Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੋਹਾਲੀ ਨਗਰ ਨਿਗਮ ਚੋਣਾਂ ਲਈ ਕਾਂਗਰਸ ਪਾਰਟੀ ਦੇ 50 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਕਾਗਜ਼ ਭਰੇ

ਕੈਬਨਿਟ ਮੰਤਰੀ ਸਿੱਧੂ ਨੇ ਨਿਜੀ ਤੌਰ 'ਤੇ ਨਾਲ ਜਾ ਕੇ ਉਮੀਦਵਾਰਾਂ ਦੇ ਭਰਵਾਏ ਨਾਮਜ਼ਦਗੀ ਕਾਗਜ਼

Web Admin

Web Admin

5 Dariya News

ਐਸ.ਏ.ਐਸ. ਨਗਰ (ਮੋਹਾਲੀ) , 02 Feb 2021

Last updated on: Feb 02, 2021, 00:00 IST

ਨਗਰ ਨਿਗਮ ਚੋਣਾਂ ਲਈ ਸਰਗਰਮੀਆਂ ਸ਼ੁਰੂ ਹੋ ਚੁੱਕੀਆਂ ਹਨ ਜਿਸ ਦੇ ਚਲਦਿਆਂ ਕਾਂਗਰਸ ਪਾਰਟੀ ਦੀ ਪਕੜ ਕਾਫ਼ੀ ਮਜ਼ਬੂਤ ਹੈ ਅਤੇ ਚੋਣਾਂ ਵਿੱਚ ਸਾਰੀਆਂ ਸੀਟਾਂ ਉਤੇ ਕਾਂਗਰਸ ਪਾਰਟੀ ਜਿੱਤ ਹਾਸਿਲ ਕਰਕੇ ਆਪਣਾ ਮੇਅਰ ਬਣਾਏਗੀ। ਕੈਬਨਿਟ ਮੰਤਰੀ  ਬਲਬੀਰ ਸਿੰਘ ਸਿੱਧੂ ਨੇ ਇਹ ਵਿਚਾਰ ਅੱਜ ਨਿਗਮ ਚੋਣਾਂ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਭਰਵਾਉਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਨਿਜੀ ਤੌਰ 'ਤੇ ਨਾਲ ਜਾ ਕੇ ਸਾਰੇ ਕਾਂਗਰਸੀ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਦਾਖਿਲ ਕਰਵਾਏ ਜਿਸ ਸਾਰੇ ਉਮੀਦਵਾਰਾਂ ਦਾ ਉਤਸ਼ਾਹ ਵੀ ਦੁੱਗਣਾ ਹੋ ਗਿਆ। ਕੈਬਨਿਟ ਮੰਤਰੀ ਨੇ ਸਾਰੇ ਉਮੀਦਵਾਰਾਂ ਨੂੰ ਚੋਣਾਂ ਜਿੱਤਣ ਲਈ ਸ਼ੁਭ ਇੱਛਾਵਾਂ ਵੀ ਭੇਂਟ ਕੀਤੀਆਂ।ਕੈਬਨਿਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਐਲਾਨੇ ਗਏ 50 ਦੇ 50 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗਜ਼ ਭਰਵਾ ਦਿੱਤੇ ਹਨ ਜਦਕਿ ਵਿਰੋਧੀ ਪਾਰਟੀਆਂ ਕੋਲ ਹਾਲੇ ਤੱਕ ਉਮੀਦਵਾਰ ਵੀ ਪੂਰੇ ਨਹੀਂ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸ਼ਹਿਰ ਦਾ ਸਰਵਪੱਖੀ ਵਿਕਾਸ ਕੀਤਾ ਹੈ ਅਤੇ ਨਿਗਮ ਚੋਣਾਂ ਵੀ ਵਿਕਾਸ ਦੇ ਮੁੱਦੇ ਉਤੇ ਹੀ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅੱਜ ਕਾਂਗਰਸੀ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਦਾਖਿਲ ਕਰਨ ਤੋਂ ਪਹਿਲਾਂ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੇ ਇਸ ਗੱਲ ਉਤੇ ਮੁਹਰ ਲਗਾ ਦਿੱਤੀ ਹੈ ਕਿ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਨਗੇ ਜਦਕਿ ਸ਼ਹਿਰ ਦੇ ਲੋਕ ਮੌਕਾਪ੍ਰਸਤ ਉਮੀਦਵਾਰਾਂ ਨੂੰ ਮੂੰਹ ਨਹੀਂ ਲਾਉਣਗੇ।ਸ੍ਰ. ਸਿੱਧੂ ਨੇ ਭਾਜਪਾ ਉਤੇ ਵਰ੍ਹਦਿਆਂ ਕਿਹਾ ਕਿ ਭਾਜਪਾ ਨੇ ਦੇਸ਼ ਦੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਜੋ ਕੀਤਾ, ਉਹ ਕਿਸੇ ਤੋਂ ਲੁਕਿਆ ਨਹੀਂ ਹੈ। ਭਾਜਪਾ ਦੇ ਮੋਹਾਲੀ ਨਗਰ ਨਿਗਮ ਚੋਣਾਂ ਵਿੱਚ ਉਤਾਰੇ ਜਾਣ ਵਾਲੇ ਉਮੀਦਵਾਰਾਂ ਨੂੰ ਲੋਕੀਂ ਮੂੰਹ ਤੋੜਵਾਂ ਜਵਾਬ ਦੇਣਗੇ ਅਤੇ ਦਿੱਲੀ ਵਿੱਚ ਚੱਲ ਰਹੇ ਦੇਸ਼ ਵਿਆਪੀ ਕਿਸਾਨ ਸੰਘਰਸ਼ ਦਾ ਹਿਸਾਬ ਵੀ ਪੁੱਛਣਗੇ। 

ਕੈਬਨਿਟ ਮੰਤਰੀ ਸ੍ਰ. ਸਿੱਧੂ ਨੇ ਕਿਸਾਨ ਸੰਘਰਸ਼ ਵਿੱਚ ਅੜਿੱਕੇ ਲਗਾਉਣ ਵਾਲੀ ਮੋਦੀ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਵੀ ਕੀਤੀ।ਉਨ੍ਹਾਂ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰਾਂ ਵਿੱਚ ਜੋਸ਼ ਭਰਦਿਆਂ ਕਿਹਾ ਕਿ ਸਾਰੇ ਉਮੀਦਵਾਰ ਆਪੋ ਆਪਣੇ ਵਾਰਡਾਂ ਵਿੱਚ ਤਕੜੇ ਹੋ ਕੇ ਚੋਣ ਲੜਨ ਅਤੇ ਹਰ ਇੱਕ ਵਾਰਡ ਵਾਸੀ ਦਾ ਸਾਥ ਲਿਆ ਜਾਵੇ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੀਆਂ ਅਫ਼ਵਾਹਾਂ ਤੋਂ ਬਚਾਅ ਕਰਦੇ ਹੋਏ ਸ਼ਾਂਤੀਪੂਰਵਕ ਢੰਗ ਨਾਲ ਚੋਣਾਂ ਲੜੀਆਂ ਜਾਣ ਤਾਂ ਜੋ ਚੋਣਾਂ ਵਿੱਚ ਵੱਡੀ ਜਿੱਤ ਹਾਸਿਲ ਕੀਤੀ ਜਾ ਸਕੇ।ਕੈਬਨਿਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਮੋਹਾਲੀ ਨਗਰ ਨਿਗਮ ਚੋਣਾਂ ਲਈ ਅੱਜ ਵਾਰਡ ਨੰ. 1 ਤੋਂ ਜਸਪ੍ਰੀਤ ਕੌਰ, 2 ਤੋਂ ਜਸਪਾਲ ਸਿੰਘ ਟਿਵਾਣਾ, 3 ਤੋਂ ਦਵਿੰਦਰ ਕੌਰ ਵਾਲੀਆ, 4 ਤੋਂ ਰਾਜਿੰਦਰ ਸਿੰਘ, 5 ਤੋਂ ਰੁਪਿੰਦਰ ਕੌਰ ਰੀਨਾ, 6 ਤੋਂ ਜਸਪ੍ਰੀਤ ਸਿੰਘ ਗਿੱਲ, 7 ਤੋਂ ਬਲਜੀਤ ਕੌਰ, 8 ਤੋਂ ਕੁਲਜੀਤ ਸਿੰਘ ਬੇਦੀ, 9 ਤੋਂ ਬਲਰਾਜ ਕੌਰ ਧਾਲੀਵਾਲ, 10 ਤੋਂ ਅਮਰਜੀਤ ਸਿੰਘ ਸਿੱਧੂ, 11 ਤੋਂ ਅਨੁਰਾਧਾ ਆਨੰਦ, 12 ਤੋਂ ਪਰਮਜੀਤ ਸਿੰਘ, 13 ਤੋਂ ਨਮਰਤਾ ਸਿੰਘ ਢਿੱਲੋਂ, 14 ਤੋਂ ਕਮਲਪ੍ਰੀਤ ਸਿੰਘ, 15 ਤੋਂ ਸੁਰਿੰਦਰ ਕੌਰ, 16 ਤੋਂ ਨਰਪਿੰਦਰ ਸਿੰਘ ਰੰਗੀ, 17 ਤੋਂ ਬਬੀਤਾ ਰਾਣੀ, 18 ਤੋਂ ਕੁਲਵੰਤ ਸਿੰਘ, 19 ਤੋਂ ਰਾਜ ਰਾਣੀ ਜੈਨ, 20 ਤੋਂ ਰਿਸ਼ਵ ਜੈਨ, 21 ਤੋਂ ਹਰਸ਼ਪ੍ਰੀਤ ਕੌਰ ਭਮਰਾ, 22 ਤੋਂ ਜਸਬੀਰ ਸਿੰਘ ਮਣਕੂ, 23 ਤੋਂ ਜਤਿੰਦਰ ਕੌਰ, 24 ਤੋਂ ਚਰਨ ਸਿੰਘ, 25 ਤੋਂ ਮਨਜੀਤ ਕੌਰ, 26 ਤੋਂ ਜਗਦੀਸ਼ ਸਿੰਘ, 27 ਤੋਂ ਪਰਵਿੰਦਰ ਕੌਰ, 28 ਤੋਂ ਰਾਜੇਸ਼ ਕੁਮਾਰ, 29 ਤੋਂ ਸਰੋਜ ਰਾਣੀ, 30 ਤੋਂ ਵਿਨੀਤ ਮਲਿਕ, 31 ਤੋਂ ਕੁਲਜਿੰਦਰ ਕੌਰ, 32 ਤੋਂ ਹਰਜੀਤ ਸਿੰਘ ਬੈਦਵਾਨ, 33 ਤੋਂ ਦਵਿੰਦਰ ਕੌਰ, 34 ਤੋਂ ਸੁਰਿੰਦਰ ਸਿੰਘ ਰਾਜਪੂਤ, 35 ਤੋਂ ਪ੍ਰਭਜੋਤ ਕੌਰ ਸਿੱਧੂ, 36 ਤੋਂ ਪ੍ਰਮੋਦ ਕੁਮਾਰ, 37 ਤੋਂ ਸੁਖਵਿੰਦਰ ਕੌਰ, 38 ਤੋਂ ਪ੍ਰਤੀਪ ਸੋਨੀ, 39 ਤੋਂ ਮਲਕੀਤ ਕੌਰ, 40 ਤੋਂ ਸੁੱਚਾ ਸਿੰਘ, 41 ਤੋਂ ਕੁਲਵੰਤ ਕੌਰ, 42 ਤੋਂ ਅਮਰੀਕ ਸਿੰਘ ਸੋਮਲ, 43 ਤੋਂ ਹਰਵਿੰਦਰ ਕੌਰ, 44 ਤੋਂ ਜਗਦੀਸ਼ ਸਿੰਘ, 45 ਤੋਂ ਮੀਨਾ ਕੌਂਡਲ, 46 ਤੋਂ ਰਵਿੰਦਰ ਸਿੰਘ, 47 ਤੋਂ ਸੁਮਨ, 48 ਤੋਂ ਨਰਾਇਣ ਸਿੰਘ ਸਿੱਧੂ, 49 ਤੋਂ ਗੁਰਪ੍ਰੀਤ ਕੌਰ, 50 ਤੋਂ ਭਾਰਤ ਭੂਸ਼ਣ ਮੈਣੀ ਵੱਲੋਂ ਨਾਮਜ਼ਦਗੀ ਕਾਗਜ਼ ਭਰੇ ਗਏ ਹਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD