Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਗਣਤੰਤਰਤਾ ਦਿਵਸ ਮੌਕੇ ਸਾਧੂ ਸਿੰਘ ਧਰਮਸੋਤ ਨੇ ਲਹਿਰਾਇਆ ਕੌਮੀ ਤਿਰੰਗਾ

Web Admin

Web Admin

5 Dariya News

ਬਠਿੰਡਾ , 26 Jan 2021

ਦੇਸ਼ ਦੇ 72ਵੇਂ ਗਣਤੰਤਰ ਦਿਵਸ ਮੌਕੇ ਬਠਿੰਡਾ ’ਚ ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ, ਸ. ਸਾਧੂ ਸਿੰਘ ਧਰਮਸੋਤ ਨੇ ਕੌਮੀ ਝੰਡਾ ਲਹਿਰਾਇਆ। ਇੱਥੋਂ ਦੇ ਸਰਕਾਰੀ ਰਜਿੰਦਰਾ ਕਾਲਜ ਦੇ ਹਾਕੀ ਸਟੇਡੀਅਮ ’ਚ ਮਨਾਏ ਗਏ ਜ਼ਿਲਾ ਪੱਧਰੀ ਸਮਾਗਮ ਮੌਕੇ ਉਨਾਂ ਦੇ ਨਾਲ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਬੀ.ਸ੍ਰੀਨਿਵਾਸਨ, ਆਈ.ਜੀ ਪੰਜਾਬ ਪੁਲਿਸ ਸ. ਜਸਕਰਨ ਸਿੰਘ ਅਤੇ ਐਸ.ਐਸ.ਪੀ. ਸ. ਭੁਪਿੰਦਰ ਜੀਤ ਸਿੰਘ ਵਿਰਕ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।ਇਸ ਮੌਕੇ ਅਨੁਸ਼ਾਸ਼ਤ ਫੋਰਸ ਦੇ ਜਵਾਨਾਂ ਜਿਨਾਂ ’ਚ ਪੰਜਾਬ ਪੁਲਿਸ, ਹੋਮ ਗਾਰਡਜ ਤੋਂ ਇਲਾਵਾ ਐਨ.ਸੀ.ਸੀ. ਸਕਾਊਟਸ ਤੇ ਗਾਈਡਜ਼ ਦੀਆਂ ਟੁਕੜੀਆਂ ਵਲੋਂ ਮਾਰਚ ਪਾਸਟ ਕਰਕੇ ਕੌਮੀ ਤਿਰੰਗੇ ਤੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ।ਇਸ ਮੌਕੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਜਿਥੇ ਸਮੂਹ ਜ਼ਿਲਾ ਵਾਸੀਆਂ ਨੂੰ ਗਣਤੰਤਰਤਾ ਦਿਵਸ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ, ਉਥੇ ਇਸ ਇਤਿਹਾਸਕ ਦਿਨ ਮੌਕੇ ਪੰਜਾਬ ਤੇ ਦੇਸ਼ ਨੂੰ ਮਜ਼ਬੂਤ ਬਣਾਉਣ ਲਈ ਵਚਨਵੱਧਤਾ, ਆਤਮ ਸਮਰਪਣ ਅਤੇ ਪੂਰੇ ਭਰੋਸੇ ਤੇ ਸ਼ਿੱਦਤ ਨਾਲ ਕੰਮ ਕਰਨ ਲਈ ਪ੍ਰੇਰਿਆ।ਇਸ ਮੌਕੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ, ‘‘ਅੱਜ ਅਸੀਂ ਦੇਸ਼ ਦਾ 72ਵਾਂ ਗਣਤੰਤਰ ਦਿਵਸ ਮਨਾ ਰਹੇ ਹਾਂ। ਮੈਂ ਇਸ ਇਤਿਹਾਸਕ ਦਿਹਾੜੇ ’ਤੇ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਅਤੇ ਦੇਸ਼ ਨੂੰ ਇੱਕ ਮਾਲਾ ’ਚ ਪਰੋਣ ਵਾਲਾ ਸੰਵਿਧਾਨ ਦੇਣ ਵਾਲੇ ਭਾਰਤ ਦੇ ਸੰਵਿਧਾਨ ਸਭਾ ਦੇ ਸਮੂਹ ਮੈਂਬਰਾਂ ਅਤੇ ਸੰਵਿਧਾਨ ਸਭਾ ਦੇ ਮੁਖੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਨੂੰ ਪ੍ਰਣਾਮ ਕਰਦਾ ਹਾਂ। ਦੇਸ਼ ਦੀ ਫ਼ੌਜ, ਅਰਧ ਸੈਨਿਕ ਬਲਾਂ ਅਤੇ ਸੂਬਿਆਂ ਦੇ ਪੁਲਿਸ ਬਲਾਂ ਵੱਲੋਂ ਦੇਸ਼ ਦੀ ਗਣਤੰਤਰਤਾ ਅਤੇ ਸੰਵਿਧਾਨ ਦੀ ਰਾਖੀ ਲਈ ਕੀਤੇ ਬਲੀਦਾਨ ਨੂੰ ਵੀ ਸਲਾਮ ਕਰਦਾ ਹਾਂ।’’ ਉਨਾਂ ਕਿਹਾ ਕਿ ਸਾਡੇ ਸੰਵਿਧਾਨ ਦੀ ਪ੍ਰਸਤਾਵਨਾ ਵਿਚ ਸਾਡੇ ਮੁਲਕ ਨੂੰ ਧਰਮ ਨਿਰਪੱਖ ਅਤੇ ਜ਼ਮਹੂਰੀ ਗਣਰਾਜ ਕਿਹਾ ਗਿਆ ਹੈ, ਧਰਮ ਨਿਰਪੱਖਤਾ ਅਤੇ ਜ਼ਮਹੂਰੀਅਤ ਸਾਡੇ ਮੁਲਕ ਦੀ ਰੂਹ ਹੈ, ਜਿਸ ਨੂੰ ਬਚਾਉਣਾ ਸਾਡੇ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ।ਇਸ ਮੌਕੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ਤੋਂ ਦਿੱਲੀ ਵਿਖੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪਿਛਲੇ ਲਗਭਗ ਦੋ ਮਹੀਨਿਆਂ ਤੋਂ ਸ਼ਾਂਤਮਈ ਅੰਦੋਲਨ ਕਰ ਰਹੇ ਦੇਸ਼ ਦੇ ਅੰਨਦਾਤਾ ਕਿਸਾਨਾਂ ਦੀਆਂ ਮੰਗਾਂ ਨੂੰ ਵਾਪਸ ਲਵੇ ਤਾਂ ਜੋ ਕਿਸਾਨ ਆਪਣੇ ਘਰਾਂ ਨੂੰ ਸੁਖੀ-ਸਾਂਦੀ ਵਾਪਸ ਪਰਤ ਸਕਣ।ਇਸ ਮੌਕੇ ਵਿਧਾਨ ਸਭਾ ਹਲਕਾ ਭੁੱਚੋ ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਜਦੀਪ ਸਿੰਘ ਬਰਾੜ, ਆਰ.ਟੀ.ਏ. ਮੈਡਮ ਹਰਜੋਤ ਸਿੰਘ, ਤਹਿਸੀਲਦਾਰ ਸ਼੍ਰੀ ਸੁਖਬੀਰ ਸਿੰਘ ਬਰਾੜ, ਸ਼੍ਰੀ ਅਰੁਣ ਵਧਾਵਨ, ਸ਼੍ਰੀ ਅਸ਼ੋਕ ਪ੍ਰਧਾਨ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।

 

Tags: Sadhu Singh Dharamsot , Republic Day , Republic Day 2021 , Republic Day India , 72nd Republic Day , 26th January , Bharat Mata Ki Jai , Vande Matram , #RepublicDay , RepublicDay2021 , #RepublicDayIndia , #72ndRepublicDay , #26thJanuary , #BharatMataKiJai , #Vande Matram

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD