Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕਿਸਾਨੀ ਅੰਦੋਲਨ ਨੂੰ ਸਮਰਪਿਤ ਪੰਜ ਰੋਜ਼ਾ ਡਾ. ਐਮ. ਐਸ ਰੰਧਾਵਾ ਕਲਾ ਉਤਸਵ ਸ਼ੁਰੂ

ਪੰਜਾਬ ਕਲਾ ਭਵਨ ਵਿਖੇ ਉਤਸਵ ਦਾ ਉਦਘਾਟਨ ਉਘੇ ਸ਼ਾਇਰ ਡਾ. ਸੁਰਜੀਤ ਪਾਤਰ ਨੇ ਕੀਤਾ

Web Admin

Web Admin

5 Dariya News

ਚੰਡੀਗੜ੍ਹ , 02 Feb 2021

Last updated on: Feb 02, 2021, 00:00 IST

ਪੰਜਾਬ ਕਲਾ ਪ੍ਰੀਸ਼ਦ ਵਿਖੇ ਅੱਜ ਪੰਜ ਰੋਜ਼ਾ ਡਾ ਐਮ ਐਸ  ਰੰਧਾਵਾ ਕਲਾ ਉਤਸਵ ਦੀ ਸ਼ੁਰੂਅਤ ਹੋ ਗਈ ਹੈ।ਇਸ ਸਾਲ ਇਹ ਉਤਸਵ ਕਿਸਾਨੀ ਅੰਦੋਲਨ ਨੂੰ ਸਮਰਪਿਤ ਹੈ, ਜਿਸ ਦਾ ਉਦਘਾਟਨ ਉਘੇ ਸ਼ਾਇਰ ਅਤੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਨੇ ਕੀਤਾ।ਇਸ ਮੌਕੇ ਪਹੁੰਚੇ ਸਾਰੇ ਬੁਲਾਰਿਆਂ ਨੇ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ।ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਕਿਸਾਨ ਅੰਦੋਲਨ ਨੂੰ ਕੁਚਲਣ ਦੀ ਨੀਤੀ ਦੀ ਬਜਾਏ ਕਿਸਾਨਾਂ ਨਾਲ ਸੁਹਿਰਦਤਾ ਨਾਲ ਗੱਲਬਾਤ ਕਰਕੇ ਜਲਦ ਤੋਂ ਜਲਦ ਇਸ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ।ਇਸ ਮੌਕੇ ਸੰਬੋਧਨ ਕਰਦਿਆਂ ਉਨਾਂ ਆਖਿਆ ਕਿ ਡਾ. ਰੰਧਾਵਾ ਕਿਸਾਨਾਂ ਦੇ ਮਸੀਹਾ ਸਨ ਜੋ ਹਮੇਸ਼ਾ ਸਾਡੇ ਮਨਾਂ ਵਿਚ ਵਸਦੇ ਰਹਿਣਗੇ।ਉਨ੍ਹਾਂ ਨਾਲ ਹੀ ਕਿਹਾ ਕਿ ਉਹ ਹਮੇਸ਼ਾ ਹੀ ਕਿਸਾਨ ਪੱਖੀ ਪ੍ਰਸ਼ਾਸਕ ਰਹੇ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉੱਪ ਕੁਲਪਤੀ ਹੁੰਦਿਆਂ ਉਨ੍ਹਾਂ ਨੇ ਖੇਤੀਬਾੜੀ ਨੂੰ ਨਵੀਆਂ ਲੀਹਾਂ `ਤੇ ਲਿਜਾਣ ਲਈ ਕਈ ਕ੍ਰਾਂਤੀਕਾਰੀ ਕਦਮ ਉਠਾਏ।ਇਸ ਤੋਂ ਇਲਾਵਾ ਉਨ੍ਹਾਂ ਵਲੋਂ ਕੀਤੇ  ਸਭਿਆਚਾਰਕ, ਸਾਹਿਤਕ  ਤੇ ਸਮਾਜਿਕ  ਕਾਰਜਾਂ ਨੂੰ ਵੀ ਸਦਾ ਚੇਤੇ ਕੀਤਾ ਜਾਂਦਾ ਰਹੇਗਾ।ਡਾ. ਪਾਤਰ ਨੇ ਇਸ ਮੌਕੇ ਕਿਸਾਨੀ ਅੰਦੋਲਨ  ਨਾਲ ਸਬੰਧਿਤ ਆਪਣੀਆਂ  ਚੋਣਵੀਆਂ  ਕਵਿਤਾਵਾਂ ਵੀ ਸੁਣਾਈਆਂ।ਡਾ. ਪਾਤਰ ਨੇ ਇਸ ਮੌਕੇ ਇਹ ਵੀ ਆਖਿਆ ਕਿ ਡਾ. ਐਮ ਐਸ. ਰੰਧਾਵਾ ਆਪਣੇ ਆਪ ਵਿਚ ਇਕ ਮਹਾਨ ਸੰਸਥਾ ਦਾ ਰੂਪ ਸਨ। 

ਇਸ ਮੌਕੇ ਡਾ. ਰੰਧਾਵਾ ਦੇ ਪੁੱਤਰ ਜਤਿੰਦਰ ਰੰਧਾਵਾ ਤੇ ਪੋਤਰੇ ਸਤਿੰਦਰ ਰੰਧਾਵਾ ਦਾ ਸਨਮਾਨ ਕਰਦਿਆਂ ਰੰਧਾਵਾ ਪਰਿਵਾਰ ਨੂੰ ਵਧਾਈ ਵੀ ਦਿਤੀ॥ਉਤਸਵ ਦੇ ਉਦਘਾਟਨੀ ਸਮਾਗਮ ਦੌਰਾਨ ਬੁਲਾਰਿਆਂ ਨੇ ਡਾ. ਰੰਧਾਵਾ ਦੀ ਸ਼ਖਸੀਅਤ  ਦੇ ਵੱਖ ਵੱਖ ਪਹਿਲੂਆਂ ਬਾਰੇ ਚਾਨਣਾ ਪਾਇਆ। ਮਹਿਮਾਨ ਲੇਖਕ ਗੁਲਜ਼ਾਰ ਸਿੰਘ  ਸੰਧੂ ਨੇ  ਰੰਧਾਵਾ  ਨਾਲ ਆਪਣੀ ਨੇੜਤਾ ਬਾਰੇ ਚਾਨਣਾ ਪਾਉਂਦਿਆਂ ਦਿਲਚਸਪ ਤੱਥ ਪੇਸ਼ ਕੀਤੇ। ਡਾ. ਬਲਦੇਵ ਸਿੰਘ  ਧਾਲੀਵਾਲ  ਨੇ ਡਾ ਰੰਧਾਵਾ ਦੀ ਪੰਜਾਬੀ ਸਭਿਆਚਾਰ  ਨੂੰ ਦੇਣ ਬਾਰੇ ਜਾਣਕਾਰੀ ਦਿਤੀ ਤੇ ਦਿਲਸ਼ੇਰ ਸਿੰਘ  ਚੰਦੇਲ ਨੇ ਸਰੋਤਿਆਂ ਨੂੰ ਰੰਧਾਵਾ ਦੇ ਜੀਵਨ ਬਾਰੇ ਵੇਰਵੇ ਸਹਿਤ ਜਾਣ-ਪਛਾਣ  ਕਰਵਾਈ। ਡਾ. ਪਿਆਰਾ ਲਾਲ  ਗਰਗ ਨੇ ਪੰਜਾਬੀ ਭਾਸ਼ਾ ਤੇ ਸਭਿਆਚਾਰ ਦੀ ਮੌਜੂਦਾ ਸਥਿਤੀ ਬਾਰੇ ਵਿਸ਼ੇਸ਼ ਭਾਸ਼ਣ ਦਿਤਾ। ਗਾਇਕ ਗੁਰਿੰਦਰ ਗੈਰੀ ਤੇ ਰਾਵੀ ਬੱਲ  ਨੇ ਆਪੋ ਆਪਣੀ ਗਾਇਕੀ ਦਾ ਰੰਗ ਬਿਖੇਰਿਆ। ਮੰਚ ਸੰਚਾਲਨ  ਕਰਦਿਆਂ ਪੰਜਾਬ ਕਲਾ ਪਰਿਸ਼ਦ  ਦੇ ਮੀਡੀਆ  ਅਧਿਕਾਰੀ ਨਿੰਦਰ ਘੁਗਿਆਣਵੀ ਨੇ ਰੰਧਾਵਾ ਦੀ ਕਲਾਵਾਂ ਤੇ ਕਲਾਕਾਰਾਂ ਨੂੰ ਦਿਤੀ ਵਡਮੁਲੀ ਦੇਣ ਬਾਰੇ ਜਾਣਕਾਰੀ ਦਿੱਤੀ। ਨਾਟਕਕਾਰ ਕੇਵਲ ਧਾਲੀਵਾਲ  ਨੇ ਮੇਲੇ ਦੀ ਮਹੱਤਤਾ  ਬਾਰੇ ਆਪਣੇ ਪ੍ਰਭਾਵ  ਦਿਤੇ।ਧੰਨਵਾਦ ਕਰਨ ਦੀ ਰਸਮ ਉਘੇ ਕਵੀ ਲਖਵਿੰਦਰ ਜੌਹਲ ਨੇ ਨਿਭਾਈ। ਅੰਤ ਉਤੇ ਲੇਖਕਾਂ ਤੇ ਕਲਾਕਾਰਾਂ ਦਾ ਸਨਮਾਨ ਕੀਤਾ ਗਿਆ। ਇਸ ਉਤਸਵ ਦੇ ਉਦਘਾਟਨੀ ਸਮਾਗਮ ਵਿਚ ਲਾਭ ਸਿੰਘ ਖੀਵਾ, ਡਾ. ਸ਼ਿੰਦਰਪਾਲ ਸਿੰਘ, ਨਿਰਮਲ ਜੌੜਾ, ਦੀਪਕ ਸ਼ਰਮਾ, ਸੰਜੀਵਨ ਸਿੰਘ, ਬਲਕਾਰ ਸਿੰਘ ਸਿਧੂ, ਚਰਨਜੀਤ ਭੁੱਲਰ, ਕੈਪਟਨ ਨਰਿੰਦਰ  ਸਿੰਘ  (ਰਿਟਾ ਆਈ. ਏ. ਐਸ), ਡਾ. ਯੋਗਰਾਜ ਐਂਗਰਸ਼, ਡਾ. ਸਰਬਜੀਤ  ਸਿੰਘ  ਸਮੇਤ ਕਈ  ਹਸਤੀਆਂ ਵੀ ਸ਼ਾਮਿਲ ਹੋਈਆਂ।

 

Tags: Cultural

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD