰਸਨ ਜ਼ਿਲਾ ਪ੍ਰੀਸ਼ਦ ਮਮਤਾ ਕੰਬੋਜ਼, ਪ੍ਰਧਾਨ ਜ਼ਿਲਾ ਬਾਰ ਐਸੋਸੀਏਸ਼ਨ ਸ੍ਰੀ ਗੁਲਸ਼ਨ ਮਹਿਰੋਕ, ਸੀਨੀਅਰ ਕਾਂਗਰਸੀ ਆਗੂ ਬੀ.ਡੀ. ਕਾਲੜਾ, ਬੀਬਾ ਰਾਜਦੀਪ ਕੌਰ ਸਮੇਤ ਵੱਡੀ ਗਿਣਤੀ ’ਚ ਹੋਰ ਅਧਿਕਾਰੀ, ਆਗੂ, ਸ੍ਰੀ ਗੁਰਸ਼ਿੰਦਰ ਪਾਲ ਸਿੰਘ, ਸ੍ਰੀ ਵਿਜੈ ਪਾਲ ਨੋਡਲ ਅਫਸਰ, ਸ੍ਰੀ ਰਾਮ ਸਰੂਪ, ਸ੍ਰੀ ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ।

 

Tags: Republic Day , Republic Day 2021 , Republic Day India , 72nd Republic Day , 26th January , Bharat Mata Ki Jai , Vande Matram , #RepublicDay , #RepublicDay2021 , #RepublicDayIndia , #72ndRepublicDay , #26thJanuary , #BharatMataKiJai , #Vande Matram , DC Fazilka , Arvind Pal Singh Sandhu , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD