Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੋਵਿਡ ਵੈਕਸ਼ੀਨੇਸ਼ਨ ਦਾ ਦੂਜਾ ਪੜਾਅ ਸ਼ੁਰੂ : ਐਸ ਐਸ ਪੀ ਨੇ ਵੈਕਸੀਨ ਲਗਵਾ ਕੇ ਫਰੰਟਲਾਈਨ ਵਰਕਰਸ ਨੂੰ ਪ੍ਰੇਰਿਆ

Web Admin

Web Admin

5 Dariya News

ਕਪੂਰਥਲਾ , 04 Feb 2021

Last updated on: Feb 04, 2021, 00:00 IST

ਕੋਰੋਨਾ ਦਾ ਕਹਿਰ ਖਤਮ ਕਰਨ ਲਈ ਵੈਕਸੀਨੇਸ਼ਨ ਦਾ ਦੂਜਾ ਪੜਾਅ ਅੱਜ ਸ਼ੁਰੂ ਹੋ ਗਿਆ, ਜਿਸ ਤਹਿਤ ਐਸ.ਐਸ.ਪੀ. ਕੰਵਰਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਤੇ ਹੋਰ ਉਚ ਪੁਲਿਸ ਅਧਿਕਾਰੀਆਂ ਨੇ ਵੈਕਸੀਨ ਲਗਵਾਈ। ਇਸ ਪੜਾਅ ਵਿੱਚ ਫਰੰਟ ਲਾਇਨ ਵਰਕਰਾਂ ਨੂੰ ਕਰੋਨਾ ਤੋਂ ਬਚਾਅ ਲਈ ਵੈਕਸੀਨ ਲਗੇਗੀ ।ਜਿਕਰਯੋਗ ਹੈ ਕਿ ਕੁੱਲ 4004 ਫਰੰਟਲਾਈਨ ਵਰਕਰਸ ਲਈ ਜਿਲੇ ਦੀਆਂ 4 ਥਾਵਾਂ ਜਿਨ੍ਹਾਂ ਵਿਚ ਸਿਵਲ ਹਸਪਤਾਲ ਕਪੂਰਥਲਾ, ਸਬ ਡਵੀਜਨ ਹਸਪਤਾਲ ਫਗਵਾੜਾ, ਭੁਲੱਥ ਤੇ ਸੁਲਤਾਨਪੁਰ ਲੋਧੀ ਸ਼ਾਮਲ ਹਨ ਵਿਖੇ ਵੈਕਸੀਨ ਸੈਸ਼ਨ ਲਗਾਏ ਜਾ ਰਹੇ ਹਨ।ਸਿਵਲ ਹਸਪਤਾਲ ਕਪੂਰਥਲਾ ਵਿਖੇ ਐਸ ਐਸ ਪੀ ਕੰਵਰਦੀਪ ਕੌਰ ਨੇ ਵੈਕਸੀਨ ਲਗਵਾਉਣ ਪਿਛੋਂ ਕਿਹਾ ਕਿ ਕੋਵਿਡ ਮਹਾਂਮਾਰੀ ਤੋਂ ਬਚਾਅ ਲਈ ਸਾਵਧਾਨੀਆਂ ਦੇ ਨਾਲ ਵੈਕਸੀਨੇਸ਼ਨ ਵੀ ਜਰੂਰੀ ਹੈ।ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਨੂੰ ਲੈ ਕੇ ਜੋ ਗਲਤ ਧਾਰਨਾਵਾਂ ਫੈਲੀਆਂ ਹਨ ਉਨ੍ਹਾਂ ਨੂੰ ਦੂਰ ਕਰਨਾ ਜਰੂਰੀ ਹੈ ਕਿਉਂਕਿ ਬਹੁਤ ਸਾਰੀਆਂ ਖੋਜਾਂ ਤੋਂ ਬਾਅਦ ਇਹ ਵੈਕਸੀਨ ਇਜਾਦ ਹੋਈ ਹੈ । ਉਨ੍ਹਾਂ ਕਿਹਾ ਕਿ ਕੋਰੋਨਾ ਦਾ ਕਹਿਰ ਖਤਮ ਕਰਨ ਲਈ ਵੈਕਸੀਨ ਨੂੰ ਅਪਣਾਉਣਾ ਪਏਗਾ। ਉਨ੍ਹਾਂ ਸਭਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਵੈਕਸੀਨ ਨੂੰ ਲਗਵਾਉਣ ਲਈ ਅੱਗੇ ਆਉਣ ਤੇ ਹੋਰਨਾਂ ਨੂੰ ਵੀ ਇਸ ਵੈਕਸੀਨ ਪ੍ਰਤੀ ਪ੍ਰੇਰਿਤ ਕਰਨ।ਵੈਕਸੀਨੇਸ਼ਨ ਕਰਵਾਉਣ ਉਪਰੰਤ ਸਾਰੇ ਪੁਲਸ ਅਧਿਕਾਰੀਆਂ ਨੂੰ 30 ਮਿੰਟ ਲਈ ਆਬਜਰਵੇਸ਼ਨ ਰੂਮ ਵਿਚ ਰੱਖਿਆ ਗਿਆ। ਐਸ.ਐਸ.ਪੀ. ਕੰਵਰਦੀਪ ਕੌਰ ਵੱਲੋਂ ਸੈਲਫੀ ਪੁਆਇੰਟ ਤੇ ਸੈਲਫੀ ਵੀ ਲਈ ਗਈ।ਵੈਕਸੀਨ ਲਗਵਾਉਣ ਵਾਲੇ ਹੋਰ ਪੁਲਸ ਅਧਿਕਾਰੀਆਂ ਵਿਚ ਡੀ.ਐਸ.ਪੀ. ਸਬ ਡਵੀਜਨ ਕਪੂਰਥਲਾ ਸੁਰਿੰਦਰ ਸਿੰਘ, ਡੀ.ਐਸ.ਪੀ. ਨਾਰਕੋਟਿਕਸ ਸੈਲ ਰਜਿੰਦਰ ਕੁਮਾਰ, ਡੀ.ਐਸ.ਪੀ. ਹੋਮੀਸਾਈਡ ਐਂਡ ਫਾਰੈਂਸਿਕ, ਡੀ.ਐਸ.ਪੀ. ਹੈਡਕੁਆਟਰ ਸੰਦੀਪ ਸਿੰਘ ਸ਼ਾਮਿਲ ਸਨ।ਸਿਵਲ ਸਰਜਨ ਕਪੂਰਥਲਾ ਡਾ. ਸੀਮਾ ਨੇ ਕਿਹਾ ਕਿ ਅੱਜ ਤੋਂ ਹੋਰਨਾਂ ਵਿਭਾਗਾਂ ਜਿਵੇਂ ਕਿ ਪੁਲਿਸ, ਕੇਂਦਰੀ ਸੁਰਖਿਆ ਬਲ, ਮਾਲ ਵਿਭਾਗ ਦੇ ਫਰੰਟਲਾਈਨ ਵਰਕਰਸ ਦੀ ਕੋਵਿਡ ਵੈਕਸੀਨੇਸ਼ਨ ਸ਼ੁਰੂ ਹੋ ਗਈ ਹੈ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਕੋਲ ਵੈਕਸੀਨੇਸ਼ਨ ਸੰਬੰਧੀ ਸਾਰੇ ਪੁਖਤਾ ਇੰਤਜਾਮ ਹਨ ਤੇ ਏ.ਈ.ਐਫ.ਆਈ. ਮੈਨੇਜਮੈਂਟ ਸੈਂਟਰ ਬਣਾਏ ਗਏ ਹਨ ਜਿੱਥੇ ਕਿ ਮਾਹਰ ਡਾਕਟਰ ਤੈਨਾਤ ਹਨ।ਇਸ ਮੌਕੇ ਜਿਲਾ ਟੀਕਾਕਰਨ ਅਫਸਰ ਡਾ. ਆਸ਼ਾ ਮਾਂਗਟ, ਸੀਨੀਅਰ ਮੈਡੀਕਲ ਅਫਸਰ ਡਾ. ਤਾਰਾ ਸਿੰਘ , ਡਾ. ਕੰਵਲਜੀਤ ਕੌਰ, ਡਾ. ਸੰਦੀਪ ਭੋਲਾ, ਡਾ. ਸੁਖਵਿੰਦਰ ਕੌਰ, ਡਾ. ਅਮਨਦੀਪ ਸਿੰਘ ਤੇ ਹੋਰ ਹਾਜਰ ਸਨ।

 

Tags: SSP Kapurthala , Kanwardeep Kaur , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD