Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਦੀ ਝਾਕੀ ਨੂੰ ਮਿਲਿਆ ਭਰਵਾਂ ਹੁੰਗਾਰਾ

Web Admin

Web Admin

5 Dariya News

ਚੰਡੀਗੜ੍ਹ , 27 Jan 2021

Last updated on: Jan 27, 2021, 00:00 IST

ਨਵੀਂ ਦਿੱਲੀ ਵਿਖੇ 72ਵੇਂ ਕੌਮੀ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦਰਸਾਉਂਦੀ ਪੰਜਾਬ ਸਰਕਾਰ ਦੀ ਝਾਕੀ ਨੂੰ ਹਰ ਪਾਸਿਉਂ ਭਰਵਾਂ ਹੁੰਗਾਰਾ ਅਤੇ ਪਿਆਰ ਮਿਲਿਆ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਜਿਨ੍ਹਾਂ ਨੇ ਮਨੁੱਖਤਾ, ਧਾਰਮਿਕ ਸਹਿ-ਹੋਂਦ ਅਤੇ ਧਰਮ ਦੀ ਆਜ਼ਾਦੀ ਜਿਹੀਆਂ ਸਦੀਵੀ ਕਦਰਾਂ-ਕੀਮਤਾਂ ਲਈ ਆਪਾ ਵਾਰਿਆ, ਉਨ੍ਹਾਂ ਦੇ ਜੀਵਨ ਅਤੇ ਫ਼ਲਸਫ਼ੇ ਨੂੰ ਸੂਬੇ ਦੀ ਝਾਕੀ ਵਿੱਚ ਦਰਸਾਇਆ ਗਿਆ। ਪੰਜਾਬ ਸਰਕਾਰ ਦੇ ਇਸ ਉਪਰਾਲੇ ਨੂੰ ਦੇਸ਼ ਭਰ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਵੱਲੋਂ ਸਲਾਹਿਆ ਗਿਆ ਕਿਉਂ ਜੋ ਇਸ ਵਿੱਚ ਗੁਰੂ ਸਾਹਿਬ ਦੀ ਮਨੁੱਖਤਾ ਅਤੇ ਧਾਰਮਿਕ ਸਹਿਣਸ਼ੀਲਤਾ ਪ੍ਰਤੀ ਕੁਰਬਾਨੀ ਤੇ ਦਲੇਰੀ ਨੂੰ ਬਾਖ਼ੂਬੀ ਪੇਸ਼ ਕੀਤਾ ਗਿਆ ਸੀ ਅਤੇ ਇਸ ਗੱਲ ਦੀ ਗਵਾਹੀ ਵੱਖ-ਵੱਖ ਸੋਸ਼ਲ ਮੀਡੀਆ ਮੰਚਾਂ 'ਤੇ ਲੋਕਾਂ ਵੱਲੋਂ ਕੀਤੀਆਂ ਆਪਣੀਆਂ ਭਾਵਪੂਰਤ ਟਿੱਪਣੀਆਂ ਰਾਹੀਂ ਭਰੀ ਗਈ ਹੈ।ਨੌਵੇਂ ਪਾਤਿਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਝਾਕੀ ਨੇ ਰੂਹਾਨੀ ਮਾਹੌਲ ਸਿਰਜਦਿਆਂ ਵਿਸ਼ਵ-ਵਿਆਪੀ ਭਾਈਚਾਰੇ, ਆਪਸੀ ਪਿਆਰ ਅਤੇ ਕੌਮੀ ਏਕਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ ਹੈ।ਇੱਥੇ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੂੰ ਲਗਾਤਾਰ ਪੰਜਵੀਂ ਵਾਰ ਆਪਣੀ ਝਾਕੀ ਕੌਮੀ ਗਣਤੰਤਰ ਦਿਵਸ ਸਮਾਗਮ ਲਈ ਚੁਣੇ ਜਾਣ ਦਾ ਮਾਣ ਪ੍ਰਾਪਤ ਹੋਇਆ ਹੈ। ਸਾਲ 2019 ਵਿੱਚ ਪੰਜਾਬ ਸਰਕਾਰ ਦੀ ਜਲ੍ਹਿਆਂਵਾਲਾ ਬਾਗ਼ ਕਤਲੇਆਮ ਦੀ ਸ਼ਤਾਬਦੀ ਯਾਦ ਨੂੰ ਸਮਰਪਿਤ ਝਾਕੀ ਨੂੰ ਦੇਸ਼ ਭਰ ਵਿੱਚੋਂ ਤੀਸਰਾ ਸਥਾਨ ਮਿਲਿਆ ਸੀ। ਇਸ ਤੋਂ ਪਹਿਲਾਂ 1967 ਅਤੇ 1982 ਵਿੱਚ ਵੀ ਪੰਜਾਬ ਦੀਆਂ ਝਾਕੀਆਂ ਇਹ ਮਾਣ ਪ੍ਰਾਪਤ ਕਰਨ ਵਿੱਚ ਸਫ਼ਲ ਰਹੀਆਂ ਸਨ।

 

Tags: Punjab Tableau , Hind Di Chadar , Sri Guru Tegh Bahadur Ji , Republic Day , Republic Day 2021 , Republic Day India , 72nd Republic Day , 26th January

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD