Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਟਿਆਲਾ ਪੁਲਿਸ ਵੱਲੋਂ ਦੋ ਨਸ਼ਾ ਤਸਕਰ ਦੋ ਕੁਇੰਟਲ ਭੁੱਕੀ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

Web Admin

Web Admin

5 Dariya News

ਸਮਾਣਾ/ਪਟਿਆਲਾ , 29 Jan 2021

Last updated on: Jan 29, 2021, 00:00 IST

ਪਟਿਆਲਾ ਦੇ ਐਸ.ਐਸ.ਪੀ. ਵਿਕਰਮ ਜੀਤ ਦੁੱਗਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪਟਿਆਲਾ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਦੋ ਕੁਇੰਟਲ ਭੁੱਕੀ, 710 ਨਸ਼ੀਲੀਆਂ ਗੋਲੀਆਂ ਅਤੇ ਇਕ ਵਰਨਾ ਗੱਡੀ ਸਮੇਤ ਕਾਬੂ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਐਸ.ਐਸ.ਪੀ. ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਐਸ.ਪੀ. ਇਨਵੈਸਟੀਗੇਸ਼ਨ ਹਰਮੀਤ ਸਿੰਘ ਹੁੰਦਲ ਅਤੇ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਟੀਮ ਵੱਲੋਂ ਸਵਰਨ ਸਿੰਘ ਪੁੱਤਰ ਜੈਲ ਸਿੰਘ ਵਾਸੀ ਪਿੰਡ ਕਕਰਾਲਾ ਥਾਣਾ ਸਦਰ ਨਾਭਾ ਜ਼ਿਲ੍ਹਾ ਪਟਿਆਲਾ ਅਤੇ ਇਸਦੀ ਮਹਿਲਾ ਸਾਥੀ ਕਰਮਜੀਤ ਕੌਰ ਉਰਫ਼ ਨਿੱਕੀ ਪੁੱਤਰੀ ਲੇਟ ਪਾਲ ਸਿੰਘ ਵਾਸੀ ਕਿਰਾਏਦਾਰ ਗੁਰੂ ਨਾਨਕ ਨਗਰ ਕਲੋਨੀ ਜਾਖਲ ਰੋਡ ਸੁਨਾਮ ਥਾਣਾ ਸਿਟੀ ਸੁਨਾਮ ਜ਼ਿਲ੍ਹਾ ਸੰਗਰੂਰ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ ਦੋ ਕੁਇੰਟਲ ਭੁੱਕੀ, 710 ਨਸ਼ੀਲੀਆਂ ਗੋਲੀਆਂ ਅਤੇ ਇੱਕ ਵਰਨਾ ਗੱਡੀ ਜਿਸ ਵਿੱਚ ਇਹ ਨਸ਼ੀਲੇ ਪਦਾਰਥ ਲਿਆ ਰਹੇ ਸਨ, ਬਰਾਮਦ ਕਰਕੇ ਮੁਕੱਦਮਾ ਨੰਬਰ 26 ਮਿਤੀ 29-01-2021 ਅ / ਧ 15, 22/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਿਟੀ ਸਮਾਣਾ ਵਿਖੇ ਦਰਜ ਕੀਤਾ ਗਿਆ।ਸ੍ਰੀ ਦੁੱਗਲ ਨੇ ਦੱਸਿਆ ਕਿ ਏ.ਐਸ.ਆਈ ਬਲਜੀਤ ਸਿੰਘ, ਏ.ਐਸ.ਆਈ ਸੇਵਕ ਸਿੰਘ ਅਤੇ ਏ.ਐਸ.ਆਈ ਬੇਅੰਤ ਸਿੰਘ ਸਮੇਤ ਪੁਲਿਸ ਪਾਰਟੀ ਭਾਖੜਾ ਪੁੱਲ ਪਟਿਆਲਾ ਰੋਡ ਸਮਾਣਾ ਮੌਜੂਦ ਸੀ ਤਾਂ ਇੱਕ ਵਰਨਾ ਕਾਰ ਰੰਗ ਚਿੱਟਾ ਨੰਬਰ ਡੀ.ਐਲ. 01 ਸੀ.ਜੈਡ -0301 ਬੜੀ ਤੇਜ਼ ਰਫਤਾਰ ਨਾਲ ਆਈ ਅਤੇ ਪੁਲਿਸ ਪਾਰਟੀ ਵੱਲੋਂ ਰੁੱਕਣ ਦਾ ਇਸ਼ਾਰਾ ਕਰਨ 'ਤੇ ਕਾਰ ਚਾਲਕ ਨੇ ਆਪਣੀ ਵਰਨਾ ਗੱਡੀ ਨੂੰ ਪਟਿਆਲਾ ਸਾਈਡ ਵੱਲ ਨੂੰ ਭਜਾ ਲਿਆ ਜਿਸਤੇ ਪੁਲਿਸ ਪਾਰਟੀ ਨੇ ਕਾਰ ਦਾ ਪਿੱਛਾ ਕੀਤਾ ਅਤੇ ਕਾਰ ਚਾਲਕ ਨੇ ਆਪਣੀ ਕਾਰ ਪਿੰਡ ਅਸਰਪੁਰ ਚੁੱਪਕੀ ਦੁਲੜ ਅਤੇ ਟੋਡਰਪੁਰ ਹੁੰਦੇ ਹੋਏ ਸਮਾਣਾ ਵੱਲ ਨੂੰ ਪਾ ਲਈ ਤਾਂ ਟੋਡਰਪੁਰ ਰੋਡ ਬਸਤੀ ਗੁਬਿੰਦ ਨਗਰ ਸਮਾਣਾ ਵਿਖੇ ਪੁਲਿਸ ਪਾਰਟੀ ਨੇ ਗੱਡੀ ਨੂੰ ਘੇਰ ਲਿਆ। ਉਪਰੰਤ ਪੁਲਿਸ ਪਾਰਟੀ ਨੇ ਗੱਡੀ ਨੂੰ ਤੇ ਉਸ ਵਿੱਚ ਬੈਠੇ ਦੋਸ਼ੀਆਂ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਪੁੱਛ ਗਿੱਛ ਦੌਰਾਨ ਸਵਰਨ ਸਿੰਘ ਪੁੱਤਰ ਜੈਲ ਸਿੰਘ ਵਾਸੀ ਪਿੰਡ ਕਕਰਾਲਾ ਥਾਣਾ ਸਦਰ ਨਾਭਾ ਜ਼ਿਲ੍ਹਾ ਪਟਿਆਲਾ ਅਤੇ ਕਰਮਜੀਤ ਕੌਰ ਉਰਫ਼ ਨਿੱਕੀ ਪੁੱਤਰੀ ਲੇਟ ਪਾਲ ਸਿੰਘ ਵਾਸੀ ਕਿਰਾਏਦਾਰ ਗੁਰੂ ਨਾਨਕ ਨਗਰ ਕਲੋਨੀ ਜਾਖਲ ਰੋਡ ਸੁਨਾਮ ਥਾਣਾ ਸਿਟੀ ਸੁਨਾਮ ਜ਼ਿਲ੍ਹਾ ਸੰਗਰੂਰ ਪਾਏ ਗਏ। ਪੁਲਿਸ ਪਾਰਟੀ ਵੱਲੋਂ ਵਰਨਾ ਗੱਡੀ ਦੀ ਜਾਂਚ ਕਰਨ 'ਤੇ ਉਸ ਵਿੱਚੋਂ ਦੋ ਕੁਇੰਟਲ ਭੁੱਕੀ ਅਤੇ 710 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਪੁੱਛ ਗਿੱਛ ਦੌਰਾਨ ਪਤਾ ਚੱਲਿਆ ਕਿ ਉਹ ਕਾਫੀ ਸਮਾਂ ਤੋਂ ਬਾਹਰਲੀਆਂ ਸਟੇਟਾਂ ਤੋਂ ਭੁੱਕੀ, ਨਸ਼ੀਲੀਆਂ ਗੋਲੀਆਂ ਅਤੇ ਹੋਰ ਨਸ਼ੀਲੇ ਪਦਾਰਥ ਲਿਆਕੇ ਪਟਿਆਲਾ ਅਤੇ ਸੰਗਰੂਰ ਦੇ ਵੱਖ ਵੱਖ ਏਰੀਆ ਵਿੱਚ ਸਪਲਾਈ ਕਰ ਰਹੇ ਹਨ। ਦੋਸ਼ੀ ਸਵਰਨ ਸਿੰਘ ਦਾ ਪਿਤਾ ਜੈਲ ਸਿੰਘ ਉਰਫ਼ ਤਿੱਤਰ ਵਾਸੀ ਕਕਰਾਲਾ ਵੀ ਨਸ਼ਾ ਤਸਕਰੀ ਦੇ ਕੇਸਾਂ ਵਿੱਚ ਜੇਲ ਵਿੱਚ ਰਹਿ ਚੁੱਕਾ ਹੈ। ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਮੁਕੱਦਮੇ ਵਿੱਚ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ ।

 

Tags: Crime News Punjab , Punjab Police , Police , Crime News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD