Sunday, 12 May 2024

 

 

ਖ਼ਾਸ ਖਬਰਾਂ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ

 

ਨੌਜਵਾਨਾਂ ਸਾਡੇ ਦੇਸ਼ ਦਾ ਭਵਿੱਖ ਹਨ : ਸਾਧੂ ਸਿੰਘ ਧਰਮਸੋਤ

1.5 ਕਰੋੜ ਦੀ ਲਾਗਤ ਨਾਲ ਜ਼ਮੀਨਦੋਜ਼ ਪਾਇਪਾਂ ਦਾ ਕੀਤਾ ਉਦਘਾਟਨ

Web Admin

Web Admin

5 Dariya News

ਬਠਿੰਡਾ , 26 Jan 2021

ਨੌਜਵਾਨ ਸਾਡੇ ਦੇਸ਼ ਦੀ ਰੀੜ ਦੀ ਹੱਡੀ ਤੇ ਭਵਿੱਖ ਹਨ। ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਦਾ ਭਵਿੱਖ ਬਣਾਉਣ ਲਈ ਹਮੇਸ਼ਾ ਹੀ ਤਤਪਰ ਰਹਿੰਦੀ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾਂ ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਜ਼ਿਲੇ ਦੇ ਪਿੰਡ ਗਿੱਲ ਪੱਤੀ ਵਿਖੇ 15 ਲੱਖ ਦੀ ਲਾਗਤ ਨਾਲ ਤਿਆਰ ਹੋਏ ਮਾਡਰਨ ਜਿੰਮ ਦਾ ਉਦਘਾਟਨ ਕਰਨ ਉਪਰੰਤ ਕੀਤਾ। ਇਸ ਮੌਕੇ ਵਿਧਾਨ ਸਭਾ ਹਲਕਾ ਭੁੱਚੋ ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਉਨਾਂ ਨਾਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਦਾ ਸਾਡੇ ਜੀਵਨ ਵਿਚ ਬਹੁਤ ਮਹੱਤਵ ਹੈ। ਖੇਡਾਂ ਜਿੱਥੇ ਸਾਨੂੰ ਸਰੀਰਕ ਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਂਦੀਆਂ ਹਨ ਉੱਥੇ ਹੀ ਪੜਾਈ ਦੇ ਖੇਤਰ ਵਿਚ ਵੀ ਜਿੰਦਗੀ ਦੀ ਹਰ ਮੰਜ਼ਿਲ ਪੂਰੀ ਕਰਨ ਲਈ ਸਹਾਈ ਹੁੰਦੀਆਂ ਹਨ। ਉਨਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਮ ਲੋਕਾਂ ਲਈ ਬਣਾਏ ਗਏ ਇਸ ਜਿੰਮ ਦਾ ਵੱਧ ਤੋਂ ਵੱਧ ਲਾਹਾ ਉਠਾਉਣ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵਲੋਂ ਜ਼ਿਲ ਦੇ ਪਿੰਡ ਸ਼ੇਰਗੜ ਵਿਖੇ ਕਿਸਾਨਾਂ ਦੀ ਸਹੂਲਤ ਲਈ ਨਹਿਰੀ ਪਾਣੀ ਦੀ ਆ ਰਹੀ ਸਮੱਸਿਆ ਦਾ ਹੱਲ ਕਰਨ ਹਿੱਤ ਕਰੀਬ 1.5 ਕਰੋੜ ਰੁਪਏ ਦੀ ਲਾਗਤ ਨਾਲ ਪਾਈਆਂ ਗਈਆਂ ਜ਼ਮੀਨਦੋਜ਼ ਪਾਇਪਾਂ ਦਾ ਉਦਘਾਟਨ ਕੀਤਾ। ਕਰੀਬ 9585 ਮੀਟਰ ਪਾਈਆਂ ਗਈਆਂ ਇਨਾਂ ਜ਼ਮੀਨਦੋਜ਼ ਪਾਇਪਾਂ ਨਾਲ ਜਿੱਥੇ ਕਰੀਬ 257 ਹੈਕਟੇਅਰ ਰਕਬੇ ਨੂੰ ਨਹਿਰੀ ਪਾਣੀ ਸਹੂਲਤ ਮਿਲੇਗੀ ਉੱਥੇ ਇਸ ਨਾਲ ਕਰੀਬ 111 ਕਿਸਾਨ ਪਰਿਵਾਰਾਂ ਨੂੰ ਲਾਹਾ ਹੋਵੇਗਾ।ਇਸ ਉਪਰੰਤ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਵਲੋਂ ਜ਼ਿਲੇ ਦੇ ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋਂ ਕਲਾਂ ਨੂੰ ਸਮਾਰਟ ਸਕੂਲ ਵਿਚ ਤਬਦੀਲ ਕਰਨ ਸਬੰਧੀ ਉਦਘਾਟਨ ਕੀਤਾ ਗਿਆ। ਇਸ ਸਕੂਲ ਵਿਚ ਸਰਕਾਰ ਵਲੋਂ 15 ਲੱਖ ਰੁਪਏ ਦੀ ਲਾਗਤ ਨਾਲ 5 ਕਮਰਿਆਂ ਵਿਚ ਪ੍ਰੋਜੈਕਟਰ, ਸਾਇੰਸ ਲੈਬ ਅਤੇ ਸਕੂਲ ਦੀ ਇਮਾਰਤ ਨੂੰ ਰੰਗ-ਰੋਗਨ ’ਤੇ ਖ਼ਰਚ ਕੀਤੇ ਗਏ ਹਨ। ਇਸ ਮੌਕੇ ਕੈਬਨਿਟ ਮੰਤਰੀ ਵਲੋਂ ਸਕੂਲ ਦੀ 10ਵੀਂ-ਏ ਤੇ 10ਵੀਂ-ਬੀ ਜਮਾਤ ਲਈ ਬਣਾਏ ਗਏ ਸਮਾਰਟ ਰੂਮਾਂ ’ਚ ਜਾ ਕੇ ਪ੍ਰੋਜੈਕਟਰਾਂ ’ਤੇ ਦਿਖਾਏ ਜਾ ਰਹੇ ਵੱਖ-ਵੱਖ ਵਿਸ਼ਿਆਂ ਸਬੰਧੀ ਜਮਾਤ ਸਿਲੇਬਸ ਨੂੰ ਗੌਹ ਨਾਲ ਵਾਚਿਆ ਤੇ ਇਸ ਦੌਰਾਨ ਉਨਾਂ ਵਲੋਂ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਕਾਂਗਰਸੀ ਆਗੂ ਸ਼੍ਰੀ ਖੁਸ਼ਬਾਜ ਜਟਾਣਾ, ਐਸ.ਡੀ.ਐਮ. ਸ਼੍ਰੀ ਵਰਿੰਦਰ ਸਿੰਘ, ਆਰ.ਟੀ.ਏ. ਮੈਡਮ ਹਰਜੋਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਿੰਡਾਂ ਦੇ ਪਤਵੰਤੇ ਹਾਜ਼ਰ ਸਨ।

 

Tags: Sadhu Singh Dharamsot , Republic Day , Republic Day 2021 , Republic Day India , 72nd Republic Day , 26th January , Bharat Mata Ki Jai , Vande Matram , #RepublicDay , RepublicDay2021 , #RepublicDayIndia , #72ndRepublicDay , #26thJanuary , #BharatMataKiJai , #Vande Matram

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD