Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਓ ਪੀ ਸੋਨੀ ਵਲੋਂ ਪੰਜਾਬੀਆਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਡਟਣ ਦਾ ਸੱਦਾ

ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਕਪੂਰਥਲਾ ਵਿਖੇ ਗਣਤੰਤਰ ਦਿਵਸ

Web Admin

Web Admin

5 Dariya News

ਕਪੂਰਥਲਾ , 26 Jan 2021

Last updated on: Jan 26, 2021, 00:00 IST

ਪੰਜਾਬ ਦੇ ਮੈਡੀਕਲ ਸਿੱਖਿਆ, ਖੋਜ ਤੇ ਆਜਾਦੀ ਘੁਲਾਟੀਆਂ ਬਾਰੇ ਮੰਤਰੀ ਸ੍ਰੀ ਓ ਪੀ ਸੋਨੀ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਧਰਮਾਂ,ਜਾਤਾਂ ਤੋਂ ਉੱਪਰ ਉੱਠ ਕੇ ਆਪਸੀ ਨਫਰਤ ਨੂੰ ਭੁੱਲ ਕੇ ਦੇਸ਼ ਦੀ ਏਕਤਾ, ਅਖੰਡਤਾ ,ਭਾਈਚਾਰਕ ਸਾਂਝ ਅਤੇ ਸੰਵਿਧਾਨ ਦੀ ਰਾਖੀ ਲਈ ਪੂਰੀ ਤਨਦੇਹੀ ਨਾਲ ਸੇਵਾ ਨਿਭਾਉਣ।  ਉਨ੍ਹਾਂ ਕਿਹਾ ਕਿ ਵੱਖ-ਵੱਖ ਭਾਸ਼ਾਵਾਂ, ਧਰਮਾਂ, ਨਸਲਾਂ ਵਾਲੇ ਦੇਸ਼ ਹੋਣ ਦੇ ਬਾਵਜੂਦ ਸੰਵਿਧਾਨ ਦੇ ਸਾਰੇ ਦੇਸ਼ ਨੂੰ ਇਕ ਸੂਤਰ ਵਿਚ ਪਰੋਇਆ ਹੋਇਆ ਹੈ। ਅੱਜ ਇੱਥੇ ਗਣਤੰਤਰ ਦਿਵਸ ਸਬੰਧੀ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਤਿਰੰਗਾ ਲਹਿਰਾਉਣ ਪਿੱਛੋਂ ਸ੍ਰੀ ਸੋਨੀ ਵਲੋਂ ਪਰੇਡ ਦਾ ਮੁਆਇਨਾ ਕੀਤਾ ਤੇ ਮਾਰਚ ਪਾਸਟ ਤੋਂ ਸਲਾਮੀ ਲਈ ।  ਉਨ੍ਹਾਂ ਆਪਣੇ ਸੰਬੋਧਨ ਦੌਰਾਨ ਪੰਜਾਬ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ   ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਉਸ  ਧਰਤੀ ’ਤੇ ਤਿਰੰਗਾ ਲਹਿਰਾਉਣ ਦਾ ਸੁਭਾਗ ਮਿਲਿਆ ਹੈ  ਜਿੱਥੇ ਗੁਰੂ ਨਾਨਕ ਸਾਹਿਬ ਦੀ ਨੇ ਮੂਲ ਮੰਤਰ ਦਾ ਉਚਾਰਨ ਕੀਤਾ ਤੇ ਮੋਦੀ ਖਾਨੇ ਵਿਚ ਨੌਕਰੀ ਕਰਕੇ ਕਿਰਤ ਕਰਨ ਦਾ ਸੰਦੇਸ਼ ਦਿੱਤਾ।ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨਾਂ ਨੇ ਜਿੱਥੇ ਜਬਰ ਵਿਰੁੱਧ ਜ਼ੋਰਦਾਰ ਆਵਾਜ ਬੁਲੰਦ ਕੀਤੀ ਤੇ ਬਲੀਦਾਨ ਦਿੱਤੇ ਜਿਸ ਤੋਂ ਸੇਧ ਲੈ ਕੇ ਆਜਾਦੀ ਦੀ ਪ੍ਰਾਪਤੀ ਲਈ ਚੱਲੇ ਲੰਬੇ ਸੰਘਰਸ਼ ਵਿੱਚ ਪੰਜਾਬੀਆਂ ਨੇ 80 ਫੀਸਦੀ ਤੋਂ ਵੱਧ ਯੋਗਦਾਨ ਪਾਇਆ। ਉਨ੍ਹਾਂ ਗਣਤੰਤਰ ਦਿਵਸ ਮੌਕੇ ਦੇਸ਼ ਦੀਆਂ ਸਮੂਹ ਸੈਨਾਵਾਂ, ਅਰਧ ਸੈਨਿਕ ਬਲਾਂ ਅਤੇ ਸੂਬਿਆਂ ਦੀਆਂ ਪੁਲਿਸ ਫੋਰਸਾਂ ਵਲੋਂ ਦੇਸ਼ ਦੀ ਏਕਤਾ ਤੇ ਅਖੰਡਤਾ  ਕਾਇਮ ਰੱਖਣ ਲਈ ਕੀਤੇ ਬਲਿਦਾਨ ਨੂੰ ਨਮਨ ਕਰਦਿਆਂ ਕਿਹਾ ਕਿ ਆਜਾਦੀ ਉਪਰੰਤ ਬਹਾਦਰ ਪੰਜਾਬੀਆਂ ਨੇ ਜਿੱਥੇ ਦੇਸ ਦੀਆਂ ਸੈਨਾਵਾਂ ਵਿੱਚ ਸ਼ਾਮਿਲ ਹੋ ਕੇ ਆਪਣਾ ਯੋਗਦਾਨ ਪਾਉਂਦਿਆਂ 1948, 1962, 1965, 1971 ਤੇ ਕਾਰਗਿਲ ਜੰਗ ਵਿੱਚ ਕੁਰਬਾਨੀਆਂ ਦਿੱਤੀਆਂ ਉਥੇ ਕਿਸਾਨਾਂ ਨੇ ਦੇਸ ਦੇ ਅੰਨ ਭੰਡਾਰ ਵਿੱਚ ਅਥਾਹ ਯੋਗਦਾਨ ਪਾ ਕੇ ਦੇਸ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਇਆ।ਉਨ੍ਹਾਂ ਕਿਹਾ ਕਿ ਪਿਛਲਾ ਸਾਲ ਪੂਰੀ ਦੁਨੀਆਂ ਲਈ ਕਰੋਨਾ ਮਹਾਂਮਾਰੀ ਕਾਰਨ ਬਹੁਤ ਚੁਨੌਤੀ ਭਰਿਆ ਰਿਹਾ ਹੈ ਅਤੇ ਅਜੇ ਵੀ ਅਸੀਂ ਪੂਰੀ ਤਰ੍ਹਾਂ ਇਸ ਬਿਮਾਰੀ ਤੋਂ ਬਾਹਰ ਨਹੀਂ ਨਿਕਲ ਸਕੇ ।  ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਕਈ ਉਪਰਾਲੇ ਕੀਤੇ ਗਏ , ਜਿਸ ਸਦਕਾ ਅਸੀਂ ਇਸ ਬਿਮਾਰੀ ਤੇ ਕਾਬੂ ਪਾਉਣ ਵਿਚ ਕਾਫੀ ਹਦ ਤੱਕ ਕਾਮਯਾਬ ਹੋਏ ਹਾਂ।ਸ੍ਰੀ ਸੋਨੀ ਨੇ ਕਿਹਾ ਕਿ  ਕਰੋਨਾ ਦੇ ਦੌਰ ਵਿਚ ਵੀ ਪੰਜਾਬ ਸਰਕਾਰ ਵਲੋਂ  ਸਮਾਰਟ ਵਿਲੈਜ ਯੋਜਨਾ ਦੇ ਪਹਿਲੇ ਪੜਾਅ ਤਹਿਤ 38.6 ਕਰੋੜ ਰੁਪਏ ਦੀ ਲਾਗਤ ਨਾਲ 1018 ਪ੍ਰਾਜੈਕਟ ਮੁਕੰਮਲ ਕੀਤੇ ਗਏ ਹਨ। ਇਸੇ ਯੋਜਨਾ ਦੇ ਦੂਜੇ ਪੜਾਅ ਤਹਿਤ 93.50 ਕਰੋੜ ਦੀ ਲਾਗਤ ਨਾਲ 2297 ਪ੍ਰਾਜੈਕਟਾਂ ਤੇ ਕੰਮ ਚਲ ਰਿਹਾ ਹੈ।ਸਿੱਖਿਆ ਦੇ ਖੇਤਰ ਵਿਚ ਜਿਲ੍ਹੇ ਦੇ ਕੁੱਲ 782 ਸਰਕਾਰੀ ਸਕੂਲਾਂ ਵਿੱਚੋਂ 727 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾ ਦਿੱਤਾ ਗਿਆ ਹੈ।ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਲਜ਼ ਘੰਟਾ ਘਰ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਤੇ ਰਾਸ਼ਟਰੀ ਗਾਨ ਵੀ ਪੇਸ਼ ਕੀਤਾ ਗਿਆ।ਇਸ ਤੋਂ ਇਲਾਵਾ ਜਿਲ੍ਹਾ ਪ੍ਰਸ਼ਾਸ਼ਨ ਵਲੋਂ  ਸ੍ਰੀ ਸੋਨੀ ਤੇ ਵਿਧਾਇਕ ਸ. ਨਵਤੇਜ ਸਿੰਘ ਚੀਮਾ ਦਾ ਸਨਮਾਨ ਵੀ ਕੀਤਾ ਗਿਆ।ਸਮਾਗਮ ਦੌਰਾਨ ਜਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਕਿਸ਼ੋਰ ਕੁਮਾਰ, ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ, ਡੀ ਆਈ ਜੀ ਜਲੰਧਰ ਰੇਂਜ਼ ਰਣਬੀਰ ਸਿੰਘ ਖੱਟੜਾ, ਐਸ ਐਸ ਪੀ ਕੰਵਰਦੀਪ ਕੌਰ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਅਜੀਤਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ ਪੀ ਆਂਗਰਾ, ਐਸ ਡੀ ਐਮ ਵਰਿੰਦਰਪਾਲ ਸਿੰਘ ਬਾਜਵਾ, ਐਸ ਪੀ ਜਸਬੀਰ ਸਿੰਘ, ਐਸ ਪੀ ਵਿਸ਼ਾਲਜੀਤ ਸਿੰਘ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। 

 

Tags: O P Soni , Republic Day , Republic Day 2021 , Republic Day India , 72nd Republic Day , 26th January , Bharat Mata Ki Jai , Vande Matram , #RepublicDay , RepublicDay2021 , #RepublicDayIndia , #72ndRepublicDay , #26thJanuary , #BharatMataKiJai , #Vande Matram

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD