Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ : ਕੁਲਜੀਤ ਸਿੰਘ ਨਾਗਰਾ

ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਬਲਾਕ ਸਰਹਿੰਦ ਦੇ ਪਿੰਡ ਸਿੱਧੂਵਾਲ ਵਿਖੇ 32.06 ਲੱਖ ਦੀ ਲਾਗਤ ਨਵੀਂ ਬਣੀ ਪਾਣੀ ਵਾਲੀ ਟੈਂਕੀ ਲੋਕ ਅਰਪਿਤ

Web Admin

Web Admin

5 Dariya News

ਸਿੱਧੂਵਾਲ (ਫ਼ਤਹਿਗੜ੍ਹ ਸਾਹਿਬ) , 28 Jan 2021

Last updated on: Jan 28, 2021, 00:00 IST

ਪੰਜਾਬ ਸਰਕਾਰ ਵੱਲੋਂ ਪਿੰਡਾਂ ਦਾ ਸਰਬਪੱਖੀ ਵਿਕਾਸ ਵੀ ਜੰਗੀ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ ਤੇ ਪਿੰਡ ਦੀਆਂ ਗਲੀਆਂ ਵਿੱਚ ਇੰਟਰਲੌਕ ਟਾਇਲਾਂ ਲਾਉਣ, ਪਾਰਕ ਬਨਾਉਣ, ਸਟਰੀਟ ਲਾਈਟਾਂ, ਖੇਡ ਮੈਦਾਨ, ਸੀਚੇਵਾਲ ਤੇ ਥਾਪਰ ਮਾਡਲ ਆਧਾਰਤ ਪ੍ਰੋਜੈਕਟਾਂ ਸਮੇਤ ਵੱਖ-ਵੱਖ ਪ੍ਰੋਜਕੈਟਾਂ ਤਹਿਤ ਕੰਮ ਚੱਲ ਰਿਹਾ ਹੈ ਤੇ ਹਲਕੇ ਦੇ ਵੱਡੀ ਗਿਣਤੀ ਪਿੰਡਾਂ ਵਿੱਚ ਇਹ ਪ੍ਰੋਜੈਕਟ ਮੁਕੰਮਲ ਹੋ ਚੁੱਕੇ ਹਨ। ਪਿੰਡਾਂ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਬਲਾਕ ਸਰਹਿੰਦ ਦੇ ਪਿੰਡ ਸਿੱਧੂਵਾਲ ਵਿਖੇ 32.06 ਲੱਖ ਦੀ ਲਾਗਤ ਨਵੀਂ ਬਣੀ ਪਾਣੀ ਵਾਲੀ ਟੈਂਕੀ ਲੋਕ ਅਰਪਣ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਮੁੱਚਾ ਵਿਕਾਸ ਕਰਵਾਉਣਾ ਪੰਜਾਬ ਸਰਕਾਰ ਦੀ ਤਰਜੀਹ ਹੈ ਤੇ ਇਸ ਵਿੱਚ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾ ਰਹੀ।ਵਿਧਾਇਕ ਨਾਗਰਾ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਦੀਆਂ ਸੜਕਾਂ ਦੀ ਵਿਸ਼ੇਸ਼ ਮੁਰੰਮਤ ਕਰਵਾ ਕੇ ਉਨ੍ਹਾਂ ਦੀ ਕਾਇਆ ਕਲਪ ਕੀਤੀ ਗਈ ਹੈ। ਪ੍ਰੋਜੈਕਟ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪਾਣੀ ਦੀ ਟੈਂਕੀ ਦੇ ਸ਼ੁਰੂ ਹੋਣ ਨਾਲ ਪਿੰਡ ਵਾਸੀਆਂ ਨੂੰ ਪੀਣ ਲਈ ਸਵੱਛ ਪਾਣੀ ਉਪਲਬਧ ਹੋਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਇਹ ਟੈਂਕੀ ਬਨਾਉਣ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਉਨ੍ਹਾਂ ਦਾ ਸੁਪਨਾ ਅੱਜ ਪੂਰਾ ਹੋ ਗਿਆ ਹੈ। ਇਸ ਨਾਲ ਪਿੰਡ ਵਾਸੀਆਂ ਦੀਆਂ ਪਾਣੀ ਸਬੰਧੀ ਦਿੱਕਤਾਂ ਦੂਰ ਹੋਣਗੀਆਂ।ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਕਾਰਜਕਾਰੀ ਇੰਜੀਨੀਅਰ ਜੌਨੀ ਖੰਨਾ, ਐੱਸ.ਡੀ.ਓ ਮਨਜੀਤ ਸਿੰਘ, ਕਿਸਾਨ ਖੇਤ ਮਜ਼ਦੂਰ ਕਾਂਗਰਸ ਪੰਜਾਬ ਦੇ ਮੀਤ ਪ੍ਰਧਾਨ ਸੁਖਰਾਜ ਸਿੰਘ ਰਾਜਾ, ਚੇਅਰਮੈਨ ਭੁਪਿੰਦਰ ਸਿੰਘ ਬਧੌਛੀ, ਬਲਾਕ ਪ੍ਰਧਾਨ ਤੇ ਸਰਪੰਚ ਗੁਰਮੁੱਖ ਸਿੰਘ ਪੰਡਰਾਲੀ, ਮੇਵਾ ਸਿੰਘ, ਪਰਮਿੰਦਰ ਸਿੰਘ, ਸਰਪੰਚ ਹਰਭਿੰਦਰ ਸਿੰਘ ਖਰੌੜੀ, ਸਰਪੰਚ ਸੁਖਦੇਵ ਸਿੰਘ, ਕਰਨੈਲ ਸਿੰਘ ਖਰੌੜਾ, ਸਰਪੰਚ ਜੱਸਾ ਸਿੰਘ ਪੰਜੋਲੀ, ਭੁਪਿੰਦਰ ਸਿੰਘ ਬਾਠ ਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD