Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਾਧੂ ਸਿੰਘ ਧਰਮਸੋਤ ਵੱਲੋਂ ਤਰੱਕੀਆਂ ਮੌਕੇ ਰੋਸਟਰ ਰਜਿਸਟਰ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਆਦੇਸ਼

ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ, ਪੰਜਾਬ ਦੇ ਵਫ਼ਦ ਨਾਲ ਕੀਤੀ ਮੁਲਾਕਾਤ

Web Admin

Web Admin

5 Dariya News

ਚੰਡੀਗੜ੍ਹ , 28 Jan 2021

Last updated on: Jan 28, 2021, 00:00 IST

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸੂਬੇ ਦੇ ਸਾਰੇ ਵਿਭਾਗਾਂ ਨੂੰ ਤਰੱਕੀਆਂ ਮੌਕੇ ਰੋਸਟਰ ਰਜਿਸਟਰ ਨਿਯਮਾਂ ਦੀ ਇੰਨ-ਬਿੰਨ ਨਾਲ ਪਾਲਣਾ ਕਰਨ ਦੀ ਆਦੇਸ਼ ਦਿੱਤੇ ਹਨ। ਕੈਬਨਿਟ ਮੰਤਰੀ ਨੇ ਇਹ ਹਦਾਇਤਾਂ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ, ਪੰਜਾਬ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਜਾਰੀ ਕੀਤੀਆਂ।ਸ. ਧਰਮਸੋਤ ਨੇ ਕਿਹਾ ਕਿ ਯੂਨੀਅਨ ਦੇ ਮੈਂਬਰਾਂ ਵੱਲੋਂ ਉਨਾਂ ਦੇ ਧਿਆਨ ’ਚ ਲਿਆਂਦਾ ਗਿਆ ਹੈ ਕਿ ਵੱਖ-ਵੱਖ ਵਿਭਾਗਾਂ ’ਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਰਮਚਾਰੀਆਂ ਦੀ ਤਰੱਕੀ ਸਮੇਂ ਅਣਗਹਿਲੀ ਵਰਤੀ ਜਾ ਰਹੀ ਹੈ। ਉਨਾਂ ਸੂਬੇ ਦੇ ਸਮੂਹ ਜ਼ਿਲਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫ਼ਸਰਾਂ ਨੂੰ ਰੋਸਟਰ ਰਜਿਸਟਰ ਮੇਨਟੇਨ ਕਰਵਾਉਣ ਅਤੇ ਤਰੱਕੀਆਂ ਦੌਰਾਨ ਰਾਖਵਾਂਕਰਨ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ।ਸ. ਧਰਮਸੋਤ ਨੇ ਕਿਹਾ ਕਿ ਤਰੱਕੀਆਂ ਦੌਰਾਨ ਬੈਕਲਾਗ ਭਰਨ ਨੂੰ ਵੀ ਪਹਿਲ ਦਿੱਤੀ ਜਾਵੇ ਤਾਂ ਜੋ ਸਬੰਧਤਾਂ ਦੇ ਬਣਦੇ ਹੱਕ ਉਨਾਂ ਨੂੰ ਦਿੱਤੇ ਜਾ ਸਕਣ। ਉਨਾਂ ਵਿਭਾਗੀ ਜ਼ਿਲਾ ਅਧਿਕਾਰੀਆਂ ਨੂੰ ਸਬੰਧਤ ਜਿਲਿਆਂ ਦੇ ਵੱਖ-ਵੱਖ ਵਿਭਾਗਾਂ ਦੇ ਰੋਸਟਰ ਰਜਿਸਟਰ ਮੇਨਟੇਨ ਕਰਨ ਦੀ ਮਹੀਨਾਵਾਰ ਪ੍ਰਗਤੀ ਰਿਪੋਰਟ ਪੇਸ਼ ਕੀਤੀ ਜਾਵੇ, ਜਿਸਦੀ ਵਿਭਾਗ ਵੱਲੋਂ ਸਮੀਖਿਆ ਕੀਤੀ ਜਾਵੇਗੀ।ਸ. ਧਰਮਸੋਤ ਨੇ ਕਿਹਾ ਕਿ ਨਿਯਮਾਂ ਅਨੁਸਾਰ ਰੋਸਟਰ ਰਜਿਸਟਰ ਲਾਗੂ ਨਾ ਕਰਨ ਅਤੇ ਤਰੱਕੀਆਂ ਦੌਰਾਨ ਰਾਖਵਾਂਕਰਨ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਸਾਹਮਣੇ ਆਉਣ ’ਤੇ ਸਬੰਧਤ ਅਧਿਕਾਰੀ/ਕਰਮਚਾਰੀ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨਾਂ ਵਫ਼ਦ ਦੇ ਮੈਂਬਰਾਂ ਨੂੰ ਵੱਖ-ਵੱਖ ਜ਼ਿਲਿਆਂ ਦੇ ਰੋਸਟਰ ਰਜਿਸਟਰ ਨਿਯਮਾਂ ਦੀ ੳਲੰਘਣਾ ਦੇ ਮਾਮਲੇ ਉਨਾਂ ਦੇ ਧਿਆਨ ’ਚ ਲਿਆਉਣ ਲਈ ਵੀ ਕਿਹਾ। ਸ. ਧਰਮਸੋਤ ਨੇ ਵਫ਼ਦ ਵੱਲੋਂ ਉਠਾਈਆਂ ਹੋਰ ਵੱਖ-ਵੱਖ ਜਾਇਜ਼ ਮੰਗਾਂ ਜਲਦ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੀਟਿੰਗ ਵਿੱਚ ਪ੍ਰਧਾਨ ਬਲਜੀਤ ਸਿੰਘ ਸਲਾਣਾ, ਮੀਤ ਪ੍ਰਧਾਨ ਪਰਵਿੰਦਰ ਭਾਰਤੀ, ਜਨਰਲ ਸਕੱਤਰ ਲਛਮਣ ਸਿੰਘ, ਸਕੱਤਰ ਕਿ੍ਰਸ਼ਨ ਸਿੰਘ ਧੁੱਗਾ, ਵਿੱਤ ਸਕੱਤਰ ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਮੋਰਿੰਡਾ ਮੌਜੂਦ ਸਨ।   

 

Tags: Sadhu Singh Dharamsot , Punjab Social Welfare and Minorities , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD