Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿਵਲ ਸਰਜਨ ਦਫ਼ਤਰ ਵਿਖੇ ਹਾਜ਼ਰ ਸਾਰੇ ਸਟਾਫ ਨੇ ਕਰਵਾਈ ਕੋਰੋਨਾ ਟੀਕਾਕਰਣ: ਡਾ ਰੰਜੂ ਸਿੰਗਲਾ ਸਿਵਲ ਸਰਜਨ

ਕੋਰੋਨਾ ਵੈਕਸ਼ੀਨੇਸਨ ਸੁਰੱਖਿਅਤ ਅਤੇ ਆਸਾਨ: ਡਾ ਰੰਜੂ ਸਿੰਗਲਾ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 29 Jan 2021

Last updated on: Jan 29, 2021, 00:00 IST

ਕੋਰੋਨਾ ਵਾਇਰਸ ਤੇ ਕਾਬੂ ਪਾਉਣ ਲਈ ਸਰਕਾਰ ਵੱਲੋਂ ਮਿਤੀ 16 ਜਨਵਰੀ ਤੋਂ ਸ਼ੁਰੂ ਕੀਤੇ ਗਈ ਕੋਰੋਨਾ ਟੀਕਾਕਰਣ ਮੁਹਿੰਮ ਤਹਿਤ ਜਿਲੇ ਵਿੱਚ 8 ਸਰਕਾਰੀ ਸਿਹਤ ਸੰਸਥਾਵਾਂ ਤੇ ਟੀਕਾਕਰਣ ਕੀਤਾ ਜਾ ਰਿਹਾ ਹੈ। ਇਨਾਂ ਸੈਂਟਰਾਂ ਤੇ ਜਿਲੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਿਹਤ ਸੰਸਥਾਵਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਟੀਕਾਕਰਣ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸਿਵਲ ਸਰਜਨ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਟੀਕਾਕਰਣ ਸੈਂਟਰ ਬਨਾਇਆ ਗਿਆ। ਜਿਥੇ ਡਾ ਰੰਜੂ ਸਿੰਗਲਾ ਸਿਵਲ ਸਰਜਨ ਦੀ ਪ੍ਰੇਰਨਾ ਸਦਕਾ ਦਫ਼ਤਰ ਸਿਵਲ ਸਰਜਨ ਦੇ ਹਾਜਰ ਸਾਰੇ ਸਟਾਫ਼  ਨੇ ਆਪਣਾ ਟੀਕਾਕਰਣ ਕਰਵਾਇਆ ਗਿਆ। ਡਾ ਰੰਜੂ ਸਿੰਗਲਾ ਨੇ ਦੱਸਿਆ ਕਿ ਇਹ ਟੀਕਾਕਰਣ ਸੁਰੱਖਿਅਤ ਅਤੇ ਆਸਾਨ ਹੈ। ਸਾਨੂੰ ਸ਼ੋਸਲ ਮੀਡੀਆ ਦੀਆਂ ਅਫ਼ਵਾਹਾਂ ਅਤੇ ਇਸ ਮੁਹਿੰਮ ਪ੍ਰਤੀ ਗਲਤ ਪ੍ਰਚਾਰ ਤੋਂ ਸੁਚੇਤ ਰਹਿ ਕੇ ਟੀਕਾਕਰਣ ਕਰਵਾਉਣਾ ਚਾਹੀਦਾ ਹੈ ਤਾਂ ਹੀ ਅਸੀ ਖੁਦ, ਸਮਾਜ ਅਤੇ ਦੇਸ਼ ਨੂੰ ਕੋਰੋਨਾ ਮੁਕਤ ਕਰ ਸਕਦੇ ਹਾਂ। ਡਾ ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਨੇ ਸਿਹਤ ਵਿਭਾਗ ਵੱਲੋਂ ਉਪਲਬਧ ਕੋਰੋਨਾ ਵੈਕਸੀਨ ਬਹੁਤ ਹੀ ਵਧੀਆ ਕੁਆਲਟੀ ਦੀ ਹੈ। ਇਹ ਵੈਕਸੀਨ ਸਾਰੀਆਂ ਕੈਟਾਗਰੀਆਂ ਲਈ ਸੁਰੱਖਿਅਤ ਹੈ। ਉਹਨਾਂ ਦੱਸਿਆ ਕਿ ਇਸ ਵੈਕਸੀਨ ਦੇ ਲੱਗਣ ਨਾਲ ਹਲਕੇ ਲੱਛਣ ਜਿਵੇਂ ਹਲਕਾ ਬੁਖਾਰ, ਸਰੀਰ ਦਰਦ ਆਦਿ ਆ ਸਕਦੇ ਹਨ। ਇਸ ਤੋਂ ਇਲਾਵਾ ਕੋਈ ਵੀ ਲੱਛਣ ਅਜੇ ਤੱਕ ਦਿਖਾਈ ਨਹੀਂ ਦਿੱਤੇ। ਉਹਨਾਂ ਦੱਸਿਆ ਕਿ ਪਹਿਲੇ ਗੇੜ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਹੈਲਥ ਕੇਅਰ ਵਰਕਰਾਂ ਨੂੰ ਕੋਵਿਡ-19 ਟੀਕਾਕਰਣ ਕੀਤਾ ਜਾ ਰਿਹਾ ਹੈ। ਦੂਸਰੇ ਗੇੜ ਵਿੱਚ ਫਰੰਟਲਾਈਨ ਤੇ ਕੰਮ ਕਰ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਤੇ ਉਸ ਤੋਂ ਬਾਅਦ 50 ਸਾਲ ਤੋਂ ਉਪਰ ਦੇ ਲੋਕਾਂ ਨੂੰ ਅਤੇ ਪਹਿਲਾਂ ਤੋਂ ਗੰਭੀਰ ਬਿਮਾਰੀਆਂ ਨਾਲ ਪੀੜਿਤ ਵਿਅਕਤੀਆਂ ਨੂੰ ਟੀਕਾਕਰਣ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਜੇ ਤੱਕ ਬਿਮਾਰੀ ਖਤਮ ਨਹੀਂ ਹੋਈ ਇਸ ਲਈ ਸਾਨੁੰ ਪਹਿਲਾਂ ਦੀ ਤਰਾਂ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਘਰ ਤੋਂ ਨਿਕਲਣ ਸਮੇਂ ਮਾਸਕ ਜਰੂਰ ਪਹਿਨਿਆ ਜਾਵੇ, ਹਰੇਕ ਜਗਾ ਤੇ 6 ਫੁੱਟ ਦੀ ਦੂਰੀ ਬਰਕਰਾਰ ਰੱਖੀ ਜਾਵੇ ਅਤੇ ਹੱਥਾਂ ਨੂੰ ਬਾਰ ਬਾਰ ਧੋਤਾ ਜਾਵੇ। ਬਿਮਾਰੀ ਦਾ ਸ਼ੱਕ ਪੈਣ ਤੇ ਵਿਅਕਤੀ ਨੂੰ ਖੁਦ ਦਾ ਕੋਵਿਡ-19 ਦਾ ਟੈਸਟ ਕਰਵਾਉਣਾ ਵੀ ਜਰੂਰੀ ਹੈ। ਇਸ ਸਮੇਂ ਡਾ ਸੁਨੀਲ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ, ਡਾ ਵਿਕਰਮ ਅਸੀਜਾ ਜਿਲਾ ਐਪੀਡਮੈਲੋਜਿਸਟ ਅਤੇ ਸਿਵਲ ਸਰਜਨ  ਦਫ਼ਤਰ ਦਾ ਸਾਰਾ ਸਟਾਂਫ਼ ਹਾਜ਼ਰ ਸੀ।

 

Tags: Civil Surgeon Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD