Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚਰਨਜੀਤ ਸਿੰਘ ਚੰਨੀ ਵਲੋਂ ਕੋਰੋਨਾ ਮਹਾਮਾਰੀ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ

ਕਿਹਾ ਮਿਸ਼ਨ ਫਤਿਹ ਨੂੰ ਕਾਮਯਾਬ ਕਰਨ ਵਾਲੇ ਹਰ ਇਕ ਦਾ ਯੋਗਦਾਨ ਸ਼ਲਾਘਾਯੋਗ

Web Admin

Web Admin

5 Dariya News

ਹੁਸ਼ਿਆਰਪੁਰ , 26 Jan 2021

Last updated on: Jan 26, 2021, 00:00 IST

72ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਵਿੱਚ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੋਵਿਡ-19 ਦੇ ਸੰਕਟ ਵਾਲੇ ਸਮੇਂ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਸਟਾਫ਼ ਤੋਂ ਇਲਾਵਾ ਪੰਜਾਬ ਪੁਲਿਸ ਦੇ ਜਵਾਨਾਂ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਆਪਣੀ ਡਿਊਟੀ ਸੁਚੱਜੇ ਢੰਗ ਨਾਲ ਨਿਭਾਉਣ ਵਾਲੇ ਅਧਿਕਾਰੀਆਂ, ਕਰਮਚਾਰੀਆਂ ਨੂੰ ਸਨਮਾਨਿਤ ਕੀਤਾ।ਕੌਮੀ ਝੰਡਾ ਲਹਿਰਾਉਣ, ਪਰੇਡ ਦਾ ਨਿਰੀਖਣ ਕਰਨ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣ ਉਪਰੰਤ ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਖਿਲਾਫ਼ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਬਨਾਉਣ ਵਾਲੇ ਹਰ ਇਕ ਅਧਿਕਾਰੀ, ਕਰਮਚਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਯੋਗਦਾਨ ਨੂੰ ਕਦੇ ਵੀ ਅਣਗੌਲਿਆਂ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਡਾਕਟਰਾਂ, ਪੈਰਾ ਮੈਡੀਕਲ ਸਟਾਫ਼ ਅਤੇ ਸਫ਼ਾਈ ਸੇਵਕਾਂ ਦੀ ਕੋਰੋਨਾ ਮਹਾਮਾਰੀ ਦੌਰਾਨ ਅਹਿਮ ਭੂਮਿਕਾ ਰਹੀ ਹੈ ਜਿਨ੍ਹਾਂ ਨੇ ਮੋਹਰੇ ਹੋ ਕੇ ਇਸ ਬੀਮਾਰੀ ਖਿਲਾਫ਼ ਲੜਾਈ ਲੜਦਿਆਂ ਅਨੇਕਾਂ ਕੀਮਤੀ ਜਾਨਾਂ ਬਚਾਈਆਂ।ਸਮਾਗਮ ਦੌਰਾਨ ਪਰੇਡ ਕਮਾਂਡਰ ਡੀ.ਐਸ.ਪੀ. ਗੁਰਪ੍ਰੀਤ ਸਿੰਘ ਗਿੱਲ ਦੀ ਅਗਵਾਈ ਹੇਠ ਮਾਰਚ ਪਾਸਟ ਵਿੱਚ ਪੰਜਾਬ ਪੁਲਿਸ ਹੁਸ਼ਿਆਰਪੁਰ, ਪੀ.ਆਰ.ਟੀ.ਸੀ. ਜਹਾਨਖੇਲਾਂ, ਪੰਜਾਬ ਪੁਲਿਸ ਮਹਿਲਾ ਹੁਸ਼ਿਆਰਪੁਰ ਅਤੇ ਐਨ.ਸੀ.ਸੀ. ਕੈਡਿਟ ਦੀਆਂ ਟੁਕੜੀਆਂ ਸ਼ਾਮਲ ਸਨ ਜਿਨ੍ਹਾਂ ਦੀ ਕ੍ਰਮਵਾਰ ਅਗਵਾਈ ਐਸ.ਆਈ. ਰਣਜੀਤ ਕੁਮਾਰ, ਏ.ਐਸ.ਆਈ. ਜੌਹਰ ਸਿੰਘ, ਐਸ.ਆਈ. ਜਸਵੀਰ ਕੌਰ ਅਤੇ ਰਾਜਵਿੰਦਰ ਕੌਰ ਨੇ ਕੀਤੀ। ਇਸ ਮੌਕੇ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ, ਮੁੱਖ ਖੇਤੀਬਾੜੀ ਅਫ਼ਸਰ, ਵਣ ਮੰਡਲ ਅਫ਼ਸਰ ਅਤੇ ਵੇਰਕਾ ਮਿਲਕ ਪਲਾਂਟ ਵਲੋਂ ਕ੍ਰਮਵਾਰ ਕੋਵਿਡ-19 ਟੀਕਾਕਰਨ, ਘਰ-ਘਰ ਹਰਿਆਲੀ ਯੋਜਨਾ, ਗੁੜ ਬਣਾਉਣ ਦੇ ਕਿੱਤੇ ਅਤੇ ਵੇਰਕਾ ਪਦਾਰਥਾਂ ਦੀ ਸੁਚੱਜੀ ਪੇਸ਼ਕਾਰੀ ਕਰਦੀਆਂ ਚਾਰ ਝਾਕੀਆਂ ਕੱਢੀਆਂ ਗਈਆਂ।ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁਕੇਰੀਆਂ ਤੋਂ ਵਿਧਾਇਕ ਇੰਦੂ ਬਾਲਾ, ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਸਮੇਤ ਕੁੱਲ 57 ਸ਼ਖਸੀਅਤਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਮਿਸਾਲੀਆ ਸੇਵਾਵਾਂ ਦੇਣ ਬਦਲੇ ਸਨਮਾਨ ਚਿੰਨ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਵਿੰਦਰ ਸਿੰਘ, ਚੀਫ਼ ਫਾਰਮੇਸੀ ਅਫ਼ਸਰ ਜਤਿੰਦਰ ਪਾਲ ਸਿੰਘ, ਮੈਡੀਕਲ ਸਪੈਸ਼ਲਿਸਟ ਡਾ. ਸਰਬਜੀਤ ਸਿੰਘ, ਹੈਲਥ ਇੰਸਪੈਕਟਰ ਜਸਵਿੰਦਰ ਕੁਮਾਰ ਅਤੇ ਮੋਰਚਰੀ ਵੈਨ ਡਰਾਈਵਰ ਰਾਜਨ ਕੁਮਾਰ ਨੂੰ ਕੋਵਿਡ-19 ਮਹਾਮਾਰੀ ਦੌਰਾਨ ਮਰੀਜਾਂ ਨੂੰ ਲੋੜੀਂਦੀਆਂ ਸੇਵਾਵਾਂ ਸੁਚੱਜੇ ਢੰਗ ਨਾਲ ਪ੍ਰਦਾਨ ਕਰਾਉਣ ਲਈ ਸਨਮਾਨਿਤ ਕੀਤਾ ਗਿਆ।ਪੁਲਿਸ ਲਾਈਨ ਹਸਪਤਾਲ ਦੇ ਐਸ.ਐਮ.ਓ. ਅਤੇ ਹੁਣ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਨੂੰ ਖੂਨਦਾਨ ਕੈਂਪਾਂ ਦਾ ਪ੍ਰਬੰਧ ਕਰਨ, ਖੁਦ 55 ਵਾਰ ਖੂਨਦਾਨ ਕਰਨ, ਨਸ਼ੇ ਛੁਡਾਉਣ ਸਬੰਧੀ ਉਪਰਾਲਿਆਂ, ਕੋਵਿਡ-19 ਦੌਰਾਨ ਫਰੰਟ ਲਾਈਨ ’ਤੇ ਕੰਮ ਕਰਨ ਦੇ ਨਾਲ-ਨਾਲ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪੁਲਿਸ ਲਾਈਨ ਹਸਪਤਾਲ ਦੀ ਕਾਇਆ ਕਲਪ ਲਈ ਕੈਬਨਿਟ ਮੰਤਰੀ ਵਲੋਂ ਸਨਮਾਨਿਤ ਕੀਤਾ ਗਿਆ। 

ਇਸੇ ਤਰ੍ਹਾਂ ਕੋਵਿਡ-19 ਦੌਰਾਨ ਸ਼ਾਨਦਾਰ ਸੇਵਾਵਾਂ ਬਦਲੇ ਡਾ. ਸੈਲੇਸ਼ ਕੁਮਾਰ, ਹੈਲਥ ਇੰਸਪੈਕਟਰ ਤਰਸੇਮ ਲਾਲ, ਹੈਲਥ ਇੰਸਪੈਕਟਰ ਜਸਵਿੰਦਰ ਸਿੰਘ, ਮੈਡੀਕਲ ਅਫ਼ਸਰ ਡਾ. ਸੌਰਵ, ਡਾ. ਸੁਮਿਤ ਜੌਲੀ, ਫੂਡ ਇੰਸਪੈਕਟਰ ਕੁਲਦੀਪ ਸਿੰਘ ਦਾ ਸਨਮਾਨ ਕੀਤਾ ਗਿਆ। ਪੜੋ ਪੰਜਾਬ ਦੇ ਜ਼ਿਲ੍ਹਾ ਕੋਆਰਡੀਨੇਟਰ ਹਰਮਿੰਦਰ ਪਾਲ ਸਿੰਘ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦੇ ਅਕਾਊਂਟੈਂਟ ਸਰਬਜੀਤ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਤੋਂ ਲਾਲ ਚੰਦ ਕਲੇਰ, ਵਿਕਰਮ ਆਦੀਆ, ਨਰਿੰਦਰ ਸਿੰਘ, ਅਸ਼ਵਨੀ ਕੁਮਾਰ, ਰਾਜਨ ਕੁਮਾਰ ਨੂੰ ਵੀ ਵਿਲੱਖਣ ਸੇਵਾਵਾਂ ਦੇਣ ਬਦਲੇ ਸਨਮਾਨਿਤ ਕੀਤਾ ਗਿਆ।ਕੋਵਿਡ ਦੌਰਾਨ ਵਧੀਆ ਸੇਵਾਵਾਂ ਦੇਣ ਵਾਲੇ ਏ.ਐਸ.ਆਈ. ਜਗਦੀਸ਼, ਸੀਨੀਅਰ ਸਿਪਾਹੀ ਅਮਿਤ ਸ਼ਿਵਮ ਭੱਲਾ, ਇਕਰਾਜ ਸਿੰਘ ਗਿੱਲ, ਰਾਹੁਲ ਬੈਂਸ, ਪ੍ਰੀਤੀ, ਸੂਰਜ ਕਾਂਤ ਅਤੇ ਰਿਤਿਕਾ ਸੂਦ ਨੂੰ ਵੀ ਕੈਬਨਿਟ ਮੰਤਰੀ ਵਲੋਂ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਜ਼ਿਲ੍ਹਾ ਰੋਜ਼ਗਾਰ ਬਿਊਰੋ ਦੇ ਕੈਰੀਅਰ ਕੌਂਸਲਰ ਅਦਿਤਿਆ ਰਾਣਾ, ਪਲੇਸਮੈਂਟ ਅਫ਼ਸਰ ਮੰਗੇਸ਼ ਸੂਦ, ਈ.ਟੀ.ਟੀ. ਅਧਿਆਪਕ ਅਮਰਜੀਤ ਸਿੰਘ, ਅਧਿਆਪਕ ਸੰਗੀਤਾ, ਅਧਿਆਪਕ ਅਮਨ ਕੁਮਾਰ, ਅਧਿਆਪਕ ਵਿਕਾਸ ਅਰੋੜਾ ਨੂੰ ਵੀ ਵਧੀਆ ਸੇਵਾਵਾਂ ਯਕੀਨੀ ਬਨਾਉਣ ਲਈ ਸਨਮਾਨ ਚਿੰਨ ਦਿੱਤਾ ਗਿਆ। ਜ਼ਿਲ੍ਹਾ ਮਾਈਕਰੋਬਾਈਲੋਜਿਸਟ ਮਨੂ ਚੋਪੜਾ, ਧੰਨ-ਧੰਨ ਗੁਰੂ ਰਾਮ ਦਾਸ ਲੰਗਰ ਸੇਵਾ ਪੁਰਹੀਰਾਂ ਦੇ ਮੁੱਖ ਸੇਵਾਦਾਰ ਗੁਰਲਿਆਕਤ ਸਿੰਘ ਬਰਾੜ ਅਤੇ ਸੰਤਗੜ੍ਹ ਡੇਰਾ ਹਰਖੋਵਾਲ ਦੇ ਮੁੱਖ ਸੇਵਾਦਾਰ ਜੱਸਾ ਸਿੰਘ ਅਤੇ ਸ੍ਰੀ ਭਗਵਾਨ ਪਰਸ਼ੂ ਰਾਮ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਆਸ਼ੂਤੋਸ਼ ਸ਼ਰਮਾ ਨੂੰ ਵੀ ਕੋਵਿਡ ਮਹਾਮਾਰੀ ਦੌਰਾਨ ਵਧੀਆ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ।ਕੈਬਨਿਟ ਮੰਤਰੀ ਵਲੋਂ ਜੀ.ਓ.ਜੀ. ਹੈਡ ਕਰਨਲ ਮਲੂਕ ਸਿੰਘ, ਉਪ ਅਰਥ ਤੇ ਅੰਕੜਾ ਸਲਾਹਕਾਰ ਰਵਿੰਦਰ ਦੱਤਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ, ਡਿਸਏਬਲਡ ਪਰਸਨਜ਼ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਅਤਰ ਸਿੰਘ, ਸੰਦੀਪ ਸਹਿਗਲ, ਐਸ.ਸੀ.ਏ. ਮੋਹਨ ਸਿੰਘ, ਉਪ ਰੇਂਜਰ ਅਮਰਜੀਤ ਸਿੰਘ, ਪ੍ਰਿੰਸੀਪਲ ਮਾਲਤੀ ਦੇਵੀ, ਥਾਣਾ ਮਾਡਲ ਟਾਊਨ ਦੇ ਮੁਖੀ ਇੰਸਪੈਕਟਰ ਕਰਨੈਲ ਸਿੰਘ, ਸਬ-ਇੰਸਪੈਕਟਰ ਗੁਰਪ੍ਰੀਤ ਸਿੰਘ, ਸਬ-ਇੰਸਪੈਕਟਰ ਪਰਮਿੰਦਰ ਸਿੰਘ, ਐਸ.ਆਈ. ਸੁਰਜੀਤ ਸਿੰਘ, ਏ.ਐਸ.ਆਈ. ਵਰਿੰਦਰ ਸਿੰਘ, ਏ.ਐਸ.ਆਈ. ਨਰਿੰਦਰ ਸਿੰਘ, ਏ.ਐਸ.ਆਈ. ਨਵਜੋਤ ਸਿੰਘ, ਏ.ਐਸ.ਆਈ. ਅਮਨਦੀਪ ਸਿੰਘ, ਸਿਪਾਹੀ ਦਲਜੀਤ ਕੌਰ, ਅਸ਼ੀਸ਼ ਘਈ, ਅਮਰਪ੍ਰੀਤ ਕੌਰ, ਤਰਨਪ੍ਰੀਤ ਕੌਰ ਅਤੇ ਡਾ. ਅਰਮਨਪ੍ਰੀਤ ਕੌਰ ਨੂੰ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ।ਤਕਨੀਕੀ ਸਿੱਖਿਆ, ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਰੇਡ ਕਮਾਂਡਰ ਡੀ.ਐਸ.ਪੀ. (ਹੈਡਕੁਆਰਟਰ) ਗੁਰਪ੍ਰੀਤ ਸਿੰਘ ਗਿੱਲ ਨੂੰ ਵੀ ਸਨਮਾਨਿਤ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਐਸ.ਐਸ.ਪੀ. ਨਵਜੋਤ ਸਿੰਘ ਮਾਹਲ, ਏ.ਡੀ.ਸੀ. (ਜ) ਅਮਿਤ ਕੁਮਾਰ ਪੰਚਾਲ ਨੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਨਮਾਨ ਚਿੰਨ ਭੇਟ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਜੋਤ ਭੱਟੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਅਮਿਤ ਮਹਾਜਨ, ਸਹਾਇਕ ਕਮਿਸ਼ਨਰ ਕਿਰਪਾਲ ਵੀਰ ਸਿੰਘ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਡਾ. ਕੁਲਦੀਪ ਨੰਦਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ ਆਦਿ ਵੀ ਮੌਜੂਦ ਸਨ।  

 

Tags: Charanjit Singh Channi , Republic Day , Republic Day 2021 , Republic Day India , 72nd Republic Day , 26th January , Bharat Mata Ki Jai , Vande Matram , #RepublicDay , RepublicDay2021 , #RepublicDayIndia , #72ndRepublicDay , #26thJanuary , #BharatMataKiJai , #Vande Matram

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD