Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਣਤੰਤਰ ਦਿਵਸ ਮੌਕੇ ਕੈਪਟਨ ਸਰਕਾਰ ਨੇ ਜਲੰਧਰ ਵਾਸੀਆਂ ਨੂੰ ਦਿੱਤਾ ਤੋਹਫਾ, ਅਰੁਣਾ ਚੌਧਰੀ ਵੱਲੋਂ 23.44 ਕਰੋੜ ਰੁਪਏ ਦੇ ਕਈ ਪ੍ਰਾਜੈਕਟ ਦਾ ਐਲਾਨ

ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਰੋਹ ਵਿੱਚ ਕੌਮੀ ਝੰਡਾ ਲਹਿਰਾਇਆ

Web Admin

Web Admin

5 Dariya News

ਜਲੰਧਰ , 26 Jan 2021

Last updated on: Jan 26, 2021, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਜਲੰਧਰ ਵਾਸੀਆਂ ਨੂੰ 23.44 ਕਰੋੜ ਦਾ ਤੋਹਫਾ ਦਿੰਦੇ ਹੋਏ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਅਰੁਣਾ ਚੌਧਰੀ ਨੇ ਗਣਤੰਤਰ ਦਿਵਸ ਮੌਕੇ ਸ਼ਹਿਰ ਦੇ ਵਿਕਾਸ ਲਈ ਕਈ ਪ੍ਰਾਜੈਕਟਾਂ ਦਾ ਐਲਾਨ ਕੀਤਾ ਹੈ।ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਇਥੇ ਕੌਮੀ ਝੰਡੇ ਤਿਰੰਗੇ ਨੂੰ ਲਹਿਰਾਉਣ ਤੋਂ ਬਾਅਦ ਕੈਬਨਿਟ ਮੰਤਰੀ ਨੇ ਮੰਤਰੀ ਨੇ ਜ਼ਿਲ੍ਹੇ ਲਈ 80 ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ, ਜਿਨ੍ਹਾਂ ਵਿੱਚ 21.34 ਕਰੋੜ ਰੁਪਏ ਦੀ ਲਾਗਤ ਨਾਲ 64 ਪਿੰਡਾਂ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟ, 1.09 ਕਰੋੜ ਰੁਪਏ ਦੀ ਲਾਗਤ ਨਾਲ 14 ਪਿੰਡਾਂ ਵਿੱਚ ਗਲੀਆਂ, ਖੇਡ ਮੈਦਾਨ, ਪਾਰਕਾਂ ਅਤੇ ਸਟੇਡੀਅਮਾਂ ਦਾ ਨਿਰਮਾਣ ਅਤੇ ਪ੍ਰਤਾਪਪੁਰਾ ਮਾਰਕੀਟ ਵਿਚ 1.01 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਅਤੇ ਸੈਨੀਟੇਸ਼ਨ ਕਾਰਜ ਸ਼ਾਮਲ ਹਨ। ਇਸੇ ਤਰ੍ਹਾਂ ਉਨ੍ਹਾਂ ਸਰਕਾਰੀ ਮਿਡਲ ਸਕੂਲ ਖੁਸਰੋਪੁਰ ਨੂੰ ਸਮਾਰਟ ਸਕੂਲ ਵਜੋਂ ਅਪਗ੍ਰੇਡ ਕਰਨ ਦਾ ਵੀ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੀ ਮੌਜੂਦ ਸਨ।ਆਪਣੇ ਸੰਬੋਧਨ ਵਿੱਚ ਮੰਤਰੀ ਨੇ ਕਿਹਾ ਕਿ ਕੈਪਟਨ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਣਗੇ । ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਵਿਕਾਸ ਦੀਆਂ ਲੀਹਾਂ ਤੇ ਤੋਰਨਾ ਤੋਂ ਇਲਾਵਾ ਇਹ ਪ੍ਰਾਜੈਕਟ ਜ਼ਿਲ੍ਹੇ ਦੀ ਤਰੱਕੀ ਅਤੇ ਖੁਸ਼ਹਾਲੀ ਵਿਚ ਵੱਡੀ ਭੂਮਿਕਾ ਅਦਾ ਕਰਨਗੇ।ਮੰਤਰੀ ਨੇ ਇਸ ਮੌਕੇ ਲੋਕਾਂ ਨੂੰ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਪਾਏ ਵਿਸ਼ਾਲ ਯੋਗਦਾਨ ਦੀ ਯਾਦ ਦਿਵਾਉਂਦਿਆਂ ਕਿਹਾ 80 ਫੀਸਦੀ ਤੋਂ ਵੱਧ ਲੋਕ ਜਿਹੜੇ ਜਾਂ ਤਾਂ ਸ਼ਹੀਦ ਹੋ ਗਏ, ਜਾਂ ਜਿਨ੍ਹਾਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਜਾਂ ਸਾਰੀ ਜ਼ਿੰਦਗੀ ਉਮਰ ਕੈਦ ਕੱਟੀ, ਪੰਜਾਬੀ ਸਨ। ਉਨ੍ਹਾਂ ਕਿਹਾ ਕਿ ਸਾਡੇ ਬਹਾਦਰ ਪੰਜਾਬੀ ਸੈਨਿਕਾਂ ਨੇ ਬਾਹਰੀ ਹਮਲੇ ਅਤੇ ਅੰਦਰੂਨੀ ਗੜਬੜ ਤੋਂ ਦੇਸ਼ ਦੀ ਅਖੰਡਤਾ ਦੀ ਹਮੇਸ਼ਾ ਰਾਖੀ ਕੀਤੀ । ਸਖਤ ਮਿਹਨਤੀ ਅਤੇ ਸਿਰੜੀ ਪੰਜਾਬੀ ਕਿਸਾਨਾਂ ਨੇ ਦੇਸ਼ ਦੇ ਕੁੱਲ ਖੇਤਰ ਦਾ 2.5% ਹਿੱਸਾ ਹੋਣ ਦੇ ਬਾਵਜੂਦ ਦੇਸ਼ ਨੂੰ ਅੰਨ ਉਤਪਾਦਨ ਵਿਚ ਆਤਮ ਨਿਰਭਰ ਬਣਾਇਆ । 

ਸ੍ਰੀਮਤੀ ਚੌਧਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਸੰਤਾਂ ਅਤੇ ਰਿਸ਼ੀਆਂ ਦੀ ਧਰਤੀ ਹੈ ਅਤੇ ਸਾਨੂੰ ਪੰਜਾਬੀਆਂ ਨੂੰ ਆਪਣੇ ਮਹਾਨ ਗੁਰੂਆਂ ਸ੍ਰੀ ਗੁਰੂ ਅਰਜਨ ਦੇਵ, ਸ੍ਰੀ ਗੁਰੂ ਤੇਗ ਬਹਾਦਰ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਆਤਮ-ਬਲਿਦਾਨ ਦੀ ਅਜੇਤੂ ਭਾਵਨਾ ਮਿਲੀ ਹੈ। ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਇਸ ਪਵਿੱਤਰ ਧਰਤੀ 'ਤੇ ਬਹੁਤ ਮਾਣ ਹੈ, ਜਿਥੋਂ ਕੂਕਾ ਅੰਦੋਲਨ, ਪੱਗੜੀ ਸੰਭਾਲ, ਗਦਰ, ਗੁਰਦੁਆਰਾ ਸੁਧਾਰ, ਬੱਬਰ ਅਕਾਲੀ ਅਤੇ ਆਜ਼ਾਦੀ ਦੇ ਸੰਗਰਾਮ ਦੇ ਹੋਰ ਫੈਸਲਾਕੁੰਨ ਅੰਦੋਲਨਾਂ ਦੀ ਅਗਵਾਈ ਕੀਤੀ ਗਈ ।ਉਨ੍ਹਾਂ ਕਿਹਾ ਕਿ ਰਾਜ ਸਰਕਾਰ ਸਮਾਜ ਦੇ ਸਾਰੇ ਵਰਗਾਂ ਖ਼ਾਸਕਰ ਗਰੀਬਾਂ ਅਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।ਸ੍ਰੀਮਤੀ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਕੀਤੀ ਗਈ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਰਾਜ ਵਿੱਚ ਮਹਿਲਾ ਮੁਖੀ ਪਰਿਵਾਰਾਂ ਦੇ ਸਸ਼ਕਤੀਕਰਨ ਲਈ ਇੱਕ ਉਪਰਾਲਾ ਹੈ। ਮਰਦਮਸ਼ੁਮਾਰੀ 2011 ਦੇ ਅਨੁਸਾਰ ਲਗਭਗ 7,96,030 ਘਰਾਂ ਦੀ ਅਗਵਾਈ ਔਰਤਾਂ ਕਰ ਰਹੀਆਂ ਹਨ ਅਤੇ ਇਸ ਨਵੀਂ ਨੀਤੀ ਦਾ ਉਦੇਸ਼ ਪੰਜਾਬ ਵਿਚ ਮਹਿਲਾ-ਮੁਖੀ ਪਰਿਵਾਰਾਂ (ਡਬਲਿਊ.ਐਚ.ਐਚ.) ਜਿੱਥੇ ਪਰਿਵਾਰ ਵਿੱਚ ਕਮਾਉਣ ਅਤੇ ਫੈਸਲੇ ਲੈਣ ਵਾਲੀ ਇਕੱਲੀ ਮਹਿਲਾ (ਬਾਲਗ) ਹੈ, ਦਾ ਸਸ਼ਕਤੀਕਰਨ ਕਰਨਾ ਹੈ।ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿੱਚ ਕਿਸਾਨ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਨੇ ਮੋਦੀ ਸਰਕਾਰ ਵੱਲੋਂ ਬਣਾਏ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕੀਤਾ । ਸ੍ਰੀਮਤੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਕਿਸਾਨਾਂ ਅਤੇ ਪੰਜਾਬੀਆਂ ਦੇ ਅਧਿਕਾਰਾਂ ਦੀ ਰਾਖੀ ਲਈ ਹਰ ਸੰਭਵ ਪਹਿਲ ਕੀਤੀ ਜਾ ਰਹੀ ਹੈ।ਇਸ ਤੋਂ ਪਹਿਲਾਂ ਮੰਤਰੀ ਨੇ ਆਈਪੀਐਸ ਜਯੋਤੀ ਯਾਦਵ ਦੀ ਅਗਵਾਈ ਵਾਲੀ ਪ੍ਰਭਾਵਸ਼ਾਲੀ ਪਰੇਡ ਤੋਂ ਸਲਾਮੀ ਲਈ, ਜਿਸ ਵਿਚ ਪੰਜਾਬ ਪੁਲਿਸ, ਹੋਮ ਗਾਰਡਜ਼, ਪੀਏਪੀ, ਪੁਲਿਸ ਬੈਂਡ, ਐਨਸੀਸੀ, ਭਾਰਤ ਸਕਾਊਟਸ ਅਤੇ ਗਾਈਡ ਦੀਆਂ ਟੁੱਕੜੀਆਂ ਸ਼ਾਮਲ ਸਨ।ਇਸ ਮੌਕੇ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਨਾਮਵਰ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ । ਇਸ ਮੌਕੇ ਹਾਜ਼ਰ ਪਤਵੰਤੇ ਸੱਜਣਾਂ ਵਿੱਚ ਵਿਧਾਇਕ ਪਰਗਟ ਸਿੰਘ, ਰਜਿੰਦਰ ਬੇਰੀ, ਸੁਸ਼ੀਲ ਕੁਮਾਰ ਰਿੰਕੂ, ਅਵਤਾਰ ਸਿੰਘ ਬਾਵਾ ਹੈਨਰੀ ਅਤੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮਨੋਜ ਅਰੋੜਾ, ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਜਸਬੀਰ ਸਿੰਘ, ਐਸਡੀਐਮ ਰਾਹੁਲ ਸਿੰਧੂ ਤੇ ਡਾ. ਜੈ ਇੰਦਰ ਸਿੰਘ ਅਤੇ ਹੋਰ ਮੌਜੂਦ ਸਨ।

 

Tags: Aruna Chaudhary , Republic Day , Republic Day 2021 , Republic Day India , 72nd Republic Day , 26th January , Bharat Mata Ki Jai , Vande Matram , #RepublicDay , RepublicDay2021 , #RepublicDayIndia , #72ndRepublicDay , #26thJanuary , #BharatMataKiJai , #Vande Matram

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD