Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗਣਤੰਤਰ ਦਿਵਸ ਸਮਾਰੋਹ ਦੌਰਾਨ ਏਆਈਜੀ ਖੱਖ ਦਾ ਮੈਡਲ ਨਾਲ ਸਨਮਾਨ

ਖੱਖ ਵੱਲੋਂ ਆਪਣੀ ਡਿਊਟੀ ਦੌਰਾਨ ਲਗਾਤਾਰ ਸ਼ਾਨਦਾਰ ਸੇਵਾਵਾਂ ਨਿਭਾਉਣ ਦੀ ਕੀਤੀ ਸ਼ਲਾਘਾ

Web Admin

Web Admin

5 Dariya News

ਜਲੰਧਰ , 27 Jan 2021

Last updated on: Jan 27, 2021, 00:00 IST

72ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਆਯੋਜਿਤ ਸੂਬਾ ਪੱਧਰੀ ਸਮਾਰੋਹ ਵਿੱਚ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਹਰਕਮਲ ਪ੍ਰੀਤ ਸਿੰਘ ਖੱਖ ਕਮਾਂਡੈਂਟ 7ਵੀਂ ਬਟਾਲੀਅਨ ਪੀ.ਏ.ਪੀ., ਜਿਨ੍ਹਾਂ ਕੋਲ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਜਲੰਧਰ ਜ਼ੋਨ ਦਾ ਵਾਧੂ ਚਾਰਜ ਵੀ ਹੈ, ਦਾ ਚੀਫ਼ ਮਨਿਸਟਰ ਮੈਡਲ ਫਾਰ ਆਊਟਸਟੈੰਡਿੰਗ ਡਿਵੋਸ਼ਨ ਟੂ ਡਿਊਟੀ ਨਾਲ ਸਨਮਾਨ ਕੀਤਾ ਗਿਆ।ਇਸ ਮੌਕੇ ਮੁੱਖ ਮੰਤਰੀ ਨੇ ਸ਼੍ਰੀ ਖੱਖ ਵੱਲੋਂ ਆਪਣੀ ਡਿਊਟੀ ਦੌਰਾਨ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਹਾਦਰੀ ਅਤੇ ਡਿਊਟੀ ਪ੍ਰਤੀ ਸਮਰਪਣ ਦੀ ਭਾਵਨਾ 'ਤੇ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਨੂੰ ਮਾਣ ਹੈ।ਜ਼ਿਕਰਯੋਗ ਹੈ ਕਿ ਸ਼੍ਰੀ ਖੱਖ ਦਾ ਬਤੌਰ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਨ ਸਦਕਾ ਮੈਡਲ ਨਾਲ ਸਨਮਾਨ ਕੀਤਾ ਗਿਆ ਹੈ । ਉਨ੍ਹਾਂ ਪਿਛਲੇ ਕੁਝ ਸਾਲਾਂ ਵਿੱਚ ਜਿਥੇ ਵੱਖ-ਵੱਖ ਅੱਤਵਾਦੀ ਗਰੁੱਪਾਂ ਨੂੰ ਬੇਨਕਾਬ ਕਰਨ ਅਤੇ ਸੂਬੇ ਵਿਚੋਂ ਗੈਂਗਸਟਰ ਕਲਚਰ ਖ਼ਤਮ ਕਰਨ ਵਿੱਚ ਅਹਿਮ ਭੁਮਿਕਾ ਨਿਭਾਈ ਉਥੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਵਿੱਚ ਵੀ ਮਹੱਤਵਪੂਰਨ ਭੂਮਿਕਾ ਅਦਾ ਕੀਤੀ। ਸਾਲ 2009 ਵਿੱਚ ਫਗਵਾੜਾ ਵਿਖੇ 50 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਨੂੰ ਪੁਲਿਸ ਟੀਮ, ਜਿਸ ਦੀ ਅਗਵਾਈ ਸ਼੍ਰੀ ਖੱਖ ਵੱਲੋਂ ਕੀਤੀ ਜਾ ਰਹੀ ਸੀ, ਵੱਲੋਂ ਦਬੋਚਿਆ ਗਿਆ ਸੀ, ਜੋ ਕਿ ਹੁਣ ਤੱਕ ਦੀ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਸਭ ਤੋਂ ਵੱਡੀ ਰਿਕਵਰੀ ਹੈ।ਸ਼੍ਰੀ ਖੱਖ ਨੇ ਸਾਲ 1994 ਵਿੱਚ ਪੰਜਾਬ ਪੁਲਿਸ ਵਿੱਚ ਬਤੌਰ ਇੰਸਪੈਕਟਰ ਜੁਆਇਨ ਕੀਤਾ ਸੀ ਅਤੇ ਸਾਲ 2016 ਵਿੱਚ ਬਤੌਰ ਐਸ.ਐਸ.ਪੀ. ਪਦਉਨਤ ਹੋਣ ਤੋਂ ਪਹਿਲਾਂ ਉਨ੍ਹਾਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇੰਸਪੈਕਟਰ, ਡੀ.ਐਸ.ਪੀ. ਅਤੇ ਐਸ.ਪੀ. ਵਜੋਂ ਸ਼ਾਨਦਾਰ ਸੇਵਾਵਾਂ ਨਿਭਾਈਆਂ।ਅੰਮ੍ਰਿਤਸਰ ਵਿਖੇ ਬਤੌਰ ਐਸ.ਐਸ.ਪੀ.ਦਿਹਾਤੀ ਸ਼ਾਨਦਾਰ ਕਾਰਗੁਜ਼ਾਰੀ ਬਦਲੇ ਉਨ੍ਹਾਂ ਨੂੰ ਡੀ.ਜੀ.ਪੀ. ਸ਼੍ਰੀ ਸੁਰੇਸ਼ ਅਰੋੜਾ ਵਲੋਂ ਡੀ.ਜੀ.ਪੀ. ਕੰਮੈਂਡੇਸ਼ਨ ਡਿਸਕ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਸ਼੍ਰੀ ਖੱਖ ਸਾਲ 2017 ਤੋਂ ਕਮਾਂਡੈਂਟ 7ਵੀਂ ਬਟਾਲੀਅਨ ਪੀ.ਏ.ਪੀ. ਅਤੇ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਜਲੰਧਰ ਜ਼ੋਨ ਦਾ ਚਾਰਜ ਸੰਭਾਲ ਰਹੇ ਹਨ।

 

Tags: Captain Amarinder Singh , Amarinder Singh , Punjab Congress , Republic Day , Republic Day 2021 , Republic Day India , 72nd Republic Day , 26th January , Bharat Mata Ki Jai , Vande Matram , #RepublicDay , #RepublicDay2021 , #RepublicDayIndia , #72ndRepublicDay , #26thJanuary , #BharatMataKiJai , #Vande Matram

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD