Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਮੂਹਰਲੀ ਕਤਾਰ ਦੇ ਕੋਵਿਡ ਯੋਧਿਆਂ ਅਤੇ ਪੁਲੀਸ ਜਵਾਨਾਂ ਦਾ ਸਨਮਾਨ

‘ਬਸੇਰਾ’ ਸਕੀਮ ਤਹਿਤ ਸੰਕੇਤਕ ਰੂਪ ’ਚ 6 ਝੁੱਗੀ-ਝੌਂਪੜੀ ਵਾਲਿਆਂ ਨੂੰ ਵੀ ਸੌਂਪੇ ਦਸਤਾਵੇਜ਼

Web Admin

Web Admin

5 Dariya News

ਪਟਿਆਲਾ , 26 Jan 2021

Last updated on: Jan 26, 2021, 00:00 IST

72ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਦੇ ਔਖੇ ਸਮੇਂ ਦੌਰਾਨ ਬਿਹਤਰੀਨ ਸੇਵਾਵਾਂ ਮੁਹੱਈਆ ਕਰਵਾਉਣ ਲਈ 24 ਡਾਕਟਰਾਂ/ਸਿਹਤ ਕਾਮਿਆਂ  ਨੂੰ ਸਨਮਾਨਿਤ ਕੀਤਾ। ਇਸੇ ਦੌਰਾਨ ਮੁੱਖ ਮੰਤਰੀ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਛੇ ਪੁਲੀਸ ਜਵਾਨਾਂ ਦਾ ਸਨਮਾਨ ਕਰਨ ਤੋਂ ਇਲਾਵਾ ਝੁੱਗੀ-ਝੌਂਪੜੀ ਵਾਲਿਆਂ ਲਈ ਸ਼ੁਰੂ ਕੀਤੀ ‘ਬਸੇਰਾ’ ਸਕੀਮ ਦੇ ਛੇ ਲਾਭਪਾਤਰੀਆਂ ਨੂੰ ਸੰਕੇਤਕ ਰੂਪ ਵਿੱਚ ਦਸਤਾਵੇਜ਼ ਸੌਂਪੇ।ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੇ ਚੁਣੌਤੀਪੂਰਨ ਸਮੇਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ 24 ਡਾਕਟਰਾਂ/ਸਿਹਤ ਕਾਮਿਆਂ ਨੂੰ ਕਰੋਨਾ ਯੋਧਿਆਂ ਵਜੋਂ ਸਨਮਾਨਿਤ ਕੀਤਾ। ਇਨਾਂ ਵਿੱਚ ਸਾਬਕਾ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਡਾ. ਆਰ.ਪੀ.ਐਸ. ਸਿਬੀਆ, ਡਾ. ਵਿਸ਼ਾਲ ਚੋਪੜਾ, ਡਾ. ਰੁਪਿੰਦਰ ਬਖਸ਼ੀ, ਡਾ. ਜਤਿੰਦਰ ਕਾਂਸਲ, ਡਾ. ਨਿਧੀ ਸ਼ਰਮਾ, ਡਾ. ਸੁਮਿਤ ਸਿੰਘ, ਡਾ. ਲਵਲੀਨ ਭਾਟੀਆ, ਡਾ. ਤਿ੍ਰਪਤ ਕੌਰ ਬਿੰਦਰਾ, ਡਾ. ਬਲਵਿੰਦਰ ਕੌਰ ਰੇਖੀ, ਡਾ. ਹਰਜੀਤ ਕੇ. ਸਿੰਘ ਚਾਵਲਾ, ਡਾ. ਅਮਨਦੀਪ ਸਿੰਘ ਬਖਸ਼ੀ, ਡਾ. ਸਚਿਨ ਕੌਸ਼ਲ, ਡਾ. ਸਵਾਤੀ ਕਪੂਰ, ਡਾ. ਸਿਮਰਜੀਤ ਸਿੰਘ, ਡਾ. ਰਾਜਵਿੰਦਰ ਸਿੰਘ, ਡਾ. ਕੋਮਲ ਪਰਮਾਰ, ਮੇਲ ਸਟਾਫ ਨਰਸ ਸਪਿੰਦਰ ਪਾਲ ਸਿੰਘ, ਆਈਸੋਲੇਸ਼ਨ ਵਾਰਡ ਦੇ ਇੰਚਾਰਜ ਗੁਰਕਿਰਨ, ਵਾਰਡ ਅਟੈਂਡੈਂਟ ਜੋਗੇਸ਼ਵਰ ਰਾਏ, ਸਟਾਫ ਨਰਸ ਸਰਬਜੀਤ ਕੌਰ, ਏ.ਐਨ.ਐਮ. ਅਨੀਤਾ, ਵਾਰਡ ਅਟੈਂਡੈਂਟ ਰਾਜਕੁਮਾਰ ਅਤੇ ਫਿਜ਼ੀਓਥਰੈਪਿਸਟ ਦੀਵਾਨ ਨਸਰੂਦੀਨ ਸ਼ਾਮਲ ਹਨ।ਇਸੇ ਤਰਾਂ ਕੈਪਟਨ ਅਮਰਿੰਦਰ ਸਿੰਘ ਨੇ ਏ.ਆਈ.ਜੀ. ਹਰਕਮਲਪ੍ਰੀਤ ਸਿੰਘ ਖੱਖ, ਡੀ.ਐਸ.ਪੀਜ਼ ਗੁਰਜੀਤ ਸਿੰਘ, ਗੁਰਚਰਨ ਸਿੰਘ ਅਤੇ ਅਰੁਣ ਸ਼ਰਮਾ, ਇੰਸਪੈਕਟਰ ਇੰਦਰਜੀਤ ਸਿੰਘ, ਏ.ਐਸ.ਆਈਜ਼ ਪਵਨ ਕੁਮਾਰ ਅਤੇ ਕਸ਼ਮੀਰ ਸਿੰਘ ਨੂੰ ਚੀਫ ਮਨਿਸਟਰ ਮੈਡਲ ਫਾਰ ਆਊਟਸਟੈਂਡਿੰਗ ਡਿਵੋਸ਼ਨ-ਟੂ-ਡਿਊਟੀ (ਸਮਰਪਣ ਭਾਵਨਾ ਨਾਲ ਬਿਹਤਰੀਨ ਡਿਊਟੀ ਨਿਭਾਉਣ ਲਈ ਮੁੱਖ ਮੰਤਰੀ ਮੈਡਲ) ਨਾਲ ਸਨਮਾਨਿਤ ਕੀਤਾ।ਇਸੇ ਦੌਰਾਨ ਮੁੱਖ ਮੰਤਰੀ ਨੇ ‘ਬਸੇਰਾ’ ਸਕੀਮ ਦੇ ਪਹਿਲੇ ਪੜਾਅ ਵਿੱਚ ਪਟਿਆਲਾ ਤੋਂ ਝੁੱਗੀ-ਝੌਪੜੀ ਵਾਲੇ 335 ਵਿਅਕਤੀਆਂ ਨੂੰ ਮਾਲਕੀ ਹੱਕ ਦੇਣ ਲਈ ਸੰਕੇਤਕ ਰੂਪ ਵਿੱਚ ਛੇ ਲਾਭਪਾਤਰੀਆਂ ਨੂੰ ‘ਸੰਨਦ’ ਸੌਂਪੀ ਜਿਨਾਂ ਵਿੱਚ ਸੋਹਨ ਲਾਲ, ਜਹਾਨ ਸਿੰਘ, ਖਲੀਲ ਅਹਿਮਦ, ਰਾਮ ਲਾਲ, ਨਿਤੇਸ਼ ਕੁਮਾਰ ਅਤੇ ਨਰਿੰਦਰ ਸ਼ਾਮਲ ਹਨ।

 

Tags: Captain Amarinder Singh , Amarinder Singh , Punjab Congress , Republic Day , Republic Day 2021 , Republic Day India , 72nd Republic Day , 26th January , Bharat Mata Ki Jai , Vande Matram , #RepublicDay , #RepublicDay2021 , #RepublicDayIndia , #72ndRepublicDay , #26thJanuary , #BharatMataKiJai , #Vande Matram

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD