Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਰਾੜ ਪਰਿਵਾਰ ਨੇ ਦਿੱਤੀ ਹਮੇਸ਼ਾਂ ਲੋਕ ਮਸਲਿਆਂ ਨੂੰ ਹੱਲ ਕਰਨ ਦੇ ਲਈ ਪ੍ਰਾਥਮਿਕਤਾ: ਪ੍ਰੋ ਚੰਦੂਮਾਜਰਾ, ਬਰਾਡ਼

ਪ੍ਰੋਫੈਸਰ ਚੰਦੂਮਾਜਰਾ ਅਤੇ ਬਰਾੜ ਨੇ ਕੀਤਾ ਵਾਰਡ ਨੰਬਰ 41-ਬੀਬੀ ਬਰਾਡ਼ ਅਤੇ ਵਾਰਡ ਨੰਬਰ 49 ਵਿਚ ਬੀਬੀ ਜੈਸਮੀਨ ਕੌਰ ਦੇ ਚੋਣ ਦਫਤਰਾਂ ਦਾ ਉਦਘਾਟਨ

Prem Singh Chandumajra, Shiromani Akali Dal, SAD, Akali Dal, Jasmine Kaur & Ranjit Kaur Brar,Charanjit Singh Brar

Web Admin

Web Admin

5 Dariya News

ਮੋਹਾਲੀ , 27 Jan 2021

Last updated on: Jan 27, 2021, 00:00 IST

ਮੋਹਾਲੀ ਕਾਰਪੋਰੇਸ਼ਨ ਚੋਣਾਂ ਵਿੱਚ ਲੋਕੀਂ ਕਾਰਪੋਰੇਟ ਘਰਾਣਿਆਂ ਨੂੰ ਮੋਹਾਲੀ  ਵਿੱਚੋਂ ਚੱਲਦਾ ਕਰਨ  ਦਾ  ਮਨ ਬਣਾਈ ਬੈਠੇ ਹਨ ਅਤੇ ਵਾਰਡ ਨੰਬਰ 41 ਤੋਂ ਅੱਜ  ਬੀਬੀ ਰਣਜੀਤ ਕੌਰ ਬਰਾੜ ਦੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਜਿਸ ਮਿਲਵਰਤਣ ਨਾਲ ਅਤੇ ਲੋਕਾਂ ਦੇ ਸਹਿਯੋਗ ਨਾਲ ਅੱਜ ਇਸ ਉਦਘਾਟਨੀ ਸਮਾਰੋਹ ਤੇ ਵੱਡੀ ਇਕੱਤਰਤਾ ਹੋਈ ਹੈ ਤੇ ਲੋਕਾਂ ਨੇ ਬੀਬੀ ਰਣਜੀਤ ਕੌਰ ਬਰਾੜ ਦਾ ਸਾਥ ਦੇਣ ਦਾ ਭਰੋਸਾ ਦਿੱਤਾ ਗਿਆ ਹੈ ਇਸਦੇ ਲਈ ਬਰਾੜ ਪਰਿਵਾਰ ਵਧਾਈ ਦਾ ਪਾਤਰ ਹੈ  ਇਹ ਗੱਲ  ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ-  ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ,ਜ਼ਿਲ੍ਹਾ ਅਬਜ਼ਰਬਰ ਅਤੇ  ਜ਼ਿਲ੍ਹਾ ਸਹਾਇਕ ਅਬਜ਼ਰਵਰ ਚਰਨਜੀਤ ਸਿੰਘ ਬਰਾੜ ਨੇ ਸਾਂਝੇ ਤੌਰ ਤੇ ਕਹੀ। ਪ੍ਰੋ ਚੰਦੂਮਾਜਰਾ ਅਤੇ ਚਰਨਜੀਤ ਸਿੰਘ ਬਰਾੜ ਨੇ  ਕਿਹਾ ਕਿ  ਬਰਾੜ ਪਰਿਵਾਰ ਦੀ ਰਾਜਨੀਤੀ  ਦੇ ਨਾਲ ਨਾਲ  ਲੋਕਾਂ ਦੀਆਂ ਰੋਜ਼ਮੱਰਾ ਦੀਆਂ ਸਮੱਸਿਆਵਾਂ ਚਾਰਦਿਵਾਰੀ, ਬਿਜਲੀ ਦੇ ਕੰਮ, ਮੰਦਰ ਨਾਲ ਸਬੰਧਤ ਤੇ ਪਾਰਕ ਗਲ਼ੀਆਂ ਆਦਿ ਕੰਮਾਂ ਨੂੰ ਸਮਾਂ ਰਹਿੰਦਿਆਂ ਹੱਲ ਕਰਵਾਉਣ ਦੀ ਪ੍ਰਾਥਮਿਕਤਾ ਦੇ ਚਲਦਿਆਂ ਹੀ  ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਵਾਰਡ ਦਾ ਸਰਵਪੱਖੀ ਵਿਕਾਸ ਹੋਇਆ । ਇਸ ਦੌਰਾਨ ਚਰਨਜੀਤ ਸਿੰਘ ਬਰਾੜ ਤੇ ਸਿਮਰਨਜੀਤ ਸਿੰਘ ਚੰਦੂਮਾਜਰਾ ਨੇ ਵਾਰਡ ਨੰਬਰ 49  ਵਿਖੇ ਜੈਸਮੀਨ ਕੌਰ ਐਮਏ ਬੀ.ਐੱਡ. ਬਹੁਤ ਹੀ ਪੜੇ ਸਿੱਖੇ ਉਮੀਦਵਾਰ ਦੇ ਖੋਲ੍ਹੇ ਗਏ ਚੋਣ ਦਫ਼ਤਰ ਦਾ ਵੀ ਉਦਘਾਟਨ ਕੀਤਾ। ਇਕੱਠੇ ਹੋਏ ਲੋਕਾਂ ਵੇਲੇ ਪੜੇ ਲਿੱਖੇ ਉਮੀਦਵਾਰ ਦੇਣ ਤੇ ਧੰਨਵਾਦ ਕੀਤਾ।ਪ੍ਰੋ: ਚੰਦੂਮਾਜਰਾ ਤੇ ਚਰਨਜੀਤ ਸਿੰਘ ਬਰਾੜ ਨੇ ਸਪੱਸ਼ਟ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਸੱਤਾ ਵਿਚ ਰਹਿੰਦਿਆਂ ਆਨੰਦ ਮਾਣਿਆ ਅਤੇ ਅੱਜ ਪਾਰਟੀ ਨੂੰ ਅਲਵਿਦਾ ਆਖ ਕੇ ਹੋਰਨਾਂ ਕਾਰਪੋਰੇਟ ਘਰਾਣੇ ਨਾਲ ਹੱਥ ਮਿਲਾ ਲਿਆ ਹੈ  ਉਨ੍ਹਾਂ ਨੂੰ ਸਬਕ ਸਿਖਾਉਣ ਦਾ ਮਨ ਬਣਾਈ ਬੈਠੇ ਹਨ ਅਤੇ ਲੋਕੀਂ 14  ਫਰਵਰੀ ਨੂੰ ਹੋਣ ਜਾ ਰਹੀਆਂ ਮੋਹਾਲੀ ਕਾਰਪੋਰੇਸ਼ਨ ਨੇ ਚੋਣਾਂ ਵਿਚ ਇਕ-ਇਕ ਵੋਟ ਤੱਕੜੀ ਚੋਣ ਨਿਸ਼ਾਨ ਉੱਤੇ ਪਾ ਕੇ ਮੁਹਾਲੀ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਮੇਅਰ  ਬਣਾਉਣ ਜਾ ਰਹੇ ਹਨ । ਪ੍ਰੋ ਬਰਾੜ ਨੇ ਸਪੱਸ਼ਟ ਕਿਹਾ ਕਿ ਬੀਬੀ ਜੈਸਮੀਨ ਕੌਰ ਇੱਕ ਪੜ੍ਹੇ ਲਿਖੇ ਅਤੇ ਅਗਾਂਹਵਧੂ ਸੋਚ ਦੇ ਧਾਰਨੀ ਨੇਤਾ ਹਨ ਅਤੇ ਇਸ ਨਾਲ ਨੌਜਵਾਨ ਪੀੜ੍ਹੀ ਨੂੰ ਸਿਆਸਤ ਦੇ ਖੇਤਰ ਵਿੱਚ ਆਉਣ ਲਈ ਪ੍ਰੇਰਣਾ ਵੀ ਮਿਲੇਗੀ ।ਇਸ ਮੌਕੇ ਤੇ ਪ੍ਰੋ ਚੰਦੂਮਾਜਰਾ ਸਿੰਘ ਚੰਦੂਮਾਜਰਾ ਅਤੇ ਚਰਨਜੀਤ ਸਿੰਘ ਬਰਾੜ ਤੋਂ ਇਲਾਵਾ ਹਰਪਾਲ ਸਿੰਘ ਬਰਾਡ਼, ਨਰਿੰਦਰ ਸਿੰਘ ਧਾਲੀਵਾਲ, ਹਰਪ੍ਰੀਤ ਸਿੰਘ ,ਨਰਿੰਦਰ ਕੌਰ ਔਜਲਾ ਅਤੇ ਵੱਡੀ ਗਿਣਤੀ ਵਿੱਚ ਵਾਰਡ ਨੰਬਰ 41 ਦੇ ਬਸ਼ਿੰਦੇ ਹਾਜ਼ਰ ਸਨ ।

 

Tags: Prem Singh Chandumajra , Shiromani Akali Dal , SAD , Akali Dal , Jasmine Kaur & Ranjit Kaur Brar , Charanjit Singh Brar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD