Friday, 03 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ

 

ਸੂਬਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੁਹਾਲੀ ਵਿਖੇ ਕੀਤਾ ਗਿਆ ਆਯੋਜਿਤ

ਰਾਜਪਾਲ ਪੰਜਾਬ ਨੇ ਰਾਸ਼ਟਰੀ ਝੰਡਾ ਲਹਿਰਾਇਆ, ਆਜ਼ਾਦੀ ਘੁਲਾਟੀਆਂ ਅਤੇ ਫੌਜੀਆਂ ਦੀਆਂ ਕੁਰਬਾਨੀਆਂ ਨੂੰ ਕੀਤਾ ਯਾਦ

Web Admin

Web Admin

5 Dariya News

ਐਸ.ਏ.ਐਸ.ਨਗਰ , 26 Jan 2021

72 ਵੇਂ ਗਣਤੰਤਰ ਦਿਵਸ ਮੌਕੇ ਮੁਹਾਲੀ ਵਿਖੇ ਰਾਜ ਪੱਧਰੀ ਸਮਾਰੋਹ ਕਰਵਾਇਆ ਗਿਆ। ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਡੀਜੀਪੀ ਪੰਜਾਬ ਸ੍ਰੀ ਦਿਨਕਰ ਗੁਪਤਾ, ਮੁੱਖ ਸਕੱਤਰ ਵਿਨੀ ਮਹਾਜਨ, ਜ਼ਿਲ੍ਹਾ ਅਤੇ ਸੈਸ਼ਨ ਜੱਜ ਆਰ.ਐੱਸ. ਰਾਏ, ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਹੋਰ ਪਤਵੰਤਿਆਂ ਦੀ ਹਾਜ਼ਰੀ ਵਿੱਚ ਸਰਕਾਰੀ ਕਾਲਜ ਫੇਜ਼ -6 ਵਿੱਚ ਸਟੇਡੀਅਮ ਵਿਖੇ ਤਿਰੰਗਾ ਲਹਿਰਾਇਆ।ਸਾਰਿਆਂ ਨੂੰ ਵਧਾਈ ਦਿੰਦਿਆਂ ਉਹਨਾਂ ਨੇ ਆਜ਼ਾਦੀ ਘੁਲਾਟੀਆਂ ਅਤੇ ਫੌਜੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਿਨ੍ਹਾਂ ਨੇ ਰਾਸ਼ਟਰ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾਵਾਂ ਦਾ ਧੰਨਵਾਦ ਵੀ ਕੀਤਾ ਜਿਹਨਾਂ ਦੀ ਦੂਰ-ਅੰਦੇਸ਼ੀ ਸਦਕਾ ਹੀ ਅਸੀਂ ਅੱਜ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਅਤੇ ਗਣਤੰਤਰ ਵਜੋਂ ਉੱਭਰੇ ਹਾਂ।‘ਖੁਸ਼ਹਾਲੀ ਅਤੇ ਹਰਿਆਲੀ’ ਪ੍ਰਤੀ ਪੰਜਾਬੀਆਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਰਾਜਪਾਲ ਨੇ ਕਿਹਾ ਕਿ ਪੰਜਾਬ ਖੁਸ਼ਹਾਲੀ ਅਤੇ ਹਰਿਆਲੀ ਲਈ ਪੂਰੀ ਦੁਨੀਆ ਵਿੱਚ ਜਾਣਿਆ ਜਾਂਦਾ ਹੈ ਅਤੇ ਉਨ੍ਹਾਂ ਉਮੀਦ ਕੀਤੀ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕ ਸ਼ਾਂਤੀਪੂਰਣ ਢੰਗ ਨਾਲ ਇਸ ਨੂੰ ਬਣਾਈ ਰੱਖਣਗੇ।ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਖੇਤੀਬਾੜੀ ਉਤਪਾਦਨ ਅਤੇ ਰਾਜ ਦੇ ਵਿਕਾਸ ਵਿਚ ਬਹੁਤ ਵੱਡਾ ਯੋਗਦਾਨ ਪਾਇਆ ਹੈ। ਉਹਨਾਂ ਅੱਗੇ ਕਿਹਾ ਕਿ “ਮੈਨੂੰ ਉਮੀਦ ਹੈ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਜਲਦ ਹੀ ਗੱਲਬਾਤ ਰਾਹੀਂ ਹੱਲ ਕੀਤਾ ਜਾਵੇਗਾ। ਮੈਂ ਉਨ੍ਹਾਂ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ ਜਿਨ੍ਹਾਂ ਨੇ ਆਪਣੀ ਜਾਨ ਗੁਆਈ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ। ”ਸਾਨੂੰ ਮਾਣ ਹੈ ਕਿ ਪੰਜਾਬ ਰਾਜ ਨੂੰ ਜੈ ਜਵਾਨ, ਜੈ ਕਿਸਾਨ ਦਾ ਇਕ ਪ੍ਰਤੀਕ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹਮੇਸ਼ਾਂ ਭਾਰਤ ਦੀ ਤਰੱਕੀ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਪਾਇਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ, ਸੰਤਾਂ ਅਤੇ ਪੀਰਾਂ ਦੀ ਧਰਤੀ ਹੈ ਜਿਹਨਾਂ ਨੇ ਹਮੇਸ਼ਾਂ ਸਾਨੂੰ ਪ੍ਰੇਰਿਤ ਕੀਤਾ ਅਤੇ ਮਾਰਗ ਦਰਸ਼ਨ ਕੀਤਾ ਹੈ। 

ਅਸੀਂ ਸਾਰੇ ਮਾਣ ਮਹਿਸੂਸ ਕਰਦੇ ਹਾਂ ਕਿ ਇਸ ਸਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਵੀ ਉਸੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਜਿਵੇਂ ਕਿ ਅਸੀਂ ਪਿਛਲੇ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ਼ ਪੁਰਬ ਮਨਾਇਆ ਸੀ।ਕੋਵਿਡ 19 ਬਾਰੇ ਬੋਲਦਿਆਂ ਰਾਜਪਾਲ ਨੇ ਕਿਹਾ, “ਵਿਸ਼ਵਵਿਆਪੀ ਮਹਾਂਮਾਰੀ ਵਿਰੁੱਧ ਭਾਰਤ ਦੀ ਲੜਾਈ ਇਕ ਨਾਜ਼ੁਕ ਮੋੜ 'ਤੇ ਪਹੁੰਚ ਗਈ ਹੈ। ਸਿਹਤਮੰਦ, ਕੋਵਿਡ ਮੁਕਤ ਭਾਰਤ ਦੀ ਮੁਹਿੰਮ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਯਤਨਾਂ ਸਦਕਾ ਦੇਸ਼ ਵਿੱਚ ਬਣਾਏ ਗਏ ਟੀਕੇ ਨੂੰ ਪ੍ਰਵਾਨਗੀ ਮਿਲਣ ਨਾਲ ਹੋਰ ਮਜ਼ਬੂਤੀ ਮਿਲੀ ਹੈ। ਮੈਂ ਇਸ ਮੁਹਿੰਮ ਵਿਚ ਸ਼ਾਮਲ ਸਾਰੇ ਵਿਗਿਆਨੀਆਂ ਅਤੇ ਖੋਜਕਰਤਾਵਾਂ ਨੂੰ ਵਧਾਈ ਦਿੰਦਾ ਹਾਂ। ”ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ  ਅਸੀਂ ਗਲੋਬਲ ਆਰਥਿਕਤਾ ਵਿੱਚ ਮਹੱਤਵਪੂਰਣ ਯੋਗਦਾਨ ਪਾਉਣ ਵਿੱਚ ਸਫ਼ਲ ਰਹੇ ਹਾਂ। ਆਤਮ ਨਿਰਭਰ ਭਾਰਤ ਨੂੰ ਵੀ ਭਰਵਾਂ ਹੁੰਗਾਰਾ ਮਿਲਿਆ ਹੈ। ਦੇਸ਼ ਵਾਸੀਆਂ ਦਾ ਮਨ ਅਤੇ ਧਾਰਨਾ ਸਵਦੇਸ਼ੀ ਸਾਮਾਨ ਵੱਲ ਵੱਧ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਭਾਰਤ ਨੇ ਵਿਸ਼ਵ ਭਰ ਵਿੱਚ ਆਪਣੀ ਵੱਖਰੀ ਪਛਾਣ ਬਣਾ ਲਈ ਹੈ।"ਨਾਨਕ ਨਾਮ ਚੜ੍ਹਦੀ ਕਲਾ, ਤੇਰਾ ਭਾਣੇ ਸਰਬੱਤ ਦਾ ਭਲਾ" ਨਾਲ ਸਮਾਪਤੀ ਕਰਦਿਆਂ ਰਾਜਪਾਲ ਨੇ ਉਮੀਦ ਜਤਾਈ ਕਿ ਅਸੀਂ ਇੱਕ ਨਵੀਂ ਸੋਚ, ਨਵੇਂ ਵਿਚਾਰ, ਦੇਸ਼ ਭਗਤੀ ਅਤੇ ਸਮਰਪਣ ਨਾਲ ਪੰਜਾਬ ਅਤੇ ਦੇਸ਼ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਾਂਗੇ।ਇਸ ਤੋਂ ਪਹਿਲਾਂ ਰਾਜਪਾਲ ਨੇ ਡੀਐਸਪੀ ਰੁਪਿੰਦਰਦੀਪ ਕੌਰ ਸੋਹੀ ਦੀ ਅਗਵਾਈ ਹੇਠ ਪੰਜਾਬ ਪੁਲਿਸ (ਪੀਆਰਟੀਸੀ ਜਹਾਨਖੇਲਾਂ), ਯੂਟੀ (ਚੰਡੀਗੜ੍ਹ) ਪੁਲਿਸ, ਪੰਜਾਬ ਪੁਲਿਸ ਦੇ ਬ੍ਰਾਸ ਐਂਡ ਪਾਈਪ ਬੈਂਡ ਅਤੇ ਐਨਸੀਸੀ ਕੈਡੇਟਾਂ ਦੀ ਇਕ ਪ੍ਰਭਾਵਸ਼ਾਲੀ ਪਰੇਡ ਤੋਂ ਸਲਾਮੀ ਲਈ। ਇਸ ਮੌਕੇ  ਸਮਾਜਿਕ ਮੁੱਦਿਆਂ ਨੂੰ ਦਰਸਾਉਂਦੀਆਂ ਝਾਂਕੀਆਂ ਵੀ ਕੱਢੀਆਂ ਗਈਆਂ। ਮਹੱਤਵਪੂਰਨ ਗੱਲ ਇਹ ਰਹੀ  ਕਿ ਪੂਰੇ ਗਣਤੰਤਰ ਦਿਵਸ ਪਰੇਡ ਵਿਚ ਸਿਰਫ ਇਕੋ ਮਹਿਲਾ ਭਾਗੀਦਾਰ ਸੀ ਜਿਸ ਨੇ ਪਰੇਡ ਕਮਾਂਡਰ ਦੀ ਸਭ ਤੋਂ ਅਹਿਮ ਭੂਮਿਕਾ ਨਿਭਾਈ।

 

Tags: VP Singh Badnore , Republic Day , Republic Day 2021 , Republic Day India , 72nd Republic Day , 26th January , Bharat Mata Ki Jai , Vande Matram , S.A.S. Nagar , Dinkar Gupta , Vini Mahajan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD