Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵੱਲੋਂ 31 ਜਨਵਰੀ ਤੋ 2 ਫਰਵਰੀ 2021 ਤੱਕ ਚਲਾਈ ਜਾ ਰਹੀ ਹੈ ਨੈਸ਼ਨਲ ਪਲਸ ਪੋਲੀਓ ਮੁਹਿੰਮ: ਡਾ ਰੰਜੂ ਸਿੰਗਲਾ ਸਿਵਲ ਸਰਜਨ

ਪੋਲੀਓ ਦੇ ਖਾਤਮੇ ਨੂੰ ਬਰਕਰਾਰ ਰੱਖਣ ਲਈ ਆਮ ਜਨਤਾ ਵੱਖ ਵੱਖ ਵਿਭਾਗਾਂ ਅਤੇ ਮੀਡੀਏ ਦੇ ਸਹਿਯੋਗ ਦੀ ਜਰੂਰਤ: ਡਾ ਰੰਜੂ ਸਿੰਗਲਾ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 29 Jan 2021

Last updated on: Jan 29, 2021, 00:00 IST

ਡਾ ਗੁਰਿੰਦਰਬੀਰ ਸਿੰਘ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਲਸ ਪੋਲੀਓ ਮੁਹਿੰਮ ਦੇ ਸਬੰਧ ਵਿੱਚ  0 ਤੋਂ 5 ਸਾਲ ਦੇ ਬੰਚਿਆਂ ਨੂੰ ਪੋਲੀਓ ਤੋ ਸੁਰੱਖਿਆ ਲਈ ਮਿਤੀ 31 ਜਨਵਰੀ 2021 ਨੂੰ ਪਲਸ ਪੋਲੀਓ ਰਾਉਂਡ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਡਾ ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਜਿਲੇ ਦੇ ਸਮੂਹ ਪ੍ਰੋਗ੍ਰਾਮ ਅਫ਼ਸਰਾਂ, ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਦਫਤਰੀ ਸਟਾਫ਼ ਦੀ ਮੀਟਿੰਗ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ। ਡਾ ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ  ਨੈਸ਼ਨਲ ਪਲਸ ਪੋਲੀਓ ਮੁਹਿਮ ਦੌਰਾਨ 0 ਤੋਂ 5 ਸਾਲ ਦੇ ਹਰ ਇੱਕ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਈਆ ਜਾ ਰਹੀਆਂ ਹਨ। ਉਹਨਾਂ ਸਮੂਹ ਵਿਭਾਗਾਂ  ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਨੂੰ ਇਸ ਨੌਬਲ ਕਾਰਜ ਵਿੱਚ ਸਹਿਯੋਗ ਦੇਣ ਤਾਂ ਜ਼ੋ ਇਸ ਮੁਹਿੰਮ ਨੂੰ ਸਫਲਤਾ ਨਾਲ ਨੇਪਰੇ ਚਾੜਿਆ ਜਾ ਸਕੇ। ਉਹਨਾਂ ਦੱਸਿਆ ਕਿ ਜਨਵਰੀ 2011 ਤੋਂ ਭਾਰਤ ਵਿੱਚ ਕੋਈ ਵੀ ਪੋਲੀਓ ਦਾ ਕੇਸ ਨਹੀਂ ਨਿਕਲਿਆ ਅਤੇ ਵਿਸ਼ਵ ਸਿਹਤ ਸੰਸਥਾ ਵੱਲੋਂ 2014 ਵਿੱਚ ਭਾਰਤ ਨੂੰ ਪੋਲੀਓ ਮੁਕਤ ਦੇਸ਼ ਘੋਸ਼ਿਤ ਕਰ ਦਿੱਤਾ ਗਿਆ ਹੈ। ਪ੍ਰੰਤੂ ਭਾਰਤ ਦੇ ਆਲੇ ਦੁਆਲੇ ਦੇ ਦੇਸ਼ਾਂ ਜਿਵੇਂ ਕਿ ਪਾਕਿਸਤਾਨ, ਅਫਗਾਨਿਸਤਾਨ ਅਤੇ ਨਾਈਜੀਰੀਆ ਵਿੱਚ ਅਜੇ ਵੀ ਪੋਲੀਓ ਦੇ ਕੇਸ ਮਿਲ ਰਹੇ ਹਨ। ਇਨਾਂ ਦੇਸ਼ਾਂ ਤੋਂ ਭਾਰਤ ਵਿੱਚ ਲੋਕਾਂ ਦਾ ਆਉਣਾ ਜਾਣਾ ਜਾਰੀ ਹੈ। ਜਿਸ ਕਰਕੇ ਭਾਰਤ ਨੂੰ ਉਨਾਂ ਦੇਸ਼ਾਂ ਤੋਂ ਪੋਲੀਓ ਵਾਇਰਸ ਆਉਣ ਦਾ ਖਤਰਾ ਬਣਿਆ ਹੋਇਆ ਹੈ। ਇਸ ਲਈ ਸਾਨੂੰ ਰਲ ਮਿਲ ਕੇ ਜ਼ੋ ਪੋਲੀਓ ਦੀ ਬਿਮਾਰੀ ਨੂੰ ਦੇਸ਼ ਵਿੱਚੋਂ ਖਤਮ ਕੀਤਾ ਗਿਆ ਹੈ, ਇਸ ਖਾਤਮੇ ਨੂੰ ਬਰਕਰਾਰ ਰੱਖਣ ਦੀ ਜਰੂਰਤ ਹੈ। 

ਡਾ ਪਵਨ ਮਿੱਤਲ ਜਿਲਾ ਟੀਕਾਕਰਣ ਅਫ਼ਸਰ ਨੇ ਪੋਲੀਓ ਰਾਊਂਡ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ  ਦੱਸਿਆ ਕਿ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਲਸ ਪੋਲੀਓ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 463 ਟੀਮਾਂ ਦਾ ਗਠਨ ਕੀਤਾ ਗਿਆ ਹੈ, ਜ਼ੋ ਮਿਤੀ 31 ਜਨਵਰੀ ਨੂੰ ਬੂਥਾਂ ਅਤੇ 1 ਅਤੇ 2 ਫਰਵਰੀ ਨੂੰ ਘਰ ਘਰ ਜਾ ਕੇ ਪੋਲੀਓ ਬੂੰਦਾਂ ਪਿਲਾਓਣਗੀਆਂ। ਜਿਨਾ ਵਿੱਚੋਂ 26 ਮੋਬਾਈਲ ਟੀਮਾਂ, ਜ਼ੋ ਕਿ ਦੂਰ ਦੁਰਾਡੇ ਭੱਠਿਆਂ, ਮਾਈਗ੍ਰੇੇਟਰੀ ਆਬਾਦੀ, ਢਾਣੀਆਂ, ਦਾਣਾ ਮੰਡੀ, ਫੈਕਟਰੀਆਂ ਆਦਿ ਵਿੱਚ ਜਾ ਕੇ ਪੋਲੀਓ ਬੂੰਦਾ ਪਿਲਾਓਣਗੀਆ ਅਤੇ  9  ਟ੍ਰਾਂਜਿਟ ਟੀਮਾਂ ਜ਼ੋ ਕਿ  ਬੱਸ ਸਟੈਂਡ, ਰੇਲਵੇ ਸਟੇਸ਼ਨਾ ਆਦਿ ਤੇ ਬੂੰਦਾ ਪਿਲਾਓਣਗੀਆਂ। ਇਸ ਮੁਹਿੰਮ ਦੌਰਾਨ  ਲੱਗਭਗ  92473 ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ।ਗੁਰਤੇਜ ਸਿੰਘ ਅਤੇ ਵਿਨੋਦ ਖੁਰਾਣਾ ਨੇ ਦੱਸਿਆ ਕਿ  ਮਿਤੀ 31 ਜ਼ਨਵਰੀ ਨੁੰ  ਬੂਥਾਂ ਤੇ ਬੈਠ ਕੇ ਅਤੇ 1 ਅਤੇ 2 ਫਰਵਰੀ  ਨੂੰ ਘਰ ਘਰ ਜਾ ਕੇ ਪੋਲੀਓ ਬੂੰਦਾਂ ਪਿਲਾਓਣਗੀਆਂ। ਮੋਬਾਈਲ ਟੀਮਾਂ, ਜ਼ੋ ਕਿ ਦੂਰ ਦੁਰਾਡੇ ਭੱਠਿਆਂ, ਮਾਈਗ੍ਰੇੇਟਰੀ ਆਬਾਦੀ, ਢਾਣੀਆਂ, ਦਾਣਾ ਮੰਡੀ, ਫੈਕਟਰੀਆਂ ਆਦਿ ਵਿੱਚ ਜਾ ਕੇ ਪੋਲੀਓ ਬੂੰਦਾ ਪਿਲਾਓਣਗੀਆ। ਟ੍ਰਾਂਜਿਟ ਟੀਮਾਂ ਜ਼ੋ ਕਿ  ਬੱਸ ਸਟੈਂਡ, ਰੇਲਵੇ ਸਟੇਸ਼ਨਾ ਆਦਿ ਤੇ ਬੂਦਾਂ ਪਿਲਾਉਣਗੀਆਂ। ਡਾ ਰੰਜੂ ਸਿੰਗਲਾ ਨੇ ਸਮੂਹ ਮੀਡੀਆ ਨੂੰ ਅਪੀਲ ਹੈ ਕਿ ਉਹ ਵੱਧ ਤੋਂ ਵੱਧ ਲੋਕਾਂ ਤੱਕ ਇਹ ਸੰਦੇਸ਼ ਪਹੁੰਚਾਉਣ ਤਾਂ ਜ਼ੋ ਕੋਈ ਵੀ 0 ਸਾਲ ਤੋ 5 ਸਾਲ ਤੱਕ ਦਾ ਬੱਚਾ ਪੋਲੀਓ ਦੀਆਂ ਬੂੰਦਾ ਤੋਂ ਵਾਂਝਾ ਨਾ ਰਹਿ ਜਾਵੇ। ਆਮ ਲੋਕਾਂ ਨੂੰ ਵੀ ਅਪੀਲ ਹੈ ਕਿ ਉਹ ਆਪਣੇ 0 ਤੋ 5 ਸਾਲ ਤੱਕ ਦੇ ਬੱਚੇ ਨੂੰ ਨੇੜੇ ਦੇ ਪੋਲੀਓ ਬੂਥ ਤੋਂ ਬੂੰਦਾ ਜਰੂਰ ਪਿਲਾਉਣ ਭਾਵੈ ਬੱਚਿਆ ਬਿਮਾਰ ਹੋਵੇ, ਪਹਿਲਾਂ ਬੂੰਦਾ ਪੀ ਚੁੱਕਾ ਹੋਵੇ, ਜਾਂ ਨਵਜੰਮਿਆ ਹੋਵੇ।! ਡਾ ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ ਸੁਨੀਲ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ, ਡਾ ਸ਼ਤੀਸ ਗੋਇਲ,  ਡਾ ਮੰਜੂ,  ਡਾ ਜਗਦੀਪ ਚਾਵਲਾ, ਡਾ ਰਮੇਸ਼ ਕੁਮਾਰੀ, ਡਾ ਕਿਰਨਦੀਪ ਕੌਰ, ਡਾ ਪਵਨ ਮੰਗਲਾ, ਡਾ ਰਸ਼ਮੀ ਚਾਵਲਾ, ਡਾ ਪਰਵਦੀਪ ਗੁਲਾਟੀ, ਡਾ ਵਿਕਰਮ ਅਸੀਜਾ, ਡਾ ਅੰਮਿ੍ਰਤਪਾਲ ਕੌਰ, ਮਨਪ੍ਰੀਤ ਕੌਰ ਸੁਪਰਡੈਂਟ, ਦੀਪਕ ਕੁਮਾਰ ਡੀ.ਪੀ.ਐਮ., ਸੁਰਿੰਦਰ ਕੌਰ, ਸੁਖਮੰਦਰ ਸਿੰਘ, ਵਿਨੋਦ ਖੁਰਾਣਾ ਹਾਜਰ ਸਨ।

 

Tags: Civil Surgeon Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD