Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਵੱਲੋਂ ਤਿੰਨ-ਦਿਨਾ ਪਲਸ-ਪੋਲੀਓ ਵੈਕਸੀਨੇਸ਼ਨ ਮੁਹਿੰਮ ਦੀ ਸ਼ੁਰੂਆਤ

ਸੂਬੇ ਭਰ ਦੇ 31 ਲੱਖ ਤੋਂ ਵੱਧ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ

Web Admin

Web Admin

5 Dariya News

ਮੋਹਾਲੀ , 31 Jan 2021

Last updated on: Jan 31, 2021, 00:00 IST

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਵੱਲੋਂ ਅੱਜ ਇਥੇ ਜ਼ਿਲਾ ਹਸਪਤਾਲ ਵਿਖੇ ਸੂਬਾ ਪੱਧਰੀ ਸਮਾਰੋਹ ਮੌਕੇ ਬੱਚਿਆਂ ਨੂੰ ਓਰਲ ਪੋਲੀਓ ਵੈਕਸੀਨ (ਓ.ਪੀ.ਵੀ.) ਦੀਆਂ ਬੂੰਦਾਂ ਪਿਲਾ ਕੇ ਤਿੰਨ ਰੋਜ਼ਾ ਨੈਸ਼ਨਲ ਇਮਿਊਨੀਜੇਸ਼ਨ ਡੇਅ (ਐਨ.ਆਈ.ਡੀ.) ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਉਨਾਂ ਦੱਸਿਆ ਕਿ ਸੂਬੇ ਭਰ ਦੇ 0-5 ਸਾਲ ਉਮਰ ਵਰਗ ਦੇ 31,54,172 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਹੈ। ਉਨਾਂ ਦੱਸਿਆ ਕਿ ਪਹਿਲੇ ਦਿਨ ਬੂਥ ’ਤੇ ਅਤੇ ਦੂਜੇ ਅਤੇ ਤੀਜੇ ਦਿਨ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਮੌਕੇ ਗੱਲ ਕਰਦਿਆਂ ਸ੍ਰੀ ਹੁਸਨ ਲਾਲ ਨੇ ਕਿਹਾ ਕਿ ਸੂਬੇ ਭਰ ਵਿੱਚ ਲਗਭਗ 54,907 ਵੈਕਸੀਨੇਟਰਾਂ ਨੂੰ ਇਸ ਕਾਰਜ ਵਿੱਚ ਲਗਾਇਆ ਗਿਆ ਹੈ ਜਦੋਂਕਿ ਕੁੱਲ 3219 ਸੁਪਰਵਾਇਜ਼ਰ ਇਮਿਊਨੀਜੇਸ਼ਨ ਪ੍ਰੋਗਰਾਮ ਦੀ ਅਚਨਚੇਤ ਨਿਗਰਾਨੀ ਕਰਨਗੇ ਅਤੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਏ ਜਾਣ ਨੂੰ ਯਕੀਨੀ ਬਣਾਉਣਗੇ। ਉਨਾਂ ਦੱਸਿਆ ਕਿ ਰਾਜ ਭਰ ਵਿੱਚ ਕੁੱਲ 14112 ਬੂਥ ਹਨ ਅਤੇ ਲਗਭਗ 837 ਮੋਬਾਈਲ ਟੀਮਾਂ ਗਠਿਤ ਕੀਤੀਆਂ ਗਈਆਂ ਹਨ।

ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਆਉਣ ਭਾਵੇਂ ਬੱਚੇ ਦਾ ਜਨਮ ਕੁਝ ਘੰਟੇ ਪਹਿਲਾਂ ਹੋਇਆ ਹੈ ਜਾਂ ਬੱਚਾ ਖੰਘ, ਜ਼ੁਕਾਮ, ਬੁਖਾਰ, ਦਸਤ ਜਾਂ ਕਿਸੇ ਹੋਰ ਬਿਮਾਰੀ ਨਾਲ ਪੀੜਤ ਹੈ ਕਿਉਂਕਿ ਪੋਲੀਓ ਬੂੰਦਾਂ ਦਾ ਅਜਿਹੀ ਕਿਸੇ ਬਿਮਾਰੀ ਨਾਲ ਪੀੜਤ ਬੱਚਿਆਂ ’ਤੇ ਕੋਈ ਮਾੜਾ ਪ੍ਰਭਾਵ ਨਹੀਂ ਹੈ। ਉਨਾਂ ਕਿਹਾ ਕਿ ਦੇਸ਼ ਪਹਿਲਾਂ ਹੀ ਪੋਲੀਓ ਮੁਕਤ ਹੈ। ਹਾਲਾਂਕਿ, ਦੇਸ਼ ਨੂੰ ਪੋਲੀਓ ਮੁਕਤ ਬਣਾਏ ਰੱਖਣ ਲਈ ਵੈਕਸੀਨੇਸ਼ਨ ਜ਼ਰੂਰੀ ਹੈ।ਇਹ ਜ਼ਿਕਰ ਕਰਦਿਆਂ ਕਿ ਸਰਕਾਰ ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾ ਕੇ ਰੱਖਣ ਲਈ  ਹਰ ਉਪਲਰਾਲਾ ਕਰ ਰਹੀ ਹੈ, ਉਨਾਂ ਕਿਹਾ ਕਿ ਪ੍ਰੋਗਰਾਮ ਅਧੀਨ ਸੂਬੇ ਦੇ ਹਰੇਕ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਏ ਜਾਣ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਰਾਜ ਨੂੰ ਪੋਲੀਓ ਮੁਕਤ ਰੱਖਣ ਲਈ ਅਣਥੱਕ ਕਾਰਜ ਕਰਨ ਵਾਸਤੇ ਹਜ਼ਾਰਾਂ ਵਲੰਟੀਅਰਾਂ, ਫਰੰਟਲਾਈਨ ਕਰਮਚਾਰੀਆਂ ਅਤੇ ਸਿਹਤ ਅਧਿਕਾਰੀਆਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਗੁਰਿੰਦਰਬੀਰ ਸਿੰਘ, ਡਾਇਰੈਕਟਰ ਪਰਿਵਾਰ ਭਲਾਈ ਡਾ. ਅੰਦੇਸ਼, ਰਾਜ ਟੀਕਾਕਰਨ ਅਧਿਕਾਰੀ ਡਾ. ਬਲਵਿੰਦਰ ਕੌਰ, ਡਾ. ਵੀਨਾ ਜਰੇਵਾਲ, ਡਾ. ਰੇਨੂੰ ਸਿੰਘ, ਡਬਲਿਊ.ਐਚ.ਓ. ਤੋਂ ਡਾ. ਵਿਕਰਮ, ਡਾ. ਵਿਜੇ ਭਗਤ, ਗੁਰਮੀਤ ਸਿੰਘ,ਹਰਚਰਨ ਸਿੰਘ ਬਰਾੜ ਆਦਿ ਮੌਜੂਦ ਸਨ।    

 

Tags: Health , Husan Lal , National Immunization day , NID , oral polio vaccine , OPV , Pulse-Polio vaccination drive , Pulse Polio Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD