Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਡਵੀਜ਼ਨਲ ਕਮਿਸ਼ਨਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਧਿਆਤਮਕ ਯਾਤਰਾ ਨੂੰ ਦਰਸਾਉਂਦੀ ਡਾਕੂਮੈਂਟਰੀ ਅਤੇ ਕੈਲੰਡਰ ਜਾਰੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਲੱਖਣ ਡਾਕੂਮੈਂਟਰੀ ਤਿਆਰ ਕਰਨ ਲਈ ਐਡਵੋਕੇਟ ਹਰਪ੍ਰੀਤ ਸੰਧੂ ਦੇ ਯਤਨਾਂ ਦੀ ਕੀਤੀ ਸ਼ਲਾਘਾ

Web Admin

Web Admin

5 Dariya News

ਜਲੰਧਰ , 28 Jan 2021

Last updated on: Jan 28, 2021, 00:00 IST

ਡਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਧਿਆਤਮਕ ਯਾਤਰਾ’ ਵਿਸ਼ੇ ’ਤੇ ਹਾਈ ਕੋਰਟ ਦੇ ਵਕੀਲ ਅਤੇ ਕੁਦਰਤ ਦੇ ਫੋਟੋਗ੍ਰਾਫਰ ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤੀ ਗਈ ਡਾਕੂਮੈਂਟਰੀ ਅਤੇ ਕਲੰਡਰ ਨੂੰ ਜਾਰੀ ਕੀਤਾ ਗਿਆ।ਕਲੰਡਰ ਅਤੇ ਡਾਕੂਮੈਂਟਰੀ ਵਿੱਚ ਪਵਿੱਤਰ ਗੁਰਦੁਆਰਿਆਾਂ ਦੀਆਂ ਸ਼ਾਨਦਾਰ ਤਸਵੀਰਾਂ ਜਿਵੇਂ ਕਿ ਗੁਰੂ ਕਾ ਮਹਿਲ (ਅੰਮ੍ਰਿਤਸਰ),ਵਿਆਹ ਅਸਥਾਨ (ਕਰਤਾਰਪੁਰ, ਜ਼ਿਲ੍ਹਾ ਜਲੰਧਰ,) ਭੋਰਾ ਸਾਹਿਬ (ਬਾਬਾ ਬਕਾਲਾ), ਥੜਾ ਸਾਹਿਬ (ਅੰਮ੍ਰਿਤਸਰ), ਗੁਰੂ ਕੇ ਮਹਿਲ (ਭੋਰਾ ਸਾਹਿਬ, ਸ੍ਰੀ ਆਨੰਦਪੁਰ ਸਾਹਿਬ), ਥੜਾ ਸਾਹਿਬ (ਸ੍ਰੀ ਆਨੰਦਪੁਰ ਸਾਹਿਬ ),  ਸੀਸ ਗੰਜ ਸਾਹਿਬ (ਚਾਂਦਨੀ ਚੌਕ, ਦਿੱਲੀ), ਗੁਰਦੁਆਰਾ ਰਕਾਬ ਗੰਜ ਸਾਹਿਬ (ਦਿੱਲੀ), ਬੀਬਨਗੜ ਸਾਹਿਬ (ਰੋਪੜ), ਸੀਸ ਗੰਜ ਸਾਹਿਬ (ਸ੍ਰੀ ਆਨੰਦਪੁਰ ਸਾਹਿਬ), ਗੁਰਦੁਆਰਾ ਅਕਾਲ ਬੁੰਗਾ ਸਾਹਿਬ (ਸ੍ਰੀ ਆਨੰਦਪੁਰ ਸਾਹਿਬ) ਅਤੇ ਗੁਰੂ ਸਾਹਿਬ ਦੇ ਜਨਮ ਤੋਂ ਲੈ ਕੇ ਸ਼ਹੀਦੀ ਤੱਕ ਦੀਆਂ ਰੰਗਦਾਰ ਤਸਵੀਰਾਂ ਦਾ ਸੁਮੇਲ ਹੈ। ਕੈਲੰਡਰ ਅਤੇ ਡਾਕੂਮੈਂਟਰੀ ਜਾਰੀ ਕਰਨ ਮੌਕੇ ਡਵੀਜ਼ਨਲ ਕਮਿਸ਼ਨਰ ਨੇ ਐਡਵੋਕੇਟ ਹਰਪ੍ਰੀਤ ਸੰਧੂ ਦੀ ਇਸ ਪਵਿੱਤਰ ਕਾਰਜ ਸਬੰਧੀ ਅੱਗੇ ਆਉਣ ਲਈ ਵਿਲੱਖਣ ਸੋਚ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕੀਤੀ ਗਈ ਇਹ ਪਹਿਲ ਨਿਸ਼ਚਿਤ ਤੌਰ ’ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿਖਿਆਵਾਂ ਅਤੇ ਵਿਸ਼ਵ ਵਿਆਪੀ ਭਾਈਚਾਰਕ ਸਾਂਝ ਅਤੇ ਸ਼ਾਂਤੀ ਦੇ ਸੁਨੇਹੇ ਦਾ ਪ੍ਰਚਾਰ ਕਰਨ ਵਿੱਚ ਮਦਦਗਾਰ ਸਾਬਿਤ ਹੋਵੇਗੀ। ਡਵੀਜ਼ਨਲ ਕਮਿਸ਼ਨਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਗੁਰਦੁਆਰਿਆਂ ਅਤੇ ਇਨ੍ਹਾਂ ਦੀ ਸਿੱਖ ਸੰਗਤ ਵਿੱਚ ਮਹੱਤਤਾ ਸਬੰਧੀ ਕੈਲੰਡਰ ਤਿਆਰ ਕਰਨ ਲਈ ਕੀਤੇ ਗਏ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ।ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ.ਸਿੰਘ ਬਦਨੌਰ ਵਲੋਂ 12 ਜਨਵਰੀ 2021 ਅਤੇ ਸਪੀਕਰ ਪੰਜਾਬ ਵਿਧਾਨ ਸਭਾ ਸ੍ਰੀ ਰਾਣਾ ਕੇ.ਪੀ. ਵਲੋਂ 19 ਜਨਵਰੀ 2021 ਨੂੰ ਆਨਲਾਈਨ ਜ਼ਰੀਏ ਇਸ ਡਾਕੂਮੈਂਟਰੀ ਨੂੰ ਜਾਰੀ ਕਰਕੇ ਕੀਤੇ ਗਏ ਇਨਾਂ ਪਵਿੱਤਰ ਕਾਰਜਾਂ ਦੀ ਸ਼ਲਾਘਾ ਕੀਤੀ ਗਈ ਹੈ।  

 

Tags: Punjab Admin , Divisional Commissioner Jalandhar , Gurpreet Sapra , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD