Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਣਤੰਤਰਤਾ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਖਜਾਨਾ ਮੰਤਰੀ ਪੰਜਾਬ ਨੇ ਲਹਿਰਾਇਆ ਕੌਮੀ ਝੰਡਾ

ਪੰਜਾਬ ਵਾਸੀਆਂ ਨੂੰ ਨਸਿ਼ਆਂ,ਬੇਰੁਜ਼ਗਾਰੀ ਅਤੇ ਸਮਾਜਿਕ ਕੁਰਤੀਆਂ ਖਿਲਾਫ ਅਹਿਦ ਲੈਣ ਦੀ ਕੀਤੀ ਅਪੀਲ

Republic Day, Republic Day 2021, Republic Day India, 72nd Republic Day, 26th January, Bharat Mata Ki Jai, Vande Matram, #RepublicDay, #RepublicDay2021,  #RepublicDayIndia, #72ndRepublicDay, #26thJanuary, #BharatMataKiJai, Manpreet Singh Badal

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 26 Jan 2021

Last updated on: Jan 26, 2021, 00:00 IST

ਪੰਜਾਬ ਦੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਗਣਤੰਤਰਤਾ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ  ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ।ਗਣਤੰਤਰਤਾ ਦਿਵਸ ਮੌਕੇ ਤੇ ਬੋਲਦਿਆ ਉਹਨਾਂ ਪੰਜਾਬ ਵਾਸੀਆਂ ਨੂੰ ਨਸਿ਼ਆਂ,ਬੇਰੁਜ਼ਗਾਰੀ ਸਮਾਜਿਕ ਕੁਰੀਤੀਆਂ ਖਿਲਾਫ ਅਹਿਦ ਲੈਣ ਦੀ ਅਪੀਲ ਕੀਤੀ । ਉਹਨਾਂ ਗਣਤੰਤਰਤਾ ਦਿਵਸ ਮੌਕੇ ਤੇ ਇਸ ਦਿਨ ਦੀ ਮਹੱਤਤਾਂ ਬਾਰੇ ਚਾਨਣਾ ਪਾਉਂਦਿਆਂ ਉਹਨਾਂ ਦੱਸਿਆ ਕਿ ਅੱਜ ਦੇ ਦਿਨ ਗੌਰਮਿੰਟ ਆਫ ਇੰਡੀਆ ਐਕਟ 1935 ਨੂੰ ਹਟਾ ਕੇ  26 ਜਨਵਰੀ 1950 ਨੂੰ ਭਾਰਤ ਦਾ ਸੰਵਿਧਾਨ ਲਾਗੂ ਕੀਤਾ ਗਿਆ ਸੀ।ਉਹਨਾਂ ਇਸ ਮੌਕੇ ਭਾਰਤ ਦੇਸ਼ ਦੀ ਆਜ਼ਾਦੀ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਮਹਾਨ ਸੁਤੰਤਰਤਾ ਸੈਨਾਨੀਆਂ ਨੂੰ ਵੀ ਯਾਦ ਕੀਤਾ ਅਤੇ ਆਖਿਆ ਕਿ ਅੱਜ ਸਾਡੇ ਦੇਸ਼ ਨੂੰ ਪੂਰਨ ਤੌਰ ਤੇ ਗਣਤੰਤਰ ਕਹਾਉਣ ਦਾ ਮਾਣ ਅਤੇ ਸਤਿਕਾਰ ਉਹਨਾਂ ਮਹਾਨ ਸੂਰਬੀਰਾਂ, ਕ੍ਰਾਂਤੀਕਾਰੀਆਂ,ਨਿੱਧੜਕ ਯੋਧਿਆ ਦੀ ਬਦੌਲਤ ਹੀ  ਹਾਸਲ ਹੋਇਆ ਹੈ।ਆਜ਼ਾਦੀ ਲਈ ਵਿਡੇ ਗਏ ਸੁਤੰਤਰਤਾ ਸੰਗਰਾਮ ਦੀ ਯਾਦ ਦਿਵਾਉਂਦਿਆਂ ਉਹਨਾਂ ਆਖਿਆ ਕਿ ਇਸ ਮੁਲਕ ਨੂੰ ਬ੍ਰਿਟਿਸ ਰਾਜ ਦੀ ਕਾਲੋਨੀ ਤੋਂ ਆਜ਼ਾਦ ਮੁਲਕ ਹਿੰਦੁਸਤਾਨ ਬਨਾਉਣ ਲਈ ਆਜ਼ਾਦੀ ਗੁਲਾਟੀਆਂ ਨੇ ਬੇਹਿਸਾਬ ਮੁਸ਼ਕਲਾ ਦਾ ਸਾਹਮਣਾ ਕਰਨਾ ਪਿਆ।ਇਸ ਮੌਕੇ ਤੇ ਉਹਨਾਂ ਆਖਿਆ ਕਿ ਜਿੱਥੇ ਆਪਾਂ ਸਭ ਨੂੰ ਇਸ ਮੁਲਕ ਨੂੰ ਆਜ਼ਾਦ ਕਰਵਾਉਣ ਵਾਲੇ ਪ੍ਰਵਾਨਿਆ ਨੂੰ ਯਾਦ ਕਰਨਾ ਚਾਹੀਦਾ ਹੈ। ਉਥੇ ਨਾਲ ਹੀ ਅੱਜ ਦੀ ਘੜੀ ਕੌਮ ਦੀਆਂ ਮੁਸ਼ਕਲਾਂ ਨੂੰ ਘਟਾਉਣ ਲਈ ਸਰਕਾਰਾਂ ਨੂੰ ਉਪਰਾਲਾ ਕਰਨਾ ਚਾਹੀਦਾ ਹੈ।

ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ.ਬਾਦਲ ਨੇ ਕਿਹਾ ਕਿ ਇੱਕ ਵਾਰ ਫਿਰ ਕਿਸਾਨ ਵਿਰੋਧੀ ਬਿੱਲਾਂ ਨੂੰ ਖਾਰਜ ਕਰਨ ਦੀ ਹਮਾਇਤ ਕੀਤੀ । ਸਰਕਾਰੀ ਮੁਲਾਜ਼ਮਾ ਨੂੰ ਪੇ ਕਮਿਸ਼ਨ ਦਾ ਲਾਭ ਦੇਣ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆ ਸ.ਬਾਦਲ ਨੇ ਕਿਹਾ ਕਿ ਪੰਜਾਬ ਦੀ ਵਿੱਤੀ ਸਥਿਤੀ ਨੂੰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਮੁੜ ਲੀਹਾਂ ਤੇ ਲਿਆਂਦਾ ਗਿਆ ਹੈ ਅਤੇ ਪੰਜਾਬ ਸਰਕਾਰ ਨੂੰ ਹੁਣ ਵਿੱਤੀ ਸਥਿਤੀ ਬਹੁਤ ਬੇਹਤਰ ਚੱਲ ਰਹੀ ਹੈ ਅਤੇ ਸਰਕਾਰੀ ਫੰਡਾਂ ਨਾਲ ਵਿਕਾਸ ਦੇ ਕੰਮ ਨੇਪਰੇ ਚਾੜੇ ਜਾਣਗੇ।ਗਣਤੰਤਰਤਾ ਦਿਵਸ ਸਮਾਗਮ ਮੌਕੇੇ ਜਿ਼ਲ੍ਹਾ ਪ੍ਰ਼ਸ਼ਾਸ਼ਨ ਦੇ ਸਹਿਯੋਗ ਵਲੋਂ ਜਿ਼ਲ੍ਹਾ ਰੈਡ ਕਰਾਸ ਵਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾ ਵੰਡੀਆਂ ਗਈਆਂ ਅਤੇ  ਕੋਰੋਨਾ ਸਮੇਂ ਦੌਰਾਨ ਚੰਗੀਆਂ ਸੇਵਾਵਾ ਦੇਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਮੌਕੇ ਵੱਖ ਵੱਖ ਵਿਭਾਗਾਂ ਵਲੋਂ ਝਾਕੀਆਂ ਦਾ ਵੀ ਆਯੋਜਨ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਅਰੁਣਵੀਰ ਵਸਿ਼ਸਟ ਜਿ਼ਲ੍ਹਾ ਅਤੇ ਸੈਸਨ ਜੱਜ, ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ, ਸ੍ਰੀਮਤੀ ਡੀ ਸੁਡਰਵਿਲੀ ਐਸ.ਐਸ.ਪੀ, ਮੈਡਮ ਕਰਨ ਕੌਰ ਬਰਾੜ ਸਾਬਕਾ ਐਮ.ਐਲ.ਏ, ਭਾਈ ਹਰਨਿਰਪਾਲ ਸਿੰਘ ਕੁੱਕੂ ਸਾਬਕਾ ਐਮ.ਐਲ.ਏ, ਸ.ਹਰਚਰਨ ਸਿੰਘ ਸੋਥਾ ਜਿ਼ਲ੍ਹਾ ਕਾਂਗਰਸ ਪ੍ਰਧਾਨ, ਜਿ਼ਲ੍ਹਾ ਯੂਥ ਪ੍ਰਧਾਨ ਕਾਂਗਰਸ,ਸ: ਜਗਜੀਤ ਸਿੰਘ ਹਨੀ ਫੱਤਣਵਾਲਾ ਮੈਂਬਰ,ਸਿਮਰਜੀਤ ਸਿੰਘ ਭੀਨਾ ਬਰਾੜ, ਭਿੰਦਰ ਸ਼ਰਮਾ ਆਦਿ ਵੀ ਹਾਜ਼ਰ ਸਨ।

 

Tags: Republic Day , Republic Day 2021 , Republic Day India , 72nd Republic Day , 26th January , Bharat Mata Ki Jai , Vande Matram , #RepublicDay , #RepublicDay2021 , #RepublicDayIndia , #72ndRepublicDay , #26thJanuary , #BharatMataKiJai , Manpreet Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD