Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਪੁਲਿਸ ਦੇ ਕਰਮਚਾਰੀਆਂ ਲਈ ਕੋਵਿਡ-19 ਟੀਕਾਕਰਣ ਮੁਹਿੰਮ ਦੀ ਸ਼ੁਰੂਆਤ

ਡੀ.ਜੀ.ਪੀ. ਦਿਨਕਰ ਗੁਪਤਾ ਨੇ ਸਭ ਤੋਂ ਪਹਿਲਾਂ ਟੀਕਾ ਲਗਵਾ ਕੇ 80000 ਤੋਂ ਵੱਧ ਪੁਲਿਸ ਕਰਮੀਆਂ ਅਤੇ ਫਰੰਟਲਾਈਨ ਵਰਕਰਾਂ ਨੂੰ ਟੀਕਾ ਲਗਵਾਉਣ ਲਈ ਕੀਤਾ ਪ੍ਰੇਰਿਤ

Web Admin

Web Admin

5 Dariya News

ਚੰਡੀਗੜ੍ਹ , 02 Feb 2021

Last updated on: Feb 02, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫਰੰਟਲਾਈਨ ਵਰਕਰਾਂ ਲਈ ਕੋਵਿਡ -19 ਟੀਕਾਕਰਣ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਪੁਲਿਸ ਹੈੱਡਕੁਆਰਟਰ ਵਿਖੇ ਕੀਤੀ  ਜਿਸ ਦੌਰਾਨ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਦਿਨਕਰ ਗੁਪਤਾ ਸਵੈ-ਇੱਛਾ ਨਾਲ ਪਹਿਲਾ ਟੀਕਾ ਲਗਵਾਿੲਆ।  ਪੰਜਾਬ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਅਨੁਰਾਗ ਅਗਰਵਾਲ  ਵੀ ਇਸ ਸੈਸ਼ਨ ਦੌਰਾਨ ਪੰਜਾਬ ਪੁਲਿਸ ਦੇ ਹੋਰ ਉੱਚ ਅਧਿਕਾਰੀਆਂ ਸਮੇਤ ਟੀਕਾ ਲਗਵਾਉਣ ਵਾਲਿਆਂ ਵਿੱਚ ਸ਼ਾਮਲ ਹਨ।ਪੰਜਾਬ ਵਿੱਚ ਚੱਲ ਰਹੀ ਟੀਕਾਕਰਣ ਮੁਹਿੰਮ ਦੇ ਦੂਜੇ ਪੜਾਅ ਤਹਿਤ ਪੰਜਾਬ ਭਰ ਵਿੱਚ ਲਗਭਗ 82789  ਪੁਲਿਸ ਕਰਮਚਾਰੀਆਂ ਨੂੰ ਕੋਵਿਡ -19 ਟੀਕਾ ਲਗਾਇਆ ਜਾਣਾ  ਹੈ। ਟੀਕਾਕਰਣ ਮੁਹਿੰਮ ਦੀ ਸੁਰੂਆਤ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗਾਰਡ ਆਫ ਆਨਰ ਦਿੱਤਾ ਗਿਆ, ਜਿਸ ਤੋਂ ਬਾਅਦ ਉਹਨਾਂ ਨੇ ਪੰਜਾਬ ਪੁਲਿਸ ਹੈੱਡਕੁਆਟਰ ਵਿਖੇ ਪੰਜਾਬ ਪੁਲਿਸ ਸ਼ਹੀਦ ਸਮਾਰਕ ‘ਤੇ ਅੱਤਵਾਦ ਵਿਰੁੱਧ ਲੜਾਈ ਦੌਰਾਨ ਆਪਣੀ ਜਾਨ ਵਾਰਨ ਵਾਲੇ ਵੱਖ ਵੱਖ ਰੈਂਕਾਂ ਦੇ 1800 ਪੁਲਿਸ ਕਰਮੀਆਂ ਨੂੰ  ਸ਼ਰਧਾਂਜਲੀ ਭੇਟ ਕੀਤੀ ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਪੰਜਾਬ ਅਤੇ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਕੋਵਿਡ -19 ਸ਼ਿਖਰ ‘ਤੇ ਸੀ  ਉਸ ਸਮੇਂ ਸਾਰੀ ਪੁਲਿਸ ਫੋਰਸ ਅਤੇ ਫਰੰਟਲਾਈਨ ਵਰਕਰਾਂ ਨੇ ਦਿਨ ਰਾਤ ਤਨਦੇਹੀ ਨਾਲ ਕੰਮ ਕੀਤਾ। ੳਹਨਾਂ ਕਿਹਾ ਕਿ ਪੁਲਿਸ ਨੇ ਕਾਨੂੰਨ ਅਤੇ ਵਿਵਸਥਾ ਨੂੰ ਬਣਾਈ ਰੱਖਣ ਤੋਂ ਇਲਾਵਾ ਕਰੋਨਾ ਕਾਰਨ ਲਗਾਏ ਗਏ ਦੋ ਮਹੀਨੇ ਦੇ ਕਰਫਿਊ ਦੌਰਾਨ ਭੋਜਨ, ਦਵਾਈਆਂ ਅਤੇ ਹੋਰ ਲੋੜੀਂਦੀਆਂ ਚੀਜ਼ਾਂ ਵੀ ਘਰ ਘਰ ਜਾ ਕੇ ਉਪਲਬਧ ਕਰਵਾਈਆਂ।

ਉਨਾਂ ਦੱਸਿਆ ਕਿ ਕੁੱਲ 6153 ਪੁਲਿਸ ਕਰਮੀ ਕਰੋਨਾ ਪਾਜ਼ੇਟਿਵ ਪਾਏ ਗਏ ਸਨ, ਜਿਨਾਂ ਵਿਚੋਂ 6086 ਸਫਲਤਾਪੂਰਵਕ ਬਿਮਾਰੀ ਤੋਂ ਉੱਭਰ ਗਏ ਹਨ ਜਦੋਂ ਕਿ 15 ਪੁਲਿਸ ਕਰਮੀ ਹਾਲੇ  ਵੀ ਕੋਰੋਨਾ ਪਾਜ਼ਿਟਿਵ ਹਨ ਅਤੇ  ਜ਼ੇਰੇ-ਇਲਾਜ ਹਨ।ਮੁੱਖ ਮੰਤਰੀ ਨੇ ਕਿਹਾ ਕਿ ਬਦਕਿਸਮਤੀ ਨਾਲ ਪੁਲਿਸ  ਦੇ 52  ਅਧਿਕਾਰੀ  ਜਿਨਾਂ ਵਿਚ ਇਕ ਗਜਟਿਡ ਅਫਸਰ, 33 ਗੈਰ-ਗਜਟਿਡ ਅਫਸਰ, 9 ਵੱਖ ਵੱਖ ਰੈਂਕ ਦੇ  ਮੁਲਾਜ਼ਮ ਅਤੇ 6 ਪੰਜਾਬ ਹੋਮ  ਗਾਰਡ ਦੇ ਜਵਾਨਾਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ  ਕੋਈ ਰਕਮ ਜਾਨ ਗਵਾ ਚੁੱਕੇ ਵਿਅਕਤੀਆ ਦੀ ਭਰਪਾਈ ਨਹੀਂ ਕਰ ਸਕਦੀ ਪਰ ਪੰਜਾਬ ਸਰਕਾਰ ਹਮੇਸਾਂ ਕੋਵਿਡ -19 ਕਾਰਨ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ  ਖੜੀ ਹੈ। ਉਨਾਂ ਸੰਤੁਸ਼ਟੀ ਪ੍ਰਗਟਾਈ ਕਿ ਕੋਵਿਡ -19 ਕਾਰਨ ਮਰ ਚੁੱਕੇ ਪੰਜਾਬ ਪੁਲਿਸ ਮੁਲਾਜਮਾਂ ਦੇ ਸਾਰੇ ਯੋਗ ਪਰਿਵਾਰਾਂ ਨੂੰ ਪਹਿਲਾਂ ਹੀ 50 ਲੱਖ ਰੁਪਏ ਦੀ ਅਦਾਇਗੀ  ਕੀਤੀ ਜਾ ਚੁੱਕੀ ਹੈ।ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਕਰਮਚਾਰੀ 24 ਘੰਟੇ  ਰਾਜ ਦੇ ਲੋਕਾਂ ਦੀ ਸੇਵਾ ਵਿੱਚ ਜੁਟੇ ਰਹਿੰਦੇ ਹਨ ਇਸ ਲਈ ਸਮੁੱਚੀ ਪੰਜਾਬ ਪੁਲਿਸ ਨੂੰ ਟੀਕਾ ਲਗਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਉਹ ਖੁਦ ਨੂੰ ਅਤੇ ਆਪਣੇ ਲੋਕਾਂ ਨੂੰ ਕੋਵਿਡ ਤੋਂ ਸੁਰੱਖਿਅਤ ਰੱਖ ਸਕਣ।ਇਸ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਹੁਸਨ ਲਾਲ ਸਮੇਤ ਹੋਰ ਪ੍ਰਮੁੱਖ ਅਧਿਕਾਰੀ ਮੌਜੂਦ ਸਨ।    

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD