Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ : ਅਜਾਇਬ ਸਿੰਘ ਭੱਟੀ

ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸ਼ਾਦੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ

Ajaib Singh Bhatti, Congress, Punjab Congress, Republic Day, Republic Day 2021, Republic Day India, 72nd Republic Day, 26th January, Bharat Mata Ki Jai, Vande Matram, #RepublicDay, #RepublicDay2021, #RepublicDayIndia, #72ndRepublicDay, #26thJanuary, #BharatMataKiJai, #Vande Matram

Web Admin

Web Admin

5 Dariya News

ਫ਼ਿਰੋਜ਼ਪੁਰ , 26 Jan 2021

ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਸੰਵਿਧਾਨ ਨੇ ਧਰਮਾਂ, ਜਾਤਾਂ, ਸੱਭਿਆਚਾਰਾਂ ਵਿੱਚ ਵੰਡੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਕੇ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਬਰਾਬਰਤਾ ਦਾ ਅਧਿਕਾਰ ਦਿੱਤਾ ਹੈ। ਸਾਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦੇ ਨਾਲ-ਨਾਲ ਇਮਾਨਦਾਰੀ ਨਾਲ ਆਪਣੇ ਕੰਮ ਦੇ ਪ੍ਰਤੀ ਵਫ਼ਾਦਾਰ ਹੋਣਾ ਚਾਹੀਦਾ ਹੈ । ਇਹ ਵਿਚਾਰ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ੍ਰ. ਅਜਾਇਬ ਸਿੰਘ ਭੱਟੀ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਸਮਾਗਮ ਵਿੱਚ ਕਮਿਸ਼ਨਰ ਸ੍ਰੀ. ਸੁਮੇਰ ਸਿੰਘ ਗੁਰਜਰ, ਡੀ.ਆਈ.ਜੀ. ਸ੍ਰ. ਹਰਦਿਆਲ ਸਿੰਘ ਮਾਨ, ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ, ਜ਼ਿਲ੍ਹਾ ਸੈਸ਼ਨ ਜੱਜ ਸ੍ਰੀ. ਸਚਿਨ ਸਰਮਾ ਅਤੇ ਐੱਸ.ਐੱਸ.ਪੀ. ਸ੍ਰ. ਭੁਪਿੰਦਰ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮਹਿਮਾਨ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ੍ਰ. ਅਜਾਇਬ ਸਿੰਘ ਭੱਟੀ ਨੇ ਕਿਹਾ ਕਿ ਇਹ ਦਿਹਾੜਾ ਸਾਨੂੰ ਸਾਡੇ ਸ਼ਹੀਦਾਂ/ਆਜ਼ਾਦੀ ਘੁਲਾਟੀਆਂ ਵੱਲੋਂ ਭਾਰਤ ਦੇ ਭਵਿੱਖ ਦੇ ਬਾਰੇ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ ਉੱਤੇ ਝਾਤ ਮਾਰਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਰ ਖੇਤਰ ਵਿੱਚ ਅਵਲ ਰਹਿ ਕੇ ਮੱਲਾਂ ਮਾਰੀਆਂ ਹਨ ਤੇ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ 80 ਫੀਸਦੀ ਯੋਗਦਾਨ ਪੰਜਾਬੀਆਂ ਦਾ ਰਿਹਾ ਹੈ ਤੇ ਇਨ੍ਹਾਂ ਮਹਾਨ ਸ਼ਹੀਦਾਂ ਸਦਕਾ ਹੀ ਅਸੀਂ ਆਜ਼ਾਦ ਫਿਜ਼ਾ ਵਿੱਚ ਜਿੰਦਗੀ ਬਤੀਤ ਕਰ ਰਹੇ ਹਾਂ।ਉਨ੍ਹਾਂ ਕਿਹਾ ਕਿ ਪੰਜਾਬੀ ਕਿਸਾਨ ਆਪਣੀ ਮਿਹਨਤ ਸਦਕਾ ਦੇਸ਼ ਦਾ ਢਿੱਡ ਭਰਨ ਵਿੱਚ ਮੋਹਰੀ ਹਨ।ਉਨ੍ਹਾਂ ਕਿਹਾ ਕਿ ਸਮੁੱਚਾ ਰਾਸ਼ਟਰ ਗਣਤੰਤਰ ਦਿਵਸ ਮਨਾ ਰਿਹਾ ਹੈ ਤਾਂ ਦੇਸ਼ ਦਾ ਕਿਸਾਨ ਖਾਸ ਤੌਰ ਤੇ ਪੰਜਾਬੀ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਪਿਛਲੇ ਦੋ ਮਹੀਨਿਆਂ ਤੋਂ ਹੱਡ ਚੀਰਵੀਂ ਠੰਢ ਵਿੱਚ ਰੋਸ ਧਰਨੇ ਉੱਤੇ ਬੈਠੇ ਹਨ। ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਬਣਾ ਕੇ ਸਾਰੇ ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤਾ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ ਹੈ।

ਲੋਕਤੰਤਰ ਵਿੱਚ ਲੋਕਾਂ ਦਾ ਰਾਜ ਹੁੰਦਾ ਹੈ ਪਰ ਕੇਂਦਰ ਸਰਕਾਰ ਲੱਖਾਂ ਦੀ ਗਿਣਤੀ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਦੀ ਆਵਾਜ਼ ਸੁਣਨ ਨੂੰ ਤਿਆਰ ਨਹੀਂ। ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਹੱਡ ਚੀਰਵੀਂ ਠੰਢ ਵਿੱਚ ਸੰਘਰਸ ਕਰ ਰਹੇ ਕਿਸਾਨਾਂ ਤੇ ਇਸ ਸੰਘਰਸ਼ ਵਿੱਚ ਜਾਨ ਗੁਆ ਚੁੱਕੇ ਕਿਸਾਨਾਂ ਨੂੰ ਮੈਂ ਸਿਜਦਾ ਕਰਦਾ ਹਾਂ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪ੍ਰਤੀ ਕਿਸਾਨ ਪੰਜ ਲੱਖ ਰੁਪਏ ਦੀ ਵਿਤੀ ਸਹਾਇਤਾ ਦੇਣ ਦੇ ਨਾਲ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ  ਨੌਕਰੀ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਗਣਤੰਤਰਤਾ ਦਿਵਸ ਸਮਾਗਮ ਸਾਦੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਜਾ ਰਿਹਾ ਹੈ ਤੇ ਮੈਂ ਅੱਜ ਕੋਰੋਨਾ ਮਹਾਂਮਾਰੀ ਕਾਰਨ ਸਵਰਗਵਾਸ ਹੋਏ ਵਿਅਕਤੀਆਂ ਨੂੰ ਵੀ ਸ਼ਰਧਾਂਜਲੀ ਭੇਂਟ ਕਰਦਾ ਹਾਂ ਤੇ ਹੈਲਥ ਵਰਕਰਾਂ ਅਤੇ ਮੈਡੀਕਲ ਸਟਾਫ ਨਾਲ ਫਰੰਟਲਾਈਨ ਵਰਕਰਾਂ ਨੂੰ ਵੀ ਸਲਾਮ ਕਰਦਾ ਹਾਂ ਜਿਨ੍ਹਾ ਨੇ ਇਸ ਮਹਾਂਮਾਰੀ ਖਿਲਾਫ ਅਗਲੀ ਕਤਾਰ ਵਿੱਚ ਹੋ ਕੇ ਲੜਾਈ ਲੜੀ।ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਮੁੱਖ ਮਹਿਮਾਨ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ੍ਰ. ਅਜਾਇਬ ਸਿੰਘ ਭੱਟੀ ਨੇ ਸ਼ਾਨਦਾਰ ਪਰੇਡ ਦਾ ਨਿਰੀਖਣ ਕੀਤਾ ਅਤੇ ਪੰਜਾਬ ਪੁਲਿਸ, ਹੋਮ ਗਾਰਡਜ਼ ਅਤੇ ਐਨ.ਸੀ.ਸੀ. ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹੇ ਦੇ ਵਿਕਾਸ ਨੂੰ ਦਰਸਾਉਂਦੀਆਂ ਵੱਖ-ਵੱਖ ਵਿਭਾਗਾਂ ਦੀਆਂ ਝਾਕੀਆਂ ਜਿਵੇਂ ਕਿ ਮਾਰਕਫੈੱਡ, ਸਿਹਤ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ, ਮੱਛੀ ਪਾਲਣ ਵਿਭਾਗ, ਖੇਤੀਬਾੜੀ ਵਿਭਾਗ, ਡੇਅਰੀ ਵਿਕਾਸ ਵਿਭਾਗ ਤੇ ਮਿਲਕਫੈਡ, ਬਾਗਬਾਨੀ ਵਿਭਾਗ, ਮਗਨਰੇਗਾ ਸਕੀਮ ਅਤੇ ਲੀਡ ਬੈਂਕ ਵੱਲੋਂ ਝਾਕੀਆਂ ਪੇਸ਼ ਕੀਤੀਆਂ ਗਈਆਂ ਅਤੇ ਆਰਮੀ ਵੱਲੋਂ ਬੈਂਡ ਵੀ ਪੇਸ਼ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਇੱਕ ਦਿਨ ਪਹਿਲਾ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ੍ਰ. ਅਜਾਇਬ ਸਿੰਘ ਭੱਟੀ ਨੇ ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀਆਂ ਯਾਦਗਾਰਾਂ ਤੇ ਫੁਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਰਾਜਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੀ੍. ਅਰੁਣ ਕੁਮਾਰ, ਐੱਸ.ਡੀ.ਐੱਮ. ਸ੍ਰੀ ਅਮਿਤ ਗੁਪਤਾ, ਸੀਜੇਐੱਮ. ਐੱਸ.ਕੇ ਗੋਇਲ, ਸੀਜੇਐੱਮ. ਅਮਨਪ੍ਰੀਤ ਸਿੰਘ ਅਤੇ ਸਿਵਲ ਜੱਜ ਅਨੀਸ਼ ਗੋਇਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਫ਼ਸਰ ਸਾਹਿਬਾਨ ਵੀ ਹਾਜ਼ਰ ਸਨ।

 

Tags: Ajaib Singh Bhatti , Congress , Punjab Congress , Republic Day , Republic Day 2021 , Republic Day India , 72nd Republic Day , 26th January , Bharat Mata Ki Jai , Vande Matram , #RepublicDay , #RepublicDay2021 , #RepublicDayIndia , #72ndRepublicDay , #26thJanuary , #BharatMataKiJai , #Vande Matram

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD