Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ : ਸੁੰਦਰ ਸਾਮ ਅਰੋੜਾ

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦਾ ਸਮਾਰੋਹ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ (ਪਠਾਨਕੋਟ) ਦੀ ਗਰਾਊਂਡ ਵਿਖੇ ਮਨਾਇਆ ਗਿਆ

Web Admin

Web Admin

5 Dariya News

ਪਠਾਨਕੋਟ , 26 Jan 2021

Last updated on: Jan 26, 2021, 00:00 IST

ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਸੰਵਿਧਾਨ ਨੇ ਧਰਮਾਂ, ਜਾਤਾਂ, ਸੱਭਿਆਚਾਰਾਂ ਵਿੱਚ ਵੰਡੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਕੇ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਬਰਾਬਰਤਾ ਦਾ ਅਧਿਕਾਰ ਦਿੱਤਾ ਹੈ। ਸਾਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦੇ ਨਾਲ-ਨਾਲ ਇਮਾਨਦਾਰੀ ਨਾਲ ਆਪਣੇ ਕੰਮ ਦੇ ਪ੍ਰਤੀ ਵਫ਼ਾਦਾਰ ਹੋਣਾ ਚਾਹੀਦਾ ਹੈ । ਇਹ ਪ੍ਰਗਟਾਵਾ ਸ੍ਰੀ ਸੁੰਦਰ ਸਾਮ ਅਰੋੜਾ ਕੈਬਨਿਟ ਮੰਤਰੀ ਉਦਯੋਗ ਤੇ ਵਣਜ ਪੰਜਾਬ ਸਰਕਾਰ ਨੇ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ (ਪਠਾਨਕੋਟ) ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਸਮਾਗਮ ਵਿੱਚ ਸਰਵਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ, ਗੁਲਨੀਤ ਸਿੰਘ ਖੁਰਾਨਾ ਐਸ.ਐਸ.ਪੀ. ਪਠਾਨਕੋਟ, ਕੰਵਲਜੀਤ ਸਿੰਘ ਬਾਜਵਾ ਜਿਲ੍ਹਾ ਤੇ ਸੈਸਨ ਜੱਜ ਪਠਾਨਕੋਟ, ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ, ਅਨਿਲ ਦਾਰਾ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ, ਸੰਜੀਵ ਬੈਂਸ ਜਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ, ਸਾਬਕਾ ਮੰਤਰੀ ਰਮਨ ਭੱਲਾ, ਅਵਤਾਰ ਸਿੰਘ ਕਲੇਰ ਚੇਅਰਮੈਨ ਵਿਕਾਸ ਖੇਤੀ ਬੈਂਕ, ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ(ਜ), ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ ,ਅਸੀਸ ਵਿੱਜ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ, ਵਰਿੰਦਰ ਪਰਾਸਰ ਜਿਲ੍ਹਾ ਸਿੱਖਿਆ ਅਧਿਕਾਰੀ, ਬਲਦੇਵ ਰਾਜ ਜਿਲ੍ਹਾ ਸਿੱਖਿਆ ਅਧਿਕਾਰੀ, ਸੰਜੀਵ ਤਿਵਾੜੀ ਵਣ ਮੰਡਲ ਅਫਸ਼ਰ ਪਠਾਨਕੋਟ, ਦਵਿੰਦਰ ਸਿੰਘ ਦਰਸੀ, ਰਾਕੇਸ ਬੱਬਲੀ, ਕਾਰਤਿਕ, ਰੋਹਿਤ ਸਰਨਾ ਅਤੇ ਪਾਰਟੀ ਕਾਰਜਕਰਤਾ ਅਤੇ ਆਹੁਦੇਦਾਰ ਹਾਜ਼ਰ ਸਨ।

ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮਹਿਮਾਨ ਸ੍ਰੀ ਸੁੰਦਰ ਸਾਮ ਅਰੋੜਾ ਕੈਬਨਿਟ ਮੰਤਰੀ ਉਦਯੋਗ ਤੇ ਵਣਜ ਪੰਜਾਬ ਸਰਕਾਰ ਨੇ ਕਿਹਾ ਕਿ ਇਹ ਦਿਹਾੜਾ ਸਾਨੂੰ ਸਾਡੇ ਸ਼ਹੀਦਾਂ/ਆਜ਼ਾਦੀ ਘੁਲਾਟੀਆਂ ਵੱਲੋਂ ਭਾਰਤ ਦੇ ਭਵਿੱਖ ਦੇ ਬਾਰੇ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ ਉੱਤੇ ਝਾਤ ਮਾਰਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਰ ਖੇਤਰ ਵਿੱਚ ਅਵਲ ਰਹਿ ਕੇ ਮੱਲਾਂ ਮਾਰੀਆਂ ਹਨ ਤੇ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ 80 ਫੀਸਦੀ ਯੋਗਦਾਨ ਪੰਜਾਬੀਆਂ ਦਾ ਰਿਹਾ ਹੈ ਤੇ ਇਨ੍ਹਾਂ ਮਹਾਨ ਸ਼ਹੀਦਾਂ ਸਦਕਾ ਹੀ ਅਸੀਂ ਆਜ਼ਾਦ ਫਿਜ਼ਾ ਵਿੱਚ ਜਿੰਦਗੀ ਬਤੀਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬੀ ਕਿਸਾਨ ਆਪਣੀ ਮਿਹਨਤ ਸਦਕਾ ਦੇਸ਼ ਦਾ ਢਿੱਡ ਭਰਨ ਵਿੱਚ ਮੋਹਰੀ ਹਨ।ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਗਣਤੰਤਰਤਾ ਦਿਵਸ ਸਮਾਗਮ ਸਾਦੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਜਾ ਰਿਹਾ ਹੈ ਤੇ ਮੈਂ ਅੱਜ ਕੋਰੋਨਾ ਮਹਾਂਮਾਰੀ ਦੋਰਾਨ ਅਪਣੀਆਂ ਸੇਵਾਵਾਂ ਦੇਣ ਵਾਲੇ  ਹੈਲਥ ਵਰਕਰਾਂ ਅਤੇ ਮੈਡੀਕਲ ਸਟਾਫ ਨਾਲ ਫਰੰਟਲਾਈਨ ਵਰਕਰਾਂ ਨੂੰ ਵੀ ਸਲਾਮ ਕਰਦਾ ਹਾਂ ਜਿਨ੍ਹਾ ਨੇ ਇਸ ਮਹਾਂਮਾਰੀ ਖਿਲਾਫ ਅਗਲੀ ਕਤਾਰ ਵਿੱਚ ਹੋ ਕੇ ਲੜਾਈ ਲੜੀ।ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਮੁੱਖ ਮਹਿਮਾਨ ਸ੍ਰੀ ਸੁੰਦਰ ਸਾਮ ਅਰੋੜਾ ਕੈਬਨਿਟ ਮੰਤਰੀ ਉਦਯੋਗ ਤੇ ਵਣਜ ਪੰਜਾਬ ਸਰਕਾਰ ਨੇ ਸ਼ਾਨਦਾਰ ਪਰੇਡ ਦਾ ਨਿਰੀਖਣ ਕੀਤਾ ਅਤੇ ਪੰਜਾਬ ਪੁਲਿਸ, ਹੋਮ ਗਾਰਡਜ਼ ਅਤੇ ਐਨ.ਸੀ.ਸੀ. ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹੇ ਦੇ ਵਿਕਾਸ ਨੂੰ ਦਰਸਾਉਂਦੀਆਂ ਵੱਖ-ਵੱਖ ਵਿਭਾਗਾਂ ਦੀਆਂ ਝਾਕੀਆਂ ਜਿਵੇਂ ਕਿ ਵਣ ਵਿਭਾਗ, ਖੇਤੀ ਬਾੜੀ ਵਿਭਾਗ , ਸਿੱਖਿਆ ਵਿਭਾਗ ਅਤੇ ਸਿਹਤ ਵਿਭਾਗ ਵੱਲੋਂ ਝਾਕੀਆਂ ਪੇਸ਼ ਕੀਤੀਆਂ ਗਈਆਂ ਅਤੇ ਆਰਮੀ ਵੱਲੋਂ ਬੈਂਡ ਵੱਲੋਂ ਵੀ ਪ੍ਰੇਡ ਵਿੱਚ ਸਿਰਕਤ  ਕੀਤੀ ਗਈ। ਇਸ ਦੌਰਾਨ ਜਿਲ੍ਹਾ ਪ੍ਰਸਾਸਨ ਵੱਲੋਂ ਕਰੋਨਾ ਯੋਧਿਆਂ ਨੂੰ ਪ੍ਰਸੰਸਾਂ ਪੱਤਰ ਦੇ ਕੇ ਸਨਮਾਨਤ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ।

Sunder Sham Arora

 

Tags: Sunder Sham Arora , Republic Day , Republic Day 2021 , Republic Day India , 72nd Republic Day , 26th January , Bharat Mata Ki Jai , Vande Matram , #RepublicDay , RepublicDay2021 , #RepublicDayIndia , #72ndRepublicDay , #26thJanuary , #BharatMataKiJai , #Vande Matram

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD