Monday, 20 May 2024

 

 

ਖ਼ਾਸ ਖਬਰਾਂ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

 

ਮੋਦੀ ਸਰਕਾਰ ਭਾਰਤ ਵਰਗੇ ਲੋਕਤੰਤਰੀ ਦੇਸ਼ 'ਚ ਤਾਨਾਸ਼ਾਹੀ ਰਵੱਈਆ ਅਪਣਾ ਰਹੀ - ਸੰਸਦ ਮੈਂਬਰ ਡਾ.ਅਮਰ ਸਿੰਘ

ਕਿਹਾ! ਬਜਟ ਸੈਸ਼ਨ ਦੌਰਾਨ ਕਿਸਾਨੀ ਮੁੱਦੇ ਜ਼ੋਰਦਾਰ ਢੰਗ ਨਾਲ ਚੁੱਕਣਗੇ

Web Admin

Web Admin

5 Dariya News

ਲੁਧਿਆਣਾ , 31 Jan 2021

ਸ੍ਰੀ ਫਤਹਿਗੜ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਵੱਲੋਂ ਅੱਜ  ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਂਬੜੇ ਦੁੱਖ ਦੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਭਾਰਤ ਵਰਗੇ ਲੋਕਤੰਤਰੀ ਦੇਸ਼ ਵਿਚ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ'। ਅੱਜ ਸਥਾਨਕ ਸਰਕਟ ਹਾਊਸ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਤਿੰਨ ਖੇਤ ਕਾਨੂੰਨਾਂ ਵਿਰੁੱਧ ਸੜਕਾਂ ਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ ਜਦਕਿ ਸਾਰੇ ਕਾਂਗਰਸੀ ਸੰਸਦ ਮੈਂਬਰ ਸੰਸਦ ਦੇ ਅੰਦਰ ਇਹ ਮੁੱਦੇ ਉਠਾਉਣਗੇ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਤੋਂ ਡਰੀ ਹੋਈ ਹੋਣ ਕਰਕੇ ਉਨ੍ਹਾਂ ਸਰਦ ਰੁੱਤ ਦਾ ਸੈਸ਼ਨ ਨਹੀਂ ਬੁਲਾਇਆ, ਜਦਕਿ ਕੋਰੋਨਾ ਦੇ ਕੇਸਾਂ ਦੀ ਗਿਣਤੀ ਕਾਫੀ ਘੱਟ ਹੋਈ ਹੈ। ਇਸ ਤੋਂ ਇਲਾਵਾ ਜਦੋਂ ਇਨ੍ਹਾਂ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਪਾਸ ਕਰਨ ਦੀ ਗੱਲ ਆਈ ਤਾਂ ਸਤੰਬਰ, 2020 ਵਿੱਚ ਉਨ੍ਹਾਂ ਵਿਸ਼ੇਸ਼ ਸੰਸਦ ਬੁਲਾ ਕੇ ਤਿੰਨੇ ਕਾਨੂੰਨ ਪਾਸ ਕੀਤੇ, ਉਦੋਂ ਕੋਰੋਨਾ ਮਹਾਂਮਾਰੀ ਚਰਮ ਸੀਮਾਂ 'ਤੇ ਸੀ। ਡਾ. ਅਮਰ ਸਿੰਘ ਨੇ ਕਿਹਾ 'ਇਸ ਤੋਂ ਇਹ ਸਾਫ ਤੌਰ ਤੇ ਨਜ਼ਰ ਆਉਂਦਾ ਹੈ ਕਿ ਕੇਂਦਰ ਸਰਕਾਰ ਕਿਸਾਨੀ ਪ੍ਰਤੀ ਕੀ ਰਵੱਈਆ ਰੱਖਦੀ ਹੈ'।ਉਨ੍ਹਾਂ ਕਿਹਾ ਕਿ ਗਾਜ਼ੀਪੁਰ ਸਰਹੱਦ ਦੀਆਂ ਹਾਲ ਹੀ ਦੀਆਂ ਘਟਨਾਵਾਂ ਨੇ ਇਹ ਸਾਬਤ ਕਰ ਦਿੱਤਾ ਕਿ ਕਿਸਾਨ ਅੰਦੋਲਨ ਇੱਕ ਵਿਸ਼ਾਲ ਜਨ ਅੰਦੋਲਨ ਹੈ ਅਤੇ ਇਹ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ। ਉਨ੍ਹਾਂ ਅੱਗੇ ਜ਼ੋਰ ਦੇ ਕੇ ਕਿਹਾ ਕਿ 26 ਜਨਵਰੀ, 2021 ਦੀ ਘਟਨਾ, ਕੇਂਦਰ ਸਰਕਾਰ ਵੱਲੋਂ ਇੱਕ ਬਹੁਤ ਸ਼ਾਂਤਮਈ ਅੰਦੋਲਨ ਨੂੰ ਬਦਨਾਮ ਕਰਨ ਅਤੇ ਇਸ ਨੂੰ ਗਲਤ ਢੰਗ ਨਾਲ ਪੇਸ਼ ਕਰਕੇ  ਕਮਜ਼ੋਰ ਕਰਨ ਦੀ ਨੀਯਤ ਨਾਲ ਕਰਵਾਈ ਗਈ ਇੱਕ ਸੋਚੀ ਸਮਝੀ ਸਾਜ਼ਿਸ ਦਾ ਹਿੱਸਾ ਹੈ।

ਡਾ.ਅਮਰ ਸਿੰਘ ਨੇ ਕਿਹਾ ਕਿ ਉਹ ਸੰਸਦ ਦੇ ਅੰਦਰ ਇਨ੍ਹਾਂ ਕਾਲੇ ਕਾਨੂੰਨਾ ਖ਼ਿਲਾਫ ਓਨਾ ਹੀ ਵਿਰੋਧ ਕਰਨਗੇ ਜਿੰਨਾ ਉਨ੍ਹਾਂ ਪਹਿਲਾਂ ਕੀਤਾ ਸੀ ਜਦੋਂ ਇਹ ਕਾਨੂੰਨ ਲਾਗੂ ਕੀਤੇ ਗਏ ਸਨ। ਇਹ ਕਿਸਾਨ ਅੰਦੋਲਨ ਹੁਣ ਵਿਸ਼ਾਲ ਲੋਕ ਲਹਿਰ ਬਣ ਗਿਆ ਹੈ ਕਿਉਂਕਿ ਕੇਂਦਰ ਸਰਕਾਰ ਵੱਲੋਂ ਬਹੁ-ਗਿਣਤੀ ਭਾਰਤੀਆਂ ਦੀ ਇੱਛਾ ਦੇ ਵਿਰੁੱਧ ਜਾ ਕੇ ਕੁਝ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਦੀ ਨਾਕਾਮ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸਰਕਾਰਾਂ ਲੋਕਾਂ ਦੁਆਰਾ ਬਣਾਈਆਂ ਜਾਂਦੀਆਂ ਹਨ ਅਤੇ ਸਰਕਾਰਾਂ ਨੂੰ ਵੀ ਅਜਿਹੇ ਕਾਨੂੰਨ ਬਣਾਉਣੇ ਚਾਹੀਦੇ ਹਨ ਜੋ ਜਨਹਿੱਤ ਵਿੱਚ ਹੋਣ ਨਾ ਕਿ ਕੁਝ ਸਵਾਰਥੀ ਵਪਾਰੀਆਂ ਨੂੰ ਲਾਭ ਪਹੁੰਚਾਉਣ ਲਈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੌਜਵਾਨਾਂ ਲਈ ਲੋੜੀਂਦੀਆਂ ਨੌਕਰੀਆਂ ਪੈਦਾ ਕਰਨ ਵਿੱਚ ਅਸਫਲ ਰਹੀ ਹੈ ਅਤੇ ਇਸ ਗੱਲ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਭਾਰਤ ਵਿੱਚ ਬੇਰੁਜ਼ਗਾਰੀ ਦਰ ਵਿੱਚ 10 ਫੀਸਦੀ ਇਜਾਫਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕੋਵਿਡ-19 ਲਾਕਡਾਊਨ ਦੌਰਾਨ ਪੂਰਾ ਵਿਸ਼ਵ ਆਪਣੇ ਨਾਗਰਿਕਾਂ ਨੂੰ ਵਿੱਤੀ ਲਾਭ ਮੁਹੱਈਆ ਕਰਵਾ ਰਿਹਾ ਸੀ ਤਾਂ ਨਰਿੰਦਰ ਮੋਦੀ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਥੋਂ ਤਕ ਕਿ ਚੀਨ ਨੇ ਸਾਡੀ ਧਰਤੀ 'ਤੇ ਨਾਜਾਇਜ਼ ਕਬਜ਼ਾ ਕੀਤਾ ਹੈ ਪਰ ਪ੍ਰਧਾਨ ਮੰਤਰੀ ਇਸ ਮੁੱਦੇ ਨੂੰ ਹੱਲ ਕਰਨ ਲਈ ਚਿੰਤਤ ਨਜ਼ਰ ਨਹੀਂ ਆ ਰਹੇ।ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 2 ਫਰਵਰੀ, 2021 ਨੂੰ ਸਰਬ ਪਾਰਟੀ ਮੀਟਿੰਗ ਸੱਦਣ ਲਈ ਸਗਾਵਤ ਕੀਤਾ, ਤਾਂ ਜੋ ਖੇਤੀਬਾੜੀ ਕਾਨੂੰਨਾਂ ਅਤੇ ਕਿਸਾਨਾਂ ਦੇ ਅੰਦੋਲਨ ਦੇ ਮੁੱਦੇ 'ਤੇ ਦਿੱਲੀ ਵਿੱਚ ਤਾਜ਼ਾ ਘਟਨਾਕ੍ਰਮ ਦੇ ਮੱਦੇਨਜ਼ਰ ਅੱਗੇ ਵਧਣ ਵਾਲੇ ਰਸਤੇ 'ਤੇ ਸਹਿਮਤੀ ਬਣਾਈ ਜਾ ਸਕੇ।ਉਨ੍ਹਾਂ ਕਿਹਾ ਕਿ ਇਹ ਬੈਠਕ ਦਿੱਲੀ ਵਿੱਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਵਿੱਚ ਹਾਲ ਹੀ ਵਿੱਚ ਹੋਈਆਂ ਘਟਨਾਵਾਂ, ਖ਼ਾਸਕਰ ਗਣਤੰਤਰ ਦਿਵਸ ਦੀ ਹਿੰਸਾ, ਕਿਸਾਨਾਂ 'ਤੇ ਸਿੰਘੂ ਬਾਰਡਰ ਤੇ ਹਮਲੇ ਅਤੇ ਉਨ੍ਹਾਂ ਵਿਰੁੱਧ ਵੱਡੇ ਪੱਧਰ 'ਤੇ ਅਪਰਾਧ ਮੁਹਿੰਮ ਦੇ ਮੱਦੇਨਜ਼ਰ ਪੈਦਾ ਹੋਈ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕਰੇਗੀ।ਉਨ੍ਹਾਂ ਪੰਜਾਬ ਭਾਜਪਾ ਨੇਤਾਵਾਂ ਨੂੰ ਵੀ ਹੰਕਾਰ 'ਤੇ ਖੜੇ ਹੋਣ ਦੀ ਬਜਾਏ ਆਪਣੇ ਸੂਬੇ ਅਤੇ ਆਪਣੇ ਲੋਕਾਂ ਨੂੰ ਬਚਾਉਣ ਲਈ ਇਕੱਠੇ ਹੋਣ ਦੀ ਅਪੀਲ ਕੀਤੀ।

 

Tags: Dr Amar Singh , Dr. Amar Singh , Punjab Pradesh Congress Committee , Congress , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD