Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁਹਾਲੀ ਕਾਰਪੋਰੇਸ਼ਨ ਚੋਣਾਂ ਲਈ 6 ਹੋਰ ਉਮੀਦਵਾਰਾਂ ਦਾ ਐਲਾਨ

ਪੜੇ ਲਿੱਖੇ ਤੇ ਨਵੇਂ ਚਿਹਰਿਆਂ ਦੀ ਜਿੱਤ ਦੇ ਨਾਲ ਹੋਵੇਗਾ ਮੁਹਾਲੀ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਮੇਅਰ: ਪ੍ਰੋ ਚੰਦੂਮਾਜਰਾ , ਬਰਾੜ

Web Admin

Web Admin

5 Dariya News

ਐਸ.ਏ.ਐਸ ਨਗਰ , 29 Jan 2021

Last updated on: Jan 29, 2021, 00:00 IST

ਮੁਹਾਲੀ ਕਾਰਪੋਰੇਸ਼ਨ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ 6 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ,ਇਸ ਸਬੰਧੀ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਅਬਜ਼ਰਬਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਲਾਹਕਾਰ ਅਤੇ ਜ਼ਿਲ੍ਹਾ ਸਹਾਇਕ ਅਬਜ਼ਰਵਰ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ  ਇਨ੍ਹਾਂ ਚੋਣਾਂ ਲਈ  ਸ਼੍ਰੋਮਣੀ ਅਕਾਲੀ ਦਲ  ਵੱਲੋਂ ਬਾਕੀ ਰਹਿੰਦੇ ਉਮੀਦਵਾਰਾਂ ਦਾ ਐਲਾਨ ਵੀ ਜਲਦੀ ਹੀ ਕਰ ਦਿੱਤਾ ਜਾਵੇਗਾ ਅਤੇ ਮੋਹਾਲੀ ਦੇ ਲੋਕੀਂ ਸ਼੍ਰੋਮਣੀ ਅਕਾਲੀ ਦਲ ਦੇ ਬਹੁਤ ਹੀ ਪੜੇ ਲ਼ਿੱਖੇ ਕੇਤੇ ਮਿਹਨਤੀ ਤੇ ਨਵੇਂ ਉਮੀਦਵਾਰਾਂ ਨੂੰ ਵੱਡੇ ਫਰਕ ਨਾਲ ਜਿਤਾਉਣਗੇ। ਪ੍ਰੋ :ਚੰਦੂਮਾਜਰਾ ਅਤੇ ਸ ਬਰਾੜ ਨੇ ਕਿਹਾ ਕਿ ਮੁਹਾਲੀ ਦੇ ਲੋਕੀਂ ਮੌਕਾਪ੍ਰਸਤ ਅਤੇ ਮੌਕੇ ਤੇ  ਪਾਰਟੀ ਵਿੱਚੋਂ ਬਾਗ਼ੀ ਹੋ ਗਏ ਉਮੀਦਵਾਰਾਂ ਨੂੰ ਮੂੰਹ ਨਹੀਂ ਲਾਉਣਗੇ ਅਤੇ ਇਨ੍ਹਾਂ ਚੋਣਾਂ ਵਿੱਚ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਕੇ ਕਾਰਪੋਰੇਟਰ ਨੂੰ ਸਬਕ ਸਿਖਾਉਣ ਦਾ ਮਨ ਬਣਾਈ ਬੈਠੇ ਹਨ।  ਕਿਉਂਕਿ ਮੋਹਾਲੀ ਨਿਵਾਸੀ ਲੋਕ ਸੇਵਕ ਚੁਣਨਗੇ ਨਾਂ ਕਿ ਆਪਣੇ ਸਲਤਨਤ ਨੂੰ ਵਧਾਉਣ ਵਾਲ਼ਿਆਂ ਨੂੰ ਜਾ ਗੁੱਟਕਾ ਸਾਹਿਬ ਦੀਆਂ ਝੂਠੀਆਂ ਸੋਹਾ ਖਾਣ ਵਾਲ਼ਿਆਂ ਨੂੰ ਜਿਤਾਉਣਗੇ।ਪ੍ਰੋ ਚੰਦੂਮਾਜਰਾ ਅਤੇ ਚਰਨਜੀਤ ਸਿੰਘ ਬਰਾੜ ਵੱਲੋਂ ਕੀਤੇ ਗਏ 6 ਉਮੀਦਵਾਰਾਂ ਦੇ ਐਲਾਨ ਵਿੱਚ ਵਾਰਡ ਨੰਬਰ 21 ਤੋਂ ਇੰਜੀਨੀਅਰ ਗੁਰਵਿੰਦਰ ਕੌਰ ਵਾਰਡ ਨੰ 22 ਤੋਂ ਇੰਜੀਨੀਅਰ ਸਰਬਜੀਤ ਸਿੰਘ ਗੋਲਡੀ  ਚੱਗੜ, ਵਾਰਡ ਨੰਬਰ 23  ਤੋਂ ਜੋਗਿੰਦਰ ਕੌਰ ਸੇਵਾਮੁਕਤ ਪੀ ਏ ਟੂ ਡੀਸੀ , ਵਾਰਡ ਨੰਬਰ 34 ਤੋਂ ਗੁਰਮੀਤ ਸਿੰਘ ਸ਼ਾਮਪੁਰ ,   ਵਾਰਡ ਨੰਬਰ 36 ਤੋਂ ਕੀਰਤੀ ਭੂਸ਼ਨ,  ਵਾਰਡ ਨੰਬਰ 37  ਤੋਂ ਸੁਸ਼ਮਾ ਰਾਣੀ  ਸ਼ਾਮਲ ਹਨ ਇਸ ਮੌਕੇ ਤੇ ਪ੍ਰੋ ਚੰਦੂਮਾਜਰਾ ਅਤੇ ਚਰਨਜੀਤ ਸਿੰਘ ਬਰਾੜ ਦੇ ਨਾਲ ਐਡਵੋਕੇਟ  ਹਰਮਨਪ੍ਰੀਤ ਸਿੰਘ ਪ੍ਰਿੰਸ, ਗੁਰਬਖ਼ਸ਼ ਸਿੰਘ ਸੋਹਲ,ਪ੍ਰਦੀਪ ਸਿੰਘ  ਭਾਰਜ  , ਜਸਪਾਲ ਸਿੰਘ , ਸਤਨਾਮ ਸਿੰਘ, ਨੰਬਰਦਾਰ, ਬਲਵਿੰਦਰ ਸਿੰਘ ਬੇਦੀ, ਰਮਣੀਕ ਸਿੰਘ,ਗੁਰਵੀਰ ਸਿੰਘ, ਕੈਪਟਨ ਰਮਨਦੀਪ ਸਿੰਘ ਬਾਵਾ,  ਨਰਿੰਦਰ ਸਿੰਘ ਮਾਨ, ਬੀਬੀ ਕਸ਼ਮੀਰ ਕੌਰ, ਅਮਨ ਲੂਥਰਾ ਬਾਲਾ ਠਾਕੁਰ, ਪਿੰਕੀ ਸੋਨੀ, ਸੋਨੀਆ, ਸੁਨੀਤਾ ਸੰਧੂ  ਜਸਵਿੰਦਰ ਸਿੰਘ, ਹਰਪ੍ਰੀਤ ਸਿੰਘਮੰਟੂ, ਰਾਜੀਵ ਅਰੋੜਾ, ਸਤਿੰਦਰ ਸਿੰਘ, ਚਰਨਜੀਤ ਸਿੰਘ, ਲਖਵਿੰਦਰ ਸਿੰਘ, ਅਨੂਪ ਗੁੱਜਰ ਅਤੇ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਵਰਕਰ ਅਤੇ ਸਮਰਥਕ   ਵੀ  ਹਾਜ਼ਰ ਸਨ

 

Tags: Shiromani Akali Dal , SAD , Akali Dal , Charanjit Singh Brar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD