Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਗਣਤੰਤਰ ਦਿਵਸ ਦੇ ਮੌਕੇ ਤੇ ਤਰਨ ਤਾਰਨ ਜਿਲੇ ਦੇ ਦੋ ਸਰਕਾਰੀ ਸਕੂਲਾਂ ਦਾ ਸਮਾਰਟ ਸਕੂਲਾਂ ਵਜੋਂ ਉਦਘਾਟਨ

Web Admin

Web Admin

5 Dariya News

ਤਰਨ ਤਾਰਨ , 26 Jan 2021

Last updated on: Jan 26, 2021, 00:00 IST

ਪੰਜਾਬ ਸਰਕਾਰ ਵੱਲੋ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ।ਜਿਸ ਤਹਿਤ ਗਣਤੰਤਰ ਦਿਵਸ ਦੇ ਮੌਕੇ ਤੇ ਤਰਨ ਤਾਰਨ ਜਿਲੇ ਦੇ ਦੋ ਸਰਕਾਰੀ ਸਕੂਲਾਂ ਦਾ ਸਮਾਰਟ ਸਕੂਲਾਂ ਵਜੋਂ ਉਦਘਾਟਨ ਕੀਤਾ ਗਿਆ। ਇਹਨ੍ਹਾਂ ਸਕੂਲਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਗੋਬੂਆ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਹਮਣੀਵਾਲਾ ਸ਼ਾਮਿਲ ਹਨ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਗੋਬੂਆ ਦਾ ਉਦਘਾਟਨ ਡਾ. ਧਰਮਵੀਰ ਅਗਨੀਹੋਤਰੀ ਐਮ.ਐਲ.ਏ. ਹਲਕਾ ਤਰਨ ਤਾਰਨ ਅਤੇ ਡਿਪਟੀ ਕਮਿਸ਼ਨਰ ਸ਼੍ਰ. ਕੁਲਵੰਤ ਸਿੰਘ ਦੁਆਰਾ ਕੀਤਾ ਗਿਆ। ਸਰਕਾਰੀ ਸੀਨੀਅਰ ਸਕੈੰਡਰੀ ਸਕੂਲ ਬਾਹਮਣੀਵਾਲਾ  ਦਾ ਉਦਘਾਟਨ ਸ੍ਰ. ਹਰਮਿੰਦਰ ਸਿੰਘ ਗਿੱਲ ਐਮ.ਐਲ.ਏ. ਹਲਕਾ ਪੱਟੀ ਵੱਲੋਂ ਕੀਤਾ ਗਿਆ। ਇਹਨ੍ਹਾਂ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਲਗਭੱਗ 16 ਲੱਖ ਰੁਪਏ ਖਰਚ ਹੋਏ ਹਨ।ਸਮਾਰਟ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪ੍ਰੋਜੈਕਟਰ ਰਾਹੀ ਪੜ੍ਹਾਈ ਕਰਵਾਈ ਜਾ ਰਹੀ ਹੈ।ਇੰਗਲਿਸ ਬੂਸਟਰ ਕੱਲਬ ਬਣਾਏ ਗਏ ਹਨ।ਚਾਹਵਾਨ ਵਿਦਿਆਰਥੀਆਂ ਨੂੰ ਅੰਗਰੇਜ਼ੀ ਮਾਧਿਅਮ ਰਾਹੀ ਸਿੱਖਿਆ ਦਿੱਤੀ ਜਾ ਰਹੀ ਹੈ।ਸਮਾਰਟ ਸਕੂਲ ਵਿੱਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਵਿੱਚ ਮਹੱਤਵਪੂਰਣ ਭੂਮਿਕਾ ਨਿਭਾ ਰਹੇ ਹਨ।।ਇਹ ਵੀ ਦੱਸਣ ਯੋਗ ਹੈ ਕਿ ਜ਼ਿਲੇ ਵਿੱਚ ਸਮਾਰਟ ਸਕੂਲਾਂ ਲਈ ਸੋਧੁ ਗਏ ਮਾਪਦੰਡਾਂ  ਅਨੁਸਾਰ 80 ਸਕੂਲ ਸਮਾਰਟ ਸਕੂਲ ਬਣ ਚੁੱਕੇ ਹਨ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ.) ਤਰਨ ਤਾਰਨ ਸ਼੍ਰੀ ਸਤਿਨਾਮ ਸਿੰਘ ਬਾਠ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ. ਸਿੱ) ਸ਼੍ਰੀ ਹਰਪਾਲ ਸਿੰਘ ਹਾਜਰ ਸਨ।

 

Tags: DC Tarntaran , Kulwant Singh , Tarntaran , Deputy Commissioner Tarntaran , Republic Day , Republic Day 2021 , Republic Day India , 72nd Republic Day , 26th January , Bharat Mata Ki Jai , Vande Matram

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD