Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਗਣਤੰਤਰ ਦਿਵਸ ਮੌਕੇ ਮੇਰਾ ਦਿਲ ਕਿਸਾਨਾਂ ਦੇ ਨਾਲ ਹੈ : ਕੈਪਟਨ ਅਮਰਿੰਦਰ ਸਿੰਘ

ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਕੀਤੀ ਅਪੀਲ

Republic Day, Republic Day 2021, Republic Day India, 72nd Republic Day, 26th January, Bharat Mata Ki Jai, Vande Matram, #RepublicDay, #RepublicDay2021,   #RepublicDayIndia, #72ndRepublicDay, #26thJanuary, #BharatMataKiJai, Captain Amarinder Singh, Amarinder Singh

Web Admin

Web Admin

5 Dariya News

ਪਟਿਆਲਾ , 26 Jan 2021

Last updated on: Jan 26, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਗਣਤੰਤਰ ਦਿਵਸ ਦੇ ਜਸ਼ਨਾਂ ਦੌਰਾਨ ਅੱਜ ਉਨ੍ਹਾਂ ਦਾ ਦਿਲ ਕਿਸਾਨਾਂ ਦੇ ਨਾਲ ਹੈ। ਇਸੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀ ਸੁਧਾਰਾਂ ਬਾਰੇ ਕਾਇਮ ਕੀਤੀ ਉਚ ਤਾਕਤੀ ਕਮੇਟੀ ਵਿੱਚ ਪੰਜਾਬ ਨੂੰ ਜਾਣਬੁੱਝ ਕੇ ਬਾਹਰ ਰੱਖਿਆ ਕਿਉਂਕਿ ਕੇਂਦਰ ਇਸ ਗੱਲ ਨੂੰ ਚੰਗੀ ਤਰ੍ਹਾਂ ਜਾਣਦਾ ਸੀ ਕਿ ਸੂਬੇ ਤੋਂ ਰੋਹ ਭਰੀਆਂ ਆਵਾਜ਼ਾਂ ਉਠਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਇਹ ਆਵਾਜ਼ਾਂ ਉਦੋਂ ਤੱਕ ਬੁਲੰਦ ਹੁੰਦੀਆਂ ਰਹਿਣਗੀਆਂ, ਜਦੋਂ ਤੱਕ ਕਿਸਾਨਾਂ ਦੇ ਹਿੱਤ ਸੁਰੱਖਿਅਤ ਨਹੀਂ ਹੋ ਜਾਂਦੇ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਤਾਂ ਕਮੇਟੀ ਵਿੱਚ ਉਨ੍ਹਾਂ ਵੱਲੋਂ ਕੇਂਦਰ ਨੂੰ ਇਸ ਮੁੱਦੇ ਬਾਰੇ ਪੱਤਰ ਲਿਖਣ ਤੋਂ ਬਾਅਦ ਹੀ ਸ਼ਾਮਲ ਕੀਤਾ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਕਾਲੇ ਖੇਤੀ ਕਾਨੂੰਨਾਂ ਬਾਰੇ ਉਨ੍ਹਾਂ ਅਤੇ ਉਨ੍ਹਾਂ ਦੀ ਸਰਕਾਰ ਨਾਲ ਕਦੇ ਵੀ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ।ਪ੍ਰਧਾਨ ਮੰਤਰੀ ਨੂੰ ਅੰਦੋਲਨਕਾਰੀ ਕਿਸਾਨਾਂ, ਜੋ ਪਿਛਲੇ ਦੋ ਮਹੀਨਿਆਂ ਤੋਾਂ ਦਿੱਲੀ ਦੀਆਂ ਸਰਹੱਦਾਂ ਉੁਪਰ ਬੈਠੇ ਹਨ, ਦੀਆਂ ਮੰਗਾਂ ਮੰਨਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਕਾਨੂੰਨ ਪੂਰੀ ਤਰ੍ਹਾਂ ਗਲਤ ਹਨ ਕਿਉਂਕਿ ਭਾਰਤੀ ਸੰਵਿਧਾਨ ਦੀ ਸੂਚੀ 7 ਅਧੀਨ ਖੇਤੀਬਾੜੀ ਸੂਬਾਈ ਵਿਸ਼ਾ ਹੋਣ ਕਰਕੇ ਕੇਂਦਰ ਵੱਲੋਂ ਇਹ ਕਾਨੂੰਨ ਬਣਾਉਣ ਹੀ ਸੰਘੀ ਢਾਂਚੇ ਦੀ ਵਿਰੁੱਧ ਹੈ। ਇੱਥੇ ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਵਿਖੇ ਕੌਮੀ ਝੰਡਾ ਲਹਿਰਾਉਣ ਮੌਕੇ ਮੁੱਖ ਮੰਤਰੀ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਯੋਗਦਾਨ ਨੂੰ ਚੇਤੇ ਕੀਤਾ ਜਿਨ੍ਹਾਂ ਨੇ ਸਾਡਾ ਸੰਵਿਧਾਨ ਬਣਾਇਆ ਜੋ ਅੱਜ ਤੱਕ ਮੁਲਕ ਦੇ ਲੋਕਰਾਜੀ ਪ੍ਰਬੰਧ ਦਾ ਮੂਲ ਸਿਧਾਂਤ ਹੈ।ਕਿਸਾਨਾਂ ਦੇ ਅੰਦੋਲਨ ਦੌਰਾਨ ਅੱਜ ਕੱਢੇ ਜਾ ਰਹੇ ਟਰੈਕਟਰ ਮਾਰਚ ਦੇ ਸ਼ਾਂਤਮਈ ਰਹਿਣ ਦੀ ਉਮੀਦ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ''ਬਜ਼ੁਰਗ ਕਿਸਾਨ ਕੌਮੀ ਰਾਜਧਾਨੀ ਦੀਆਂ ਸਰਹੱਦਾਂ 'ਤੇ ਆਪਣੇ ਲਈ ਨਹੀਂ ਬੈਠੇ ਸਗੋਂ ਆਪਣੇ ਬੱਚਿਆਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਬਣਾਉਣ ਲਈ ਬੈਠੇ ਹਨ।'' ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢੇ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ, ''ਸ਼ਾਂਤੀ ਬਣਾਈ ਰੱਖੋ, ਪੂਰਾ ਮੁਲਕ ਤੁਹਾਡੇ ਨਾਲ ਹੈ।'' ਉਨ੍ਹਾਂ ਦੱਸਿਆ ਕਿ ਯੂ.ਕੇ. ਦੇ 122 ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਉਠਾਈ ਅਤੇ ਹੋਰ ਮੁਲਕਾਂ ਨੇ ਵੀ ਅੰਦੋਲਨ ਦੀ ਹਮਾਇਤ ਕੀਤੀ ਕਿਉਂਕਿ ਇਸ ਸੰਘਰਸ਼ ਦੌਰਾਨ ਕਿਸਾਨਾਂ ਨੇ ਅਮਨ ਕਾਇਮ ਰੱਖਿਆ।ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਨਾਲ ਕਿਹਾ ਕਿ ਉਨ੍ਹਾਂ ਨੇ ਇਹ ਕਦੇ ਵੀ ਨਹੀਂ ਸੀ ਸੋਚਿਆ ਕਿ ਇਹ ਦਿਨ ਵੀ ਦੇਖਣੇ ਪੈਣਗੇ ਕਿ ਪੰਜਾਬ ਦੇ ਕਿਸਾਨਾਂ ਨੂੰ ਇਸ ਹੱਦ ਤੱਕ ਅਣਗੌਲਿਆ ਕਰ ਦਿੱਤਾ ਜਾਵੇਗਾ ਜਿਨ੍ਹਾਂ ਨੇ ਹਰੀ ਕ੍ਰਾਂਤੀ ਰਾਹੀਂ ਮੁਲਕ ਨੂੰ ਅਨਾਜ ਪੱਖੋਂ ਸਵੈ-ਨਿਰਭਰ ਬਣਾਇਆ ਅਤੇ ਇਹ ਯਕੀਨੀ ਬਣਾਇਆ ਕਿ ਭਾਰਤ ਨੂੰ ਅਮਰੀਕਾ ਦੀ ਪੀ.ਐਲ. 480 ਤਹਿਤ ਰੋਟੀ ਲਈ ਹੱਥ ਅੱਡਣ ਦੀ ਨੌਬਤ ਨਾ ਆਵੇ। 

ਮੁੱਖ ਮੰਤਰੀ ਨੇ ਕਿਹਾ ਕਿ ਇਕ ਸਮੇਂ ਤਾਂ ਪੰਜਾਬ ਦੇ ਕਿਸਾਨਾਂ ਦਾ ਮੁਲਕ ਦੇ ਅੰਨ ਭੰਡਾਰ ਵਿੱਚ 50 ਫੀਸਦੀ ਯੋਗਦਾਨ ਰਿਹਾ ਹੈ ਅਤੇ ਇੱਥੋਂ ਤੱਕ ਕਿ ਹੁਣ ਵੀ 40 ਫੀਸਦੀ ਯੋਗਦਾਨ ਹੈ। ਉਨ੍ਹਾਂ ਕਿਹਾ, ''ਸਾਡੇ ਮੁਲਕ ਲਈ ਕਿਸਾਨਾਂ ਵੱਲੋਂ ਪਾਏ ਯੋਗਦਾਨ ਨੂੰ ਅਸੀਂ ਕਦੇ ਵੀ ਭੁੱਲ ਨਹੀਂ ਸਕਦੇ।''ਮੁੱਖ ਮੰਤਰੀ ਨੇ ਕਿਹਾ ਕਿ ਹੁਣ ਗੰਗਾ, ਨਰਮਦਾ ਅਤੇ ਕਾਵੇਰੀ ਨਾਲ ਲੱਗਦੀਆਂ ਜ਼ਮੀਨਾਂ ਵਿੱਚ ਪੈਦਾਵਾਰ ਸ਼ੁਰੂ ਹੋਣ ਨਾਲ ਪੰਜਾਬ ਨੂੰ ਨੁੱਕਰੇ ਲਾ ਦਿੱਤਾ ਗਿਆ। ਉਨ੍ਹਾਂ ਕਿਹਾ,''ਪਰਮਾਤਮਾ ਕਰੇ ਅਜਿਹਾ ਨਾ ਹੋਵੇ ਪਰ ਇਕ ਦਿਨ ਅਜਿਹਾ ਆਵੇਗਾ ਜਦੋਂ ਮੁਲਕ ਨੂੰ ਮੁੜ ਪੰਜਾਬ ਦੀ ਲੋੜ ਪਏਗੀ।'' ਉਨ੍ਹਾਂ ਕਿਹਾ ਕਿ ਕਾਂਗਰਸ ਨੇ ਘੱਟੋ-ਘੱਟ ਸਮਰਥਨ ਮੁੱਲ ਮੁਹੱਈਆ ਕਰਵਾਉਣ ਤੋਂ ਲੈ ਕੇ ਇਕ ਵਾਰ ਵੀ ਅਜਿਹਾ ਨਹੀਂ ਕੀਤਾ ਜਿਸ ਤੋਂ ਇਹ ਸੰਕੇਤ ਮਿਲਦਾ ਹੋਵੇ ਕਿ ਇਸ ਨੂੰ ਵਾਪਸ ਲੈ ਲਿਆ ਜਾਵੇਗਾ ਜਾਂ ਐਫ.ਸੀ.ਆਈ. ਨੂੰ ਖਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਨਤਕ ਵੰਡ ਪ੍ਰਣਾਲੀ ਸਰਕਾਰੀ ਖਰੀਦ 'ਤੇ ਨਿਰਭਰ ਹੈ ਜਿਸ ਕਰਕੇ ਜੇਕਰ ਇਹ ਕਾਨੂੰਨ ਮਨਸੂਖ਼ ਨਾ ਹੋਏ ਤਾਂ ਗਰੀਬਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।ਭਾਰਤੀ ਸੈਨਾਵਾਂ ਵਿੱਚ ਪੰਜਾਬੀਆਂ ਦੀ 20 ਫੀਸਦੀ ਨਫਰੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੇਸ਼ ਦੀ ਸੁਰੱਖਿਆ ਲਈ ਮੂਹਰਲੀ ਕਤਾਰ ਵਿੱਚ ਖੜ੍ਹੇ ਪੰਜਾਬ ਦੇ ਜਵਾਨਾਂ ਦੇ ਪਰਿਵਾਰਾਂ ਦੀ ਪ੍ਰਵਾਹ ਨਾ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬੀ ਸੈਨਿਕ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਸਾਰੇ ਮੋਰਚਿਆਂ 'ਤੇ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਚੀਨ ਤੇ ਪਾਕਿਸਤਾਨ ਵੱਲੋਂ ਮਿਲ ਜਾਣ ਕਾਰਨ ਕਈ ਪਾਸਿਆਂ ਤੋਂ ਪੈਦਾ ਹੋਏ ਖਤਰੇ ਦਾ ਸਾਹਮਣਾ ਕਰਨ ਲਈ ਦੇਸ਼ ਨੂੰ ਤਿਆਰ ਹੋਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਹਾਲਾਂਕਿ ਵੰਡ ਅਤੇ ਉਸ ਤੋਂ ਬਾਅਦ ਪੁਨਰ ਗਠਨ ਕਾਰਨ ਪੰਜਾਬ ਦਾ ਖੇਤਰਫਲ ਵੱਡੇ ਪੱਧਰ 'ਤੇ ਘਟਿਆ ਹੈ ਪਰ ਪੰਜਾਬ ਹਮੇਸ਼ਾ ਹੀ ਦੇਸ਼ ਲਈ ਖੜ੍ਹਿਆ ਹੈ ਅਤੇ ਆਉਣ ਵਾਲੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਖੜ੍ਹਾ ਰਹੇਗਾ।ਕੋਵਿਡ ਮਹਾਂਮਾਰੀ ਦੌਰਾਨ ਵੀ ਕਣਕ ਤੇ ਝੋਨੇ ਦੀ ਰਿਕਾਰਡ ਪੈਦਾਵਾਰ ਲਈ ਸੂਬੇ ਦੇ ਕਿਸਾਨਾਂ ਦੀਆਂ ਕੋਸ਼ਿਸ਼ਾਂ ਨੂੰ ਸਲਾਹੁਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਕਈ ਕਦਮ ਚੁੱਕੇ ਗਏ ਹਨ ਜਿਨ੍ਹਾਂ ਵਿੱਚ ਕਰਜ਼ਾ ਮੁਆਫੀ ਤੇ ਕੁਰਕੀ ਦਾ ਖਾਤਮਾ ਪ੍ਰਮੁੱਖ ਹੈ। ਉਨ੍ਹਾਂ ਕਿਹਾ ਕਿ 5.62 ਕਿਸਾਨਾਂ ਦਾ 4700 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ ਜਦੋਂ ਕਿ 2.82 ਲੱਖ ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ ਇਸ ਸਾਲ ਰਾਹਤ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕੋਵਿਡ ਮਹਾਂਮਾਰੀ ਦੌਰਾਨ ਸੂਬੇ ਦੀ ਲੜਾਈ ਵਿੱਚ ਯੋਗਦਾਨ ਪਾਉਣ ਵਾਲਿਆਂ ਖਾਸ ਕਰਕੇ ਹੈਲਥਕੇਅਰ ਅਤੇ ਫਰੰਟਲਾਈਨ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਨਿਭਾਏ ਵੱਡਮੁੱਲੇ ਯੋਗਦਾਨ ਸਦਕਾ ਸੂਬੇ ਦੇ ਲੋਕਾਂ ਨੂੰ ਲੌਕਡਾਊਨ ਦੌਰਾਨ ਵੀ ਅਸੁਵਿਧਾ ਨਹੀਂ ਹੋਈ। ਉਨ੍ਹਾਂ ਉਚੇਚੇ ਤੌਰ 'ਤੇ ਪੰਜਾਬ ਪੁਲਿਸ ਦਾ ਜ਼ਿਕਰ ਕੀਤਾ ਜਿਨ੍ਹਾਂ ਵੱਲੋਂ ਪਹਿਲੀ ਵਾਰ ਲੋੜਵੰਦਾਂ ਲਈ ਖਾਣੇ ਦਾ ਪ੍ਰਬੰਧ ਕੀਤਾ ਗਿਆ ਤਾਂ ਜੋ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਭੁੱਖਾ ਨਾ ਰਹੇ। ਉਨ੍ਹਾਂ ਡਾ.ਕੇ.ਕੇ.ਤਲਵਾੜ ਦੀ ਅਗਵਾਈ ਵਿੱਚ ਬਣੀ ਮਾਹਿਰਾਂ ਦੀ ਕਮੇਟੀ ਦੀ ਵੀ ਸ਼ਲਾਘਾ ਕੀਤੀ ਜਿਸ ਵਿੱਚ ਡਾ.ਰਾਜ ਬਹਾਦਰ ਤੇ ਡਾ. ਰਾਜੇਸ਼ ਸ਼ਾਮਲ ਸਨ। ਇਸ ਕਮੇਟੀ ਨੇ ਲੋਕਾਂ ਦੀ ਮੱਦਦ ਕਰਦਿਆਂ ਮਹਾਂਮਾਰੀ ਦੌਰਾਨ ਅਗਵਾਈ ਕੀਤੀ।ਮੁੱਖ ਮੰਤਰੀ ਨੇ ਸੂਬੇ ਦੀ ਅਰਥਵਿਵਸਥਾ ਵਿੱਚ ਯੋਗਦਾਨ ਪਾਉਣ ਵਾਲੇ ਪਰਵਾਸੀ ਮਜ਼ਦੂਰਾਂ ਦੀ ਮੱਦਦ ਕਰਨ ਵਾਲਿਆਂ ਦਾ ਵੀ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਮਹਾਂਮਾਰੀ ਦੌਰਾਨ ਪਰਵਾਸੀ ਮਜ਼ਦੂਰਾ ਨੂੰ ਵਾਪਸ ਉਨ੍ਹਾਂ ਦੇ ਘਰ ਭੇਜਣ ਲਈ 500 ਰੇਲ ਗੱਡੀਆਂ ਦਾ ਪ੍ਰਬੰਧ ਕੀਤਾ। ਉਨ੍ਹਾ ਪੰਜਾਬ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਅਨੁਸ਼ਾਸਣ ਵਿੱਚ ਰਹਿ ਕੇ ਕੋਵਿਡ ਨੇਮਾਂ ਦੀ ਪਾਲਣਾ ਕੀਤੀ ਜਿਸ ਸਦਕਾ ਪੰਜਾਬ ਵਿੱਚ ਕੋਵਿਡ ਕੇਸਾਂ ਦੀ ਗਿਣਤੀ ਜੋ ਕਿਸੇ ਵੇਲੇ 3700 ਪ੍ਰਤੀ ਦਿਨ ਤੱਕ ਪੁੱਜ ਗਈ ਸੀ, 200 ਤੋਂ ਘੱਟ ਆਈ।ਕੈਪਟਨ ਅਮਰਿੰਦਰ ਸਿੰਘ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਹਾਲੇ ਕਿਸੇ ਨੇ ਢਿੱਲ ਨਹੀਂ ਕਰਨੀ ਅਤੇ ਉਸੇ ਭਾਵਨਾ ਨਾਲ ਲੜਾਈ ਲੜਨੀ ਹੈ ਅਤੇ ਮਾਸਕ ਪਹਿਨਣ ਤੇ ਸਮਾਜਿਕ ਵਿੱਥ ਬਣਾਏ ਜਾਣ ਦੇ ਨਿਯਮਾਂ ਦੀ ਪਾਲਣਾ ਕਰਨੀ ਹੈ। ਉਨ੍ਹਾਂ ਕਿਹਾ, ''ਅਸੀਂ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣਾ ਹੈ।'' ਉਨ੍ਹਾਂ ਕਿਹਾ ਕਿ ਉਦਯੋਗਾਂ ਵਿੱਚ ਹੁਣ ਸਥਿਤੀ ਆਮ ਵਰਗੀ ਹੋ ਰਹੀ ਹੈ ਜਿੱਥੇ ਲੌਕਡਾਊਨ ਦੌਰਾਨ ਮੁਕੰਮਲ ਬੰਦ ਹੋ ਗਿਆ ਸੀ।ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਜਲ੍ਹਿਆ ਵਾਲਾ ਬਾਗ ਦੇ ਦੁਖਾਂਤ ਦੇ ਸ਼ਹੀਦਾਂ ਸਣੇ ਆਜ਼ਾਦੀ ਸੰਘਰਸ਼ ਦੇ ਪਰਵਾਨਿਆਂ ਨੂੰ ਸਿਜਦਾ ਕੀਤਾ। ਉਨ੍ਹਾਂ ਮਹਾਨ ਗੁਰੂ ਸਾਹਿਬਾਨ ਨੂੰ ਵੀ ਚੇਤੇ ਕੀਤਾ ਜਿਨ੍ਹਾਂ ਦੇ ਪਾਵਨ ਪ੍ਰਕਾਸ਼ ਪੁਰਬ ਦਿਹਾੜੇ ਦੇ ਜਸ਼ਨ ਉਨ੍ਹਾਂ ਦੇ ਮੁੱਖ ਮੰਤਰੀ ਵਜੋਂ ਦੋਵੇਂ ਕਾਰਜਕਾਲਾਂ (ਪਹਿਲੇ ਤੇ ਹੁਣ) ਮੌਕੇ ਮਨਾਉਣ ਦਾ ਸੁਭਾਗ ਹਾਸਲ ਹੋਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਧੂਮ-ਧਾਮ ਨਾਲ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅੱਜ ਰਾਜਪਥ 'ਤੇ ਗਣਤੰਤਰ ਦਿਵਸ ਦੀ ਪਰੇਡ ਮੌਕੇ ਪੰਜਾਬ ਸਰਕਾਰ ਦੀ ਝਾਕੀ ਇਸ ਇਤਿਹਾਸਕ ਪੁਰਬ ਨੂੰ ਹੀ ਸਮਰਪਿਤ ਹੈ।

 

Tags: Republic Day , Republic Day 2021 , Republic Day India , 72nd Republic Day , 26th January , Bharat Mata Ki Jai , Vande Matram , #RepublicDay , #RepublicDay2021 , #RepublicDayIndia , #72ndRepublicDay , #26thJanuary , #BharatMataKiJai , Captain Amarinder Singh , Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD