Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਿੱਖਿਆ ਅਤੇ ਸਿਹਤ ਹਨ ਸਰਕਾਰ ਦੀਆਂ ਤਰਜੀਹਾਂ : ਬਲਬੀਰ ਸਿੰਘ ਸਿੱਧੂ

ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਸਕਦਾ 3.5 ਲੱਖ ਬੱਚਿਆਂ ਨੇ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ ਵਿੱਚ ਲਿਆ ਦਾਖ਼ਲਾ

Web Admin

Web Admin

5 Dariya News

ਐਸ ਏ ਐਸ ਨਗਰ , 29 Jan 2021

Last updated on: Jan 29, 2021, 00:00 IST

ਸਿੱਖਿਆ ਅਤੇ ਸਿਹਤ ਦੋਹੇ ਖੇਤਰ ਪੰਜਾਬ ਸਰਕਾਰ ਦੀਆਂ ਤਰਜੀਹਾਂ ਹਨ; ਇਹਨਾਂ ਖੇਤਰਾਂ ਦੇ ਮਜ਼ਬੂਤੀਕਰਨ ਅਤੇ ਸੁਧਾਰ ਲਈ ਭਰਪੂਰ ਉਪਰਾਲੇ ਕੀਤੇ ਜਾ ਰਹੇ ਹਨ। ਸਿੱਖਿਆ ਦੇ ਖੇਤਰ ਵਿਚ ਕੀਤੇ ਸੁਧਾਰਾਂ ਸਦਕਾ ਇਸ ਵਰ੍ਹੇ 3.5 ਲੱਖ ਬੱਚਿਆਂ ਨੇ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਲਿਆ ਹੈ।ਇਹ ਪ੍ਰਗਟਾਵਾ ਕੈਬਿਨੇਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਰਕਾਰੀ ਹਾਈ ਸਕੂਲ ਮੌਲੀ ਬੈਦਵਾਣ ਵਿਖੇ ਇਕ ਸਮਾਗਮ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨੇ ਸਕੂਲ ਵਿੱਚ ਕਮਰਿਆਂ ਦੀ ਉਸਾਰੀ ਲਈ 10 ਲੱਖ ਰੁਪਏ ਦਾ ਚੈਕ ਦਿੱਤਾ।  ਇਸ ਤੋਂ ਪਹਿਲਾਂ ਵੀ ਸ. ਸਿੱਧੂ ਵੱਲੋਂ ਸਕੂਲ ਵਿੱਚ ਮਲਟੀ- ਪਰਪਸ ਹਾਲ ਦੀ ਉਸਾਰੀ ਲਈ ਪੰਜ ਲੱਖ ਰੁਪਏ ਦਿੱਤੇ ਗਏ ਸਨ।ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖਿਆ ਇਨਸਾਨ ਦਾ ਸਭ ਤੋਂ ਵੱਡਾ ਹਥਿਆਰ ਹੈ। ਸਿੱਖਿਅਤ ਵਿਅਕਤੀ ਆਪਣੀ ਮਿਹਨਤ ਨਾਲ ਤਰੱਕੀ ਦੇ ਸਿਖਰ ਛੂਹ ਸਕਦਾ ਹੈ। ਇਲਾਕਾ ਨਿਵਾਸੀਆਂ ਨੂੰ ਬੱਚਿਆਂ ਦੀ ਪੜ੍ਹਾਈ ਵੱਲ ਧਿਆਨ ਦੇਣ ਦੀ ਲੋੜ ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਜੇਕਰ ਬੱਚੇ ਪੜ੍ਹ-ਲਿਖ ਜਾਣ ਤਾਂ ਉਹ ਆਪਣੇ ਲਈ ਧਨ-ਦੌਲਤ ਆਪ ਕਮਾ ਸਕਦੇ ਹਨ ਪਰ ਜੇ ਉਹ ਅਨਪੜ੍ਹ ਰਹਿ ਜਾਣ ਤਾਂ ਮਾਂ-ਬਾਪ ਵੱਲੋਂ ਭਾਵੇਂ ਜਿੰਨਾ ਵੀ ਧਨ ਔਲਾਦ ਲਈ ਇਕੱਤਰ ਕੀਤਾ ਗਿਆ ਹੋਵੇ, ਅਨਪੜ੍ਹ ਉਸ ਨੂੰ ਗਵਾ ਬੈਠਣਗੇ। ਇਸ ਲਈ ਸਾਨੂੰ ਬੱਚਿਆ ਨੂੰ ਚੰਗੀ ਸਿੱਖਿਆ ਦਿਵਾਉਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਿੱਖਿਆ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਵਿਦਿਆ ਦੇ ਖੇਤਰ ਵਿੱਚ ਡਿਜੀਟਾਈਜ਼ੇਸ਼ਨ ਅਤੇ ਕੰਪਿਊਟਰੀਕਰਨ ਕੀਤਾ ਜਾ ਰਿਹਾ ਹੈ। ਬੱਚਿਆਂ ਨੂੰ ਸਮਾਰਟਫੋਨ ਦਿੱਤੇ ਗਏ ਹਨ ਅਤੇ ਸਕੂਲਾਂ ਵਿੱਚ ਟੈਬਲੇਟ ਮੁਹਈਆ ਕਰਵਾਏ ਜਾ ਰਹੇ ਹਨ। ਪੜ੍ਹਾਈ ਲਈ ਈ ਕੰਟੇਂਟ ਮੁਹਈਆ ਕਰਵਾਇਆ ਗਿਆ ਹੈ। ਸਮਾਰਟ ਸਕੂਲ ਬਣਾਏ ਗਏ ਹਨ ਅਤੇ ਅਧਿਆਪਕਾਂ ਦੀ ਰੈਸ਼ਨੇਲਾਈਜ਼ੇਸ਼ਨ ਜ਼ਰੀਏ ਹਰ ਸਕੂਲ ਵਿਚ ਲੋੜ ਅਨੁਸਾਰ ਅਧਿਆਪਕ ਤਾਇਨਾਤ ਕੀਤੇ ਗਏ ਹਨ।ਇਸੇ ਤਰ੍ਹਾਂ ਕਰੋਨਾ ਦੀ ਲੜਾਈ ਨੂੰ ਅਸੀਂ ਸਿਹਤ ਖੇਤਰ ਵਿੱਚ ਕੀਤੇ ਸੁਧਾਰਾਂ ਨਾਲ ਸਫਲਤਾਪੂਰਵਕ ਲੜ੍ਹ ਰਹੇ ਹਾਂ । ਸਿਹਤ ਮਹਿਕਮੇ ਵਿੱਚ 4000 ਕਰਮਚਾਰੀਆਂ ਦੀ ਵੱਖ-ਵੱਖ ਪੱਧਰ ਤੇ ਭਰਤੀ ਕੀਤੀ ਗਈ ਹੈ। ਪੂਰੀ ਪਾਰਦਰਸ਼ਤਾ ਅਤੇ ਮੈਰਿਟ ਦੇ ਆਧਾਰ ਤੇ ਭਰਤੀਆਂ ਹੋਈਆਂ। ਉਨ੍ਹਾਂ ਕਿਹਾ ਕਿ ਜੇਕਰ ਮੁਹਾਲੀ ਦੀ ਹੀ ਗੱਲ ਕਰੀਏ ਤਾਂ ਇੱਥੇ ਹਸਪਤਾਲ,ਕਮਿਊਨਿਟੀ ਹੈਲਥ ਸੈਂਟਰ ਅਤੇ ਡਿਸਪੈਂਸਰੀਆਂ ਤੋਂ ਇਲਾਵਾ ਮੈਡੀਕਲ ਕਾਲਜ ਸਥਾਪਤ ਹੋਇਆ ਹੈ । ਆਯੁਰਵੈਦਿਕ ਹਸਪਤਾਲ ਵੀ ਉਸਾਰੀ ਅਧੀਨ ਹੈ ਜਿਸ ਦਾ ਕੰਮ 31 ਮਾਰਚ 2021 ਤਕ ਮੁਕੰਮਲ ਹੋ ਜਾਵੇਗਾ।ਇਸ ਮੌਕੇ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਤੇ ਪਹੁੰਚੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਨੇਕ ਚੰਦ ਮਛਲੀਕਲਾਂ ਨੇ ਦਸਿਆ ਕਿ ਪਿੰਡ ਮੌਲੀ ਬੈਦਵਾਣ ਵਿੱਚ ਵੱਖ ਵੱਖ ਵਿਕਾਸ ਕੰਮਾਂ ਲਈ ਪਿਛਲੇ ਸਮੇਂ ਦੌਰਾਨ ਇਕ ਕਰੋੜ ਰੁਪਏ ਤੋਂ ਵੱਧ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।ਹੋਰਨਾਂ ਤੋਂ ਇਲਾਵਾ ਸਮਾਗਮ ਦੇ ਵਿਚ ਬਾਲ ਕ੍ਰਿਸ਼ਨ ਗੋਇਲ ਸਰਪੰਚ, ਪੰਚਾਇਤ ਮੈਂਬਰ ਗੁਰਭਾਜ ਸਿੰਘ, ਭਰਪੂਰ ਸਿੰਘ ,ਬਲਜਿੰਦਰ ਸਿੰਘ, ਇੰਦਰਜੀਤ ਕੁਮਾਰ, ਕਮਲਜੀਤ ਸਿੰਘ ,ਜਸਵੰਤ ਸਿੰਘ, ਅਤੇ ਸਰਦਾਰ ਭਗਤ ਸਿੰਘ ਨਾਮਧਾਰੀ ਤੇ ਹਰਜਸ ਸਿੰਘ, ਸਕੂਲ ਦੇ ਮੁੱਖ ਅਧਿਆਪਕ ਸੰਜੀਵ ਕੁਮਾਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD