Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬ੍ਰਹਮ ਮਹਿੰਦਰਾ ਨੇ 72ਵੇਂ ਗਣਤੰਤਰ ਦਿਵਸ ਮੌਕੇ ਨਹਿਰੂ ਸਟੇਡੀਅਮ ਜ਼ਿਲ੍ਹਾ ਰੂਪਨਗਰ ਵਿਚ ਲਹਿਰਾਇਆ ਕੌਮੀ ਤਿਰੰਗਾ

ਨੌਜਵਾਨਾਂ ਨੂੰ ਆਜ਼ਾਦੀ ਘੁਲਾਟੀਆਂ ਤੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਦੇਸ਼ ਤੇ ਸਮਾਜ ਪ੍ਰਤੀ ਆਪਣੇ ਫਰਜ਼ਾਂ ਨੂੰ ਨਿਭਾਉਣ ਦੀ ਅਪੀਲ

Republic Day, Republic Day 2021, Republic Day India, 72nd Republic Day, 26th January, Bharat Mata Ki Jai, Vande Matram, #RepublicDay, #RepublicDay2021,  #RepublicDayIndia, #72ndRepublicDay, #26thJanuary, #BharatMataKiJai, Brahm Mohindra, Punjab Pradesh Congress Committee, Congress, Punjab Congress

Web Admin

Web Admin

5 Dariya News

ਰੂਪਨਗਰ , 26 Jan 2021

Last updated on: Jan 26, 2021, 00:00 IST

ਦੇਸ਼ ਦੇ 72ਵੇਂ ਗਣਤੰਤਰ ਦਿਵਸ ਮੌਕੇ ਨਹਿਰੂ ਸਟੇਡੀਅਮ ਜ਼ਿਲ੍ਹਾ ਰੂਪਨਗਰ ਵਿਖੇ ਕਰਵਾਏ ਗਏ ਜਿਲ੍ਹਾ ਪੱਧਰੀ ਸਮਾਗਮ ਵਿਖੇ ਸ੍ਰੀ ਬ੍ਰਹਮ ਮਹਿੰਦਰਾ ਸੀਨੀਅਰ ਕੈਬਨਿਟ ਮੰਤਰੀ,  ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਚੋਣਾਂ ਅਤੇ ਸ਼ਿਕਾਇਤ ਨਿਵਾਰਨ ਵਿਭਾਗ ਪੰਜਾਬ ਸਰਕਾਰ ਵਲੋਂ ਕੌਮੀ ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਅਤੇ ਡਾ. ਅਖਿਲ ਚੌਧਰੀ ਐਸ ਐਸ ਪੀ ਰੂਪਨਗਰ ਨੇ ਉਨ੍ਹਾਂ ਦੀ ਅਗਵਾਈ ਕੀਤੀ।ਇਸ ਮੌਕੇ ਕੌਮ ਦੇ ਨਾਲ ਸੰਦੇਸ਼ ਦਿੰਦੇ ਹੋਏ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸਾਡੀ ਨੌਜਵਾਨ ਪੀੜੀ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ  ਸਾਡੇ ਬਜ਼ੁਰਗਾਂ, ਦੇਸ਼ ਭਗਤਾਂ ਅਤੇ ਸਿਰਲੱਥ ਯੋਧਿਆਂ ਜਿਹਨਾਂ ਨੇ ਆਜ਼ਾਦੀ ਨੂੰ ਹਾਸਲ ਕਰਨ ਲਈ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ, ਉਹਨਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਅੱਜ ਸਭ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।ਉਨ੍ਹਾਂ ਕਿਹਾ ਕਿ ਸਾਡਾ ਸਭਨਾਂ ਦਾ ਫਰਜ਼ ਬਣ ਜਾਂਦਾ ਹੈ ਕਿ ਅਸੀਂ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਦੇਸ਼ ਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀਆਂ ਨੂੰ ਸਮਝੀਏ ਅਤੇ ਨਿਭਾਈਏ। ਡਾ. ਭੀਮ ਰਾਓ ਅੰਬੇਦਕਰ ਜੀ ਨੂੰ ਯਾਦ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਭਾਰਤ  ਦੇ ਸੰਵਿਧਾਨ ਦੀ ਰਚਨਾ ਕਰਕੇ ਸਾਡੇ ਦੇਸ਼ ਵਿਚ ਲੋਕਤੰਤਰ ਦੇ ਸੰਘੀ ਢਾਂਚੇ ਦੀ ਨੀਂਹ ਰੱਖੀ ਅਤੇ ਅੱਜ ਦੇ ਦਿਨ ਹੀ ਭਾਰਤ ਦਾ ਸੰਵਿਧਾਨ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ ਸੀ। ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਭਾਰਤ ਮੌਜੂਦਾ ਸਮੇਂ ਦੁਨੀਆ ਦਾ ਸਭ ਤੋਂ ਵੱਡਾ ਤੇ ਸਫਲ ਲੋਕਤੰਤਰ ਹੈ।ਉਨ੍ਹਾਂ ਕਿਹਾ ਕਿ ਭਾਵੇਂ ਸੰਵਿਧਾਨ ਦੇ ਘਾੜਿਆਂ ਨੇ ਭਾਰਤ ਵਿਚ ਸੰਘੀ ਢਾਂਚੇ ਦੀ ਵਿਵਸਥਾ ਕੀਤਾ ਸੀ ਪਰ ਮੌਜੂਦਾ ਸਮੇਂ ਕੁਝ ਹਾਲਾਤ ਅਜਿਹੇ ਬਣਦੇ ਜਾ ਰਹੇ ਹਨ ਜਿਸ ਨਾਲ ਦੇਸ ਦੇ ਸੰਘੀ ਢਾਂਚੇ ਨੂੰ ਢਾਹ ਲੱਗੀ ਰਹੀ ਹੈ। ਉਨ੍ਹਾ ਕਿਹਾ ਕਿ ਸੰਵਿਧਾਨ ਵਿਚ ਤਿੰਨ ਲਿਸਟਾਂ ਦਿਤੀਆਂ ਗਈਆਂ ਹਨ ਪਹਿਲੀ ਯੂਨੀਅਨ ਲਿਸਟ, ਦੂਜੀ ਸਟੇਟ ਲਿਸਟ, ਤੀਜੀ ਕੰਨਕਰੰਟ ਲਿਸਟ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਲਿਸਟਾਂ ਰਾਹੀਂ ਕੇਂਦਰ ਤੇ ਰਾਜਾਂ ਵਿਚਕਾਰ ਸ਼ਕਤੀਆਂ ਦੀ ਵੰਡ ਕੀਤੀ ਗਈ ਹੈ। ਕਿਸਾਨੀ ਅੰਦੋਲਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਖੇਤੀਬਾੜੀ ਸਟੇਟ ਲਿਸਟ ਦਾ ਹਿੱਸਾ ਹੈ ਜਿਸ ਉਤੇ ਰਾਜ ਸਰਕਾਰਾਂ ਕਾਨੂੰਨ ਬਣਾ ਸਕਦੀਆਂ ਹਨ। ਉਨ੍ਹਾਂ ਜ਼ਿਕਰ ਕੀਤਾ ਕਿ ਮੌਜੂਦਾ ਸਮੇਂ ਕੇਂਦਰ ਵਲੋਂ ਸਟੇਟ ਲਿਸਟ ਵਿਚ ਦਰਜ ਖੇਤੀਬਾੜੀ ਵਿਸ਼ੇ ਤੇ ਬਣਾਏ ਗਏ ਤਿੰਨ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਸੜਕਾਂ `ਤੇ ਹਨ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਰਾਤੋਂ ਰਾਤ 20 ਮਿੰਟ ਵਿਚ ਇਹ ਕਾਨੂੰਨ ਬਣਾ ਦਿੱਤੇ ਗਏ ਜਦ ਕਿ ਇਸ ਬਾਰੇ ਕਿਸਾਨਾਂ ਨਾਲ ਕੋਈ ਅਗਾਊਂ ਗੱਲਬਾਤ ਜਾਂ ਸਲਾਹ ਮਸ਼ਵਰਾ ਨਹੀਂ ਕੀਤਾ ਗਿਆ।

 ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਦੇਸ਼ ਦੇ ਸੰਘੀ ਢਾਂਚੇ ਨੂੰ ਢਾਹ ਲੱਗੀ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਮੂਹ ਸਿਆਸੀ ਪਾਰਟੀਆਂ ਨੂੰ ਨਾਲ ਲੈ ਕੇ ਵਿਧਾਨ ਸਭਾ ਵਿਚ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਮਤਾ ਪਾਸ ਕੀਤਾ ਗਿਆ ਹੈ।ਉਨ੍ਹਾਂ ਜ਼ਿਕਰ ਕੀਤਾ ਕਿ ਪੰਜਾਬ ਸਰਕਾਰ ਵਲੋਂ ਕਿਸਾਨੀ ਅੰਦੋਲਨ ਵਿਚ ਸ਼ਹੀਦੀ ਪ੍ਰਾਪਤ ਕਰ ਗਏ ਪੰਜਾਬ ਦੇ ਕਿਸਾਨਾਂ ਦੇ ਹਰੇਕ ਪਰਿਵਾਰ ਨੂੰ 5 ਲੱਖ ਰੁਪਏ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਕੋਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਨੇ ਦੁਨੀਆ ਨੂੰ ਆਪਣੇ ਸ਼ਿੰਕਜੇ ਵਿਚ ਜਕੜਿਆ ਹੋਇਆ ਹੈ ਅਤੇ ਭਾਵੇਂ ਸਰਕਾਰਾਂ ਵਲੋਂ ਕੋਵਿਡ ਵਿਰੁੱਧ ਟੀਕਾ ਲੱਭ ਲਿਆ ਗਿਆ ਹੈ ਪਰ ਇਸ ਵਾਇਰਸ ਦੇ ਕੁਝ ਨਵੇਂ ਰੂਪ ਸਾਹਮਣੇ ਆ ਰਹੇ ਹਨ। ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ, ਸਿਹਤ ਵਿਭਾਗ ਤੇ ਹੋਰਨਾਂ ਵਿਭਾਗਾਂ ਦੇ  ਸਮੂਹ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਇਸ ਔਖੀ ਘੜੀ ਵਿਚ ਮੋਹਰੀ ਰੋਲ ਅਦਾ ਕਰਕੇ ਲੋਕਾਂ ਨੂੰ ਇਸ ਬਿਮਾਰੀ ਤੋ਼ ਬਚਾਉਣ ਦਾ ਰੋਲ ਅਦਾ ਕੀਤਾ ਹੈ। ਇਸ ਮਗਰੋਂ ਪੰਜਾਬ ਪੁਲਿਸ ਦੀਆਂ ਟੁਕੜੀਆਂ ਐਨ ਸੀ ਸੀ ਦੇ ਕੈਡਿਟਾਂ ਤੇ ਸਕੂਲ ਦੇ ਵਿਦਿਆਰਥੀਆਂ ਵਲੋ਼ ਮਾਰਚ ਪਾਸਟ ਕੀਤਾ ਗਿਆ ਅਤੇ ਮੁੱਖ ਮਹਿਮਾਨ ਨੂੰ ਸਲਾਮੀ ਪੇਸ਼ ਕੀਤੀ ਗਈ। ਮਗਰੋਂ ਵੱਖ ਵੱਖ ਸਰਕਾਰੀ ਵਿਭਾਗਾਂ ਵਲੋਂ ਲੋਕ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਗਈਆਂ। ਇਸ ਮਗਰੋਂ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਪਾਈਪ ਬੈਂਡ ਸ਼ੋਅ ਦਾ ਮੰਚਨ ਕੀਤਾ ਗਿਆ। ਇਸ ਮਗਰੋਂ ਸਮਾਜ ਦੇ ਲੋੜਵੰਦ ਵਿਅਕਤੀਆਂ ਨੂੰ ਸ਼੍ਰੀ ਬ੍ਰਹਮ ਮਹਿੰਦਰਾ ਜੀ ਨੇ ਸਿਲਾਈ ਮਸ਼ੀਨਾਂ ਵੀ ਵੰਡੀਆਂ। ਕੋਵਿਡ ਮਹਾਂਮਾਰੀ ਦੌਰਾਨ ਵਧੀਆ ਸੇਵਾ ਨਿਭਾਉਣ ਵਾਲੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਸਨਮਾਨਤ ਕਰਨ ਲਈ ਮੁੱਖ ਮਹਿਮਾਨ ਸ੍ਰੀ ਬ੍ਰਹਮ ਮਹਿੰਦਰਾ ਜੀ ਨੇ ਸਰਟੀਫਿਕੇਟ ਵੀ ਵੰਡੇ। ਇਸ ਮਗਰੋਂ ਜ਼ਿਲ੍ਹਾ ਰੂਪਨਗਰ ਦੇ ਦੋ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਵੀ ਮੁੱਖ ਮਹਿਮਾਨ ਸ੍ਰੀ ਬ੍ਰਹਮ ਮਹਿੰਦਰਾ ਵਲੋਂ ਰੱਖਿਆ ਗਿਆ।ਇਨ੍ਹਾਂ ਵਿਕਾਸ ਕਾਰਜਾਂ ਵਿਚ ਪਹਿਲਾ ਵਿਕਾਸ ਕਾਰਜ ਮੋਟਰਾਈਜ਼ੇਸ਼ਨ ਐਂਡ ਰੈਲੋਵੇਸ਼ਨ ਆਫ ਐਲ ਗੇਟਸ ਆਫ ਸਰਹਿੰਦ ਕੈਨਾਲ ਸਿਸਟਮ ਐਂਡ ਇਨਸਟਾਲਿੰਗ ਸਕਾਡਾ ਸਿਸਟਮ ਐਟ ਰੋਪੜ ਹੈਡਵਰਕਸ ਅਤੇ ਦੂਸਰਾ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਸ੍ਰੀ ਆਨੰਦਪੁਰ ਸਾਹਿਬ ਦਾ ਸਮਾਰਟ ਸਕੂਲ ਵਜੋਂ ਅਪਗਰੇਡਿਸ਼ਨ ਸ਼ਾਮਲ ਹੈ। ਸਮਾਗਮ ਦੇ ਅੰਤ ਵਿਚ ਸ਼ਿਵਾਲਿਕ ਪਬਲਿਕ ਸਕੂਲ ਦੀਆਂ ਅਧਿਆਪਕਾਵਾਂ ਵਲੋਂ ਰਾਸ਼ਟਰੀ ਗੀਤ ਦਾ ਗਾਇਨ ਕੀਤਾ ਗਿਆ। ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਸ੍ਰੀਮਤੀ ਹਰਪ੍ਰੀਤ ਕੌਰ ਜੀਵਨ ਸ਼ੈਸ਼ਨਜ਼ ਜੱਜ ਰੂਪਨਗਰ, ਸ੍ਰੀਮਤੀ ਦੀਪਸ਼ਿਖਾ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ੍ਰੀ ਦਿਨੇਸ਼ ਵਸਿਸਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਗੁਰਵਿੰਦਰ ਸਿੰਘ ਜ਼ੌਹਲ ਐਸਡੀਐਮ ਰੂਪਨਗਰ ਤੇ ਸ੍ਰੀ ਬਰਿੰਦਰ ਸਿੰਘ ਢਿੱਲੋਂ ਪ੍ਰਧਾਨ ਪੰਜਾਬ ਯੂਥ ਕਾਂਗਰਸ, ਸ੍ਰੀ ਸੁਖਵਿੰਦਰ ਸਿੰਘ ਵਿਸਕੀ ਚੇਅਰਮੈਨ ਜ਼ਿਲ੍ਹਾ ਪ੍ਰੀਸਦ ਰੂਪਨਗਰ ਤੋਂ ਇਲਾਵਾ ਸ਼ਹਿਰ ਦੇ ਪਤਵੰਤੇ ਵੀ ਹਾਜ਼ਰ ਸਨ।

 

Tags: Republic Day , Republic Day 2021 , Republic Day India , 72nd Republic Day , 26th January , Bharat Mata Ki Jai , Vande Matram , #RepublicDay , #RepublicDay2021 , #RepublicDayIndia , #72ndRepublicDay , #26thJanuary , #BharatMataKiJai , Brahm Mohindra , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD