Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

72ਵੇਂ ਗਣਤੰਤਰ ਦਿਵਸ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਲਹਿਰਾਇਆ ਕੌਮੀ ਝੰਡਾ

ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਵਚਨਬੱਧ ਹੋਣ ਦਾ ਦਿੱਤਾ ਸੱਦਾ

Web Admin

Web Admin

5 Dariya News

ਨਵਾਂਸ਼ਹਿਰ , 26 Jan 2021

Last updated on: Jan 26, 2021, 00:00 IST

72ਵੇਂ ਗਣਤੰਤਰ ਦਿਵਸ ਦਾ ਜ਼ਿਲਾ ਪੱਧਰੀ ਸਮਾਗਮ ਆਈ. ਟੀ. ਆਈ ਗਰਾਊਂਡ ਨਵਾਂਸ਼ਹਿਰ ਵਿਖੇ ਹੋਇਆ ਜਿਸ ਦੌਰਾਨ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕੀਤਾ। ਜ਼ਿਲਾ ਪੁਲਿਸ ਮੁਖੀ ਅਲਕਾ ਮੀਨਾ ਇਸ ਮੌਕੇ ਉਨਾਂ ਦੇ ਨਾਲ ਸਨ। ਹਲਕਾ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਵੀ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪਰੇਡ ਕਮਾਂਡਰ ਡੀ. ਐਸ. ਪੀ ਸਵਿੰਦਰਪਾਲ ਸਿੰਘ ਦੀ ਅਗਵਾਈ ਵਿਚ ਪੰਜਾਬ ਪੁਲਿਸ, ਐਨ. ਸੀ. ਸੀ. ਕੈਡਿਟਾਂ ਅਤੇ ਸਕੂਲੀ ਬੈਂਡ ਨੇ ਪਰੇਡ ਵਿਚ ਹਿੱਸਾ ਲਿਆ ਅਤੇ ਸ਼ਾਨਦਾਰ ਮਾਰਚ ਪਾਸਟ ਕਰਕੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ। ਇਸੇ ਤਰਾਂ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਅਤੇ ਸਮਾਜਿਕ ਮੁੱਦਿਆਂ ਨੂੰ ਦਰਸਾਉਂਦੀਆਂ ਦਿਲਕਸ਼ ਝਾਕੀਆਂ ਕੱਢੀਆਂ ਗਈਆਂ।ਇਸ ਮੌਕੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਆਪਣੇ ਸੰਬੋਧਨ ਵਿਚ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਹਾਲ ਰੱਖਣ ਦਾ ਸੱਦਾ ਦਿੰਦਿਆਂ ਕਿਹਾ ਕਿ ਦੇਸ਼ ਭਗਤਾਂ ਦੀਆਂ ਅਨੇਕਾਂ ਕੁਰਬਾਨੀਆਂ ਸਦਕਾ ਮੁਲਕ ਨੂੰ ਆਜ਼ਾਦੀ ਮਿਲੀ ਅਤੇ ਡਾ. ਭੀਮ ਰਾਓ ਅੰਬੇਡਕਰ ਤੇ ਹੋਰਨਾਂ ਸ਼ਖਸੀਅਤਾਂ ਦੀ ਸਖ਼ਤ ਘਾਲਣਾ ਸਦਕਾ ਮੁਲਕ ਅੰਦਰ ਲੋਕਤੰਤਰੀ ਵਿਵਸਥਾ ਸਥਾਪਿਤ ਹੋਈ। ਉਨਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਹੀ ਸਹੀ ਮਾਅਨਿਆਂ ਵਿਚ ਗਣਰਾਜ ਦੀ ਸਥਾਪਨਾ ਹੋਈ ਅਤੇ ਭਾਰਤੀਆਂ ਦੇ ਸੁਪਨੇ ਸਾਕਾਰ ਹੋਏ। ਉਨਾਂ ਕਿਹਾ ਕਿ ਭਾਰਤ ਨੂੰ ਦੁਨੀਆ ਵਿਚ ਸਭ ਤੋਂ ਵੱਡੀ ਜ਼ਮਹੂਰੀਅਤ ਹੋਣ ਦਾ ਮਾਣ ਹਾਸਲ ਹੈ। ਉਨਾਂ ਕਿਹਾ ਕਿ ਮੌਜੂਦਾ ਸਮੇਂ ਅਸੀਂ ਆਜ਼ਾਦ ਭਾਰਤ ਦੇ ਸਭ ਤੋਂ ਮੁਸ਼ਕਲ ਅਤੇ ਚੁਨੌਤੀਪੂਰਨ ਸਮੇਂ ਵਿਚੋਂ ਗੁਜ਼ਰ ਰਹੇ ਹਾਂ, ਜਦੋਂ ਕੋਰੋਨਾ ਮਹਾਮਾਰੀ ਨੇ ਸਾਡੇ ਸੂਬੇ ਅਤੇ ਮੁਲਕ ਸਮੇਤ ਪੂਰੀ ਦੁਨੀਆ ਨੂੰ ਆਪਣੀ ਗਿ੍ਰਫ਼ਤ ਵਿਚ ਲਿਆ ਹੋਇਆ ਹੈ। ਉਨਾਂ ਕਿਹਾ ਕਿ ਜਿਵੇਂ ਅਸੀਂ ਸੰਘਰਸ਼ ਕਰ ਕੇ ਬਰਤਾਨਵੀ ਹਕੂਮਤ ਤੋਂ ਮੁਕਤੀ ਪਾਈ, ਉਵੇਂ ਹੀ ਸਾਨੂੰ ਹੁਣ ਕੋਰੋਨਾ ਖਿਲਾਫ਼ ਜੰਗ ’ਤੇ ਵੀ ਫ਼ਤਿਹ ਪਾਉਣੀ ਹੈ। 

ਉਨਾਂ ਕਿਹਾ ਕਿ ਕੋਰੋਨਾ ਖਿਲਾਫ਼ ਜੰਗ ਵਿਚ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਨੇ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਇਸ ਬਿਮਾਰੀ ’ਤੇ ਤੇਜ਼ੀ ਨਾਲ ਕਾਬੂ ਪਾਉਣ ਅਤੇ ਇਸ ਦਾ ਫੈਲਾਅ ਰੋਕਣ ਵਿਚ ਕਾਫੀ ਹੱਦ ਤੱਕ ਸਫਲ ਹੋਇਆ ਹੈ।ਜ਼ਿਲੇ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਨੂੰ ਹਰੇਕ ਖੇਤਰ ਵਿਚ ਮੋਹਰੀ ਜ਼ਿਲਾ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਜੀਅ-ਤੋੜ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਜ਼ਿਲੇ ਲਈ ਮਾਣ ਵਾਲੀ ਗੱਲ ਹੈ ਕਿ ਇਸ ਨੂੰ 100 ਫੀਸਦੀ ‘ਐਫ. ਐਚ. ਟੀ. ਸੀ’ ਐਲਾਨਿਆ ਗਿਆ ਹੈ, ਜਿਥੇ ਹਰੇਕ ਘਰ ਵਿਚ ਜਲ ਸਪਲਾਈ ਦੀ ਸੁਵਿਧਾ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੀ ਉਸਾਰੀ ਦਾ ਕੰਮ ਵੀ ਮੁਕੰਮਲ ਹੋ ਗਿਆ ਹੈ ਅਤੇ ਜੁਡੀਸ਼ੀਅਲ ਕੰਪਲੈਕਸ ਦਾ ਕੰਮ ਵੀ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਇਸੇ ਤਰਾਂ ਸਰਕਾਰੀ ਕਾਲਜ ਜਾਡਲਾ ਦੀ ਨਵੀਂ ਬਿਲਡਿੰਗ ਵਿਚ ਵੀ ਅਗਲੇ ਸੈਸ਼ਨ ਤੋਂ ਕਲਾਸਾਂ ਸ਼ੁਰੂ ਹੋ ਜਾਣਗੀਆਂ। ਬਲਾਕ ਬਲਾਚੌਰ ਦੇ ਪਿੰਡ ਸਾਹਿਬਾ ਵਿਖੇ ਆਈ. ਟੀ. ਆਈ ਬਣਨ ਜਾ ਰਹੀ ਹੈ। ਜ਼ਿਲੇ ਵਿਚ ਸਰਕਾਰ ਅਤੇ ਜਨਤਕ ਸਹਿਯੋਗ ਨਾਲ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ ਜਾ ਰਿਹਾ ਹੈ। ਇਸੇ ਤਰਾਂ ਉਨਾਂ ਜ਼ਿਲਾ ਵਾਸੀਆਂ, ਖਾਸ ਕਰ ਨੌਜਵਾਨਾਂ ਅਤੇ ਲੜਕੀਆਂ ਦੀ ਬਿਹਤਰੀ ਲਈ ਜ਼ਿਲੇ ਵਿਚ ਕੀਤੇ ਜਾ ਰਹੇ ਉਪਰਾਲਿਆਂ ’ਤੇ ਵੀ ਚਾਨਣਾ ਪਾਇਆ।ਇਸ ਮੌਕੇ ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਖੇਤਰਾਂ ’ਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸਖ਼ਸੀਅਤਾਂ ਅਤੇ ਕੋਵਿਡ-19 ਦੌਰਾਨ ਬਿਹਤਰੀਨ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸੇ ਤਰਾਂ ਪਰੇਡ ਵਿਚ ਭਾਗ ਲੈਣ ਵਾਲੀਆਂ ਟੁਕੜੀਆਂ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਐਸ. ਪੀ ਮਨਵਿੰਦਰ ਬੀਰ ਸਿੰਘ, ਤਹਿਸੀਲਦਾਰ ਕੁਲਵੰਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਹੋਰ ਸ਼ਖਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ। 

 

Tags: Republic Day , Republic Day 2021 , Republic Day India , 72nd Republic Day , 26th January , Bharat Mata Ki Jai , Vande Matram , #RepublicDay , RepublicDay2021 , #RepublicDayIndia , #72ndRepublicDay , #26thJanuary , #BharatMataKiJai , #Vande Matram

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD