Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ

ਐੱਸ.ਡੀ.ਐੱਮ ਬਟਾਲਾ ਬਲਵਿੰਦਰ ਸਿੰਘ ਨੇ ਲਹਿਰਾਇਆ ਕੌਮੀ ਝੰਡਾ

Web Admin

Web Admin

5 Dariya News

ਬਟਾਲਾ , 26 Jan 2021

Last updated on: Jan 26, 2021, 00:00 IST

72ਵਾਂ ਗਣਤੰਤਰ ਦਿਵਸ ਸਮਾਗਮ ਅੱਜ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਅਦਾ ਕੀਤੀ। ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਸ. ਬਲਵਿੰਦਰ ਸਿੰਘ ਨੇ ਪਰੇਡ ਦਾ ਮੁਆਇਨਾ ਕੀਤਾ। ਇਸ ਉਪਰੰਤ ਐੱਸ.ਆਈ. ਦਿਲਪ੍ਰੀਤ ਕੌਰ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪੁਲਿਸ, ਪੰਜਾਬ ਹੋਮਗਾਰਡ ਦੇ ਜਵਾਨਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸੇ ਦੌਰਾਨ ਐਨ.ਸੀ.ਸੀ. ਕੈਡਿਟਾਂ, ਸਕੂਲੀ ਬੈਂਡ ਦੀਆਂ ਟੁਕੜੀਆਂ ਨੇ ਵੀ ਮਾਰਚ ਪਾਸਟ ‘ਚ ਹਿੱਸਾ ਲਿਆ।ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਆਪਣੇ ਸੰਦੇਸ਼ ‘ਚ ਬਟਾਲਾ ਵਾਸੀਆਂ ਨੂੰ 72ਵੇਂ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਦੇਸ਼ ਭਾਰਤ ਲਈ ਇਹ ਬੜੀ ਮਾਣ ਵਾਲੀ ਗੱਲ ਹੈ ਕਿ ਅੱਜ ਅਸੀਂ ਆਪਣੇ ਗਣਤੰਤਰ ਦੇ 71 ਸਾਲ ਸ਼ਾਨ ਨਾਲ ਪੂਰੇ ਕਰ ਲਏ ਹਨ।ਉਨਾਂ ਕਿਹਾ ਕਿ ਭਾਂਵੇ ਸਾਡਾ ਦੇਸ 15 ਅਗਸਤ 1947 ਨੂੰ ਅਜ਼ਾਦ ਹੋ ਗਿਆ ਸੀ ਪਰ 26 ਜਨਵਰੀ 1950 ਨੂੰ ਸੰਵਿਧਾਨ ਲਾਗੂ ਹੋਣ ਉਪਰੰਤ ਹੀ ਸਹੀ ਮਾਅਨਿਆਂ ਵਿੱਚ ਸਾਡਾ ਦੇਸ਼ ਪੂਰਨ ਗਣਰਾਜ ਬਣਿਆ। ਉਨਾਂ ਕਿਹਾ ਕਿ ਸਾਡਾ ਸੰਵਿਧਾਨ ਮਨੁੱਖੀ ਅਧਿਕਾਰਾਂ ਦਾ ਚਾਰਟਰ ਹੈ ਅਤੇ ਭਾਰਤੀ ਸੰਵਿਧਾਨ ਹਰ ਦੇਸ਼ ਵਾਸੀ ਨੂੰ ਅਜ਼ਾਦੀ ਤੇ ਬਰਾਬਰੀ ਦਾ ਹੱਕ ਦਿੰਦਾ ਹੈ।ਅਜ਼ਾਦੀ ਸੰਗਰਾਮ ਦੇ ਮਹਾਨ ਯੋਧਿਆਂ ਨੂੰ ਯਾਦ ਕਰਦਿਆਂ ਸ. ਬਲਵਿੰਦਰ ਸਿੰਘ ਨੇ ਕਿਹਾ ਕਿ ਅੱਜ ਜੋ ਅਸੀਂ 72ਵਾਂ ਗਣਤੰਤਰ ਦਿਵਸ ਮਨਾ ਰਹੇ ਹਾਂ ਇਹ ਉਨਾਂ ਅਜ਼ਾਦੀ ਪਰਵਾਨਿਆਂ ਦੀਆਂ ਕੁਰਬਾਨੀਆਂ ਦੇ ਸਦਕਾ ਹੀ ਹੈ ਜਿਨਾਂ ਨੇ ਆਪਣੀਆਂ ਜਾਨਾਂ ਵਾਰ ਕੇ ਦੇਸ਼ ਨੂੰ ਗੁਲਾਮੀ ਦੀਆਂ ਜੰਜੀਰਾਂ ਤੋਂ ਮੁਕਤ ਕਰਾਇਆ ਸੀ। ਉਨਾਂ ਕਿਹਾ ਕਿ ਪੰਜਾਬ ਨੇ ਅਜ਼ਾਦੀ ਸੰਗਰਾਮ ਦੀ ਅਗਵਾਈ ਕੀਤੀ ਅਤੇ ਕੂਕਾ, ਲਹਿਰ, ਗੁਰਦੁਆਰਾ ਸੁਧਾਰ ਲਹਿਰ, ਕਾਮਾਗਾਟਾ ਮਾਰੂ ਲਹਿਰਾਂ ਨੇ ਅਜ਼ਾਦੀ ਸੰਗਰਾਮ ਨੂੰ ਨਵੀਂ ਦਿਸ਼ਾ ਦਿੱਤੀ। ਉਨਾਂ ਕਿਹਾ ਕਿ ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਹਮੇਸ਼ਾਂ ਲੋਕਾਂ ਦੇ ਦਿਲਾਂ ’ਚ ਕਾਇਮ ਰਹਿਣਗੀਆਂ। ਇਸ ਮੌਕੇ ਸ. ਬਲਵਿੰਦਰ ਸਿੰਘ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਦੇਸ਼ ਭਗਤਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਵਿੱਚ ਆਪਣਾ ਯੋਗਦਾਨ ਪਾਉਣ।

ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਸਾਲ ਕੋਵਿਡ-19 ਨਾਮ ਦੀ ਮਹਾਂਮਾਰੀ ਨੇ ਪੂਰੀ ਦੁਨੀਆਂ ਉੱਪਰ ਆਪਣਾ ਅਸਰ ਦਿਖਾਇਆ ਹੈ। ਸਾਡਾ ਦੇਸ਼ ਭਾਰਤ ਅਤੇ ਪੰਜਾਬ ਵੀ ਕੋਰੋਨਾ ਮਹਾਂਮਾਰੀ ਤੋਂ ਅਛੂਤੇ ਨਹੀਂ ਰਹਿ ਸਕੇ। ਭਾਂਵੇ ਕਿ ਕੋਰੋਨਾ ਮਹਾਂਮਾਰੀ ਨਾਲ ਨਜਿੱਠਣਾ ਵੱਡੀ ਚਣੌਤੀ ਸੀ ਪਰ ਪੰਜਾਬ ਸਰਕਾਰ ਵੱਲੋਂ ਇਸ ਮਹਾਂਮਾਰੀ ਉੱਪਰ ਫ਼ਤਹਿ ਪਾਉਣ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਹੈ। ਉਨਾਂ ਕਿਹਾ ਕਿ ਇਸ ਮਹੀਨੇ ਦੇ 16 ਤਰੀਕ ਤੋਂ ਕੋਰੋਨਾ ਵੈਕਸੀਨ ਲੱਗਣ ਦੀ ਸ਼ੁਰੂਆਤ ਹੋ ਗਈ ਹੈ ਜਿਸ ਤਹਿਤ ਪਹਿਲੇ ਪੜਾਅ ਵਿੱਚ ਡਾਕਟਰਾਂ ਤੇ ਹੋਰ ਸਿਹਤ ਅਮਲੇ ਨੂੰ ਇਹ ਵੈਕਸੀਨ ਲਗਾਈ ਜਾ ਰਹੀ ਹੈ। ਇਸ ਤੋਂ ਬਾਅਦ ਇਹ ਵੈਕਸੀਨ ਫਰੰਟ ਲਾਈਨ ਵਰਕਰਾਂ ਅਤੇ ਆਮ ਜਨਤਾ ਨੂੰ ਲਗਾਈ ਜਾਵੇਗੀ। ਉਨਾਂ ਕਿਹਾ ਕਿ ਸਾਰਿਆਂ ਦੇ ਸਾਂਝੇ ਯਤਨਾ ਸਦਕਾ ਬਹੁਤ ਛੇਤੀ ਅਸੀਂ ਕੋਰੋਨਾ ਮਹਾਂਮਾਰੀ ਉੱਪਰ ਪੂਰੀ ਤਰਾਂ ਫ਼ਤਹਿ ਪਾ ਲਵਾਂਗੇ।ਇਸੇ ਦੌਰਾਨ ਗਣਤੰਤਰ ਦਿਵਸ ਸਮਾਗਮ ਦੀਆਂ ਖੁਸ਼ੀਆਂ ’ਚ ਵਾਧਾ ਕਰਦੇ ਹੋਏ ਵੱਖ-ਵੱਖ ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ ਦੌਰਾਨ ਸੁਤੰਤਰਤਾ ਸੰਗਰਾਮੀ ਸ੍ਰੀਮਤੀ ਕਰਮ ਦਈ ਅਤੇ ਸ੍ਰੀਮਤੀ ਮਹਿੰਦਰ ਕੌਰ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ ਗਿਆ।  ਇਸ ਮੌਕੇ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਵੀ ਵੰਡੇ ਗਏ।  ਇਸ ਮੌਕੇ ਪਰੇਡ ਅਤੇ ਸੱਭਿਆਚਾਰਕ ਪ੍ਰੋਗਰਾਮ ‘ਚ ਹਿੱਸਾ ਲੈਣ ਵਾਲਿਆਂ ਨੂੰ ਵੀ ਯਾਦਗਾਰੀ ਚਿੰਨ ਭੇਂਟ ਕੀਤੇ ਗਏ। ਇਸ ਤੋਂ ਇਲਾਵਾ ਕੋਵਿਡ-19 ਮਹਾਂਮਾਰੀ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਵਿਸ਼ੇਸ਼ ਤੌਰ ਸਨਮਾਨਤ ਕੀਤਾ ਗਿਆ।ਗਣਤੰਤਰ ਦਿਵਸ ਸਮਾਗਮ ਵਿੱਚ ਹੋਰਨਾ ਤੋਂ ਇਲਾਵਾ ਐੱਸ.ਪੀ. ਹੈੱਡ-ਕੁਆਟਰ ਸ. ਗੁਰਪ੍ਰੀਤ ਸਿੰਘ, ਤਹਿਸੀਲਦਾਰ ਬਟਾਲਾ ਸ. ਜਸਕਰਨਜੀਤ ਸਿੰਘ, ਡੀ.ਐੱਸ.ਪੀ. ਸ੍ਰੀਮਤੀ ਪਰਵਿੰਦਰ ਕੌਰ, ਨਾਇਬ ਤਹਿਸੀਲਦਾਰ ਅਮਰਜੀਤ ਸਿੰਘ ਤੇ ਰਾਜ ਕੁਮਾਰ, ਬੀ.ਡੀ.ਪੀ.ਓ. ਸਤੀਸ਼ ਕੁਮਾਰ, ਸਾਬਕਾ ਜ਼ਿਲਾ ਕਮਾਂਡਰ ਪੰਜਾਬ ਹੋਮਗਾਰਡ ਹਰਦੀਪ ਸਿੰਘ ਬਾਜਵਾ, ਸਵਰਨ ਮੁੱਢ, ਸ਼ਸ਼ੀ ਭੂਸ਼ਨ ਵਰਮਾ, ਪਿ੍ਰੰਸੀਪਲ ਕਿਲਾ ਟੇਕ ਸਿੰਘ ਜਤਿੰਦਰ ਮਹਾਜਨ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਸਰਪੰਚ ਦਲਜੀਤ ਸਿੰਘ ਬਮਰਾਹ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।  

 

Tags: Republic Day , Republic Day 2021 , Republic Day India , 72nd Republic Day , 26th January , Bharat Mata Ki Jai , Vande Matram , #RepublicDay , RepublicDay2021 , #RepublicDayIndia , #72ndRepublicDay , #26thJanuary , #BharatMataKiJai , #Vande Matram

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD